12-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-09-2026

ਸੁਰਜੀਤ ਸਿੰਘ ਰੱਖੜਾ ਦੀ ਅਗਵਾਈ ’ਚ ਅਕਾਲੀ ਆਗੂ ਮਨਜੀਤ ਸਿੰਘ ਮੱਟੂ ‘ਆਪ’ ’ਚ ਸ਼ਾਮਿਲ

ਸਮਾਣਾ, 12 ਸਤੰਬਰ (ਹਰਵਿੰਦਰ ਸਿੰਘ ਟੋਨੀ)- ਸਾਬਕਾ ਕੈਬਨਿਟ ਮੰਤਰੀ ਅਤੇ ‘ਆਪ’ ਦੇ ਸੀਨੀਅਰ ਆਗੂ ਸੁਰਜੀਤ ਸਿੰਘ ਰੱਖੜਾ ਦੀ ਅਗਵਾਈ ਹੇਠ ਆਮ ਆਦਮੀ ਪਾਰਟੀ ਨੂੰ ਉਸ ਸਮੇਂ ਹੋਰ ਮਜ਼ਬੂਤੀ ਮਿਲੀ, ਜਦੋਂ ਹਲਕਾ ਸਮਾਣਾ ਦੇ ਪਿੰਡ ਬਾਦਸ਼ਾਹਪੁਰ ਕਾਲੇਕੀ ਤੋਂ ਸਰਗਰਮ ਅਕਾਲੀ ਆਗੂ ਮਨਜੀਤ ਸਿੰਘ ਮੱਟੂ ਨੇ ਅਕਾਲੀ ਦਲ ਨੂੰ ਛੱਡ ਕੇ ਆਪਣੇ ਸਾਥੀਆਂ ਸਮੇਤ ਆਮ ਆਦਮੀ ਪਾਰਟੀ ਵਿਚ ਸ਼ਮੂਲੀਅਤ ਕੀਤੀ। ਇਸ ਮੌਕੇ ਸ.

Ad Position 21
repet_subhas-goyals [Copy P29]
ਅਜੀਤ ਡੈਸਕ 13-09-2026
ਸਮਾਣਾ, 12 ਸਤੰਬਰ (ਹਰਵਿੰਦਰ ਸਿੰਘ ਟੋਨੀ)- ਸਾਬਕਾ ਕੈਬਨਿਟ ਮੰਤਰੀ ਅਤੇ ‘ਆਪ’ ਦੇ ਸੀਨੀਅਰ ਆਗੂ ਸੁਰਜੀਤ ਸਿੰਘ ਰੱਖੜਾ ਦੀ ਅਗਵਾਈ ਹੇਠ ਆਮ ਆਦਮੀ ਪਾਰਟੀ ਨੂੰ ਉਸ ਸਮੇਂ ਹੋਰ ਮਜ਼ਬੂਤੀ ਮਿਲੀ, ਜਦੋਂ ਹਲਕਾ ਸਮਾਣਾ ਦੇ ਪਿੰਡ ਬਾਦਸ਼ਾਹਪੁਰ ਕਾਲੇਕੀ ਤੋਂ ਸਰਗਰਮ ਅਕਾਲੀ ਆਗੂ ਮਨਜੀਤ ਸਿੰਘ ਮੱਟੂ ਨੇ ਅਕਾਲੀ ਦਲ ਨੂੰ ਛੱਡ ਕੇ ਆਪਣੇ ਸਾਥੀਆਂ ਸਮੇਤ ਆਮ ਆਦਮੀ ਪਾਰਟੀ ਵਿਚ ਸ਼ਮੂਲੀਅਤ ਕੀਤੀ। ਇਸ ਮੌਕੇ ਸ. ਰੱਖੜਾ ਨੇ ਮਨਜੀਤ ਸਿੰਘ ਮੱਟੂ ਅਤੇ ਉਨ੍ਹਾਂ ਦੇ ਸਾਥੀਆਂ ਦਾ ਪਾਰਟੀ ਪਰਿਵਾਰ ਵਿੱਚ ਸਿਰੋਪਾਓ ਭੇਟ ਕਰ ਕੇ ਸਵਾਗਤ ਕੀਤਾ। ਉਨ੍ਹਾਂ ਉਮੀਦ ਪ੍ਰਗਟਾਈ ਕਿ ਮਨਜੀਤ ਸਿੰਘ ਮੱਟੂ ਪਾਰਟੀ ਦੀਆਂ ਨੀਤੀਆਂ ਨੂੰ ਲੋਕਾਂ ਤੱਕ ਪਹੁੰਚਾਉਣ ਅਤੇ ਸੰਗਠਨ ਨੂੰ ਪਿੰਡ ਪੱਧਰ ’ਤੇ ਹੋਰ ਮਜ਼ਬੂਤ ਕਰਨ ਲਈ ਪੂਰੀ ਤਨਦੇਹੀ ਨਾਲ ਕੰਮ ਕਰਨਗੇ। ਉਨ੍ਹਾਂ ਕਿਹਾ ਕਿ ਪਾਰਟੀ ਨਾਲ ਜੁੜਨ ਵਾਲੇ ਹਰੇਕ ਆਗੂ ਅਤੇ ਵਰਕਰ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾਵੇਗਾ ਅਤੇ ਸਾਰਿਆਂ ਨੂੰ ਨਾਲ ਲੈ ਕੇ ਸਮਾਣਾ ਦੇ ਵਿਕਾਸ ਤੇ ਲੋਕ ਭਲਾਈ ਲਈ ਕੰਮ ਕੀਤਾ ਜਾਵੇਗਾ। ਇਸ ਮੌਕੇ ਚੇਅਰਮੈਨ ਹਰਿੰਦਰ ਸਿੰਘ ਸੈਦੀਪੁਰ, ਲਾਡੀ ਸਰਪੰਚ ਮਿਆਲ ਖੁਰਦ, ਜਗਜੀਤ ਸਿੰਘ ਸੋਨੀ ਵਿਰਕ, ਸੁੱਖੀ ਮੂੰਡਖੇੜਾ ਅਤੇ ਹੋਰ ਪਤਵੰਤੇ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਸਾਹਿਬ ਸਿੰਘ ਵਿਰਕ ਨੇ ਥਾਣਾ ਮੁਖੀ ਦਾ ਅਹੁਦਾ ਸੰਭਾਲਿਆ ਕਿਹਾ, ਅਪਰਾਧ ਕਰਨ ਵਾਲੇ ਨੂੰ ਬਖਸ਼ਿਆ ਨਹੀਂ ਜਾਵੇਗਾ ਅਗਲੀ ਖ਼ਬਰ ਜ਼ਿਲ੍ਹਾ ਸਿੱਖਿਆ ਤੇ ਸਿਖਲਾਈ ਸੰਸਥਾ ਵਿਖੇ ਸਿੱਖਿਆ ਸਹਾਇਕ ਸਮੱਗਰੀ ਦੀ ਪ੍ਰਦਰਸ਼ਨੀ ਲਗਾਈ
Ad Position 24