12-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-09-2026

ਭੋਗ ’ਤੇ ਵਿਸ਼ੇਸ਼ – ਧਾਰਮਿਕ ਬਿਰਤੀ ਵਾਲੇ ਤੇ ਸਮਾਜਿਕ ਕਦਰਾਂ-ਕੀਮਤਾਂ ਦੇ ਧਾਰਨੀ ਸਨ ਮਾਤਾ ਇੰਦਰਜੀਤ ਕੌਰ

ਪਟਿਆਲਾ - ਬੀਤੇ ਦਿਨੀਂ 9 ਸਤੰਬਰ ਨੂੰ ਹਰਿਆਣਾ ਦੇ ਮੁੱਖ ਮੰਤਰੀ ਦੇ ਓ. ਐੱਸ.

Ad Position 21
repet_subhas-goyals [Copy P29]
ਅਜੀਤ ਡੈਸਕ 13-09-2026
ਪਟਿਆਲਾ - ਬੀਤੇ ਦਿਨੀਂ 9 ਸਤੰਬਰ ਨੂੰ ਹਰਿਆਣਾ ਦੇ ਮੁੱਖ ਮੰਤਰੀ ਦੇ ਓ.ਐੱਸ.ਡੀ. ਡਾ. ਪ੍ਰਭਲੀਨ ਸਿੰਘ ਦੇ ਪੂਜਨੀਕ ਮਾਤਾ ਅਤੇ ਪਦਮ ਸ੍ਰੀ ਡਾ. ਜਗਜੀਤ ਸਿੰਘ ਦਰਦੀ ਦੇ ਛੋਟੇ ਭੈਣ ਸਰਦਾਰਨੀ ਇੰਦਰਜੀਤ ਕੌਰ ਇਸ ਫਾਨੀ ਸੰਸਾਰ ਨੂੰ ਅਲਵਿਦਾ ਕਹਿ ਕੇ ਗੁਰੂ ਚਰਨਾਂ ਵਿਚ ਜਾ ਬਿਰਾਜੇ ਹਨ। ਦੱਸਣਯੋਗ ਹੈ ਕਿ ਮਾਤਾ ਇੰਦਰਜੀਤ ਕੌਰ ਇਕ ਧਾਰਮਿਕ ਬਿਰਤੀ ਵਾਲੇ ਸਨ ਜੋ ਗੁਰਬਾਣੀ ਨਾਲ ਜੁੜੇ ਰਹੇ ਅਤੇ ਪਰਿਵਾਰਕ ਜੀਵਨ ਨੂੰ ਧਾਰਮਿਕ ਸੰਸਕਾਰਾਂ ਨਾਲ ਸਿੰਜਦੇ ਰਹੇ। ਮਾਤਾ ਇੰਦਰਜੀਤ ਕੌਰ ਨੇ ਪੰਜਾਬੀ ਯੂਨੀਵਰਸਿਟੀ ਵਿਚ 42 ਸਾਲ ਤੱਕ ਨੌਕਰੀ ਕੀਤੀ। ਉਨ੍ਹਾਂ ਨੇ ਇਸ ਦੌਰਾਨ ਪੰਜਾਬ ਦੇ ਇਤਿਹਾਸ ਨਾਲ ਸੰਬੰਧਿਤ ਪੁਸਤਕਾਂ ਅਤੇ ਧਾਰਮਿਕ ਪੁਸਤਕਾਂ ਦੀ ਸੁਧਾਈ ਦਾ ਮਹੱਤਵਪੂਰਨ ਕੰਮ ਕੀਤਾ। ਮਾਤਾ ਜੀ ਦੇ ਜੀਵਨ ਦਾ ਸਭ ਤੋਂ ਵੱਡਾ ਪੱਖ ਉਨ੍ਹਾਂ ਦਾ ਪਰਿਵਾਰ ਪ੍ਰਤੀ ਸਮਰਪਣ ਅਤੇ ਸੰਘਰਸ਼ ਰਿਹਾ। ਤਕਰੀਬਨ 27-28 ਸਾਲ ਪਹਿਲਾਂ ਉਨ੍ਹਾਂ ਦੇ ਪਤੀ ਹਰਮਿੰਦਰ ਸਿੰਘ ਹੈਰੀ ਦੇ ਅਕਾਲ ਚਲਾਣਾ ਕਰਨ ਤੋਂ ਬਾਅਦ ਪਰਿਵਾਰ ਦੀਆਂ ਜ਼ਿੰਮੇਵਾਰੀਆਂ ਦਾ ਵੱਡਾ ਭਾਰ ਉਨ੍ਹਾਂ ਦੇ ਮੋਢਿਆਂ ’ਤੇ ਆ ਗਿਆ ਪਰ ਉਨ੍ਹਾਂ ਨੇ ਹੌਸਲਾ ਨਹੀਂ ਹਾਰਿਆ ਤੇ ਸਿਰੜ, ਸਿਦਕ ਅਤੇ ਦ੍ਰਿੜ੍ਹ ਇਰਾਦੇ ਨਾਲ ਆਪਣੇ ਤਿੰਨ ਬੱਚਿਆਂ ਇਕ ਬੇਟੇ ਅਤੇ ਦੋ ਬੇਟੀਆਂ ਦਾ ਪਾਲਣ-ਪੋਸ਼ਣ ਬਹੁਤ ਹੀ ਸੁਚੱਜੇ ਢੰਗ ਨਾਲ ਕੀਤਾ। ਇਕ ਮਾਂ ਵਜੋਂ ਉਨ੍ਹਾਂ ਨੇ ਆਪਣੇ ਬੱਚਿਆਂ ਦੀ ਜ਼ਿੰਦਗੀ ਨੂੰ ਸੰਵਾਰਨ ਲਈ ਜੋ ਤਿਆਗ ਅਤੇ ਮਿਹਨਤ ਕੀਤੀ , ਇਹੀ ਕਾਰਨ ਹੈ ਕਿ ਉਨ੍ਹਾਂ ਦੇ ਬੱਚਿਆਂ ਨੇ ਆਪਣੇ ਜੀਵਨ ਵਿਚ ਸਫ਼ਲਤਾ ਹਾਸਲ ਕੀਤੀ ਅਤੇ ਮਾਤਾ ਦਾ ਨਾਮ ਰੌਸ਼ਨ ਕੀਤਾ। ਉਨ੍ਹਾਂ ਦੇ ਹੋਣਹਾਰ ਪੁੱਤਰ ਡਾ. ਪ੍ਰਭਲੀਨ ਸਿੰਘ ਅੱਜ ਕੱਲ੍ਹ ਹਰਿਆਣਾ ਦੇ ਮੁੱਖ ਮੰਤਰੀ ਦੇ ਓ.ਐੱਸ.ਡੀ. ਵਜੋਂ ਆਪਣੀਆਂ ਸੇਵਾਵਾਂ ਨਿਭਾ ਰਹੇ ਹਨ। ਡਾ. ਪ੍ਰਭਲੀਨ ਸਿੰਘ ਇਕ ਵਧੀਆ ਅਤੇ ਸਥਾਪਿਤ ਲੇਖਕ ਵੀ ਹਨ। ਮਾਤਾ ਇੰਦਰਜੀਤ ਕੌਰ ਦੇ ਜਾਣ ਨਾਲ ਉਨ੍ਹਾਂ ਦੇ ਪਰਿਵਾਰ ਤੇ ਸੰਬੰਧੀਆਂ ਨੂੰ ਵੱਡਾ ਘਾਟਾ ਪਿਆ। ਪਰਿਵਾਰ ਅਨੁਸਾਰ ਮਾਤਾ ਇੰਦਰਜੀਤ ਕੌਰ ਤਕਰੀਬਨ ਅੱਠ ਮਹੀਨੇ ਨੀਮ-ਬੇਹੋਸ਼ੀ ਦੀ ਹਾਲਤ ਵਿਚ ਰਹੇ। ਬੇਸ਼ੱਕ ਪਰਿਵਾਰਕ ਮੈਂਬਰਾਂ ਅਤੇ ਸਨੇਹੀਆਂ ਨੇ ਉਨ੍ਹਾਂ ਦੀ ਸਿਹਤਯਾਬੀ ਲਈ ਲਗਾਤਾਰ ਅਰਦਾਸਾਂ ਕੀਤੀਆਂ ਪਰ ਕੁਦਰਤ ਨੂੰ ਕੁਝ ਹੋਰ ਹੀ ਮਨਜ਼ੂਰ ਸੀ। 9 ਸਤੰਬਰ ਨੂੰ ਮਾਤਾ ਇੰਦਰਜੀਤ ਕੌਰ ਅਚਾਨਕ ਸਦੀਵੀਂ ਵਿਛੋੜਾ ਦੇ ਗਏ ਅਤੇ ਗੁਰੂ ਚਰਨਾਂ ਵਿਚ ਜਾ ਬਿਰਾਜੇ। ਉਨ੍ਹਾਂ ਦੇ ਅਕਾਲ ਚਲਾਣੇ ਨਾਲ ਪਰਿਵਾਰ, ਰਿਸ਼ਤੇਦਾਰਾਂ, ਮਿੱਤਰਾਂ ਅਤੇ ਉਨ੍ਹਾਂ ਨਾਲ ਜੁੜੇ ਸਾਰੇ ਸਨੇਹੀਆਂ ਵਿਚ ਡੂੰਘਾ ਸੋਗ ਪੈਦਾ ਹੋਇਆ ਹੈ।ਮਾਤਾ ਇੰਦਰਜੀਤ ਕੌਰ ਦੀ ਆਤਮਿਕ ਸ਼ਾਂਤੀ ਅਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖ਼ਸ਼ਣ ਲਈ ਅੰਤਿਮ ਅਰਦਾਸ 13 ਸਤੰਬਰ ਨੂੰ ਦੁਪਹਿਰ 12 ਵਜੇ ਤੋਂ ਡੇਢ ਵਜੇ ਤੱਕ ਗੁਰਦੁਆਰਾ ਮੋਤੀ ਬਾਗ਼ ਸਾਹਿਬ ਵਿਖੇ ਹੋਵੇਗੀ। - ਧਰਮਿੰਦਰ ਸਿੰਘ ਸਿੱਧੂ
Ad Position 22
No active advertisement
ਪਿਛਲੀ ਖ਼ਬਰ ‘ ਆਪ’ ਦੇ ਕੌਮੀ ਕਨਵੀਨਰ ਬਣਨ ’ਤੇ ਅਰਵਿੰਦ ਕੇਜਰੀਵਾਲ ਨੂੰ ਰੱਖੜਾ ਤੇ ਹੋਰਨਾਂ ਵਲੋਂ ਮੁਬਾਰਕਾਂ ਅਗਲੀ ਖ਼ਬਰ ਵਕੀਲ ਭਾਈਚਾਰੇ ਨੇ ਨੌਜਵਾਨ ਐਡਵੋਕੇਟ ਬਲਿੰਗ ਦੀ ਟੀਮ ਨੂੰ ਦਿਵਾਈ ਇਕ ਪਾਸੜ ਜਿੱਤ ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਪ੍ਰਧਾਨ ਬ...
Ad Position 24