ਪਿੰਡ ਰੋਹਟਾ ਦੇ 19 ਸਾਲ ਦੇ ਨੌਜਵਾਨ ਦੀ ਮੌਤ
ਪਿੰਡ ਅਗੇਤੀ ਵਿਖੇ ਦੋਸਤ ਦੇ ਘਰ ਤੋਂ ਮਿਲੀ ਨੌਜਵਾਨ ਦੀ ਲਾਸ਼
ਅਨਮੋਲ ਸਿੰਘ ਦੀ ਪੁਰਾਣੀ
ਖੜ੍ਹੇ ਟਰਾਲੇ ’ਚ ਪਿੱਛੋਂ ਦੂਜਾ ਟਰਾਲਾ ਵੱਜਣ ’ਤੇ ਡਰਾਈਵਰ ਤੇ ਕੰਡਕਟਰ ਦੀ ਮੌਤ
ਪਾਤੜਾਂ, 12 ਸਤੰਬਰ (ਜਗਦੀਸ਼ ਸਿੰਘ ਕੰਬੋਜ)-ਘੱਗਾ ਨੇੜੇ ਦਿੱਲੀ-ਕਟੜਾ ਐਕਸਪ੍ਰੈੱਸ ਹਾਈਵੇ ’ਤੇ ਵਾਪਰੇ ਦਰਦਨਾਕ ਸੜਕ ਹਾਦਸੇ ਵਿਚ ਟਰਾਲੇ ਦੇ ਡਰਾਈਵਰ ਅਤੇ ਕੰਡਕਟਰ ਦੀ ਮੌਤ ਹੋ ਗਈ। ਹਾਦਸਾ ਉਸ ਸਮੇਂ ਵਾਪਰਿਆ ਜਦੋਂ ਤਕਨੀਕੀ ਖ਼ਰਾਬੀ ਕਾਰਨ ਹਾਈਵੇ ’ਤੇ ਖੜ੍ਹੇ ਇਕ ਟਰਾਲੇ ਵਿਚ ਪਿੱਛੋਂ ਆ ਰਿਹਾ ਦੂਜਾ ਟਰਾਲਾ ਜਾ ਵੱਜਿਆ।
ਪਾਤੜਾਂ, 12 ਸਤੰਬਰ (ਜਗਦੀਸ਼ ਸਿੰਘ ਕੰਬੋਜ)-ਘੱਗਾ ਨੇੜੇ ਦਿੱਲੀ-ਕਟੜਾ ਐਕਸਪ੍ਰੈੱਸ ਹਾਈਵੇ ’ਤੇ ਵਾਪਰੇ ਦਰਦਨਾਕ ਸੜਕ ਹਾਦਸੇ ਵਿਚ ਟਰਾਲੇ ਦੇ ਡਰਾਈਵਰ ਅਤੇ ਕੰਡਕਟਰ ਦੀ ਮੌਤ ਹੋ ਗਈ। ਹਾਦਸਾ ਉਸ ਸਮੇਂ ਵਾਪਰਿਆ ਜਦੋਂ ਤਕਨੀਕੀ ਖ਼ਰਾਬੀ ਕਾਰਨ ਹਾਈਵੇ ’ਤੇ ਖੜ੍ਹੇ ਇਕ ਟਰਾਲੇ ਵਿਚ ਪਿੱਛੋਂ ਆ ਰਿਹਾ ਦੂਜਾ ਟਰਾਲਾ ਜਾ ਵੱਜਿਆ। ਟੱਕਰ ਇੰਨੀ ਜ਼ਬਰਦਸਤ ਸੀ ਕਿ ਪਿੱਛੋਂ ਟਕਰਾਉਣ ਵਾਲੇ ਟਰਾਲੇ ਦੇ ਡਰਾਈਵਰ ਗੁਰਜੰਟ ਸਿੰਘ ਅਤੇ ਕੰਡਕਟਰ ਆਸੂ ਦੀ ਮੌਕੇ ’ਤੇ ਹੀ ਮੌਤ ਹੋ ਗਈ। ਦੋਵੇਂ ਮ੍ਰਿਤਕ ਫ਼ਿਰੋਜ਼ਪੁਰ ਜ਼ਿਲ੍ਹੇ ਨਾਲ ਸੰਬੰਧਤ ਦੱਸੇ ਜਾ ਰਹੇ ਹਨ। ਜਾਣਕਾਰੀ ਅਨੁਸਾਰ ਇੱਕ ਟਰਾਲੇ ਵਿੱਚ ਤਕਨੀਕੀ ਖ਼ਰਾਬੀ ਆਉਣ ਕਾਰਨ ਉਹ ਦਿੱਲੀ-ਕਟੜਾ ਐਕਸਪ੍ਰੈੱਸ ਹਾਈਵੇ ’ਤੇ ਖੜ੍ਹਾ ਸੀ। ਇਸੇ ਦੌਰਾਨ ਪਿੱਛੋਂ ਤੇਜ਼ ਰਫ਼ਤਾਰ ਨਾਲ ਆ ਰਿਹਾ ਦੂਜਾ ਟਰਾਲਾ ਖੜ੍ਹੇ ਟਰਾਲੇ ਵਿਚ ਜਾ ਵੱਜਿਆ। ਹਾਦਸੇ ਵਿਚ ਪਹਿਲਾਂ ਤੋਂ ਖੜ੍ਹੇ ਟਰਾਲੇ ਦਾ ਡਰਾਈਵਰ ਅਤੇ ਕੰਡਕਟਰ ਵੀ ਜ਼ਖ਼ਮੀ ਹੋ ਗਏ। ਦੋਵਾਂ ਜ਼ਖ਼ਮੀਆਂ ਨੂੰ ਇਲਾਜ ਲਈ ਪਾਤੜਾਂ ਦੇ ਸਰਕਾਰੀ ਹਸਪਤਾਲ ਵਿਚ ਦਾਖ਼ਲ ਕਰਵਾਇਆ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਮ੍ਰਿਤਕ ਗੁਰਜੰਟ ਸਿੰਘ ਅਤੇ ਆਸੂ ਗੁਵਾਹਾਟੀ ਤੋਂ ਮਾਲ ਲੈ ਕੇ ਹਿਮਾਚਲ ਪ੍ਰਦੇਸ਼ ਵੱਲ ਜਾ ਰਹੇ ਸਨ। ਘੱਗਾ ਟੋਲ ਪਲਾਜ਼ਾ ਪਾਰ ਕਰਨ ਤੋਂ ਬਾਅਦ ਦਿੱਲੀ-ਕਟੜਾ ਐਕਸਪ੍ਰੈੱਸ ਹਾਈਵੇ ’ਤੇ ਇਹ ਹਾਦਸਾ ਵਾਪਰ ਗਿਆ। ਹਾਦਸੇ ਦੀ ਸੂਚਨਾ ਮਿਲਦੇ ਹੀ ਘੱਗਾ ਪੁਲਿਸ ਮੌਕੇ ’ਤੇ ਪਹੁੰਚੀ ਅਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ। ਪੁਲਿਸ ਨੇ ਮ੍ਰਿਤਕ ਗੁਰਜੰਟ ਸਿੰਘ ਦੇ ਭਰਾ ਦੇ ਬਿਆਨ ਦਰਜ ਕਰ ਲਏ ਹਨ। ਗੁਰਜੰਟ ਸਿੰਘ ਦੀ ਲਾਸ਼ ਦਾ ਪੋਸਟਮਾਰਟਮ ਸਮਾਣਾ ਦੇ ਸਰਕਾਰੀ ਹਸਪਤਾਲ ’ਚ ਕਰਵਾਇਆ ਜਾ ਰਿਹਾ ਹੈ। ਉੱਥੇ ਹੀ ਕੰਡਕਟਰ ਆਸੂ ਦੇ ਪਰਿਵਾਰਕ ਮੈਂਬਰਾਂ ਦੇ ਪਹੁੰਚਣ ਤੋਂ ਬਾਅਦ ਉਸ ਦੀ ਲਾਸ਼ ਦਾ ਵੀ ਪੋਸਟਮਾਰਟਮ ਕਰਵਾਇਆ ਜਾਵੇਗਾ। ਪੁਲਿਸ ਨੇ ਇਸ ਮਾਮਲੇ ’ਚ ਅਣਪਛਾਤੇ ਵਾਹਨ ਚਾਲਕ ਖ਼ਿਲਾਫ਼ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।