15-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-09-2026

ਆਸ਼ਾ ਵਰਕਰਾਂ ਨੇ ਸਿਹਤ ਮੰਤਰੀ ਨਾਲ ਬੈਠਕ ਦਾ ਸਮਾਂ ਮਿਲਣ ਉਪਰੰਤ ਅਗਲੇਰੇ ਧਰਨੇ ਕੀਤੇ ਮੁਲਤਵੀ

ਪਟਿਆਲਾ, 15 ਸਤੰਬਰ (ਮਨਦੀਪ ਸਿੰਘ ਖਰੌੜ)- ਆਸ਼ਾ ਵਰਕਰਾਂ ਦੀ ਜਥੇਬੰਦੀ ਵਲੋਂ ਉਨ੍ਹਾਂ ਦੀਆਂ ਤਨਖ਼ਾਹਾਂ ਨੂੰ 3 ਗੁਣਾ ਵਧਾਉਣਾ, ਆਉਣ ਜਾਣ ਖਰਚਾ ਤੇ ਰਿਟਾਇਰ ਹੋ ਚੁੱਕੀਆਂ ਆਸ਼ਾ ਵਰਕਰਾਂ ਨੂੰ ਪੈਨਸ਼ਨ ਲਗਾਉਣ ਦੀ ਮੰਗ ਨੂੰ ਲੈ ਕੇ ਆਸ਼ਾ ਵਰਕਰਾਂ ਨੇ ਖੰਡਾ ਚੌਂਕ ’ਚ ਧਰਨਾ ਲਗਾ ਕੇ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਇਸ ਦੌਰਾਨ ਪਟਿਆਲਾ ਦੇ ਐਸ.

Ad Position 21
repet_subhas-goyals [Copy P29]
ਅਜੀਤ ਡੈਸਕ 16-09-2026
ਪਟਿਆਲਾ, 15 ਸਤੰਬਰ (ਮਨਦੀਪ ਸਿੰਘ ਖਰੌੜ)- ਆਸ਼ਾ ਵਰਕਰਾਂ ਦੀ ਜਥੇਬੰਦੀ ਵਲੋਂ ਉਨ੍ਹਾਂ ਦੀਆਂ ਤਨਖ਼ਾਹਾਂ ਨੂੰ 3 ਗੁਣਾ ਵਧਾਉਣਾ, ਆਉਣ ਜਾਣ ਖਰਚਾ ਤੇ ਰਿਟਾਇਰ ਹੋ ਚੁੱਕੀਆਂ ਆਸ਼ਾ ਵਰਕਰਾਂ ਨੂੰ ਪੈਨਸ਼ਨ ਲਗਾਉਣ ਦੀ ਮੰਗ ਨੂੰ ਲੈ ਕੇ ਆਸ਼ਾ ਵਰਕਰਾਂ ਨੇ ਖੰਡਾ ਚੌਂਕ ’ਚ ਧਰਨਾ ਲਗਾ ਕੇ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਇਸ ਦੌਰਾਨ ਪਟਿਆਲਾ ਦੇ ਐਸ. ਡੀ. ਐਮ. ਵਲੋਂ ਮੌਕੇ ’ਤੇ ਪਹੁੰਚ ਕੇ ਧਰਨਾਕਾਰੀਆਂ ਨੂੰ ਸਿਹਤ ਮੰਤਰੀ ਨਾਲ 21 ਸਤੰਬਰ ਨਾਲ ਬੈਠਕ ਤੈਅ ਹੋਣ ਦਾ ਲਿਖਤੀ ਪੱਤਰ ਸੌਂਪਿਆ ਗਿਆ, ਜਿਸ ਤੋਂ ਬਾਅਦ ਆਸ਼ਾ ਵਰਕਰਾਂ ਨੇ ਕੱਲ੍ਹ ਸਿਹਤ ਮੰਤਰੀ ਦੀ ਕੋਠੀ ਦਾ ਘਿਰਾਓ ਕਰਨ ਦਾ ਪ੍ਰੋਗਰਾਮ ਮੁਲਤਵੀ ਕਰ ਦਿੱਤਾ ਹੈ। ਇਸ ਸੰਬੰਧੀ ਆਸ਼ਾ ਵਰਕਰਾਂ ਦੀ ਪ੍ਰਧਾਨ ਕਮਲਜੀਤ ਕੌਰ ਨੇ ਦੱਸਿਆ ਜਾਰੀ ਪੱਤਰ ਅਨੁਸਾਰ ਆਸ਼ਾ ਵਰਕਰਾਂ ਦੀਆਂ ਜਥੇਬੰਦੀਆਂ ਵਲੋਂ ਆਪਣੀਆਂ ਮੰਗਾਂ ਸੰਬੰਧੀ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਪੰਜਾਬ ਡਾ. ਬਲਬੀਰ ਸਿੰਘ ਨਾਲ ਪੈਨਲ ਮੀਟਿੰਗ ਦੀ ਮੰਗ ਕੀਤੀ ਗਈ ਸੀ, ਜਿਸ ਨੂੰ ਮਨਜ਼ੂਰ ਕਰਦਿਆਂ ਇਹ ਮੀਟਿੰਗ ਤੈਅ ਕੀਤੀ ਗਈ ਹੈ। ਇਸ ਮੀਟਿੰਗ ਵਿਚ ਆਸ਼ਾ ਵਰਕਰਾਂ ਅਤੇ ਫੈਸਿਲੀਟੇਟਰਾਂ ਦੀਆਂ ਮੰਗਾਂ ’ਤੇ ਵਿਚਾਰ-ਵਟਾਂਦਰਾ ਕੀਤਾ ਜਾਵੇਗਾ। ਆਸ਼ਾ ਵਰਕਰਾਂ ਨੇ ਉਮੀਦ ਜਤਾਈ ਕਿ 21 ਸਤੰਬਰ ਨੂੰ ਹੋਣ ਵਾਲੀ ਮੀਟਿੰਗ ਵਿਚ ਸਰਕਾਰ ਉਨ੍ਹਾਂ ਦੀਆਂ ਮੰਗਾਂ ’ਤੇ ਗੰਭੀਰਤਾ ਨਾਲ ਵਿਚਾਰ ਕਰਦਿਆਂ ਢੁੱਕਵੇਂ ਫੈਸਲੇ ਲਵੇਗੀ ਤੇ ਲੰਬੇ ਸਮੇਂ ਤੋਂ ਲਟਕਦੀਆਂ ਮੰਗਾਂ ਦਾ ਹੱਲ ਕੀਤਾ ਜਾਵੇਗਾ।
Ad Position 22
No active advertisement
ਪਿਛਲੀ ਖ਼ਬਰ ਹਲਕਾ ਸਨੌਰ ਦੇ ਪਿੰਡ ਡੰਡੋਆ ’ਚ ਵੱਡਾ ਸਿਆਸੀ ਬਦਲਾਵ, ਸਰਪੰਚ ਸਮੇਤ ਸਮੁੱਚੀ ਪੰਚਾਇਤ ‘ਆਪ’ ’ਚ ਸ਼ਾਮਿਲ ਆਮ ਆਦਮੀ ਪਾਰਟੀ... ਅਗਲੀ ਖ਼ਬਰ ਸੁਰਜੀਤ ਸਿੰਘ ਰੱਖੜਾ ਵਲੋਂ ਨਗਰ ਕੌਂਸਲ ਸਮਾਣਾ ਵਿਖੇ ਮੀਟਿੰਗ
Ad Position 24