12-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-09-2026

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ 422ਵਾਂ ਪ੍ਰਕਾਸ਼ ਪੁਰਬ ਸ਼ਰਧਾ ਨਾਲ ਮਨਾਇਆ

ਸਮਾਣਾ, 12 ਸਤੰਬਰ (ਸਾਹਿਬ ਸਿੰਘ)-ਗੁਰਦੁਆਰਾ ਥੜ੍ਹਾ ਸਾਹਿਬ ਸਮਾਣਾ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 422ਵੇਂ ਪ੍ਰਕਾਸ਼ ਦਿਹਾੜੇ ’ਤੇ ਮਹਾਨ ਗੁਰਮਤਿ ਸਮਾਗਮ ਕਰਵਾਇਆ ਗਿਆ। ਗਿਆਨੀ ਸੁਖਵਿੰਦਰ ਸਿੰਘ ਦੇ ਉਪਰਾਲੇ ਅਤੇ ਐਨ.

Ad Position 21
repet_subhas-goyals [Copy P29]
ਅਜੀਤ ਡੈਸਕ 13-09-2026
ਸਮਾਣਾ, 12 ਸਤੰਬਰ (ਸਾਹਿਬ ਸਿੰਘ)-ਗੁਰਦੁਆਰਾ ਥੜ੍ਹਾ ਸਾਹਿਬ ਸਮਾਣਾ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 422ਵੇਂ ਪ੍ਰਕਾਸ਼ ਦਿਹਾੜੇ ’ਤੇ ਮਹਾਨ ਗੁਰਮਤਿ ਸਮਾਗਮ ਕਰਵਾਇਆ ਗਿਆ। ਗਿਆਨੀ ਸੁਖਵਿੰਦਰ ਸਿੰਘ ਦੇ ਉਪਰਾਲੇ ਅਤੇ ਐਨ.ਆਰ.ਆਈ. ਤੇਜਿੰਦਰ ਸਿੰਘ ਸਿੱਧੂ, ਹਰਵਿੰਦਰ ਸਿੰਘ ਸਿੱਧੂ, ਤਰਨਜੀਤ ਸਿੰਘ, ਦਲਜੀਤ ਸਿੰਘ, ਕੀਰਤੀ ਮਾਨ, ਫਤਿਹ ਸਿੰਘ, ਹਰਮਿੰਦਰ ਸਿੰਘ, ਲਵਪ੍ਰੀਤ ਸਿੰਘ, ਸੋਬਪ੍ਰੀਤ ਸਿੰਘ, ਕਰਨਜੀਤ ਸਿੰਘ, ਰਣਜੋਤ ਸਿੰਘ, ਅਮਨਦੀਪ ਸਿੰਘ, ਦਵਿੰਦਰ ਸਿੰਘ, ਤਰਨਵੀਰ ਸਿੰਘ, ਪਰਮਿੰਦਰ ਸਿੰਘ ਅਤੇ ਸੰਗਤਾਂ ਦੇ ਸਹਿਯੋਗ ਨਾਲ ਕਰਵਾਏ ਗਏ ਇਸ ਗੁਰਮਤਿ ਸਮਾਗਮ ਦੌਰਾਨ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਉਪਰੰਤ ਕੀਰਤਨ ਦਰਬਾਰ ਸਜਾਇਆ ਗਿਆ। ਕਥਾਵਾਚਕ ਗਿਆਨੀ ਜਸਵੰਤ ਸਿੰਘ ਸਾਬਕਾ ਮੁੱਖ ਗ੍ਰੰਥੀ ਦਰਬਾਰ ਸਾਹਿਬ ਅੰਮਿ੍ਰਤਸਰ, ਰਾਗੀ ਸਿੰਘ ਭਾਈ ਮਹਿਤਾਬ ਸਿੰਘ ਜਲੰਧਰ ਵਾਲੇ, ਭਾਈ ਜਗਨਜੋਤ ਸਿੰਘ ਸਮਾਣਾ ਵਾਲਿਆਂ ਸੰਗਤਾਂ ਨੂੰ ਕਥਾ ਕੀਰਤਨ ਰਾਹੀ ਦੱਸਿਆ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪਾਵਨ ਬਾਣੀ ਮਨੁੱਖਤਾ ਨੂੰ ਸੱਚ, ਸੇਵਾ, ਨਿਰਮਤਾ ਪਿਆਰ ਅਤੇ ਭਾਈਚਾਰਕ ਸਾਂਝ ਦਾ ਸੰਦੇਸ਼ ਦਿੰਦੀ ਹੈ। ਉਨ੍ਹਾਂ ਸੰਗਤਾਂ ਨੂੰ ਗੁਰਬਾਣੀ ਨਾਲ ਜੁੜਨ, ਗੁਰੂ ਸਾਹਿਬ ਦੇ ਉਪਦੇਸ਼ਾਂ ਨੂੰ ਆਪਣੇ ਜੀਵਨ ਵਿਚ ਧਾਰਨ ਕਰਨ ਅਤੇ ਨਾਮ ਸਿਮਰਨ ਅਤੇ ਸੇਵਾ ਮਾਰਗ ਤੇ ਚੱਲਣ ਲਈ ਪ੍ਰੇਰਿਤ ਕੀਤਾ। ਆਖਿਰ ਵਿਚ ਸਹਿਯੋਗੀ ਐਨ.ਆਰ.ਆਈ. ਦੇ ਪਰਿਵਾਰਾਂ, ਗੁਰਦੁਆਰਾ ਕਮੇਟੀਆਂ ਦੇ ਮੁੱਖ ਸੇਵਾਦਾਰਾਂ ਅਤੇ ਸੁਖਮਨੀ ਸਾਹਿਬ ਸੇਵਾ ਸੁਸਾਇਟੀਆਂ ਦੀਆਂ ਪ੍ਰਧਾਨ ਬੀਬੀਆਂ ਨੂੰ ਸਿਰੋਪਾਉ ਭੇਟ ਕਰਕੇ ਸਨਮਾਨਿਤ ਵੀ ਕੀਤਾ ਗਿਆ। ਸਮਾਗਮ ਵਿਚ ਸੁਖਵਿੰਦਰ ਸਿੰਘ ਦਾਨੀਪੁਰ, ਕੁਲਵਿੰਦਰ ਸਿੰਘ ਸਿੱਧੂ ਪ੍ਰਧਾਨ ਗੁਰਦੁਆਰਾ ਸਿੰਘ ਸਭਾ, ਭਾਈ ਰਾਜ ਸਿੰਘ ਪ੍ਰਧਾਨ ਗੁਰਦੁਆਰਾ ਗੁਰੂ ਰਵਿਦਾਸ , ਜਸਪਾਲ ਸਿੰਘ ਢਿੱਲੋਂ, ਨੰਬਰਦਾਰ ਬੇਅੰਤ ਸਿੰਘ ਚੀਮਾ ਤੋਂ ਇਲਾਵਾ ਵੱਡੀ ਗਿਣਤੀ ਵਿਚ ਸੰਗਤਾਂ ਨੇ ਨਤਮਸਤਕ ਹੋ ਕੇ ਸ਼ਬਦ ਗੁਰੂ ਜੀ ਤੋਂ ਅਸ਼ੀਰਵਾਦ ਪ੍ਰਾਪਤ ਕੀਤਾ।
Ad Position 22
No active advertisement
ਪਿਛਲੀ ਖ਼ਬਰ ਹਾਈ ਕੋਰਟ ਦੇ ਮਾਣਯੋਗ ਜੱਜ ਜਸਟਿਸ ਅਲਕਾ ਸਰੀਨ ਵਲੋਂ ਪਟਿਆਲਾ ਵਿਖੇ ਰਾਸ਼ਟਰੀ ਲੋਕ ਅਦਾਲਤ ਦਾ ਨਿਰੀਖਣ ਰਾਸ਼ਟਰੀ ਲੋਕ ਅਦਾ... ਅਗਲੀ ਖ਼ਬਰ ਸਚਿਨ ਪਾਇਲਟ ਨੇ ਪੰਜਾਬ ਕਾਂਗਰਸ ’ਚ ਨਵਾਂ ਉਤਸ਼ਾਹ ਭਰਿਆ-ਸੰਦੀਪ ਸਿੰਗਲਾ
Ad Position 24