ਚੇਅਰਮੈਨ ਹਰਚੰਦ ਸਿੰਘ ਬਰਸਟ ਨੂੰ ਮੰਗ ਪੱਤਰ ਦਿੰਦੇ ਹੋਏ ਪਿੰਡ ਵਾਸੀ। ਤਸਵੀ : ਹਰਵਿੰਦਰ ਸਿੰਘ ਟੋਨੀ
ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਹਰਚੰਦ ਸਿੰਘ ਬਰਸਟ ਨੂੰ ਸੌਂਪਿਆ ਮੰਗ-ਪੱਤਰ
ਸਮਾਣਾ, 13 ਸਤੰਬਰ (ਹਰਵਿੰਦਰ ਸਿੰਘ ਟੋਨੀ)-ਹਲਕਾ ਸ਼ੁਤਰਾਣਾ ਦੇ ਪਿੰਡ ਚੁਪਕੀ ਨੂੰ ਜਾਂਦੀ ਸੜਕ ਦੀ ਬੇਹੱਦ ਖ਼ਰਾਬ ਹਾਲਤ ਕਾਰਨ ਇਲਾਕਾ ਵਾਸੀਆਂ ਨੂੰ ਆ ਰਹੀਆਂ ਮੁਸ਼ਕਿਲਾਂ ਦੇ ਹੱਲ ਲਈ ਪਿੰਡ ਵਾਸੀਆਂ ਦੇ ਵਫ਼ਦ ਵਲੋਂ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਹਰਚੰਦ ਸਿੰਘ ਬਰਸਟ ਨੂੰ ਮੰਗ-ਪੱਤਰ ਸੌਂਪਿਆ। ਵਫ਼ਦ ਨੇ ਮੰਗ ਕੀਤੀ ਕਿ ਪਿੰਡ ਚੁਪਕੀ ਨੂੰ ਜਾਂਦੀ ਸੜਕ ਨੂੰ ਜਲਦ 18 ਫੁੱਟ ਚੌੜਾ ਕਰਕੇ ਨਵੀਂ ਬਣਾਇਆ ਜਾਵੇ।
ਸਮਾਣਾ, 13 ਸਤੰਬਰ (ਹਰਵਿੰਦਰ ਸਿੰਘ ਟੋਨੀ)-ਹਲਕਾ ਸ਼ੁਤਰਾਣਾ ਦੇ ਪਿੰਡ ਚੁਪਕੀ ਨੂੰ ਜਾਂਦੀ ਸੜਕ ਦੀ ਬੇਹੱਦ ਖ਼ਰਾਬ ਹਾਲਤ ਕਾਰਨ ਇਲਾਕਾ ਵਾਸੀਆਂ ਨੂੰ ਆ ਰਹੀਆਂ ਮੁਸ਼ਕਿਲਾਂ ਦੇ ਹੱਲ ਲਈ ਪਿੰਡ ਵਾਸੀਆਂ ਦੇ ਵਫ਼ਦ ਵਲੋਂ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਹਰਚੰਦ ਸਿੰਘ ਬਰਸਟ ਨੂੰ ਮੰਗ-ਪੱਤਰ ਸੌਂਪਿਆ। ਵਫ਼ਦ ਨੇ ਮੰਗ ਕੀਤੀ ਕਿ ਪਿੰਡ ਚੁਪਕੀ ਨੂੰ ਜਾਂਦੀ ਸੜਕ ਨੂੰ ਜਲਦ 18 ਫੁੱਟ ਚੌੜਾ ਕਰਕੇ ਨਵੀਂ ਬਣਾਇਆ ਜਾਵੇ। ਇਸ ਮੌਕੇ ਭਾਰਤੀ ਕਿਸਾਨ ਯੂਨੀਅਨ ਕ੍ਰਾਂਤੀਕਾਰੀ ਇਕਾਈ ਪ੍ਰਧਾਨ ਬਖ਼ਸ਼ੀਸ਼ ਸਿੰਘ ਧਾਲੀਵਾਲ, ਜਗਤਾਰ ਸਿੰਘ ਧਾਲੀਵਾਲ, ਹਰਪਾਲ ਸਿੰਘ ਪੁਨੀਆ, ਗੁਰਸੇਵਕ ਸੰਧੂ, ਲਾਡੀ ਧਾਲੀਵਾਲ ਅਤੇ ਪਿਆਰਾ ਸਿੰਘ ਨੇ ਦੱਸਿਆ ਕਿ ਚੁਪਕੀ ਨੂੰ ਜਾਣ ਵਾਲੀ ਸੜਕ ਦੀ ਹਾਲਤ ਲੰਬੇ ਸਮੇਂ ਤੋਂ ਬਹੁਤ ਮਾੜੀ ਹੈ। ਸੜਕ ਵਿਚ ਥਾਂ-ਥਾਂ ਟੁੱਟ-ਫੁੱਟ ਹੋਣ ਕਾਰਨ ਰਾਹਗੀਰਾਂ ਤੇ ਵਾਹਨ ਚਾਲਕਾਂ ਨੂੰ ਭਾਰੀ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਵਫ਼ਦ ਨੇ ਚੇਅਰਮੈਨ ਹਰਚੰਦ ਸਿੰਘ ਬਰਸਟ ਦੇ ਧਿਆਨ ਵਿਚ ਲਿਆਂਦਾ ਕਿ ਸੜਕ ਦੀ ਚੌੜਾਈ ਘੱਟ ਹੋਣ ਕਾਰਨ ਵੀ ਆਵਾਜਾਈ ਵਿਚ ਮੁਸ਼ਕਿਲ ਆਉਂਦੀ ਹੈ। ਇਸ ਲਈ ਲੋਕਾਂ ਦੀ ਸਹੂਲਤ ਨੂੰ ਮੁੱਖ ਰੱਖਦਿਆਂ ਸੜਕ ਨੂੰ 18 ਫੁੱਟ ਚੌੜਾ ਕਰਕੇ ਬਣਾਉਣਾ ਬੇਹੱਦ ਜ਼ਰੂਰੀ ਹੈ। ਮੰਗ ਪੱਤਰ ਪ੍ਰਾਪਤ ਕਰਨ ਉਪਰੰਤ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਹਰਚੰਦ ਸਿੰਘ ਬਰਸਟ ਨੇ ਵਫ਼ਦ ਨੂੰ ਭਰੋਸਾ ਦਿਵਾਇਆ ਕਿ ਪਿੰਡ ਚੁਪਕੀ ਨੂੰ ਜਾਂਦੀ ਸੜਕ ਦਾ ਕੰਮ ਪਹਿਲ ਦੇ ਆਧਾਰ ’ਤੇ ਕਰਵਾਉਂਦਿਆਂ ਇਸ ਨੂੰ 18 ਫੁੱਟ ਚੌੜਾ ਬਣਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਲੋਕਾਂ ਦੀਆਂ ਬੁਨਿਆਦੀ ਸਹੂਲਤਾਂ ਨਾਲ ਜੁੜੇ ਕੰਮਾਂ ਨੂੰ ਤਰਜੀਹ ਦਿੱਤੀ ਜਾਵੇਗੀ।