13-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-09-2026

ਕਾਂਗਰਸ ਵਲੋਂ ਬਿਜਲੀ ਬੋਰਡ ਦਫ਼ਤਰ ਪਟਿਆਲਾ ਵਿਖੇ ਦਿੱਤੇ ਜਾ ਰਹੇ ਧਰਨੇ ਦੀਆਂ ਤਿਆਰੀਆਂ ਸੰਬੰਧੀ ਰੰਧਾਵਾ ਅਤੇ ਅਰਾਈਂਮਾਜਰਾ ਦੀ ਅਗਵਾਈ ਹੇਠ ਬੈਠਕ

ਪਾਤੜਾਂ, 13 ਸਤੰਬਰ (ਗੁਰਇਕਬਾਲ ਸਿੰਘ ਖਾਲਸਾ)-ਪੰਜਾਬ ਅੰਦਰ ਲੱਗ ਰਹੇ ਬਿਜਲੀ ਦੇ ਕੱਟਾਂ ਨੂੰ ਲੈ ਕੇ ਕਾਂਗਰਸ ਪਾਰਟੀ ਵਲੋਂ 14 ਸਤੰਬਰ ਨੂੰ ਬਿਜਲੀ ਬੋਰਡ ਦਫ਼ਤਰ ਪਟਿਆਲਾ ਦੇ ਬਾਹਰ ਦਿੱਤੇ ਜਾ ਰਹੇ ਧਰਨੇ ਦੀਆਂ ਤਿਆਰੀਆਂ ਨੂੰ ਲੈ ਕੇ ਅੱਜ ਕਾਂਗਰਸ ਪਾਰਟੀ ਜ਼ਿਲ੍ਹਾ ਪਟਿਆਲਾ ਦਿਹਾਤੀ ਦੀ ਪ੍ਰਧਾਨ ਗੁਰਸ਼ਰਨ ਕੌਰ ਰੰਧਾਵਾ ਅਤੇ ਕਾਂਗਰਸ ਪਾਰਟੀ ਦੇ ਐਸ. ਸੀ.

Ad Position 21
repet_subhas-goyals [Copy P29]
ਅਜੀਤ ਡੈਸਕ 14-09-2026
ਪਾਤੜਾਂ, 13 ਸਤੰਬਰ (ਗੁਰਇਕਬਾਲ ਸਿੰਘ ਖਾਲਸਾ)-ਪੰਜਾਬ ਅੰਦਰ ਲੱਗ ਰਹੇ ਬਿਜਲੀ ਦੇ ਕੱਟਾਂ ਨੂੰ ਲੈ ਕੇ ਕਾਂਗਰਸ ਪਾਰਟੀ ਵਲੋਂ 14 ਸਤੰਬਰ ਨੂੰ ਬਿਜਲੀ ਬੋਰਡ ਦਫ਼ਤਰ ਪਟਿਆਲਾ ਦੇ ਬਾਹਰ ਦਿੱਤੇ ਜਾ ਰਹੇ ਧਰਨੇ ਦੀਆਂ ਤਿਆਰੀਆਂ ਨੂੰ ਲੈ ਕੇ ਅੱਜ ਕਾਂਗਰਸ ਪਾਰਟੀ ਜ਼ਿਲ੍ਹਾ ਪਟਿਆਲਾ ਦਿਹਾਤੀ ਦੀ ਪ੍ਰਧਾਨ ਗੁਰਸ਼ਰਨ ਕੌਰ ਰੰਧਾਵਾ ਅਤੇ ਕਾਂਗਰਸ ਪਾਰਟੀ ਦੇ ਐਸ.ਸੀ. ਸੈੱਲ ਦੇ ਸੂਬਾ ਕੋਆਰਡੀਨੇਟਰ ਅਤੇ ਹਲਕਾ ਸ਼ੁਤਰਾਣਾ ਤੋਂ ਕਾਂਗਰਸ ਪਾਰਟੀ ਦੇ ਸੰਭਾਵੀ ਉਮੀਦਵਾਰ ਨਛੱਤਰ ਸਿੰਘ ਅਰਾਈਂਮਾਜਰਾ ਦੀ ਅਗਵਾਈ ਹੇਠ ਵਰਕਰਾਂ ਦੀ ਮੀਟਿੰਗ ਹੋਈ। ਜਿਸ ਵਿਚ ਹਲਕਾ ਸ਼ਤਰਾਣਾ ਤੋਂ ਵੱਡੀ ਗਿਣਤੀ ਵਿਚ ਸੀਨੀਅਰ ਕਾਂਗਰਸੀ ਆਗੂਆਂ ਨੇ ਸ਼ਮੂਲੀਅਤ ਕੀਤੀ । ਇਸ ਮੌਕੇ ਮੀਟਿੰਗ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਜ਼ਿਲ੍ਹਾ ਪ੍ਰਧਾਨ ਗੁਰਸ਼ਰਨ ਕੌਰ ਰੰਧਾਵਾ ਅਤੇ ਹਲਕਾ ਸ਼ੁਤਰਾਣਾ ਤੋਂ ਕਾਂਗਰਸ ਪਾਰਟੀ ਦੇ ਸੰਭਾਵੀ ਉਮੀਦਵਾਰ ਨਛੱਤਰ ਸਿੰਘ ਅਰਾਈਂਮਾਜਰਾ ਨੇ ਕਿਹਾ ਕਿ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਹਰ ਫਰੰਟ ’ਤੇ ਬੁਰੀ ਤਰ੍ਹਾਂ ਫੇਲ ਹੋ ਚੁੱਕੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਅੰਦਰ ਜਿੱਥੇ ਨਸ਼ਾ ਦਿਨੋ ਦਿਨ ਵਧਦਾ ਜਾ ਰਿਹਾ ਹੈ ਉਥੇ ਹੀ ਬਿਜਲੀ ਸਰਪਲਸ ਦੇ ਕੀਤੇ ਜਾ ਰਹੇ ਝੂਠੇ ਦਾਵਿਆਂ ਦੀ ਪੋਲ ਲੱਗ ਰਹੇ ਵੱਡੇ-ਵੱਡੇ ਬਿਜਲੀ ਕੱਟਾਂ ਨੇ ਕੱਢ ਦਿੱਤੀ ਹੈ। ਉਨ੍ਹਾਂ ਕਿਹਾ ਕਿ ਜਿਸ ਤਰ੍ਹਾਂ ਪੰਜਾਬ ਅੰਦਰ ਬਿਜਲੀ ਦੇ ਵੱਡੇ-ਵੱਡੇ ਕੱਟ ਲੱਗ ਰਹੇ ਹਨ ਉਸਨੇ ਪੰਜਾਬ ਦੀ ਅਰਥ ਵਿਵਸਥਾ ਨੂੰ ਬੁਰੀ ਤਰ੍ਹਾਂ ਫੇਲ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਅੰਦਰ ਲੱਗ ਰਹੇ ਬਿਜਲੀ ਕੱਟਾਂ ਦੇ ਵਿਰੋਧ ਵਿਚ ਪੰਜਾਬ ਕਾਂਗਰਸ ਵਲੋਂ 14 ਸਤੰਬਰ ਦਿਨ ਸੋਮਵਾਰ ਨੂੰ ਪਟਿਆਲਾ ਦੇ ਬਿਜਲੀ ਬੋਰਡ ਦੇ ਦਫ਼ਤਰ ਦੇ ਬਾਹਰ ਵਿਸ਼ਾਲ ਧਰਨਾ ਦਿੱਤਾ ਜਾ ਰਿਹਾ ਹੈ ਤਾਂ ਜੋ ਪੰਜਾਬ ਦੀ ਸੁੱਤੀ ਹੋਈ ਸਰਕਾਰ ਨੂੰ ਜਗਾਇਆ ਜਾ ਸਕੇ। ਇਸ ਮੌਕੇ ਇੱਥੇ ਬਲਦੇਵ ਸਿੰਘ ਬੋਹੜੀਵਾਲਾ, ਕੰਵਲਜੀਤ ਸਿੰਘ ਮਤੋਲੀ, ਮਲਕ ਸਿੰਘ ਦਤਾਲ ਪ੍ਰਤਾਪ ਦਤਾਲ, ਬਾਈ ਦਤਾਲ, ਬਲਕਾਰ ਸਿੰਘ ਬਹਿਰ, ਰਜਿੰਦਰ ਸਿੰਘ ਢਾਬੀ ਗੁੱਜਰਾਂ, ਜਸਵੀਰ ਸਿੰਘ, ਹਰਵਿੰਦਰ ਕੋਰ ਮੋਮੀਆ, ਮਨਜੀਤ ਕੌਰ ਭੱਠਲ, ਬਬਲੀ ਰਾਣੀ ਪਾਤੜਾਂ, ਗੁਰਮੀਤ ਰਾਈਮਾਜਰਾ, ਬਲਵਿੰਦਰ ਸਾਧਮਾਜਰਾ ਰਾਜੂ ਖੱਟੜਾ ਕਕਰਾਲਾ, ਹਰਮੇਸ ਸ਼ਾਹਪੁਰ, ਗੁਰਪਾਲ ਸ਼ਾਹਪੁਰ, ਲਖਵੀਰ ਚੁਨਾਗਰਾ, ਹਰਵਿੰਦਰ ਘੱਗਾ, ਜੱਗੀ ਘੱਗਾ ਸਮੇਤ ਵੱਖ-ਵੱਖ ਕਾਂਗਰਸੀ ਵਰਕਰ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਆਮ ਆਦਮੀ ਪਾਰਟੀ ਦੇ ਵਿਕਾਸ ਦੇ ਦਾਅਵੇ ਫੋਕੇ-ਬੀਬੀ ਜਸਮੀਤ ਕੌਰ ਛੀਨਾ ਅਗਲੀ ਖ਼ਬਰ ਦੇਵੀਗੜ੍ਹ ਵਿਖੇ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦਾ ਭਰਵਾਂ ਸਵਾਗਤ
Ad Position 24