16-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-09-2026

ਨਛੱਤਰ ਸਿੰਘ ਅਰਾਈਮਾਜਰਾ ਦੀ ਅਗਵਾਈ ਹੇਠ ਕਾਂਗਰਸੀ ਵਰਕਰਾਂ ਨੇ ਚੰਡੀਗੜ੍ਹ ਵਿਖੇ ਦਿੱਤੇ ਜਾਣ ਵਾਲੇ ਧਰਨੇ ’ਚ ਕੀਤੀ ਸ਼ਮੂਲੀਅਤ

ਪਾਤੜਾਂ, 15 ਸਤੰਬਰ (ਗੁਰਇਕਬਾਲ ਸਿੰਘ ਖਾਲਸਾ)- ਪਿਛਲੇ ਦਿਨੀਂ ਜ਼ਿਲ੍ਹਾ ਸੰਗਰੂਰ ਦੇ ਗੁਲਜਾਰ ਸਿੰਘ ਦੀ ਹੋਈ ਮੌਤ ਤੋਂ ਬਾਅਦ ਕਾਂਗਰਸ ਪਾਰਟੀ ਵਲੋਂ ਉਸ ਦੀ ਹੋਈ ਮੌਤ ਦਾ ਪਰਿਵਾਰ ਨੂੰ ਇਨਸਾਫ ਦਵਾਉਣ ਲਈ ਚੰਡੀਗੜ੍ਹ ਵਿਖੇ ਦਿੱਤੇ ਜਾ ਰਹੇ ਰੋਸ ਧਰਨੇ ਵਿਚ ਸ਼ਾਮਿਲ ਹੋਣ ਲਈ ਹਲਕਾ ਸ਼ੁਤਰਾਣਾ ਤੋਂ ਕਾਂਗਰਸ ਪਾਰਟੀ ਦੇ ਸੰਭਾਵੀ ਉਮੀਦਵਾਰ ਨਛੱਤਰ ਸਿੰਘ ਅਰਾਈਂਮਾਜਰਾ ਦੀ ਅਗਵਾਈ ਹੇਠ ਵੱਡੀ ਗਿਣਤੀ ਵਿਚ ਕਾਂਗਰਸੀ ਵਰਕਰਾਂ ਨੇ ਸ਼ਮੂਲੀਅਤ ਕੀਤੀ। ਇਸ ਮੌਕੇ ਚੰਡੀਗੜ੍ਹ ਵਿਖੇ ਧਰਨੇ ਵਿਚ ਸ਼ਮੂਲੀਅਤ ਕਰਨ ਲਈ ਜਾਣ ਤੋਂ ਪਹਿਲਾਂ ਪਾਤੜਾਂ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਾਂਗਰਸ ਪਾਰਟੀ ਦੇ ਹਲਕਾ ਸ਼ੁਤਰਾਣਾ ਤੋਂ ਸੰਭਾਵੀ ਉਮੀਦਵਾਰ ਨਛੱਤਰ ਸਿੰਘ ਅਰਾਈੰਮਾਜਰਾ ਨੇ ਕਿਹਾ ਕਿ ਪੰਜਾਬ ਅੰਦਰ ਗੁੰਡਾਗਰਦੀ ਦਾ ਰਾਜ ਚੱਲ ਰਿਹਾ ਹੈ ਕਿਉਂਕਿ ਸਰਕਾਰ ਤੋਂ ਸਵਾਲ ਪੁੱਛਣ ’ਤੇ ਉਨ੍ਹਾਂ ’ਤੇ ਗੁੰਡਾਗਰਦੀ ਕੀਤੀ ਜਾਂਦੀ ਹੈ, ਜਿਸ ਦੀ ਮਿਸਾਲ ਪਿਛਲੇ ਦਿਨੀਂ ਸੰਗਰੂਰ ਜ਼ਿਲ੍ਹੇ ਦੇ ਇਕ ਪਿੰਡ ਦੇ ਗੁਲਜਾਰ ਸਿੰਘ ਨਾਲ ਹੋਈ ਘਟਨਾ ਤੋਂ ਮਿਲਦੀ ਹੈ।

Ad Position 21
repet_subhas-goyals [Copy P29]
ਅਜੀਤ ਡੈਸਕ 16-09-2026
ਪਾਤੜਾਂ, 15 ਸਤੰਬਰ (ਗੁਰਇਕਬਾਲ ਸਿੰਘ ਖਾਲਸਾ)- ਪਿਛਲੇ ਦਿਨੀਂ ਜ਼ਿਲ੍ਹਾ ਸੰਗਰੂਰ ਦੇ ਗੁਲਜਾਰ ਸਿੰਘ ਦੀ ਹੋਈ ਮੌਤ ਤੋਂ ਬਾਅਦ ਕਾਂਗਰਸ ਪਾਰਟੀ ਵਲੋਂ ਉਸ ਦੀ ਹੋਈ ਮੌਤ ਦਾ ਪਰਿਵਾਰ ਨੂੰ ਇਨਸਾਫ ਦਵਾਉਣ ਲਈ ਚੰਡੀਗੜ੍ਹ ਵਿਖੇ ਦਿੱਤੇ ਜਾ ਰਹੇ ਰੋਸ ਧਰਨੇ ਵਿਚ ਸ਼ਾਮਿਲ ਹੋਣ ਲਈ ਹਲਕਾ ਸ਼ੁਤਰਾਣਾ ਤੋਂ ਕਾਂਗਰਸ ਪਾਰਟੀ ਦੇ ਸੰਭਾਵੀ ਉਮੀਦਵਾਰ ਨਛੱਤਰ ਸਿੰਘ ਅਰਾਈਂਮਾਜਰਾ ਦੀ ਅਗਵਾਈ ਹੇਠ ਵੱਡੀ ਗਿਣਤੀ ਵਿਚ ਕਾਂਗਰਸੀ ਵਰਕਰਾਂ ਨੇ ਸ਼ਮੂਲੀਅਤ ਕੀਤੀ। ਇਸ ਮੌਕੇ ਚੰਡੀਗੜ੍ਹ ਵਿਖੇ ਧਰਨੇ ਵਿਚ ਸ਼ਮੂਲੀਅਤ ਕਰਨ ਲਈ ਜਾਣ ਤੋਂ ਪਹਿਲਾਂ ਪਾਤੜਾਂ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਾਂਗਰਸ ਪਾਰਟੀ ਦੇ ਹਲਕਾ ਸ਼ੁਤਰਾਣਾ ਤੋਂ ਸੰਭਾਵੀ ਉਮੀਦਵਾਰ ਨਛੱਤਰ ਸਿੰਘ ਅਰਾਈੰਮਾਜਰਾ ਨੇ ਕਿਹਾ ਕਿ ਪੰਜਾਬ ਅੰਦਰ ਗੁੰਡਾਗਰਦੀ ਦਾ ਰਾਜ ਚੱਲ ਰਿਹਾ ਹੈ ਕਿਉਂਕਿ ਸਰਕਾਰ ਤੋਂ ਸਵਾਲ ਪੁੱਛਣ ’ਤੇ ਉਨ੍ਹਾਂ ’ਤੇ ਗੁੰਡਾਗਰਦੀ ਕੀਤੀ ਜਾਂਦੀ ਹੈ, ਜਿਸ ਦੀ ਮਿਸਾਲ ਪਿਛਲੇ ਦਿਨੀਂ ਸੰਗਰੂਰ ਜ਼ਿਲ੍ਹੇ ਦੇ ਇਕ ਪਿੰਡ ਦੇ ਗੁਲਜਾਰ ਸਿੰਘ ਨਾਲ ਹੋਈ ਘਟਨਾ ਤੋਂ ਮਿਲਦੀ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਦਾ ਨਾਅਰਾ ਲੈ ਕੇ ਸੱਤਾ ਵਿਚ ਆਈ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਜਿਸ ਤਰ੍ਹਾਂ ਪੰਜਾਬ ਦੇ ਲੋਕਾਂ ਉੱਤੇ ਤਸ਼ੱਦਦ ਤੇ ਧੱਕੇਸ਼ਾਹੀ ਕੀਤੀ ਹੈ ਉਸ ਪ੍ਰਤੀ ਲੋਕਾਂ ਅੰਦਰ ਭਾਰੀ ਰੋਸ ਹੈ ਅਤੇ ਪੰਜਾਬ ਦੇ ਲੋਕ 2027 ਦੀਆਂ ਵਿਧਾਨ ਸਭਾ ਚੋਣਾਂ ਵਿਚ ਆਮ ਆਦਮੀ ਪਾਰਟੀ ਦੇ ਉਮੀਦਵਾਰਾਂ ਦੀਆਂ ਜਮਾਨਤਾਂ ਜਬਤ ਕਰਾ ਕੇ ਇਨ੍ਹਾਂ ਨੂੰ ਮੂੰਹ ਤੋੜਵਾ ਜਵਾਬ ਦੇਣਗੇ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਪੰਜਾਬ ਦੇ ਲੋਕਾਂ ਨਾਲ ਡਟ ਕੇ ਖੜੀ ਹੈ ਅਤੇ ਕਿਸੇ ਵੀ ਕੀਮਤ ਉੱਤੇ ਪੰਜਾਬ ਦੇ ਲੋਕਾਂ ਨਾਲ ਧੱਕੇਸ਼ਾਹੀ ਨਹੀਂ ਹੋਣ ਦਿੱਤੀ ਜਾਵੇਗੀ। ਇਸ ਮੌਕੇ ਇੱਥੇ ਹਰਦੀਪ ਸਿੰਘ ਕੁਲਾਰਾਂ ਬਲਾਕ ਪ੍ਰਧਾਨ, ਬਲਦੇਵ ਸਿੰਘ ਬੋਹੜੀਵਾਲਾ, ਬੂਟਾ ਮੋਲਵੀਵਾਲਾ, ਮਲਕ ਸਿੰਘ ਦਤਾਲ ਪ੍ਰਤਾਪ ਦਤਾਲ, ਤਰਲੋਚਨ ਸਿਉਣਾ, ਬਲਕਾਰ ਸਿੰਘ ਰਜਿੰਦਰ ਸਿੰਘ ਢਾਬੀ ਗੁੱਜਰਾਂ, ਰਾਜੂ ਖਟੜਾ ਕਕਰਾਲਾ ਗੁਰਪ੍ਰੀਤ ਸ਼ਾਹਪੁਰ ਗੁਰਪਾਲ ਸ਼ਾਹਪੁਰ, ਦਰਸਨ ਗੁਲਾੜ, ਹਰਵਿੰਦਰ ਘੱਗਾ, ਜੱਗੀ ਘੱਗਾ, ਹਰਪਾਲ ਬੂਟਾ ਸਿੰਘ ਵਾਲਾ, ਜਸਵਿੰਦਰ ਗੋਪੀ ਘੱਗਾ ਤੇ ਸੇਖਰ ਸ਼ਰਮਾ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਬੀ. ਵੀ. ਐਮ. ਨੇ ਟੀਮ ਤੇਜਿੰਦਰ ਮਹਿਤਾ ਲਈ ‘ਹਨੂਮਾਨ ਅੰਸ਼’ ਦੀ ਸਪੈਸ਼ਲ ਸਕਰੀਨਿੰਗ ਕਰਵਾਈ ਅਗਲੀ ਖ਼ਬਰ ਪ੍ਰਸ਼ੋਤਮ ਲਾਲ ਦੀ ਯਾਦ ’ਚ ਚਾਰ ਦਿਨਾਂ ਯੋਗਾ ਕੈਂਪ ਲਗਾਇਆ
Ad Position 24