13-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-09-2026

ਪੰਜਾਬੀ ਸਾਹਿਤ ਸਭਾ ਪਟਿਆਲਾ ਵਲੋਂ ਯਾਦਗਾਰੀ ਸਾਹਿਤਕ ਸਮਾਗਮ ਕਰਵਾਇਆ

ਪਟਿਆਲਾ, 13 ਸਤੰਬਰ (ਗੁਰਵਿੰਦਰ ਸਿੰਘ ਔਲਖ)-ਪੰਜਾਬੀ ਸਾਹਿਤ ਸਭਾ ਪਟਿਆਲਾ ਵਲੋਂ ਭਾਸ਼ਾ ਵਿਭਾਗ, ਪੰਜਾਬ, ਪਟਿਆਲਾ ਵਿਖੇ ਵਿਸ਼ੇਸ਼ ਯਾਦਗਾਰੀ ਸਾਹਿਤਕ ਸਮਾਗਮ ਕਰਵਾਇਆ। ਇਸ ਮੌਕੇ ਸਾਲ 2026 ਲਈ ਦੂਜਾ ‘ਅੱਵਲ ਸਰਹੱਦੀ ਯਾਦਗਾਰੀ ਮਿੰਨੀ ਕਹਾਣੀ ਸਾਹਿਤਕ ਪੁਰਸਕਾਰ’ ਉੱਘੇ ਮਿੰਨੀ ਕਹਾਣੀ ਲੇਖਕ ਮੋਹਨ ਸ਼ਰਮਾ (ਸੰਗਰੂਰ) ਨੂੰ ਪ੍ਰਦਾਨ ਕੀਤਾ।

Ad Position 21
repet_subhas-goyals [Copy P29]
ਅਜੀਤ ਡੈਸਕ 14-09-2026
ਪਟਿਆਲਾ, 13 ਸਤੰਬਰ (ਗੁਰਵਿੰਦਰ ਸਿੰਘ ਔਲਖ)-ਪੰਜਾਬੀ ਸਾਹਿਤ ਸਭਾ ਪਟਿਆਲਾ ਵਲੋਂ ਭਾਸ਼ਾ ਵਿਭਾਗ, ਪੰਜਾਬ, ਪਟਿਆਲਾ ਵਿਖੇ ਵਿਸ਼ੇਸ਼ ਯਾਦਗਾਰੀ ਸਾਹਿਤਕ ਸਮਾਗਮ ਕਰਵਾਇਆ। ਇਸ ਮੌਕੇ ਸਾਲ 2026 ਲਈ ਦੂਜਾ ‘ਅੱਵਲ ਸਰਹੱਦੀ ਯਾਦਗਾਰੀ ਮਿੰਨੀ ਕਹਾਣੀ ਸਾਹਿਤਕ ਪੁਰਸਕਾਰ’ ਉੱਘੇ ਮਿੰਨੀ ਕਹਾਣੀ ਲੇਖਕ ਮੋਹਨ ਸ਼ਰਮਾ (ਸੰਗਰੂਰ) ਨੂੰ ਪ੍ਰਦਾਨ ਕੀਤਾ। ਉਨ੍ਹਾਂ ਨੂੰ ਸਨਮਾਨ ਪੱਤਰ, ਸ਼ਾਲ ਤੇ 5100 ਰੁਪਏ ਦੀ ਨਕਦ ਰਾਸ਼ੀ ਭੇਟ ਕੀਤੀ ਗਈ। ਸਮਾਗਮ ਦੀ ਪ੍ਰਧਾਨਗੀ ਸਭਾ ਦੇ ਪ੍ਰਧਾਨ ਡਾ. ਦਰਸ਼ਨ ਸਿੰਘ ‘ਆਸ਼ਟ’ ਨੇ ਕੀਤੀ। ਪ੍ਰਧਾਨਗੀ ਮੰਡਲ ’ਚ ਪ੍ਰਸਿੱਧ ਪੱਤਰਕਾਰ ਤੇ ਸਾਹਿਤਕਾਰ ਸੁਖਵਿੰਦਰ ਸਿੰਘ ਫੁੱਲ, ਭਾਸ਼ਾ ਵਿਭਾਗ ਪੰਜਾਬ ਦੀ ਸਾਬਕਾ ਡਾਇਰੈਕਟਰ ਗੁਰਸ਼ਰਨ ਕੌਰ, ਗੁਰਪ੍ਰੀਤ ਕੌਰ, ਪ੍ਰਵਿੰਦਰ ਕੌਰ ਸਡਾਨਾ, ਹਰਮੀਤ ਸਿੰਘ ਅਟਵਾਲ ਤੇ ਰਣਜੀਤ ਆਜ਼ਾਦ ਕਾਂਝਲਾ ਸ਼ਾਮਿਲ ਹੋਏ। ਡਾ. ਦਰਸ਼ਨ ਸਿੰਘ ‘ਆਸ਼ਟ’ ਨੇ ਕਿਹਾ ਕਿ ਪੰਜਾਬੀ ਸਾਹਿਤ ਸਭਾ ਪਟਿਆਲਾ ਆਪਣੇ ਸਾਹਿਤਕ ਹੀਰਿਆਂ ਦੀ ਯਾਦ ਵਿਚ ਹਰ ਸਾਲ ਪੁਰਸਕਾਰ ਦੇਣ ਦੀ ਰਵਾਇਤ ਨੂੰ ਜਾਰੀ ਰੱਖ ਰਹੀ ਹੈ ਅਤੇ ਭਵਿੱਖ ਵਿਚ ਪੰਜਾਬੀ ਮਾਂ-ਬੋਲੀ ਤੇ ਸਾਹਿਤ ਦੇ ਵਿਕਾਸ ਲਈ ਕਾਰਜ ਕਰਨ ਵਾਲੇ ਸਾਹਿਤਕਾਰਾਂ ਨੂੰ ਮਾਣ-ਸਨਮਾਨ ਦੇਣ ਦੀ ਇਸ ਰਵਾਇਤ ਵਿਚ ਹੋਰ ਵਾਧਾ ਕੀਤਾ ਜਾਵੇਗਾ। ਸੁਖਵਿੰਦਰ ਸਿੰਘ ਫੁੱਲ ਨੇ ਸਾਹਿਤ ਤੇ ਪੱਤਰਕਾਰੀ ਦੇ ਆਪਸੀ ਸੰਬੰਧ ਬਾਰੇ ਵਿਚਾਰ ਸਾਂਝੇ ਕੀਤੇ। ਪ੍ਰਵਿੰਦਰ ਕੌਰ ਸਡਾਨਾ ਨੇ ਆਪਣੇ ਪਿਤਾ ਅੱਵਲ ਸਰਹੱਦੀ ਦੀਆਂ ਸਾਹਿਤਕ ਸੇਵਾਵਾਂ ਨੂੰ ਯਾਦ ਕੀਤਾ। ਮੋਹਨ ਸ਼ਰਮਾ ਬਾਰੇ ਸਨਮਾਨ ਪੱਤਰ ਪ੍ਰਸਿੱਧ ਫ਼ਿਲਮ ਨਿਰਦੇਸ਼ਕ ਅੰਗਦ ਸਡਾਨਾ ਨੇ ਪੜ੍ਹਿਆ, ਜਦਕਿ ਰਣਜੀਤ ਆਜ਼ਾਦ ਕਾਂਝਲਾ ਨੇ ਉਨ੍ਹਾਂ ਦੀਆਂ ਮਿੰਨੀ ਕਹਾਣੀਆਂ ਬਾਰੇ ਵਿਸ਼ੇਸ਼ ਚਰਚਾ ਕੀਤੀ। ਸ਼ਰਮਾ ਨੇ ਕਿਹਾ ਕਿ ਇਹ ਸਨਮਾਨ ਉਨ੍ਹਾਂ ਦੀ ਸਾਹਿਤ ਅਤੇ ਸਮਾਜ ਪ੍ਰਤੀ ਜ਼ਿੰਮੇਵਾਰੀ ਨੂੰ ਹੋਰ ਵਧਾਉਂਦਾ ਹੈ। ਇਸ ਤੋਂ ਪਹਿਲਾਂ ਅੱਵਲ ਸਰਹੱਦੀ ਦੇ ਜੀਵਨ ਤੇ ਰਚਨਾ ਬਾਰੇ ਕਰਮਵੀਰ ਸਿੰਘ ਸੂਰੀ ਵਲੋਂ ਰਚਿਤ ਪੇਪਰ ਮਨਪ੍ਰੀਤ ਕੌਰ ਨੇ ਪੜ੍ਹਿਆ। ਸਮਾਗਮ ਵਿਚ ਸੀਮਾ ਵਰਮਾ ਅਤੇ ਡਾ. ਗੁਰਵਿੰਦਰ ਅਮਨ ਨੇ ਮਿੰਨੀ ਕਹਾਣੀਆਂ ਸੁਣਾਈਆਂ। ਇਸ ਤੋਂ ਇਲਾਵਾ ਕਈ ਲੇਖਕਾਂ ਨੇ ਆਪਣੀਆਂ ਰਚਨਾਵਾਂ ਸਾਂਝੀਆਂ ਕੀਤੀਆਂ ਤੇ ਉਨ੍ਹਾਂ ਉੱਪਰ ਚਰਚਾ ਹੋਈ। ਮੰਚ ਸੰਚਾਲਨ ਦਵਿੰਦਰ ਪਟਿਆਲਵੀ ਨੇ ਕੀਤਾ ਤੇ ਧੰਨਵਾਦੀ ਸ਼ਬਦ ਬਾਬੂ ਸਿੰਘ ਰੈਹਲ ਨੇ ਕਹੇ। ਅੰਤ ਵਿਚ ਵਿਛੜੀਆਂ ਸਾਹਿਤਕ ਸ਼ਖ਼ਸੀਅਤਾਂ ਦੀ ਯਾਦ ਵਿਚ ਦੋ ਮਿੰਟ ਦਾ ਮੌਨ ਧਾਰਨ ਕਰਕੇ ਸ਼ਰਧਾਂਜਲੀ ਭੇਟ ਕੀਤੀ ਗਈ।
Ad Position 22
No active advertisement
ਪਿਛਲੀ ਖ਼ਬਰ ਸੰਜੀਵ ਸ਼ਰਮਾ ਕਾਲੂ ਵਰਗੇ ਨੌਜਵਾਨ ਆਗੂਆਂ ਦੀ ਅਗਵਾਈ ਹੇਠ ਹੀ ਕਾਂਗਰਸ ਨੂੰ ਹੋਰ ਮਜ਼ਬੂਤੀ ਮਿਲੇਗੀ-ਸੰਤ ਬੰਗਾ ਅਗਲੀ ਖ਼ਬਰ ਹਲਕਾ ਇੰਚਾਰਜ ਨਾਭਾ ਮੱਖਣ ਸਿੰਘ ਲਾਲਕਾ ਨੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨਾਲ ਕੀਤੀ ਮੁਲਾਕਾਤ ਪੰਜਾਬ ’ਚ ਆਉਂਦੀਆਂ...
Ad Position 24