15-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-09-2026

ਗੁਲਜਾਰ ਦੀ ਮੌਤ ’ਤੇ ਗਰਜੀ ਕਾਂਗਰਸ ,ਪੀੜਤ ਪਰਿਵਾਰ ਨੂੰ ਇਨਸਾਫ਼ ਦੇਣ ਦੀ ਬਜਾਏ ਪੁਲਿਸ ਕਰ ਰਹੀ ਹੈ ਡੰਡਾ ਤੰਤਰ ਦੀ ਵਰਤੋਂ- ਚੌਧਰੀ ਕਰਮਜੀਤ ਸਿੰਘ

ਰਾਜਪੁਰਾ, 15 ਸਤੰਬਰ (ਰਣਜੀਤ ਸਿੰਘ)- ਬੀਤੇ ਦਿਨੀਂ ਜ਼ਿਲ੍ਹਾ ਸੰਗਰੂਰ ਦੇ ਪਿੰਡ ਤੂਰ ਬਨਜਾਰਾ ਵਾਸੀ ਗੁਲਜਾਰ ਸਿੰਘ ਨੇ ਜ਼ਹਿਰੀਲੀ ਵਸਤੂ ਖਾ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ ਤੇ ਮਰਨ ਤੋਂ ਪਹਿਲਾਂ ਵੀਡੀਓ ਬਣਾ ਕੇ ਆਪਣੀ ਮੌਤ ਲਈ ਜ਼ਿੰਮੇਵਾਰ ਵਿਅਕਤੀਆਂ ਦੇ ਨਾਂਅ ਦਾ ਜਿਕਰ ਕੀਤਾ ਹੈ ਇਸ ਵੀਡੀਓ ਨੂੰ ਡਾਇੰਗ ਡੈਕਲਾਰੇਸ਼ਨ ਮੰਨ ਕੇ ਪੁਲਿਸ ਸੰਬੰਧਤ ਵਿਆਕਤੀਆਂ ਦੇ ਖਿਲਾਫ਼ ਕੇਸ ਦਰਜ ਕਰਨ ਦੀ ਬਜਾਏ ਐਵੇ ਗੋਗਲੂਆਂ ਤੋਂ ਮਿੱਟੀ ਝਾੜਨ ਦੀਆਂ ਗੱਲਾਂ ਕਰ ਰਹੀ ਹੈ, ਜੇਕਰ ਪੀੜਤ ਪਰਿਵਾਰ ਨੂੰ ਇਨਸਾਫ਼ ਨਾ ਮਿਲਿਆ ਤਾਂ ਕਾਂਗਰਸ ਪਾਰਟੀ ਸਾਰੇ ਪੰਜਾਬ ਵਿਚ ਰੋਸ ਪ੍ਰਦਰਸ਼ਨ ਕਰਕੇ ਸਰਕਾਰ ਦਾ ਜਿਉਣਾ ਦੁੱਭਰ ਕਰ ਦੇਵੇਗੀ, ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਹਲਕੇ ਦੇ ਆਗੂ ਐਡਵੋਕੇਟ ਚੌਧਰੀ ਕਰਮਜੀਤ ਸਿੰਘ ਚੰਡੀਗੜ੍ਹ ਵਿਖੇ ਰੱਖੇ ਗਏ ਰੋਸ ਪ੍ਰਦਰਸ਼ਨ ਵਿਚ ਸ਼ਾਮਲ ਹੋਣ ਜਾਣ ਮੌਕੇ ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਕੀਤਾ । ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਐਡਵੋਕੇਟ ਚੌਧਰੀ ਕਰਮਜੀਤ ਸਿੰਘ ਨੇ ਦੱਸਿਆ ਕਿ ਉਹ ਚੰਡੀਗੜ੍ਹ ਵਿਖੇ ਹਲਕੇ ਦੇ ਸੈਂਕੜੇ ਆਗੂਆਂ ਨਾਲ ਰੋਸ ਧਰਨੇ ਵਿਚ ਸ਼ਾਮਲ ਹੋਣ ਲਈ ਜਾ ਰਹੇ ਹਨ।

Ad Position 21
repet_subhas-goyals [Copy P29]
ਅਜੀਤ ਡੈਸਕ 16-09-2026
ਰਾਜਪੁਰਾ, 15 ਸਤੰਬਰ (ਰਣਜੀਤ ਸਿੰਘ)- ਬੀਤੇ ਦਿਨੀਂ ਜ਼ਿਲ੍ਹਾ ਸੰਗਰੂਰ ਦੇ ਪਿੰਡ ਤੂਰ ਬਨਜਾਰਾ ਵਾਸੀ ਗੁਲਜਾਰ ਸਿੰਘ ਨੇ ਜ਼ਹਿਰੀਲੀ ਵਸਤੂ ਖਾ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ ਤੇ ਮਰਨ ਤੋਂ ਪਹਿਲਾਂ ਵੀਡੀਓ ਬਣਾ ਕੇ ਆਪਣੀ ਮੌਤ ਲਈ ਜ਼ਿੰਮੇਵਾਰ ਵਿਅਕਤੀਆਂ ਦੇ ਨਾਂਅ ਦਾ ਜਿਕਰ ਕੀਤਾ ਹੈ ਇਸ ਵੀਡੀਓ ਨੂੰ ਡਾਇੰਗ ਡੈਕਲਾਰੇਸ਼ਨ ਮੰਨ ਕੇ ਪੁਲਿਸ ਸੰਬੰਧਤ ਵਿਆਕਤੀਆਂ ਦੇ ਖਿਲਾਫ਼ ਕੇਸ ਦਰਜ ਕਰਨ ਦੀ ਬਜਾਏ ਐਵੇ ਗੋਗਲੂਆਂ ਤੋਂ ਮਿੱਟੀ ਝਾੜਨ ਦੀਆਂ ਗੱਲਾਂ ਕਰ ਰਹੀ ਹੈ, ਜੇਕਰ ਪੀੜਤ ਪਰਿਵਾਰ ਨੂੰ ਇਨਸਾਫ਼ ਨਾ ਮਿਲਿਆ ਤਾਂ ਕਾਂਗਰਸ ਪਾਰਟੀ ਸਾਰੇ ਪੰਜਾਬ ਵਿਚ ਰੋਸ ਪ੍ਰਦਰਸ਼ਨ ਕਰਕੇ ਸਰਕਾਰ ਦਾ ਜਿਉਣਾ ਦੁੱਭਰ ਕਰ ਦੇਵੇਗੀ, ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਹਲਕੇ ਦੇ ਆਗੂ ਐਡਵੋਕੇਟ ਚੌਧਰੀ ਕਰਮਜੀਤ ਸਿੰਘ ਚੰਡੀਗੜ੍ਹ ਵਿਖੇ ਰੱਖੇ ਗਏ ਰੋਸ ਪ੍ਰਦਰਸ਼ਨ ਵਿਚ ਸ਼ਾਮਲ ਹੋਣ ਜਾਣ ਮੌਕੇ ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਕੀਤਾ । ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਐਡਵੋਕੇਟ ਚੌਧਰੀ ਕਰਮਜੀਤ ਸਿੰਘ ਨੇ ਦੱਸਿਆ ਕਿ ਉਹ ਚੰਡੀਗੜ੍ਹ ਵਿਖੇ ਹਲਕੇ ਦੇ ਸੈਂਕੜੇ ਆਗੂਆਂ ਨਾਲ ਰੋਸ ਧਰਨੇ ਵਿਚ ਸ਼ਾਮਲ ਹੋਣ ਲਈ ਜਾ ਰਹੇ ਹਨ। ਇਸ ਰੋਸ ਧਰਨੇ ਵਿਚ ਵਿਸ਼ੇਸ਼ ਤੌਰ ’ਤੇ ਪੰਜਾਬ ਕਾਂਗਰਸ ਦੇ ਨਵੇਂ ਬਣੇ ਇਨਚਾਰਜ ਸਚਿਨ ਪਾਇਲਟ ਆ ਰਹੇ ਹਨ। ਚੌਧਰੀ ਕਰਮਜੀਤ ਸਿੰਘ ਨੇ ਦੱਸਿਆ ਕਿ ਤੂਰ ਬਨਜਾਰੇ ’ਚ ਗੁਲਜਾਰ ਸਿੰਘ ਦਾ ਕਸੂਰ ਸਿਰਫ ਨਸ਼ਿਆਂ ਦੀ ਸ਼ਰੇਆਮ ਹੋ ਰਹੀ ਵਰਤੋਂ ਤੇ ਸਵਾਲ ਚੁੱਕਣ ਦੀ ਸਜਾ ਮੌਤ ਦਿੱਤੀ ਗਈ ਹੈ। ਕਾਂਗਰਸੀ ਆਗੂ ਨੇ ਕਿਹਾ ਕਿ ਵੀਡੀਓ ਜਿਸ ਨੂੰ ਡਾਇੰਗ ਡੈਕਲਾਰੇਸ਼ਨ ਮੰਨ ਕੇ ਦੋਸ਼ੀਆਂ ਦੇ ਖਿਲਾਫ਼ ਤੁਰੰਤ ਸਖਤ ਕਾਰਵਾਈ ਕੀਤੀ ਜਾਵੇ। ਚੌਧਰੀ ਕਰਮਜੀਤ ਸਿੰਘ ਨੇ ਕਿਹਾ ਕਿ ਸੂਬੇ ਵਿਚ ਪੁਲਿਸ, ਸਰਕਾਰ ਤੇ ਨਸ਼ਿਆਂ ਦੇ ਵਪਾਰੀਆਂ ਦੀ ਤਿਕੜੀ ਕੰਮ ਰਹੀ ਹੈ। ਕਾਨੂੰਨ ਨੂੰ ਛਿੱਕੇ ਟੰਗਿਆ ਪਿਆ ਹੈ। ਉਨ੍ਹਾਂ ਨੇ ਕਿਹਾ ਕਿ ਸੂਬੇ ਵਿਚ ਡਾ. ਬਸੰਤ ਗਰਗ ਕੋਲੋਂ ਬਿਜਲੀ ਦੀ ਮਾੜੀ ਬੀਮਾਰੀ ਦੀ ਨਬਜ ਨਹੀਂ ਫੜੀ ਗਈ,ਇਸ ਲਈ ਉਨ੍ਹਾਂ ਦਾ ਤਬਾਦਲਾ ਕਰ ਦਿੱਤਾ ਗਿਆ ਹੈ, ਪਰ ਤਬਾਦਲਾ ਕੋਈ ਬਿਜਲੀ ਕੱਟਾਂ ਦਾ ਹੱਲ ਨਹੀਂ ਹੈ। ਉਨ੍ਹਾਂ ਨੇ ਕਿਹਾ ਕਿ ਸੂਬੇ ਵਿਚ ਨਸ਼ੇ ਦੀ ਚੇਨ ਤੋੜਨ ਵਿਚ ਪੁਲਿਸ ਬੁਰੀ ਤਰ੍ਹਾਂ ਨਾਲ ਫੇਲ੍ਹ ਸਾਬਤ ਹੋਈ ਹੈ। ਯੁੱਧ ਨਸ਼ਿਆਂ ਵਿਰੁੱਧ ਮਾਟੋ ਲਿਖ ਕੇ ਸੂਬੇ ਦਾ ਕਰੋੜਾਂ ਰੁਪਏ ਬਰਬਾਦ ਕਰਨਾ ਐਵੇਂ ਡਲਿਆਂ ’ਤੇ ਦੇਸੀ ਘਿਉ ਸੁੱਟਣ ਵਰਗੀ ਗੱਲ ਸਾਬਤ ਹੋਈ ਹੈ। ਇਸ ਮੌਕੇ ਬਲਜੀਤ ਸਿੰਘ ਗਿੱਲ, ਕੁਲਦੀਪ ਸਿੰਘ ਮਜੋਲੀ, ਪਰਮਿੰਦਰ ਸਿੰਘ ਲਾਲੀ, ਰਾਜੀਵ ਡੀ.ਸੀ. ਸੱਤਾ ਸੂਰਜਗੜ੍ਹ, ਪਰਮ ਸਿੰਘ ਸਰਪੰਚ, ਹੈਪੀ ਢਿੱਲੋ ਸ਼ੰਭੂ, ਇੰਦਰਜੀਤ ਸਿੰਘ ਸੰਧੂ, ਜਰਨੈਲ ਸਿੰਘ ਚਪੜ, ਅਵਤਾਰ ਸਿੰਘ ਮਰਦਾਂਪੁਰ, ਰਣਜੀਤ ਸਿੰਘ ਕਾਮੀ, ਮਦਨਪਾਲ ਤੇਪਲਾ, ਬਿੱਟੂ ਸੰਧਾਰਸੀ ਤੇ ਹੋਰ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਹਲਕਾ ਪੱਧਰੀ ਮੀਟਿੰਗ ਅਗਲੀ ਖ਼ਬਰ ਗੱਡੀ ਤੇ ਆਟੋ ਦੀ ਹੋਈ ਟੱਕਰ, ਇਕ ਦੀ ਮੌਤ
Ad Position 24