ਹਰੇਕ ਉਪਲਬਧੀ ਨਵੀਂ ਸਫਲਤਾ ਲਈ ਪ੍ਰੇਰਣਾ ਹੈ- ਚੇਅ. ਸੰਦੀਪ ਬਾਂਸਲ
ਨਾਭਾ, 15 ਸਤੰਬਰ (ਜਗਨਾਰ ਸਿੰਘ ਦੁਲੱਦੀ)-ਰਿਆਸਤੀ ਸ਼ਹਿਰ ਨਾਭਾ ਸਥਿਤ ਜੀ. ਬੀ.
ਨਾਭਾ, 15 ਸਤੰਬਰ (ਜਗਨਾਰ ਸਿੰਘ ਦੁਲੱਦੀ)-ਰਿਆਸਤੀ ਸ਼ਹਿਰ ਨਾਭਾ ਸਥਿਤ ਜੀ. ਬੀ. ਇੰਟਰਨੈਸ਼ਨਲ ਸਕੂਲ ਦੀਆਂ ਦੋ ਅਧਿਆਪਕਾਵਾਂ ਮਨਪ੍ਰੀਤ ਕੌਰ ਅਤੇ ਸੋਨੀਆ ਕਪੂਰ ਨੂੰ ਅਧਿਆਪਕ ਦਿਵਸ ਦੇ ਮੌਕੇ ਰੋਟਰੀ ਕਲੱਬ ਨਾਭਾ ਵਲੋਂ ‘ਨੇਸ਼ਨ ਬਿਲਡਰ ਐਵਾਰਡ’ ਨਾਲ ਸਨਮਾਨਿਤ ਕੀਤਾ ਗਿਆ। ਸਕੂਲ ਚੇਅਰਮੈਨ ਸੰਦੀਪ ਬਾਂਸਲ ਨੇ ਕਿਹਾ ਕਿ ਅਧਿਆਪਕ ਦਿਵਸ ਦੇ ਵਿਸ਼ੇਸ਼ ਮੌਕੇ ’ਤੇ ਪ੍ਰਦਾਨ ਕੀਤਾ ਗਿਆ ਇਹ ਸਨਮਾਨ ਅਧਿਆਪਕਾਂ ਦੀ ਉਸ ਮਹੱਤਵਪੂਰਨ ਭੂਮਿਕਾ ਨੂੰ ਉਜਾਗਰ ਕਰਦਾ ਹੈ, ਜਿਸ ਰਾਹੀਂ ਉਹ ਵਿਦਿਆਰਥੀਆਂ ਨੂੰ ਗਿਆਨ ਪ੍ਰਦਾਨ ਕਰਨ ਦੇ ਨਾਲ-ਨਾਲ ਉਨ੍ਹਾਂ ਦੇ ਚਰਿੱਤਰ ਨਿਰਮਾਣ ਅਤੇ ਉੱਜਲ ਭਵਿੱਖ ਦੀ ਨੀਂਹ ਵੀ ਰੱਖਦੇ ਹਨ। ਰੋਟਰੀ ਕਲੱਬ ਨਾਭਾ ਵਲੋਂ ਦੋਵੇਂ ਅਧਿਆਪਕਾਵਾਂ ਨੂੰ ਸਨਮਾਨ-ਪੱਤਰ ਅਤੇ ਆਕਰਸ਼ਕ ਯਾਦਗਾਰੀ ਚਿੰਨ੍ਹ ਭੇਟ ਕੀਤੇ ਗਏ। ਸਨਮਾਨ ਪ੍ਰਾਪਤ ਦੋਵੇਂ ਅਧਿਆਪਕਾਵਾਂ ਨੇ ਕਿਹਾ ਕਿ ਸਕੂਲ ਚੇਅਰਮੈਨ ਅਤੇ ਪ੍ਰਿੰਸੀਪਲ ਵੱਲੋਂ ਅਧਿਆਪਕਾਂ ਨੂੰ ਹਮੇਸ਼ਾ ਨਵੀਂ ਊਰਜਾ ਨਾਲ ਕੰਮ ਕਰਨ ਲਈ ਪ੍ਰੇਰਿਤ ਕਰਨ ਅਤੇ ਉਨ੍ਹਾਂ ਦੀ ਮਿਹਨਤ ਤੇ ਸਮਰਪਣ ਨੂੰ ਯੋਗ ਮੰਚ ਪ੍ਰਦਾਨ ਕਰਨ ਦੇ ਨਤੀਜੇ ਵਜੋਂ ਹੀ ਅੱਜ ਉਨ੍ਹਾਂ ਨੂੰ ਇਹ ਸਨਮਾਨ ਪ੍ਰਾਪਤ ਹੋਇਆ ਹੈ। ਸਕੂਲ ਪ੍ਰਿੰਸੀਪਲ ਡਾ. ਇੰਦਰਜੀਤ ਪਾਲ ਕੌਰ ਗਰੇਵਾਲ ਨੇ ਵੀ ਦੋਵੇਂ ਅਧਿਆਪਕਾਵਾਂ ਨੂੰ ਸ਼ੁਭਕਾਮਨਾਵਾਂ ਦਿੰਦੇ ਹੋਏ ਕਿਹਾ ਕਿ ਅਧਿਆਪਕਾਂ ਦੀ ਮਿਹਨਤ ਅਤੇ ਸਮਰਪਣ ਹੀ ਵਿਦਿਆਰਥੀਆਂ ਨੂੰ ਗਿਆਨ, ਸੰਸਕਾਰ ਅਤੇ ਆਤਮ-ਵਿਸ਼ਵਾਸ ਨਾਲ ਸਮਰੱਥ ਬਣਾਉਂਦਾ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਅਧਿਆਪਕਾਂ ਦੇ ਯੋਗਦਾਨ ਨੂੰ ਪਛਾਣ ਦੇਣ ਅਤੇ ਉਨ੍ਹਾਂ ਨੂੰ ਸਨਮਾਨਿਤ ਕਰਨ ਲਈ ਰੋਟਰੀ ਕਲੱਬ, ਨਾਭਾ ਦਾ ਧੰਨਵਾਦ ਵੀ ਕੀਤਾ।