13-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-09-2026

ਦੇਵੀਗੜ੍ਹ ਵਿਖੇ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦਾ ਭਰਵਾਂ ਸਵਾਗਤ

ਦੇਵੀਗੜ੍ਹ, 13 ਸਤੰਬਰ (ਰਾਜਿੰਦਰ ਸਿੰਘ ਮੌਜੀ)-ਦੇਵੀਗੜ੍ਹ ਵਿਖੇ ਉਸ ਸਮੇਂ ਉਤਸ਼ਾਹ ਦਾ ਮਾਹੌਲ ਦੇਖਣ ਨੂੰ ਮਿਲਿਆ ਜਦੋਂ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਕਾਰਗਿਲ ਦੇ ਅਮਰ ਸ਼ਹੀਦ ਨਾਇਕ ਮਲਕੀਤ ਸਿੰਘ ਹਡਾਣਾ ਦੀ ਬਰਸੀ ਸਮਾਰੋਹ ’ਚ ਸ਼ਿਰਕਤ ਕਰਨ ਲਈ ਜਾ ਰਹੇ ਸਨ। ਇਸ ਮੌਕੇ ਦੇਵੀਗੜ੍ਹ ਦੇ ਟਕਸਾਲੀ ਤੇ ਰਾਸ਼ਟਰਵਾਦੀ ਕਾਰਜਕਰਤਾਵਾਂ ਵਲੋਂ ਭਾਰਤੀ ਜਨਤਾ ਪਾਰਟੀ ਪਟਿਆਲਾ ਉੱਤਰੀ ਦੇ ਜ਼ਿਲ੍ਹਾ ਸਕੱਤਰ ਧਰਮਪਾਲ ਸ਼ਰਮਾ ਦੀ ਅਗਵਾਈ ਹੇਠ ਮੁੱਖ ਮੰਤਰੀ ਦੇ ਕਾਫ਼ਲੇ ਨੂੰ ਰੋਕ ਕੇ ਜ਼ੋਰਦਾਰ ਸਵਾਗਤ ਕੀਤਾ।

Ad Position 21
repet_subhas-goyals [Copy P29]
ਦੇਵੀਗੜ੍ਹ ਵਿਖੇ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦਾ ਸਵਾਗਤ ਕਰਦੇ ਹੋਏ ਪਾਰਟੀ ਵਰਕਰ। ਅਜੀਤ ਤਸਵੀਰ 14-09-2026
ਦੇਵੀਗੜ੍ਹ, 13 ਸਤੰਬਰ (ਰਾਜਿੰਦਰ ਸਿੰਘ ਮੌਜੀ)-ਦੇਵੀਗੜ੍ਹ ਵਿਖੇ ਉਸ ਸਮੇਂ ਉਤਸ਼ਾਹ ਦਾ ਮਾਹੌਲ ਦੇਖਣ ਨੂੰ ਮਿਲਿਆ ਜਦੋਂ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਕਾਰਗਿਲ ਦੇ ਅਮਰ ਸ਼ਹੀਦ ਨਾਇਕ ਮਲਕੀਤ ਸਿੰਘ ਹਡਾਣਾ ਦੀ ਬਰਸੀ ਸਮਾਰੋਹ ’ਚ ਸ਼ਿਰਕਤ ਕਰਨ ਲਈ ਜਾ ਰਹੇ ਸਨ। ਇਸ ਮੌਕੇ ਦੇਵੀਗੜ੍ਹ ਦੇ ਟਕਸਾਲੀ ਤੇ ਰਾਸ਼ਟਰਵਾਦੀ ਕਾਰਜਕਰਤਾਵਾਂ ਵਲੋਂ ਭਾਰਤੀ ਜਨਤਾ ਪਾਰਟੀ ਪਟਿਆਲਾ ਉੱਤਰੀ ਦੇ ਜ਼ਿਲ੍ਹਾ ਸਕੱਤਰ ਧਰਮਪਾਲ ਸ਼ਰਮਾ ਦੀ ਅਗਵਾਈ ਹੇਠ ਮੁੱਖ ਮੰਤਰੀ ਦੇ ਕਾਫ਼ਲੇ ਨੂੰ ਰੋਕ ਕੇ ਜ਼ੋਰਦਾਰ ਸਵਾਗਤ ਕੀਤਾ। ਇਸ ਮੌਕੇ ਹਾਜ਼ਰ ਆਗੂਆਂ ਤੇ ਵਰਕਰਾਂ ਨੇ ਮੁੱਖ ਮੰਤਰੀ ਸੈਣੀ ਨੂੰ ਹਾਰ ਪਾ ਕੇ ਅਤੇ ਮੂੰਹ ਮਿੱਠਾ ਕਰਵਾ ਕੇ ਉਨ੍ਹਾਂ ਦਾ ਨਿੱਘਾ ਸਵਾਗਤ ਕੀਤਾ। ਇਸ ਮੌਕੇ ਭਾਰਤ ਤਿਬਤ ਸਹਿਯੋਗ ਮੰਚ ਪਟਿਆਲਾ ਦੇ ਜ਼ਿਲ੍ਹਾ ਪ੍ਰਧਾਨ ਤੇ ਭਾਜਪਾ ਜ਼ਿਲ੍ਹਾ ਸਕੱਤਰ ਧਰਮਪਾਲ ਸ਼ਰਮਾ ਨੇ ਕਿਹਾ ਕਿ ਦੇਸ਼ ਦੇ ਮਹਾਨ ਸ਼ਹੀਦਾਂ ਨੂੰ ਨਮਸਕਾਰ ਕਰਨ ਜਾ ਰਹੇ ਹਰਿਆਣਾ ਦੇ ਮੁੱਖ ਮੰਤਰੀ ਦਾ ਪਟਿਆਲਾ ਜ਼ਿਲ੍ਹੇ ਦੀ ਧਰਤੀ ‘ਤੇ ਪਹੁੰਚਣਾ ਇਲਾਕੇ ਲਈ ਮਾਣ ਵਾਲੀ ਗੱਲ ਹੈ। ਉਨ੍ਹਾਂ ਕਿਹਾ ਕਿ ਦੇਵੀਗੜ੍ਹ ਦੇ ਲੋਕ ਦੇਸ਼ਭਗਤੀ ਤੇ ਰਾਸ਼ਟਰਵਾਦੀ ਸੋਚ ਨਾਲ ਹਮੇਸ਼ਾ ਜੁੜੇ ਹੋਏ ਹਨ ਅਤੇ ਮੁੱਖ ਮੰਤਰੀ ਸੈਣੀ ਦੀਆਂ ਲੋਕ-ਪੱਖੀ ਨੀਤੀਆਂ ਤੋਂ ਇਲਾਕਾ ਵਾਸੀ ਪੂਰੀ ਤਰ੍ਹਾਂ ਪ੍ਰਭਾਵਿਤ ਹਨ। ਇਸ ਮੌਕੇ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਦੇਵੀਗੜ੍ਹ ਦੇ ਰਾਸ਼ਟਰਵਾਦੀ ਕਾਰਜਕਰਤਾਵਾਂ ਅਤੇ ਇਲਾਕਾ ਨਿਵਾਸੀਆਂ ਵਲੋਂ ਦਿੱਤੇ ਗਏ ਭਰਵੇਂ ਪਿਆਰ ਤੇ ਸਤਿਕਾਰ ਲਈ ਤਹਿ ਦਿਲੋਂ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਅਮਰ ਸ਼ਹੀਦ ਨਾਇਕ ਮਲਕੀਤ ਸਿੰਘ ਹਡਾਣਾ ਵਰਗੇ ਬਹਾਦਰ ਯੋਧਿਆਂ ਦੀ ਬਦੌਲਤ ਹੀ ਅੱਜ ਅਸੀਂ ਆਜ਼ਾਦੀ ਦਾ ਨਿੱਘ ਮਾਣ ਰਹੇ ਹਾਂ ਅਤੇ ਸ਼ਹੀਦਾਂ ਨੂੰ ਯਾਦ ਰੱਖਣਾ ਸਾਡਾ ਸਾਰਿਆਂ ਦਾ ਮੁੱਖ ਫ਼ਰਜ਼ ਹੈ। ਮੁੱਖ ਮੰਤਰੀ ਨੇ ਭਰੋਸਾ ਦਿਵਾਇਆ ਕਿ ਕੇਂਦਰ ਅਤੇ ਸੂਬਾ ਸਰਕਾਰਾਂ ਦੇਸ਼ ਦੀ ਸੁਰੱਖਿਆ, ਵਿਕਾਸ ਅਤੇ ਲੋਕਾਂ ਦੀ ਭਲਾਈ ਲਈ ਦਿਨ-ਰਾਤ ਕੰਮ ਕਰ ਰਹੀਆਂ ਹਨ ਅਤੇ ਰਾਸ਼ਟਰਵਾਦੀ ਵਿਚਾਰਧਾਰਾ ਨੂੰ ਪ੍ਰਫੁੱਲਤ ਕਰਨ ਲਈ ਹਰ ਸੰਭਵ ਕਦਮ ਚੁੱਕੇ ਜਾਣਗੇ। ਇਸ ਮੌਕੇ ਭਾਰਤੀ ਜਨਤਾ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਜਸਪਾਲ ਸਿੰਘ ਗਗਰੌਲੀ, ਭਾਰਤ ਤਿੱਬਤ ਸਹਿਯੋਗ ਮੰਚ ਦੇ ਸਟੇਟ ਸੈਕਟਰੀ ਜਤਿੰਦਰ ਕੋਹਲੀ, ਰਾਸ਼ਟਰਵਾਦੀ ਸੇਵਾ ਸੰਗਠਨ ਤੋਂ ਸੰਜੀਵ ਕੁਮਾਰ ਮਹਿਤਾ, ਭਾਰਤ ਤਿੱਬਤ ਸਹਿਯੋਗ ਮੰਚ ਦੇ ਜ਼ਿਲ੍ਹਾ ਮਹਾਮੰਤਰੀ ਗੁਰੀ ਰਾਜਪੂਤ, ਹਿੰਦੂ ਸੇਵਾ ਸੰਗਠਨ ਤੋਂ ਰਾਕੇਸ਼ ਸ਼ਰਮਾ, ਚੌਧਰੀ ਭਜਨ ਸਿੰਘ, ਰਮਨ ਸ਼ਰਮਾ, ਮੰਡਲ ਆਈ.ਟੀ. ਕਨਵੀਨਰ, ਜਸਦੇਵ ਸ਼ਰਮਾ ਅਤੇ ਮੰਡਲ ਦੇਵੀਗੜ੍ਹ ਦੇ ਮਹਾਮੰਤਰੀ ਰਿਸ਼ੀ ਪੁਰੀ ਸਮੇਤ ਭਾਰੀ ਗਿਣਤੀ ਵਿਚ ਦੇਵੀਗੜ੍ਹ ਵਾਸੀ ਤੇ ਪਾਰਟੀ ਵਰਕਰ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਕਾਂਗਰਸ ਵਲੋਂ ਬਿਜਲੀ ਬੋਰਡ ਦਫ਼ਤਰ ਪਟਿਆਲਾ ਵਿਖੇ ਦਿੱਤੇ ਜਾ ਰਹੇ ਧਰਨੇ ਦੀਆਂ ਤਿਆਰੀਆਂ ਸੰਬੰਧੀ ਰੰਧਾਵਾ ਅਤੇ ਅਰਾਈਂਮਾਜਰਾ... ਅਗਲੀ ਖ਼ਬਰ ਸੰਜੀਵ ਸ਼ਰਮਾ ਕਾਲੂ ਵਰਗੇ ਨੌਜਵਾਨ ਆਗੂਆਂ ਦੀ ਅਗਵਾਈ ਹੇਠ ਹੀ ਕਾਂਗਰਸ ਨੂੰ ਹੋਰ ਮਜ਼ਬੂਤੀ ਮਿਲੇਗੀ-ਸੰਤ ਬੰਗਾ
Ad Position 24