16-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-09-2026

‘ ਆਪ’ ਨੇ ਹੈਪੀ ਪਹਾੜੀਪੁਰ ਨੂੰ ਦਿੱਤੀ ਵੱਡੀ ਜ਼ਿੰਮੇਵਾਰੀ, ਸਨੌਰ ਹਲਕੇ ਤੋਂ ਚੇਅਰਮੈਨ ਨਿਯੁਕਤ

ਸਨੌਰ, 15 ਸਤੰਬਰ (ਸੋਖਲ)- ਆਮ ਆਦਮੀ ਪਾਰਟੀ ਦੇ ਢਾਂਚੇ ਦਾ ਵਿਸਥਾਰ ਕਰਦਿਆਂ ਹਲਕਾ ਸਨੌਰ ਤੋਂ ਸੀਨੀਅਰ ‘ਆਪ’ ਆਗੂ ਚੇਅਰਮੈਨ ਹੈਪੀ ਪਹਾੜੀਪੁਰ ਨੂੰ ਹਲਕਾ ਸਨੌਰ ਤੋਂ ਸੰਗਠਨ ਇੰਚਾਰਜ ਨਿਯੁਕਤ ਕੀਤਾ ਗਿਆ ਹੈ। ਉਨ੍ਹਾਂ ਦੀ ਇਸ ਨਿਯੁਕਤੀ ਨਾਲ ਪਾਰਟੀ ਵਰਕਰਾਂ ਅਤੇ ਵਲੰਟੀਅਰਾਂ ਵਿਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ।

Ad Position 21
repet_subhas-goyals [Copy P29]
ਅਜੀਤ ਡੈਸਕ 16-09-2026
ਸਨੌਰ, 15 ਸਤੰਬਰ (ਸੋਖਲ)- ਆਮ ਆਦਮੀ ਪਾਰਟੀ ਦੇ ਢਾਂਚੇ ਦਾ ਵਿਸਥਾਰ ਕਰਦਿਆਂ ਹਲਕਾ ਸਨੌਰ ਤੋਂ ਸੀਨੀਅਰ ‘ਆਪ’ ਆਗੂ ਚੇਅਰਮੈਨ ਹੈਪੀ ਪਹਾੜੀਪੁਰ ਨੂੰ ਹਲਕਾ ਸਨੌਰ ਤੋਂ ਸੰਗਠਨ ਇੰਚਾਰਜ ਨਿਯੁਕਤ ਕੀਤਾ ਗਿਆ ਹੈ। ਉਨ੍ਹਾਂ ਦੀ ਇਸ ਨਿਯੁਕਤੀ ਨਾਲ ਪਾਰਟੀ ਵਰਕਰਾਂ ਅਤੇ ਵਲੰਟੀਅਰਾਂ ਵਿਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ। ਇਸ ਮੌਕੇ ਹਲਕਾ ਇੰਚਾਰਜ ਸਰਦਾਰ ਰਣਜੋਧ ਸਿੰਘ ਹਡਾਣਾ ਨੇ ਹੈਪੀ ਪਹਾੜੀਪੁਰ ਨੂੰ ਮੁਬਾਰਕਬਾਦ ਦਿੰਦਿਆਂ ਪਾਰਟੀ ਹਾਈਕਮਾਂਡ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਮਿਹਨਤੀ ਆਗੂਆਂ ਨੂੰ ਜ਼ਿੰਮੇਵਾਰੀ ਮਿਲਣ ਨਾਲ ਸੰਗਠਨ ਨੂੰ ਨਵੀਂ ਤਾਕਤ ਮਿਲੇਗੀ ਤੇ ਸਰਕਾਰ ਦੀਆਂ ਲੋਕ-ਪੱਖੀ ਨੀਤੀਆਂ ਹਰ ਘਰ ਤੱਕ ਪਹੁੰਚਣਗੀਆਂ। ਨਵ-ਨਿਯੁਕਤ ਹਲਕਾ ਸੰਗਠਨ ਇੰਚਾਰਜ ਹੈਪੀ ਪਹਾੜੀਪੁਰ ਨੇ ਹਾਈਕਮਾਂਡ ਅਤੇ ਹਲਕਾ ਇੰਚਾਰਜ ਰਣਜੋਧ ਹਡਾਣਾ ਦਾ ਧੰਨਵਾਦ ਕਰਦਿਆਂ ਭਰੋਸਾ ਦਿੱਤਾ ਕਿ ਉਹ ਸਾਰੇ ਸਾਥੀਆਂ ਨੂੰ ਨਾਲ ਲੈ ਕੇ ਪਾਰਟੀ ਦੀ ਮਜ਼ਬੂਤੀ ਲਈ ਦਿਨ-ਰਾਤ ਕੰਮ ਕਰਨਗੇ। ਇਸ ਮੌਕੇ ਪਾਰਟੀ ਦੇ ਆਗੂ, ਬਲਾਕ ਪ੍ਰਧਾਨ ਅਤੇ ਵੱਡੀ ਗਿਣਤੀ ‘ਚ ਵਰਕਰ ਹਾਜ਼ਰ ਸਨ। ਇਸ ਮੌਕੇ ਚੇਅਰਮੈਨ ਜਗਪ੍ਰੀਤ ਰੇਹਲ, ਬਲਾਕ ਪ੍ਰਧਾਨ ਮਨਦੀਪ ਬੱਤੀ, ਲਾਡੀ ਮਰਦਾਹੇੜੀ, ਗੁਰਪ੍ਰੀਤ ਬਲਬੇੜਾ, ਹਰਮਨ ਚਰਾਸੋ, ਵਿਸ਼ਾਲ ਪਹਾੜੀਪੁਰ, ਅਕਾਸ਼ਦੀਪ ਹਡਾਣਾ ਤੇ ਹੋਰ ਕਈ ‘ਆਪ’ ਆਗੂ ਵਿਸ਼ੇਸ਼ ਤੌਰ ’ਤੇ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਸੜਕ ਹਾਦਸੇ ’ਚ ਮਾਪਿਆਂ ਦੇ ਇਕਲੌਤੇ ਪੁੱਤਰ ਦੀ ਮੌਤ ਅਗਲੀ ਖ਼ਬਰ ਪੰਜਾਬ ਸਪੋਰਟਸ ਯੂਨੀਵਰਸਿਟੀ ਵਲੋਂ ਬਜ਼ੁਰਗਾਂ ਦੀ ਸਿਹਤ ਲਈ ਕੈਂਪ 21 ਤੋਂ
Ad Position 24