12-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-09-2026

ਬੀ. ਸੀ. ਵਿੰਗ ਪਟਿਆਲਾ ਦਿਹਾਤੀ ਦੀ ਮੀਟਿੰਗ ਹੋਈ

ਪਟਿਆਲਾ, 12 ਸਤੰਬਰ (ਗੁਰਪ੍ਰੀਤ ਸਿੰਘ ਚੱਠਾ)- ਸ਼੍ਰੋਮਣੀ ਅਕਾਲੀ ਦਲ ਬੀ. ਸੀ.

Ad Position 21
repet_subhas-goyals [Copy P29]
ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਵਿਖੇ ਸ਼੍ਰੋਮਣੀ ਅਕਾਲੀ ਦਲ ਬੀ.ਸੀ. ਵਿੰਗ ਪਟਿਆਲਾ ਦਿਹਾਤੀ ਦੀ ਹੋਈ ਮੀਟਿੰਗ ਦਾ ਦ੍ਰਿਸ਼ । ਅਜੀਤ ਤਸਵੀਰ 13-09-2026
ਪਟਿਆਲਾ, 12 ਸਤੰਬਰ (ਗੁਰਪ੍ਰੀਤ ਸਿੰਘ ਚੱਠਾ)- ਸ਼੍ਰੋਮਣੀ ਅਕਾਲੀ ਦਲ ਬੀ. ਸੀ. ਵਿੰਗ ਪਟਿਆਲਾ ਦਿਹਾਤੀ ਦੀ ਮੀਟਿੰਗ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਵਿਖੇ ਹੋਈ। ਮੀਟਿੰਗ ਦੌਰਾਨ ਪਟਿਆਲਾ ਦਿਹਾਤੀ ਨਾਲ ਸਬੰਧਤ ਵੱਖ-ਵੱਖ ਹਲਕਿਆਂ ਵਿਚ ਪਿਛਲੇ ਦਿਨਾਂ ਦੌਰਾਨ ਹੋਈਆਂ ਮੀਟਿੰਗਾਂ, ਜਥੇਬੰਦਕ ਗਤੀਵਿਧੀਆਂ ਅਤੇ ਜ਼ਮੀਨੀ ਪੱਧਰ ’ਤੇ ਵਰਕਰਾਂ ਨਾਲ ਹੋਈ ਵਿਚਾਰ-ਵਟਾਂਦਰੇ ਦੀ ਵਿਸਥਾਰ ਨਾਲ ਸਮੀਖਿਆ ਕੀਤੀ ਗਈ। ਮੀਟਿੰਗ ਵਿਚ ਇਸ ਗੱਲ ’ਤੇ ਵਿਸ਼ੇਸ਼ ਜ਼ੋਰ ਦਿੱਤਾ ਗਿਆ ਕਿ ਬੀ.ਸੀ. ਵਿੰਗ ਨੂੰ ਪਿੰਡ-ਪਿੰਡ, ਵਾਰਡ-ਵਾਰਡ ਅਤੇ ਘਰ-ਘਰ ਤੱਕ ਮਜ਼ਬੂਤ ਕੀਤਾ ਜਾਵੇ ਤਾਂ ਜੋ ਪਾਰਟੀ ਦੀ ਵਿਚਾਰਧਾਰਾ ਅਤੇ ਲੋਕਾਂ ਦੀਆਂ ਆਵਾਜ਼ਾਂ ਨੂੰ ਹੋਰ ਮਜ਼ਬੂਤੀ ਨਾਲ ਅੱਗੇ ਲਿਜਾਇਆ ਜਾ ਸਕੇ। ਆਉਣ ਵਾਲੇ ਸਮੇਂ ਵਿਚ ਹਰ ਹਲਕੇ ਦੇ ਹਲਕਾ ਇੰਚਾਰਜਾਂ ਨਾਲ ਤਾਲਮੇਲ ਕਰਕੇ ਵਿਸ਼ੇਸ਼ ਮੀਟਿੰਗਾਂ ਦਾ ਪ੍ਰਬੰਧ ਕਰਨ ਦਾ ਫ਼ੈਸਲਾ ਕੀਤਾ ਗਿਆ। ਇਨ੍ਹਾਂ ਮੀਟਿੰਗਾਂ ਵਿਚ ਬੀ.ਸੀ. ਵਿੰਗ ਦੇ ਸੂਬਾ ਅਤੇ ਕੌਮੀ ਪੱਧਰ ਦੇ ਆਗੂਆਂ ਨੂੰ ਸੱਦਾ ਦੇ ਕੇ ਵਰਕਰਾਂ ਨਾਲ ਸਿੱਧਾ ਸੰਵਾਦ ਕੀਤਾ ਜਾਵੇਗਾ ਅਤੇ ਬੀ.ਸੀ. ਭਾਈਚਾਰੇ ਨਾਲ ਸੰਬੰਧਿਤ ਮੰਗਾਂ, ਮੁੱਦਿਆਂ ਅਤੇ ਸੁਝਾਵਾਂ ਨੂੰ ਮਜ਼ਬੂਤੀ ਨਾਲ ਉਨ੍ਹਾਂ ਦੇ ਸਾਹਮਣੇ ਰੱਖਿਆ ਜਾਵੇਗਾ। ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਬੀ.ਸੀ. ਵਿੰਗ ਦੇ ਕੌਮੀ ਪ੍ਰਧਾਨ ਜਥੇਦਾਰ ਹੀਰਾ ਸਿੰਘ ਗਾਬੜੀਆ ਨੂੰ ਵੀ ਆਉਣ ਵਾਲੀਆਂ ਮੀਟਿੰਗਾਂ ਵਿਚ ਸੱਦਾ ਦੇ ਕੇ ਸਨਮਾਨਿਤ ਕਰਨ ਤੇ ਬੀ.ਸੀ. ਭਾਈਚਾਰੇ ਦੀਆਂ ਮੰਗਾਂ ਸਿੱਧੇ ਤੌਰ ’ਤੇ ਉਨ੍ਹਾਂ ਦੇ ਸਨਮੁੱਖ ਰੱਖਣ ਸੰਬੰਧੀ ਵਿਚਾਰ-ਵਟਾਂਦਰਾ ਕੀਤਾ ਗਿਆ। ਇਹ ਮੀਟਿੰਗ ਸ਼੍ਰੋਮਣੀ ਅਕਾਲੀ ਦਲ ਪਟਿਆਲਾ ਦਿਹਾਤੀ ਦੇ ਬੀ.ਸੀ. ਵਿੰਗ ਦੇ ਪ੍ਰਧਾਨ ਗੁਰਦੀਪ ਸਿੰਘ ਸ਼ੇਖੂਪੁਰ ਅਤੇ ਪਟਿਆਲਾ ਸ਼ਹਿਰੀ ਦੇ ਬੀ.ਸੀ. ਵਿੰਗ ਦੇ ਪ੍ਰਧਾਨ ਮਨਮਿੰਦਰ ਸਿੰਘ ਬਿੱਲਾ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਵਿਚ ਪਟਿਆਲਾ ਦਿਹਾਤੀ ਦੇ ਇੰਚਾਰਜ ਜਸਪਾਲ ਸਿੰਘ ਬਿੱਟੂ ਚੱਠਾ ਨੇ ਵੀ ਵਿਸ਼ੇਸ਼ ਤੌਰ ’ਤੇ ਸ਼ਮੂਲੀਅਤ ਕੀਤੀ ਤੇ ਆਗੂਆਂ ਤੇ ਵਰਕਰਾਂ ਨਾਲ ਜਥੇਬੰਦੀ ਨੂੰ ਹੋਰ ਮਜ਼ਬੂਤ ਕਰਨ ਸੰਬੰਧੀ ਵਿਚਾਰ ਸਾਂਝੇ ਕੀਤੇ। ਇਸ ਮੌਕੇ ਅਰਵਿੰਦਰ ਸਿੰਘ ਐੱਮ.ਸੀ., ਹਰਮੀਤ ਸਿੰਘ, ਕੁਲਵਿੰਦਰ ਸਿੰਘ, ਬਲਵਿੰਦਰ ਸਿੰਘ, ਰਜਿੰਦਰ ਸਿੰਘ, ਗੁਰਬਚਨ ਸਿੰਘ, ਲਖਵਿੰਦਰ ਸਿੰਘ, ਅਮਨਦੀਪ ਸਿੰਘ, ਰਾਜ ਬਡੂੰਗਰ, ਰਾਜਵਿੰਦਰ ਸਿੰਘ, ਗੁਰਜੰਟ ਸਿੰਘ, ਸੁਰਿੰਦਰ ਸਿੰਘ, ਜਸਵਿੰਦਰ ਸਿੰਘ, ਕਿਰਪਾਲ ਸਿੰਘ, ਕਰਨ ਸਿੰਘ, ਗੁਰਬਚਨ ਸਿੰਘ, ਲਖਵਿੰਦਰ ਸਿੰਘ, ਗਗਨਦੀਪ ਸਿੰਘ, ਜਸਵਿੰਦਰ ਸਿੰਘ, ਪ੍ਰਿੰਸਪਾਲ ਸਿੰਘ, ਰਾਜਵੀਰ ਸਿੰਘ, ਸੁਰਿੰਦਰ ਸਿੰਘ ਪ੍ਰਧਾਨ, ਹਰਦੇਵ ਸਿੰਘ, ਦਿਗਪਾਲ, ਹਰਦਿਆਲ ਸਿੰਘ ਭੱਟੀ, ਕੌਮੀ ਮੀਤ ਪ੍ਰਧਾਨ ਜਰਨੈਲ ਸਿੰਘ ਮਕੋਰੜ ਸਾਹਿਬ, ਅਵਤਾਰ ਸਿੰਘ, ਰਹਿੰਦਰ ਸਿੰਘ, ਕੁਲਵੰਤ ਸਿੰਘ, ਬਲਜੀਤ ਸਿੰਘ ਥੇੜੀ ਅਤੇ ਗੁਰਤੇਜ ਸਿੰਘ ਸਮੇਤ ਹੋਰ ਆਗੂ ਅਤੇ ਵਰਕਰ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਜ਼ਿਲ੍ਹਾ ਸਿੱਖਿਆ ਤੇ ਸਿਖਲਾਈ ਸੰਸਥਾ ਵਿਖੇ ਸਿੱਖਿਆ ਸਹਾਇਕ ਸਮੱਗਰੀ ਦੀ ਪ੍ਰਦਰਸ਼ਨੀ ਲਗਾਈ ਅਗਲੀ ਖ਼ਬਰ ‘ ਆਪ’ ਸਰਕਾਰ ਦੇ ਰਾਜ ’ਚ ਡਾ. ਅੰਬੇਡਕਰ ਜਿਹੀਆਂ ਸ਼ਖ਼ਸੀਅਤਾਂ ਵੀ ਮਹਿਫੂਜ਼ ਨਹੀਂ- ਖੱਟੜਾ
Ad Position 24