ਪ੍ਰਿੰਸੀਪਲ ਵਿਜੈ ਕਪੂਰ ਨੂੰ ਪਟਿਆਲਾ ਪੁੱਜਣ ’ਤੇ ਕੀਤਾ ਸਨਮਾਨਿਤ
ਪਟਿਆਲਾ, 12 ਸਤੰਬਰ (ਧਰਮਿੰਦਰ ਸਿੰਘ ਸਿੱਧੂ)-ਜ਼ਿਲ੍ਹਾ ਸਪੋਰਟਸ ਕੋਆਰਡੀਨੇਟਰ ਡਾ. ਦਲਜੀਤ ਸਿੰਘ ਤੇ ਬਲਵਿੰਦਰ ਸਿੰਘ ਜੱਸਲ ਜ਼ੋਨਲ ਸਕੱਤਰ ਪਟਿਆਲਾ-2 ਪੀ.
ਪਟਿਆਲਾ, 12 ਸਤੰਬਰ (ਧਰਮਿੰਦਰ ਸਿੰਘ ਸਿੱਧੂ)-ਜ਼ਿਲ੍ਹਾ ਸਪੋਰਟਸ ਕੋਆਰਡੀਨੇਟਰ ਡਾ. ਦਲਜੀਤ ਸਿੰਘ ਤੇ ਬਲਵਿੰਦਰ ਸਿੰਘ ਜੱਸਲ ਜ਼ੋਨਲ ਸਕੱਤਰ ਪਟਿਆਲਾ-2 ਪੀ. ਐਮ. ਸ੍ਰੀ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਮਲਟੀਪਰਪਜ਼ ਪਾਸੀ ਰੋਡ ਪਟਿਆਲਾ ਵਿਖੇ ਪਹੁੰਚ ਕੇ ਪ੍ਰਿੰਸੀਪਲ ਵਿਜੈ ਕਪੂਰ ਨੂੰ ਪੰਜਾਬ ਸਰਕਾਰ ਵਲੋਂ ਮਿਲੇ ਸਟੇਟ ਅਵਾਰਡ ਲਈ ਵਧਾਈਆਂ ਦਿੱਤੀਆਂ ਤੇ ਬੁੱਕੇ ਦੇ ਕੇ ਸਨਮਾਨਿਤ ਵੀ ਕੀਤਾ ਗਿਆ। ਜ਼ਿਲ੍ਹਾ ਸਪੋਰਟਸ ਕੋਆਰਡੀਨੇਟਰ ਡਾ. ਦਲਜੀਤ ਸਿੰਘ ਨੇ ਦੱਸਿਆ ਕੀ ਇਹ ਪਟਿਆਲੇ ਜ਼ਿਲ੍ਹੇ ਲਈ ਬੜੀ ਮਾਣ ਵਾਲੀ ਗੱਲ ਹੈ ਕਿ ਪ੍ਰਿੰਸੀਪਲ ਵਿਜੈ ਕਪੂਰ ਨੇ ਜ਼ਿਲ੍ਹੇ ਦਾ ਨਾਮ ਸਟੇਟ ਪੱਧਰ ’ਤੇ ਚਮਕਾਇਆ ਹੈ। ਇਹ ਬਹੁਤ ਹੀ ਮਿਹਨਤੀ ਪ੍ਰਿੰਸੀਪਲ ਹਨ। ਸਟੇਟ ਅਵਾਰਡੀ ਪ੍ਰਿੰਸੀਪਲ ਵਿਜੇ ਕਪੂਰ ਨੇ ਦੱਸਿਆ ਕਿ ਉਨ੍ਹਾ ਦੇ ਸਕੂਲ ਦੇ ਖਿਡਾਰੀਆਂ ਨੇ ਸਕੂਲ ਦਾ ਨਾਮ ਸਟੇਟ ਪੱਧਰ/ਰਾਸ਼ਟਰੀ ਪੱਧਰ ’ਤੇ ਬਹੁਤ ਵਾਰ ਚਮਕਾਇਆ ਹੈ। ਇਸ ਮੌਕੇ ਸਮੂਹ ਸਟਾਫ਼ ਅਤੇ ਪ੍ਰੈਸ ਇੰਚਾਰਜ ਜਸਵਿੰਦਰ ਸਿੰਘ ਹਾਜ਼ਰ ਸਨ।