16-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-09-2026

ਸੜਕ ਹਾਦਸੇ ’ਚ ਮਾਪਿਆਂ ਦੇ ਇਕਲੌਤੇ ਪੁੱਤਰ ਦੀ ਮੌਤ

ਬਨੂੜ, 15 ਸਤੰਬਰ (ਭੁਪਿੰਦਰ ਸਿੰਘ)- ਬਨੂੜ-ਤੇਪਲਾ ਕੌਮੀ ਮਾਰਗ ’ਤੇ ਵਾਪਰੇ ਇਕ ਸੜਕ ਹਾਦਸੇ ਵਿਚ ਮਾਪਿਆਂ ਦੇ ਇਕਲੌਤੇ ਪੁੱਤਰ ਦੀ ਮੌਤ ਹੋ ਗਈ। ਜਾਣਕਾਰੀ ਦਿੰਦੇ ਹੋਏ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਮ੍ਰਿਤਕ ਮਹੰਤ ਰਾਮ ਉਰਫ ਕਾਲਾ ਪੁੱਤਰ ਮੋਹਨ ਲਾਲ ਉਮਰ 42 ਸਾਲ ਪਿੰਡ ਖੇੜੀ ਗੁਰਨਾ ਬੀਤੀ ਸ਼ਾਮ ਬਨੂੜ ਤੋਂ ਤੇਪਲਾ ਨੂੰ ਜਾਂਦੇ ਕੌਮੀ ਮਾਰਗ ’ਤੇ ਸਥਿਤ ਪਿੰਡ ਬੂਟਾ ਸਿੰਘ ਵਾਲਾ ਦੇ ਬੱਸ ਅੱਡੇ ’ਤੇ ਖੜ੍ਹਾ ਸੀ ਕਿ ਅਚਾਨਕ ਇਕ ਮੋਟਰਸਾਇਕਲ ਨੇ ਉਸ ਨੂੰ ਟੱਕਰ ਮਾਰ ਦਿੱਤੀ।

Ad Position 21
repet_subhas-goyals [Copy P29]
ਅਜੀਤ ਡੈਸਕ 16-09-2026
ਬਨੂੜ, 15 ਸਤੰਬਰ (ਭੁਪਿੰਦਰ ਸਿੰਘ)- ਬਨੂੜ-ਤੇਪਲਾ ਕੌਮੀ ਮਾਰਗ ’ਤੇ ਵਾਪਰੇ ਇਕ ਸੜਕ ਹਾਦਸੇ ਵਿਚ ਮਾਪਿਆਂ ਦੇ ਇਕਲੌਤੇ ਪੁੱਤਰ ਦੀ ਮੌਤ ਹੋ ਗਈ। ਜਾਣਕਾਰੀ ਦਿੰਦੇ ਹੋਏ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਮ੍ਰਿਤਕ ਮਹੰਤ ਰਾਮ ਉਰਫ ਕਾਲਾ ਪੁੱਤਰ ਮੋਹਨ ਲਾਲ ਉਮਰ 42 ਸਾਲ ਪਿੰਡ ਖੇੜੀ ਗੁਰਨਾ ਬੀਤੀ ਸ਼ਾਮ ਬਨੂੜ ਤੋਂ ਤੇਪਲਾ ਨੂੰ ਜਾਂਦੇ ਕੌਮੀ ਮਾਰਗ ’ਤੇ ਸਥਿਤ ਪਿੰਡ ਬੂਟਾ ਸਿੰਘ ਵਾਲਾ ਦੇ ਬੱਸ ਅੱਡੇ ’ਤੇ ਖੜ੍ਹਾ ਸੀ ਕਿ ਅਚਾਨਕ ਇਕ ਮੋਟਰਸਾਇਕਲ ਨੇ ਉਸ ਨੂੰ ਟੱਕਰ ਮਾਰ ਦਿੱਤੀ। ਜਿਸ ਕਾਰਨ ਉਹ ਗੰਭੀਰ ਰੂਪ ਵਿਚ ਜਖਮੀ ਹੋ ਗਿਆ, ਜਿਸ ਨੂੰ ਇਲਾਜ ਲਈ ਨੇੜੇ ਦੇ ਨਿੱਜੀ ਹਸਪਤਾਲ ਵਿਚ ਦਾਖਲ ਕਰਵਾਇਆ, ਜਿੱਥੇ ਜ਼ਖਮਾਂ ਦੀ ਤਾਬ ਨਾ ਸਹਾਰਦੇ ਹੋਏ ਨੇ ਦਮ ਤੋੜ ਦਿੱਤਾ। ਮ੍ਰਿਤਕ ਦੋ ਛੋਟੀਆਂ-ਛੋਟੀਆਂ ਬੱਚੀਆਂ ਦਾ ਪਿਓ ਅਤੇ ਮਾਪਿਆਂ ਦਾ ਇਕਲੌਤਾ ਕਮਾਊ ਪੁੱਤਰ ਸੀ। ਇਸ ਮਾਮਲੇ ਬਾਰੇ ਜਦੋਂ ਜਾਂਚ ਅਧਿਕਾਰੀ ਏ. ਐਸ. ਆਈ. ਹਰਦੇਵ ਸਿੰਘ ਨਾਲ ਸੰਪਰਕ ਕੀਤਾ ਗਿਆ ਤਾਂ ਉਨ੍ਹਾਂ ਦੱਸਿਆ ਕਿ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਦੇ ਬਿਆਨਾਂ ਦੇ ਆਧਾਰ ’ਤੇ ਮੋਟਰਸਾਇਕਲ ਦੇ ਅਣਪਛਾਤੇ ਚਾਲਕ ’ਤੇ ਮਾਮਲਾ ਦਰਜ ਕਰਕੇ ਮ੍ਰਿਤਕ ਦੀ ਲਾਸ਼ ਦਾ ਪੋਸਟਮਾਰਟ ਕਰਵਾ ਕੇ ਵਾਰਸਾਂ ਦੇ ਹਵਾਲੇ ਕਰ ਦਿੱਤੀ ਹੈ।
Ad Position 22
No active advertisement
ਪਿਛਲੀ ਖ਼ਬਰ 70 ਵੀਆਂ ਅੰਤਰ ਜ਼ਿਲ੍ਹਾ ਸਕੂਲ ਖੇਡਾਂ ’ਚ ਲੜਕਿਆਂ ਦੇ ਅੰਡਰ-17 ਬਾਕਸਿੰਗ ਦੇ ਮੁਕਾਬਲਿਆਂ ਦਾ ਹੋਇਆ ਆਗਾਜ਼ ਅਗਲੀ ਖ਼ਬਰ ‘ ਆਪ’ ਨੇ ਹੈਪੀ ਪਹਾੜੀਪੁਰ ਨੂੰ ਦਿੱਤੀ ਵੱਡੀ ਜ਼ਿੰਮੇਵਾਰੀ, ਸਨੌਰ ਹਲਕੇ ਤੋਂ ਚੇਅਰਮੈਨ ਨਿਯੁਕਤ
Ad Position 24