12-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-09-2026

ਜ਼ਿਲ੍ਹਾ ਸਿੱਖਿਆ ਤੇ ਸਿਖਲਾਈ ਸੰਸਥਾ ਵਿਖੇ ਸਿੱਖਿਆ ਸਹਾਇਕ ਸਮੱਗਰੀ ਦੀ ਪ੍ਰਦਰਸ਼ਨੀ ਲਗਾਈ

ਨਾਭਾ, 12 ਸਤੰਬਰ (ਜਗਨਾਰ ਸਿੰਘ ਦੁਲੱਦੀ)- ਰਿਆਸਤੀ ਸ਼ਹਿਰ ਨਾਭਾ ਸਥਿਤ ਜ਼ਿਲ੍ਹਾ ਸਿੱਖਿਆ ਤੇ ਸਿਖਲਾਈ ਸੰਸਥਾ ਵਲੋਂ ਜ਼ਿਲ੍ਹਾ ਪੱਧਰੀ ਸਿੱਖਿਆ ਸਹਾਇਕ ਸਮੱਗਰੀ ਦੀ ਪ੍ਰਦਰਸ਼ਨੀ ਲਗਾਈ ਗਈ, ਜਿਸ ਦੌਰਾਨ ਪਟਿਆਲਾ ਜਿਲੇ ਦੇ 16 ਬਲਾਕਾਂ ਵਿਚੋਂ ਗਣਿਤ, ਪੰਜਾਬੀ ਅਤੇ ਅੰਗਰੇਜ਼ੀ ਵਿਸ਼ੇ ਵਿਚ ਪਹਿਲਾ ਸਥਾਨ ਪ੍ਰਾਪਤ ਕਰਨ ਵਾਲੀਆਂ ਟੀਮਾਂ ਨੇ ਭਾਗ ਲਿਆ। ਇਸ ਪ੍ਰਦਰਸ਼ਨੀ ਦੀ ਸ਼ੁਰੂਆਤ ਡਾਇਟ ਨਾਭਾ ਦੇ ਪ੍ਰਿੰਸੀਪਲ ਸੰਦੀਪ ਨਾਗਰ ਵਲੋਂ ਗਿਆਨ ਦੀ ਜੋਤ ਜਗਾ ਕੇ ਕੀਤੀ ਗਈ ਅਤੇ ਇਸ ਪ੍ਰਦਰਸ਼ਨੀ ਦੌਰਾਨ ਵਿਸ਼ੇਸ਼ ਮਹਿਮਾਨ ਵਜੋਂ ਸ਼ਾਮਲ ਹੋਏ ਜਿਲਾ ਸਿੱਖਿਆ ਤੇ ਸਿਖਲਾਈ ਸੰਸਥਾ ਬਰਨਾਲਾ ਦੇ ਪ੍ਰਿੰਸੀਪਲ ਮਨੀਸ਼ ਕੁਮਾਰ ਨੇ ਆਪਣੇ ਤਜਰਬੇ ਸਾਂਝੇ ਕਰਦਿਆਂ ਸਿਖਿਆ ਸਹਾਇਕ ਸਮਗਰੀ ਦੀ ਮਹੱਤਤਾ ਬਾਰੇ ਜਾਣਕਾਰੀ ਦਿੱਤੀ।

Ad Position 21
repet_subhas-goyals [Copy P29]
ਅਜੀਤ ਡੈਸਕ 13-09-2026
ਨਾਭਾ, 12 ਸਤੰਬਰ (ਜਗਨਾਰ ਸਿੰਘ ਦੁਲੱਦੀ)- ਰਿਆਸਤੀ ਸ਼ਹਿਰ ਨਾਭਾ ਸਥਿਤ ਜ਼ਿਲ੍ਹਾ ਸਿੱਖਿਆ ਤੇ ਸਿਖਲਾਈ ਸੰਸਥਾ ਵਲੋਂ ਜ਼ਿਲ੍ਹਾ ਪੱਧਰੀ ਸਿੱਖਿਆ ਸਹਾਇਕ ਸਮੱਗਰੀ ਦੀ ਪ੍ਰਦਰਸ਼ਨੀ ਲਗਾਈ ਗਈ, ਜਿਸ ਦੌਰਾਨ ਪਟਿਆਲਾ ਜਿਲੇ ਦੇ 16 ਬਲਾਕਾਂ ਵਿਚੋਂ ਗਣਿਤ, ਪੰਜਾਬੀ ਅਤੇ ਅੰਗਰੇਜ਼ੀ ਵਿਸ਼ੇ ਵਿਚ ਪਹਿਲਾ ਸਥਾਨ ਪ੍ਰਾਪਤ ਕਰਨ ਵਾਲੀਆਂ ਟੀਮਾਂ ਨੇ ਭਾਗ ਲਿਆ। ਇਸ ਪ੍ਰਦਰਸ਼ਨੀ ਦੀ ਸ਼ੁਰੂਆਤ ਡਾਇਟ ਨਾਭਾ ਦੇ ਪ੍ਰਿੰਸੀਪਲ ਸੰਦੀਪ ਨਾਗਰ ਵਲੋਂ ਗਿਆਨ ਦੀ ਜੋਤ ਜਗਾ ਕੇ ਕੀਤੀ ਗਈ ਅਤੇ ਇਸ ਪ੍ਰਦਰਸ਼ਨੀ ਦੌਰਾਨ ਵਿਸ਼ੇਸ਼ ਮਹਿਮਾਨ ਵਜੋਂ ਸ਼ਾਮਲ ਹੋਏ ਜਿਲਾ ਸਿੱਖਿਆ ਤੇ ਸਿਖਲਾਈ ਸੰਸਥਾ ਬਰਨਾਲਾ ਦੇ ਪ੍ਰਿੰਸੀਪਲ ਮਨੀਸ਼ ਕੁਮਾਰ ਨੇ ਆਪਣੇ ਤਜਰਬੇ ਸਾਂਝੇ ਕਰਦਿਆਂ ਸਿਖਿਆ ਸਹਾਇਕ ਸਮਗਰੀ ਦੀ ਮਹੱਤਤਾ ਬਾਰੇ ਜਾਣਕਾਰੀ ਦਿੱਤੀ। ਇਸ ਸੰਬੰਧੀ ਗੱਲਬਾਤ ਕਰਦੇ ਹੋਏ ਪ੍ਰਿੰਸੀਪਲ ਸੰਦੀਪ ਨਾਗਰ ਨੇ ਦੱਸਿਆ ਕਿ ਇਸ ਪ੍ਰਦਰਸ਼ਨੀ ਵਿੱਚ ਅਧਿਆਪਕਾਂ ਵੱਲੋਂ ਵਿਦਿਆਰਥੀਆਂ ਦੀ ਸਿਖਿਆ ਵਧਾਉਣ ਲਈ ਵੱਖ-ਵੱਖ ਤਰ੍ਹਾਂ ਦੇ ਸਿੱਖਿਆ ਸਹਾਇਕ ਸਮੱਗਰੀ ਤਿਆਰ ਕੀਤੀ ਗਈ। ਇਸ ਪ੍ਰੋਗਰਾਮ ਦੀ ਜਜਮੈਂਟ ਡਾਇਟ ਸੰਗਰੂਰ ਵਲੋਂ ਭੇਜੀ ਗਈ ਵਿਸ਼ੇਸ਼ ਜੱਜਮੈਂਟ ਟੀਮ ਜਿਸ ਵਿਚ ਲੈਕਚਰਾਰ ਅਸ਼ਵਨੀ ਕੁਮਾਰ, ਬਿਪਾਸ਼ਾ ਸੂਦ ਤੇ ਸ਼ਸ਼ੀ ਬਾਲਾ ਆਦਿ ਵੱਲੋਂ ਕੀਤੀ ਗਈ। ਇਸ ਮੁਕਾਬਲੇ ਵਿਚ ਪੰਜਾਬੀ ਵਿਸ਼ੇ ਵਿਚੋਂ ਰਾਜੀਵ ਸੂਦ ਸਰਕਾਰੀ ਐਲੀਮੈਂਟਰੀ ਸਕੂਲ ਬਲਵੇੜਾ ਨੇ ਪਹਿਲਾ, ਮੰਜਲਾ ਰਾਣੀ ਸਰਕਾਰੀ ਐਲੀਮੈਂਟਰੀ ਸਕੂਲ ਸਨੌਰ ਲੜਕੇ ਨੇ ਦੂਜਾ ਅਤੇ ਮਨਪ੍ਰੀਤ ਕੌਰ ਸਰਕਾਰੀ ਐਲੀਮੈਂਟਰੀ ਸਕੂਲ ਸਾਰੋਂ ਪੱਤੀ ਨੇ ਤੀਜਾ ਸਥਾਨ ਪ੍ਰਾਪਤ ਕੀਤਾ ਜਦੋਂ ਕਿ ਗਣਿਤ ਵਿਸ਼ੇ ਵਿੱਚੋਂ ਹਰਮਨ ਪ੍ਰੀਤ ਕੌਰ ਸਰਕਾਰੀ ਐਲੀਮੈਂਟਰੀ ਸਕੂਲ ਦੋਧੜਾ ਨੇ ਪਹਿਲਾ, ਜਗਦੀਪ ਸਿੰਘ ਸਰਕਾਰੀ ਐਲੀਮੈਂਟਰੀ ਸਕੂਲ ਪੇਧਨ ਨੇ ਦੂਜਾ ਅਤੇ ਰੇਨੂ ਬਾਲਾ ਸਰਕਾਰੀ ਐਲੀਮੈਂਟਰੀ ਸਕੂਲ ਦੁਗਾਲ ਕਲਾਂ ਨੇ ਤੀਜਾ ਸਥਾਨ ਪ੍ਰਾਪਤ ਕੀਤਾ। ਪ੍ਰਿੰਸੀਪਲ ਨਾਗਰ ਨੇ ਦੱਸਿਆ ਕਿ ਅੰਗਰੇਜ਼ੀ ਵਿਸ਼ੇ ਵਿੱਚ ਸ਼ੈਲੀ ਖੰਨਾ ਸਰਕਾਰੀ ਐਲੀਮੈਂਟਰੀ ਸਕੂਲ ਖੇੜੀ ਗੁਜਰਾਂ ਨੇ ਪਹਿਲਾ, ਪ੍ਰਵੀਨ ਕੌਰ ਸਰਕਾਰੀ ਐਲੀਮੈਂਟਰੀ ਸਕੂਲ ਕ੍ਰਿਸ਼ਨਾ ਬਸਤੀ ਸਮਾਣਾ ਨੇ ਦੂਜਾ ਅਤੇ ਜਗਦੀਪ ਸਿੰਘ ਸਰਕਾਰੀ ਐਲੀਮੈਂਟਰੀ ਸਕੂਲ ਪੇਧਨ ਨੇ ਤੀਜਾ ਸਥਾਨ ਹਾਸਲ ਕੀਤਾ। ਇਸ ਮੌਕੇ ਡਾਇਟ ਦੇ ਲੈਕਚਰਰ ਯਾਦਵਿੰਦਰ ਕੁਮਾਰ ,ਅਜੀਤ ਸਿੰਘ, ਮੋਨਿਕਾ, ਅਰਵਿੰਦ ਸਿੰਘ ਢਿੱਲੋ, ਰੀਤੀਕਾ, ਸੋਨੀਆ ਧੀਰ,ਪ੍ਰੀਤੀ ,ਆਸ਼ਾ ਰਾਣੀ, ਜਸਪ੍ਰੀਤ ਕੌਰ, ਸੰਜੀਵ ਕੁਮਾਰ ਅਮਿਤ ਸਿੰਘ ਰਾਵਤ ਤੇ ਹੋਰ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਸੁਰਜੀਤ ਸਿੰਘ ਰੱਖੜਾ ਦੀ ਅਗਵਾਈ ’ਚ ਅਕਾਲੀ ਆਗੂ ਮਨਜੀਤ ਸਿੰਘ ਮੱਟੂ ‘ਆਪ’ ’ਚ ਸ਼ਾਮਿਲ ਅਗਲੀ ਖ਼ਬਰ ਬੀ. ਸੀ. ਵਿੰਗ ਪਟਿਆਲਾ ਦਿਹਾਤੀ ਦੀ ਮੀਟਿੰਗ ਹੋਈ
Ad Position 24