16-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-09-2026

ਪਟੇਲ ਮੈਮੋਰੀਅਲ ਨੈਸ਼ਨਲ ਕਾਲਜ ’ਚ ਯੋਗਾ ਵਰਕਸ਼ਾਪ ਲਗਾਈ

ਰਾਜਪੁਰਾ, 14 ਸਤੰਬਰ (ਜੀ. ਪੀ.

Ad Position 21
repet_subhas-goyals [Copy P29]
ਅਜੀਤ ਡੈਸਕ 15-09-2026
ਰਾਜਪੁਰਾ, 14 ਸਤੰਬਰ (ਜੀ. ਪੀ. ਸਿੰਘ)- ਸਥਾਨਕ ਪਟੇਲ ਮੈਮੋਰੀਅਲ ਨੈਸ਼ਨਲ ਕਾਲਜ ਦੇ ਸਰੀਰਕ ਸਿੱਖਿਆ ਵਿਭਾਗ ਵਲੋਂ ਡਾ. ਮਨਦੀਪ ਕੌਰ, ਪ੍ਰੋ. ਤ੍ਰਿਸ਼ਨਦੀਪ ਸਿੰਘ ਗਰੇਵਾਲ, ਕੋਚ ਹਰਪ੍ਰੀਤ ਸਿੰਘ ਦੀ ਸਾਂਝੀ ਦੇਖ ਰੇਖ ਹੇਠ ਵਿਦਿਆਰਥੀਆਂ ਨੂੰ ਯੋਗਾ ਤੇ ਮੈਡੀਟੇਸ਼ਨ ਪ੍ਰਤੀ ਜਾਗਰੂਕ ਕਰਨ ਦੇ ਉਦੇਸ਼ ਨਾਲ ਅੱਜ ਪਟੇਲ ਹਾਲ ਵਿਖੇ ਵਿਸ਼ੇਸ਼ ਯੋਗਾ ਵਰਕਸ਼ਾਪ ਲਗਾਈ ਗਈ। ਇਸ ਵਰਕਸ਼ਾਪ ਵਿਚ ਵਿਸ਼ੇਸ਼ ਮਹਿਮਾਨ ਦੇ ਤੌਰ ’ਤੇ ਇੰਦਰਾਜ ਸਿੰਘ ਕੋਆਰਡੀਨੇਟਰ ਹਾਰਟ ਫੁਲਨੈਸ ਮੈਡੀਟੇਸ਼ਨ ਸੈਂਟਰ ਰਾਜਪੁਰਾ ਅਤੇ ਸੰਗੀਤਾ ਰਾਣੀ ਮੈਡੀਟੇਸ਼ਨ ਟਰੇਨਰ ਰਾਜਪੁਰਾ ਨੇ ਵਿਦਿਆਰਥੀਆਂ ਨੂੰ ਯੋਗਾ ਦੇ ਵੱਖ-ਵੱਖ ਆਸਣਾਂ ਅਤੇ ਮੈਡੀਟੇਸ਼ਨ ਦਾ ਅਭਿਆਸ ਕਰਵਾਇਆ ਗਿਆ। ਵਰਕਸ਼ਾਪ ਦੌਰਾਨ ਮਾਹਿਰਾਂ ਵਲੋਂ ਵਿਦਿਆਰਥੀਆਂ ਨੂੰ ਯੋਗਾ ਅਤੇ ਧਿਆਨ ਦੇ ਮਹੱਤਵ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਕਿ ਲਗਾਤਾਰ ਹਰ ਰੋਜ਼ ਯੋਗਾ ਅਤੇ ਮੈਡੀਟੇਸ਼ਨ ਕਰਨਾ ਸਰੀਰਕ ਤੰਦਰੁਸਤੀ ਦੇ ਨਾਲ-ਨਾਲ ਮਾਨਸਿਕ ਇਕਾਗਰਤਾ ਅਤੇ ਤਣਾਅ ਘਟਾਉਣ ਵਿਚ ਵੀ ਸਹਾਇਕ ਹੁੰਦੇ ਹਨ। ਵਿਦਿਆਰਥੀਆਂ ਨੇ ਵਰਕਸ਼ਾਪ ਵਿਚ ਉਤਸ਼ਾਹ ਨਾਲ ਹਿੱਸਾ ਲੈਂਦਿਆਂ ਵੱਖ-ਵੱਖ ਯੋਗ ਆਸਣਾਂ ਅਤੇ ਧਿਆਨ ਦੀਆਂ ਕਿਰਿਆਵਾਂ ਦਾ ਅਭਿਆਸ ਕੀਤਾ। ਇਸ ਮੌਕੇ ਮਾਹਿਰਾਂ ਵਲੋਂ ਵਿਦਿਆਰਥੀਆਂ ਦੇ ਸਵਾਲਾਂ ਦੇ ਜਵਾਬ ਵੀ ਦਿੱਤੇ ਗਏ ਅਤੇ ਉਨ੍ਹਾਂ ਨੂੰ ਰੋਜ਼ਾਨਾ ਜੀਵਨ ਵਿਚ ਯੋਗਾ ਤੇ ਮੈਡੀਟੇਸ਼ਨ ਨੂੰ ਅਪਣਾਉਣ ਲਈ ਪ੍ਰੇਰਿਤ ਕੀਤਾ ਗਿਆ। ਵਰਕਸ਼ਾਪ ਵਿਚ ਕਾਲਜ ਦੇ ਵਿਦਿਆਰਥੀਆਂ ਤੋਂ ਇਲਾਵਾ ਸੰਬੰਧਿਤ ਅਧਿਆਪਕ ਵੀ ਹਾਜ਼ਰ ਰਹੇ।
Ad Position 22
No active advertisement
ਪਿਛਲੀ ਖ਼ਬਰ ਮੁੱਖ ਮੰਤਰੀ ਤੀਰਥ ਯਾਤਰਾ ਤਹਿਤ ਵਿਧਾਇਕ ਕੋਹਲੀ ਵਲੋਂ ਬੱਸ ਰਵਾਨਾ ਅਗਲੀ ਖ਼ਬਰ ਰਕੇਸ਼ ਕੁਮਾਰ ਬੱਗਾ ਦਾ ਮੈਨੀਫੈਸਟੋ ਰੋਡਮੈਪ ਜਨਤਕ ਕਿਹਾ- ਮਿਸ਼ਨ 2027 ਚੋਣ ਵਾਅਦੇ ਤੱਕ ਸੀਮਤ ਨਹੀਂ, ਲੋਕ ਹਿਤੈਸੀ ਫੈਸਲ...
Ad Position 24