12-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-09-2026

ਮੁਲਾਜ਼ਮਾਂ ਅਤੇ ਪੈਨਸ਼ਨਰਾਂ ਵਲੋਂ ਸਿਹਤ ਮੰਤਰੀ ਦੀ ਰਿਹਾਇਸ਼ ਦਾ ਘਿਰਾਓ ਬੈਰੀਕੇਡ ਤੋੜਕੇ ਮੰਤਰੀ ਦੀ ਕੋਠੀ ਦੇ ਗੇਟ ਤੱਕ ਪੁੱਜਿਆ ਮੁਲਾਜ਼ਮਾਂ ਦਾ ਕਾਫ਼ਲਾ

ਪਟਿਆਲਾ, 12 ਸਤੰਬਰ (ਧਰਮਿੰਦਰ ਸਿੰਘ ਸਿੱਧੂ)-ਪੰਜਾਬ ਮੁਲਾਜ਼ਮ ਤੇ ਪੈਨਸ਼ਨਰਜ਼ ਸਾਂਝਾ ਫਰੰਟ ਅਤੇ ਮੁਲਾਜ਼ਮ ਮੰਚ ਪੰਜਾਬ ਦੀ ਸਾਂਝੀ ਤਾਲਮੇਲ ਕਮੇਟੀ ਵੱਲੋਂ ਦਿੱਤੇ ਸੱਦੇ ਤਹਿਤ ਅੱਜ ਪਟਿਆਲਾ ਅਤੇ ਫਤਿਹਗੜ੍ਹ ਸਾਹਿਬ ਦੇ ਮੁਲਾਜ਼ਮਾਂ, ਪੈਨਸ਼ਨਰਾਂ ਅਤੇ ਮਾਣਭੱਤਾ ਵਰਕਰਾਂ ਵਲੋਂ ਸਥਾਨਕ ਪੁੱਡਾ ਗ੍ਰਾਊਂਡ ਵਿਖੇ ਵਿਸ਼ਾਲ ਰੈਲੀ ਕਰਨ ਉਪਰੰਤ ਕੈਬਨਿਟ ਮੰਤਰੀ ਡਾ. ਬਲਵੀਰ ਸਿੰਘ ਦੀ ਰਿਹਾਇਸ਼ ਦਾ ਘਿਰਾਓ ਕੀਤਾ ਗਿਆ।

Ad Position 21
repet_subhas-goyals [Copy P29]
ਪੰਜਾਬ ਮੁਲਾਜ਼ਮ ਤੇ ਪੈਨਸ਼ਨਰਜ਼ ਸਾਂਝਾ ਫਰੰਟ ਅਤੇ ਮੁਲਾਜ਼ਮ ਮੰਚ ਪੰਜਾਬ ਦੀ ਸਾਂਝੀ ਤਾਲਮੇਲ ਕਮੇਟੀ ਸਿਹਤ ਮੰਤਰੀ ਦੀ ਕੋਠੀ ਵੱਲ ਰੋਸ ਮਾਰਚ ਕਰਦੇ ਹੋਏ। ਅਜੀਤ ਤਸਵੀਰ 13-09-2026
ਪਟਿਆਲਾ, 12 ਸਤੰਬਰ (ਧਰਮਿੰਦਰ ਸਿੰਘ ਸਿੱਧੂ)-ਪੰਜਾਬ ਮੁਲਾਜ਼ਮ ਤੇ ਪੈਨਸ਼ਨਰਜ਼ ਸਾਂਝਾ ਫਰੰਟ ਅਤੇ ਮੁਲਾਜ਼ਮ ਮੰਚ ਪੰਜਾਬ ਦੀ ਸਾਂਝੀ ਤਾਲਮੇਲ ਕਮੇਟੀ ਵੱਲੋਂ ਦਿੱਤੇ ਸੱਦੇ ਤਹਿਤ ਅੱਜ ਪਟਿਆਲਾ ਅਤੇ ਫਤਿਹਗੜ੍ਹ ਸਾਹਿਬ ਦੇ ਮੁਲਾਜ਼ਮਾਂ, ਪੈਨਸ਼ਨਰਾਂ ਅਤੇ ਮਾਣਭੱਤਾ ਵਰਕਰਾਂ ਵਲੋਂ ਸਥਾਨਕ ਪੁੱਡਾ ਗ੍ਰਾਊਂਡ ਵਿਖੇ ਵਿਸ਼ਾਲ ਰੈਲੀ ਕਰਨ ਉਪਰੰਤ ਕੈਬਨਿਟ ਮੰਤਰੀ ਡਾ. ਬਲਵੀਰ ਸਿੰਘ ਦੀ ਰਿਹਾਇਸ਼ ਦਾ ਘਿਰਾਓ ਕੀਤਾ ਗਿਆ। ਭਾਵੇਂ ਪੁਲਿਸ ਵਲੋਂ ਡਾ. ਬਲਵੀਰ ਸਿੰਘ ਦੇ ਘਰ ਤੋਂ ਪਹਿਲਾਂ ਬੈਰੀਕੇਡਿੰਗ ਕੀਤੀ ਗਈ ਸੀ ਪਰ ਮੁਲਾਜ਼ਮਾਂ ਦਾ ਇਕੱਠ ਬੈਰੀਕੇਟ ਤੋੜਕੇ ਮੰਤਰੀ ਸਾਹਿਬ ਦੀ ਕੋਠੀ ਦੇ ਗੇਟ ਤੱਕ ਪੁੱਜਣ ਵਿੱਚ ਸਫ਼ਲ ਰਿਹਾ। ਸਾਂਝੀ ਤਾਲਮੇਲ ਕਮੇਟੀ ਦੇ ਆਗੂਆਂ ਧਨਵੰਤ ਸਿੰਘ ਭੱਠਲ, ਬਚਿੱਤਰ ਸਿੰਘ,ਹਰਦੀਪ ਟੋਡਰਪੁਰ, ਜਸਵੀਰ ਸਿੰਘ ਖੋਖਰ, ਗੁਰਮੇਲ ਸਿੰਘ ਵਿਰਕ, ਹਰਜੀਤ ਸਿੰਘ ਤਰਖਾਣਮਾਜਰਾ, ਖੁਸ਼ਵਿੰਦਰ ਕਪਿਲਾ, ਗੁਰਦੀਪ ਸਿੰਘ ਵਾਲੀਆ, ਸੁਖਵਿੰਦਰ ਸਿੰਘ ਸੈਣੀ,ਹਰੀ ਸਿੰਘ ਟੋਹੜਾ, ਜਗਵਿੰਦਰ ਸਿੰਘ, ਗੁਰਵਿੰਦਰ ਸਿੰਘ ਅਤੇ ਭਿੰਦਰ ਸਿੰਘ ਚਾਹਲ ਨੇ ਕਿਹਾ ਕਿ ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਸਖ਼ਤ ਹੁਕਮਾਂ ਦੇ ਬਾਵਜੂਦ 18 ਫੀਸਦੀ ਮਹਿੰਗਾਈ ਭੱਤੇ ਦੀਆਂ ਕਿਸ਼ਤਾਂ ਅਤੇ ਬਕਾਏ ਨਾ ਜਾਰੀ ਕੀਤੇ ਜਾਣ, ਪੈਨਸ਼ਨਰਾਂ ਅਤੇ ਅਣ-ਰਿਵਾਇਜ਼ਡ ਕੈਟਾਗਰੀਆਂ ਦੇ ਮੁਲਾਜ਼ਮਾਂ ‘ਤੇ 2.59 ਦਾ ਗੁਣਾਂਕ ਲਾਗੂ ਨਾ ਕੀਤੇ ਜਾਣ, ਪੁਰਾਣੀ ਪੈਨਸ਼ਨ ਸਕੀਮ ਬਹਾਲ ਨਾ ਕੀਤੇ ਜਾਣ, ਵੱਖ-ਵੱਖ ਕਿਸਮ ਦੇ ਕੱਚੇ ਅਤੇ ਆਊਟਸੋਰਸ ਮੁਲਾਜ਼ਮਾਂ ਨੂੰ ਰੈਗੂਲਰ ਨਾ ਕੀਤੇ ਜਾਣ, ਮਾਣਭੱਤਾ ਵਰਕਰਾਂ (ਮਿਡ-ਡੇ-ਮੀਲ, ਆਸ਼ਾ ਤੇ ਆਂਗਣਵਾੜੀ) ਉੱਤੇ ਘੱਟੋ-ਘੱਟ ਉਜ਼ਰਤਾਂ ਲਾਗੂ ਨਾ ਕੀਤੇ ਜਾਣ, ਪੇਂਡੂ ਅਤੇ ਬਾਰਡਰ ਏਰੀਆ ਸਮੇਤ ਬੰਦ ਕੀਤੇ ਗਏ 37 ਕਿਸਮ ਦੇ ਭੱਤੇ ਅਤੇ ਏਸੀਪੀ ਸਕੀਮ ਬਹਾਲ ਨਾ ਕੀਤੇ ਜਾਣ, 17/07/2020 ਤੋਂ ਬਾਅਦ ਭਰਤੀ ਹੋਏ ਮੁਲਾਜ਼ਮਾਂ ‘ਤੇ ਪੰਜਾਬ ਦੇ ਤਨਖਾਹ ਸਕੇਲ ਲਾਗੂ ਨਾ ਕੀਤੇ ਜਾਣ, ਪਰਖ ਕਾਲ ਦੌਰਾਨ ਪੂਰੀ ਤਨਖਾਹ ਨਾ ਦਿੱਤੇ ਜਾਣ ਅਤੇ ਹੋਰ ਮੰਗਾਂ ਨਜ਼ਰਅੰਦਾਜ਼ ਕੀਤੇ ਜਾਣ ਕਰਕੇ ਪੰਜਾਬ ਦੇ ਮੁਲਾਜ਼ਮਾਂ, ਪੈਨਸ਼ਨਰਾਂ ਅਤੇ ਮਾਣਭੱਤਾ ਵਰਕਰਾਂ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਖ਼ਿਲਾਫ਼ ਗੁੱਸੇ ਦੀ ਭਾਰੀ ਲਹਿਰ ਹੈ। ਤਾਲਮੇਲ ਕਮੇਟੀ ਦੇ ਆਗੂਆਂ ਵਿਕਰਮਦੇਵ ਸਿੰਘ, ਸੰਤ ਰਾਮ ਚੀਮਾ, ਲਛਮਣ ਸਿੰਘ ਨਬੀਪੁਰ, ਜਸਵਿੰਦਰ ਸਮਾਣਾ, ਮਨੋਜ ਘਈ, ਅਮਨਿੰਦਰ ਸਿੰਘ ਬਾਬਾ, ਪ੍ਰਵੀਨ ਸ਼ਰਮਾਂ, ਵਿਜੈ ਦੇਵ, ਗੁਰਧਿਆਨ ਸਿੰਘ, ਹਾਕਮ ਸਿੰਘ ਖਨੋੜਾ, ਗਗਨਪ੍ਰੀਤ ਸਿੰਘ, ਕੁਲਜੀਤ ਸਿੰਘ ਰਟੌਲ, ਪਿੰਕੀ ਖਰਾਬਗੜ, ਬਲਵਿੰਦਰ ਕੌਰ ਆਦਿ ਆਖਿਆ ਕਿ ਇੱਕ ਪਾਸੇ ਪੰਜਾਬ ਸਰਕਾਰ ਪ੍ਰੈੱਸ ਕਾਨਫਰੰਸਾਂ ਰਾਹੀਂ ਤੱਥਾਂ ਨੂੰ ਤੋੜ-ਮਰੋੜ ਕੇ ਮੁਲਾਜ਼ਮਾਂ ਖ਼ਿਲਾਫ਼ ਗੁੰਮਰਾਹਕੁੰਨ ਪ੍ਰਚਾਰ ਕਰ ਰਹੀ ਹੈ ਪਰ ਦੂਜੇ ਪਾਸੇ ਸਾਂਝੀ ਤਾਲਮੇਲ ਕਮੇਟੀ ਨਾਲ ਮੀਟਿੰਗ ਤੋਂ ਟਾਲਾ ਵੱਟ ਰਹੀ ਹੈ ਜਿਸਤੋਂ ਸਾਬਿਤ ਹੁੰਦਾ ਹੈ ਸਰਕਾਰ ਉਹਨਾਂ ਦੇ ਮਸਲੇ ਹੱਲ ਕਰਨ ਲਈ ਗੰਭੀਰ ਨਹੀਂ ਹੈ। ਆਗੂਆਂ ਨੇ ਕਿਹਾ ਕਿ ਉਹਨਾਂ ਦਾ ਸੰਘਰਸ਼ ਕੇਵਲ ਡੀ.ਏ. ਲੈਣ ਤੱਕ ਸੀਮਤ ਨਹੀਂ ਹੈ ਸਗੋਂ ਮੰਗ ਪੱਤਰ ਵਿੱਚ ਦਰਜ਼ ਸਾਰੀਆਂ ਮੰਗਾਂ ਪੂਰੀਆਂ ਹੋਣ ਤੱਕ ਜਾਰੀ ਰਹੇਗਾ। ਇਸ ਮੌਕੇ ਹੋਰਨਾਂ ਤੋਂ ਇਲਾਵਾ ਕੁਲਵੰਤ ਸਿੰਘ, ਨਾਹਰ ਸਿੰਘ, ਭੁਪਿੰਦਰ ਸਿੰਘ ਵਾਲੀਆ, ਗੁਰਪ੍ਰੀਤ ਸਿੰਘ ਪਨੇਸਰ, ਜੋਸ਼ੀਲ ਤਿਵਾੜੀ, ਭੁਪਿੰਦਰ ਕੱਕੜ, ਰਾਜੇਸ਼ ਕੁਮਾਰ ਆਦਿ ਆਗੂ ਵੀ ਹਾਜ਼ਰ ਸਨ। ਇਸ ਮੌਕੇ ਭਰਾਤਰੀ ਤੌਰ ਤੇ ਸੰਯੁਕਤ ਕਿਸਾਨ ਮੋਰਚੇ ਵੱਲੋਂ ਦਵਿੰਦਰ ਸਿੰਘ ਪੂਨੀਆ ਅਤੇ ਦਰਸ਼ਨ ਬੇਲੂਮਾਜਰਾ ਨੇ ਵੀ ਸ਼ਮੂਲੀਅਤ ਕੀਤੀ। ਇਸੇ ਤਰ੍ਹਾਂ ਆਮ ਆਦਮੀ ਪਾਰਟੀ ਮੁਲਾਜ਼ਮ ਵਿੰਗ ਦੇ ਜ਼ਿਲ੍ਹਾ ਜਨਰਲ ਸਕੱਤਰ ਹਰਜੀਤ ਸਿੰਘ ਨੇ ਵੀ ਆਪਣੀ ਪਾਰਟੀ ਤੋਂ ਅਸਤੀਫਾ ਦੇ ਕੇ ਇਸ ਪ੍ਰੋਗਰਾਮ ਵਿੱਚ ਸ਼ਮੂਲੀਅਤ ਕੀਤੀ।
Ad Position 22
No active advertisement
ਪਿਛਲੀ ਖ਼ਬਰ ਪੰਜਾਬ ਸਰਕਾਰ ਲੋਕਾਂ ਦੀ ਆਵਾਜ਼ ਨੂੰ ਦਬਾਉਣ ਦੀ ਬਜਾਏ ਪੀੜਤਾਂ ਨੂੰ ਇਨਸਾਫ਼ ਦੇਵੇ-ਹਰਵੇਲ ਸਿੰਘ ਮਾਧੋਪੁਰ ਘੱਟ ਗਿਣਤੀ ਤੇ ਦ... ਅਗਲੀ ਖ਼ਬਰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਮੌਕੇ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਵਿਖੇ ਸੰਗਤਾਂ ਹੋਈਆਂ ਨ...
Ad Position 24