ਪੰਜਾਬ ਸਪੋਰਟਸ ਯੂਨੀਵਰਸਿਟੀ ਵਲੋਂ ਬਜ਼ੁਰਗਾਂ ਦੀ ਸਿਹਤ ਲਈ ਕੈਂਪ 21 ਤੋਂ
ਪਟਿਆਲਾ,15 ਸਤੰਬਰ (ਗੁਰਵਿੰਦਰ ਸਿੰਘ ਔਲਖ)- ਮਹਾਰਾਜਾ ਭੂਪਿੰਦਰ ਸਿੰਘ ਪੰਜਾਬ ਸਪੋਰਟਸ ਯੂਨੀਵਰਸਿਟੀ ਵਲੋਂ ਬਜ਼ੁਰਗਾਂ ਦੀ ਸਰੀਰਕ ਤੇ ਮਾਨਸਿਕ ਤੰਦਰੁਸਤੀ ਤੇ ਖੁਸ਼ਹਾਲ ਜੀਵਨ ਲਈ 21 ਤੋਂ 30 ਸਤੰਬਰ ਤੱਕ 10 ਦਿਨਾ ਕੈਂਪ ਲਗਾਇਆ ਜਾ ਰਿਹਾ ਹੈ। ਇਹ ਜਾਣਕਾਰੀ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਪ੍ਰੋ.
ਪਟਿਆਲਾ,15 ਸਤੰਬਰ (ਗੁਰਵਿੰਦਰ ਸਿੰਘ ਔਲਖ)- ਮਹਾਰਾਜਾ ਭੂਪਿੰਦਰ ਸਿੰਘ ਪੰਜਾਬ ਸਪੋਰਟਸ ਯੂਨੀਵਰਸਿਟੀ ਵਲੋਂ ਬਜ਼ੁਰਗਾਂ ਦੀ ਸਰੀਰਕ ਤੇ ਮਾਨਸਿਕ ਤੰਦਰੁਸਤੀ ਤੇ ਖੁਸ਼ਹਾਲ ਜੀਵਨ ਲਈ 21 ਤੋਂ 30 ਸਤੰਬਰ ਤੱਕ 10 ਦਿਨਾ ਕੈਂਪ ਲਗਾਇਆ ਜਾ ਰਿਹਾ ਹੈ। ਇਹ ਜਾਣਕਾਰੀ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਪ੍ਰੋ. ਪੁਸ਼ਪਿੰਦਰ ਸਿੰਘ ਗਿੱਲ ਨੇ ਦਿੱਤੀ। ਉਨ੍ਹਾਂ ਦੱਸਿਆ ਕਿ ਕੈਂਪ ਦਾ ਸਮਾਂ ਬਾਅਦ ਦੁਪਹਿਰ 3 ਤੋਂ ਸ਼ਾਮ 5 ਵਜੇ ਤੱਕ ਹੋਵੇਗਾ। ਉਨ੍ਹਾਂ ਕਿਹਾ ਕਿ ਕੈਂਪ ਦਾ ਉਦੇਸ਼ ਬਜ਼ੁਰਗਾਂ ਨੂੰ ਸੁਰੱਖਿਅਤ ਅਤੇ ਸਰਗਰਮ ਮਾਹੌਲ ਮੁਹੱਈਆ ਕਰਵਾਉਣਾ ਹੈ, ਜਿਸ ਵਿਚ ਉਹ ਸਰੀਰਕ ਕਸਰਤ, ਯੋਗਾ, ਖੇਡਾਂ ਤੇ ਰਚਨਾਤਮਕ ਗਤੀਵਿਧੀਆਂ ਰਾਹੀਂ ਤੰਦਰੁਸਤ ਰਹਿ ਸਕਣ। ਵੱਖ-ਵੱਖ ਮਾਹਿਰਾਂ ਵਲੋਂ ਬਲੱਡ ਪ੍ਰੈਸ਼ਰ, ਸ਼ੂਗਰ, ਡਾਇਲਸਿਸ ਅਤੇ ਸਰਜਰੀ ਆਦਿ ਨੂੰ ਧਿਆਨ ਵਿੱਚ ਰੱਖਦਿਆਂ ਖਾਣ-ਪੀਣ ਸਬੰਧੀ ਲੋੜੀਂਦੀ ਜਾਣਕਾਰੀ ਦਿੱਤੀ ਜਾਵੇਗੀ। ਮਾਨਸਿਕ ਤਣਾਅ ਘਟਾਉਣ ਲਈ ਕੌਂਸਲਰਾਂ ਅਤੇ ਸਰੀਰਕ ਸਮੱਸਿਆਵਾਂ ਲਈ ਫਿਜ਼ੀਓਥੈਰੇਪਿਸਟਾਂ ਦੀਆਂ ਸੇਵਾਵਾਂ ਵੀ ਉਪਲਬਧ ਰਹਿਣਗੀਆਂ। ਪ੍ਰੋ . ਗਿੱਲ ਨੇ ਦੱਸਿਆ ਕਿ ਬਜ਼ੁਰਗਾਂ ਨੂੰ ਲਿਆਉਣ ਤੇ ਛੱਡਣ ਲਈ ਬੱਸ ਸੇਵਾ ਵੀ ਦਿੱਤੀ ਜਾਵੇਗੀ। ਹੁਣ ਤੱਕ 107 ਮੈਂਬਰ ਰਜਿਸਟਰ ਹੋ ਚੁੱਕੇ ਹਨ। ਭਵਿੱਖ ਵਿਚ ਬਿਰਧ ਆਸ਼ਰਮਾਂ ਦੇ ਬਜ਼ੁਰਗਾਂ ਨੂੰ ਵੀ ਅਜਿਹੇ ਕੈਂਪਾਂ ਵਿਚ ਸ਼ਾਮਿਲ ਕੀਤਾ ਜਾਵੇਗਾ।