12-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-09-2026

ਸਚਿਨ ਪਾਇਲਟ ਨੇ ਪੰਜਾਬ ਕਾਂਗਰਸ ’ਚ ਨਵਾਂ ਉਤਸ਼ਾਹ ਭਰਿਆ-ਸੰਦੀਪ ਸਿੰਗਲਾ

ਸਮਾਣਾ, 12 ਸਤੰਬਰ (ਹਰਵਿੰਦਰ ਸਿੰਘ ਟੋਨੀ)-ਕਾਂਗਰਸ ਹਾਈਕਮਾਂਡ ਵਲੋਂ ਸਚਿਨ ਪਾਇਲਟ ਨੂੰ ਪੰਜਾਬ ਕਾਂਗਰਸ ਦੀ ਜਿੰਮੇਵਾਰੀ ਸੌਂਪੇ ਜਾਣ ’ਤੇ ਸੂਬੇ ਦੇ ਕਾਂਗਰਸ ਪਾਰਟੀ ਆਗੂਆਂ ਤੇ ਵਰਕਰਾਂ ’ਚ ਇਕ ਨਵਾਂ ਉਤਸ਼ਾਹ ਦੇਖਣ ਨੂੰ ਮਿਲਿਆ ਹੈ ਤੇ ਪਾਇਲਟ ਦੀ ਅਗਵਾਈ ਹੇਠ ਕਾਂਗਰਸ ਪਾਰਟੀ ਪੰਜਾਬ ’ਚ ਭਾਰੀ ਬਹੁਮਤ ਨਾਲ ਜਿੱਤ ਹਾਸਲ ਕਰਦਿਆਂ ਨਵਾਂ ਇਤਿਹਾਸ ਸਿਰਜੇਗੀ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਸਪੋਕਸਪਰਸਨ ਸੰਦੀਪ ਸਿੰਗਲਾ ਨੇ ਗੱਲਬਾਤ ਕਰਦਿਆਂ ਕੀਤਾ।

Ad Position 21
repet_subhas-goyals [Copy P29]
ਅਜੀਤ ਡੈਸਕ 13-09-2026
ਸਮਾਣਾ, 12 ਸਤੰਬਰ (ਹਰਵਿੰਦਰ ਸਿੰਘ ਟੋਨੀ)-ਕਾਂਗਰਸ ਹਾਈਕਮਾਂਡ ਵਲੋਂ ਸਚਿਨ ਪਾਇਲਟ ਨੂੰ ਪੰਜਾਬ ਕਾਂਗਰਸ ਦੀ ਜਿੰਮੇਵਾਰੀ ਸੌਂਪੇ ਜਾਣ ’ਤੇ ਸੂਬੇ ਦੇ ਕਾਂਗਰਸ ਪਾਰਟੀ ਆਗੂਆਂ ਤੇ ਵਰਕਰਾਂ ’ਚ ਇਕ ਨਵਾਂ ਉਤਸ਼ਾਹ ਦੇਖਣ ਨੂੰ ਮਿਲਿਆ ਹੈ ਤੇ ਪਾਇਲਟ ਦੀ ਅਗਵਾਈ ਹੇਠ ਕਾਂਗਰਸ ਪਾਰਟੀ ਪੰਜਾਬ ’ਚ ਭਾਰੀ ਬਹੁਮਤ ਨਾਲ ਜਿੱਤ ਹਾਸਲ ਕਰਦਿਆਂ ਨਵਾਂ ਇਤਿਹਾਸ ਸਿਰਜੇਗੀ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਸਪੋਕਸਪਰਸਨ ਸੰਦੀਪ ਸਿੰਗਲਾ ਨੇ ਗੱਲਬਾਤ ਕਰਦਿਆਂ ਕੀਤਾ। ਉਨ੍ਹਾਂ ਆਖਿਆ ਕਿ ਸਚਿਨ ਪਾਇਲਟ ਨੌਜਵਾਨ ਆਗੂ ਹਨ ਤੇ ਉਨ੍ਹਾਂ ਦੀ ਨੌਜਵਾਨ ਵਰਗ ’ਚ ਪੜਕ ਮਜ਼ਬੂਤ ਹੈ ਅਤੇ ਹਰੇਕ ਪਾਰਟੀ ਵਰਕਰ ਉਨ੍ਹਾਂ ਦੀ ਕਦਰ ਕਰਦਾ ਹੈ। ਸਿੰਗਲਾ ਨੇ ਕਿਹਾ ਕਿ ਸਚਿਨ ਪਾਇਲਟ ਜਮੀਨੀ ਪੱਧਰ ’ਤੇ ਜੁੜੇ ਹੋਏ ਤੇ ਉਹ ਤਜਰਬੇਕਾਰ ਆਗੂ ਹਨ ਜਿਨ੍ਹਾਂ ਦੀ ਅਗਵਾਈ ਹੇਠ ਕਾਂਗਰਸ ਪਾਰਟੀ ਨੂੰ ਨਵੀਂ ਊਰਜਾ ਤੇ ਸ਼ਕਤੀ ਮਿਲੇਗੀ। ਉਨ੍ਹਾਂ ਭਰੋਸਾ ਪ੍ਰਗਟਾਉਂਦਿਆਂ ਕਿਹਾ ਕਿ ਸਚਿਨ ਪਾਇਲਟ ਦੀ ਅਗਵਾਈ ਹੇਠ ਵਰਕਰ ਇਕਜੁਟਤਾ ਨਾਲ ਕੰਮ ਕਰਨਗੇ ਤੇ ਪੰਜਾਬ ਵਾਸੀ ਮੌਜੂਦਾ ਸਰਕਾਰ ਦੀਆਂ ਨੀਤੀਆਂ ਤੋਂ ਤੰਗ ਆ ਕੇ ਕਾਂਗਰਸ ਵੱਲ ਉਮੀਦ ਨਾਲ ਦੇਖ ਰਹੇ ਹਨ। ਜਿਸ ਦੇ ਚੱਲਦਿਆਂ ਆਗਾਮੀ ਵਿਧਾਨ ਸਭਾ ਚੋਣਾਂ ’ਚ ਕਾਂਗਰਸ ਪਾਰਟੀ ਪੰਜਾਬ ’ਚ ਸਪੱਸ਼ਟ ਬਹੁਮਤ ਹਾਸਲ ਕਰਦਿਆਂ ਸਰਕਾਰੀ ਬਣਾਏਗੀ।
Ad Position 22
No active advertisement
ਪਿਛਲੀ ਖ਼ਬਰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ 422ਵਾਂ ਪ੍ਰਕਾਸ਼ ਪੁਰਬ ਸ਼ਰਧਾ ਨਾਲ ਮਨਾਇਆ ਅਗਲੀ ਖ਼ਬਰ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੇ ਦਿਖਾਈ ਤੀਰਥ ਯਾਤਰਾ ਬੱਸ ਨੂੰ ਹਰੀ ਝੰਡੀ
Ad Position 24