ਸਰਕਾਰੀ ਸਕੂਲ ਖੇੜੀ ਗੁਰਨਾ ਵਿਖੇ ਨਵਾਂ ਸਬਮਰਸੀਬਲ ਪੰਪ ਲਗਾਇਆ
ਘਨੌਰ, 15 ਸਤੰਬਰ (ਸਰਦਾਰਾ ਸਿੰਘ ਲਾਛੜੂ)- ਸਰਕਾਰੀ ਐਲੀਮੈਂਟਰੀ ਸਕੂਲ ਖੇੜੀ ਗੁਰਨਾ ਵਿਖੇ ਵਿਦਿਆਰਥੀਆਂ ਨੂੰ ਪੀਣ ਵਾਲੇ ਸਾਫ਼ ਪਾਣੀ ਦੀ ਸਹੂਲਤ ਮੁਹੱਈਆ ਕਰਵਾਉਣ ਦੇ ਮਕਸਦ ਨਾਲ ਸਮਾਜ ਸੇਵੀ ਸੁਖਵੀਰ ਸਿੰਘ ਸੁੱਖੀ ਅਤੇ ਉਨ੍ਹਾਂ ਦੇ ਸਾਥੀਆਂ ਵਲੋਂ ਨਵਾਂ ਸਬਮਰਸੀਬਲ ਪੰਪ ਲਗਵਾਇਆ ਗਿਆ। ਇਸ ਨੇਕ ਕਾਰਜ ਮੌਕੇ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਵਾਈਸ ਚੇਅਰਮੈਨ ਅਤੇ ਆਮ ਆਦਮੀ ਪਾਰਟੀ ਸਪੋਰਟਸ ਵਿੰਗ ਦੇ ਸੂਬਾ ਪ੍ਰਧਾਨ ਮਨਿੰਦਰਜੀਤ ਸਿੰਘ ਵਿੱਕੀ ਘਨੌਰ ਵਿਸ਼ੇਸ਼ ਤੌਰ ’ਤੇ ਸਕੂਲ ਪਹੁੰਚੇ।
ਘਨੌਰ, 15 ਸਤੰਬਰ (ਸਰਦਾਰਾ ਸਿੰਘ ਲਾਛੜੂ)- ਸਰਕਾਰੀ ਐਲੀਮੈਂਟਰੀ ਸਕੂਲ ਖੇੜੀ ਗੁਰਨਾ ਵਿਖੇ ਵਿਦਿਆਰਥੀਆਂ ਨੂੰ ਪੀਣ ਵਾਲੇ ਸਾਫ਼ ਪਾਣੀ ਦੀ ਸਹੂਲਤ ਮੁਹੱਈਆ ਕਰਵਾਉਣ ਦੇ ਮਕਸਦ ਨਾਲ ਸਮਾਜ ਸੇਵੀ ਸੁਖਵੀਰ ਸਿੰਘ ਸੁੱਖੀ ਅਤੇ ਉਨ੍ਹਾਂ ਦੇ ਸਾਥੀਆਂ ਵਲੋਂ ਨਵਾਂ ਸਬਮਰਸੀਬਲ ਪੰਪ ਲਗਵਾਇਆ ਗਿਆ। ਇਸ ਨੇਕ ਕਾਰਜ ਮੌਕੇ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਵਾਈਸ ਚੇਅਰਮੈਨ ਅਤੇ ਆਮ ਆਦਮੀ ਪਾਰਟੀ ਸਪੋਰਟਸ ਵਿੰਗ ਦੇ ਸੂਬਾ ਪ੍ਰਧਾਨ ਮਨਿੰਦਰਜੀਤ ਸਿੰਘ ਵਿੱਕੀ ਘਨੌਰ ਵਿਸ਼ੇਸ਼ ਤੌਰ ’ਤੇ ਸਕੂਲ ਪਹੁੰਚੇ। ਸਮਾਗਮ ਦੌਰਾਨ ਸੰਬੋਧਨ ਕਰਦਿਆਂ ਵਿੱਕੀ ਘਨੌਰ ਨੇ ਸਮਾਜ ਸੇਵੀ ਸੁਖਵੀਰ ਸਿੰਘ ਸੁੱਖੀ ਅਤੇ ਉਨ੍ਹਾਂ ਦੀ ਟੀਮ ਦਾ ਧੰਨਵਾਦ ਕਰਦਿਆਂ ਕਿਹਾ ਕਿ ਸੁੱਖੀ ਹਮੇਸ਼ਾ ਲੋਕ ਭਲਾਈ ਅਤੇ ਸਮਾਜ ਸੇਵਾ ਦੇ ਕੰਮਾਂ ਵਿਚ ਮੋਹਰੀ ਰਹਿੰਦੇ ਹਨ। ਇਸ ਮੌਕੇ ਸੈਂਟਰ ਮੁੱਖ ਅਧਿਆਪਕਾ ਬਲਜੀਤ ਕੌਰ ਅਤੇ ਖੇੜੀ ਗੁਰਨਾ ਦੇ ਮੁੱਖ ਅਧਿਆਪਕ ਸੰਦੀਪ ਕੁਮਾਰ ਨੇ ਦਾਨੀ ਸੱਜਣਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਅਜਿਹੇ ਸਹਿਯੋਗ ਨਾਲ ਸਕੂਲ ਦੇ ਵਿਕਾਸ ਅਤੇ ਵਿਦਿਆਰਥੀਆਂ ਦੀ ਭਲਾਈ ਨੂੰ ਵੱਡਾ ਹੁਲਾਰਾ ਮਿਲਦਾ ਹੈ। ਇਸ ਮੌਕੇ ਮੁੱਖ ਅਧਿਆਪਕ ਮਿਲਨ ਚੌਹਾਨ (ਸੂਰਜਗੜ੍ਹ), ਬਲਵਿੰਦਰ ਸਿੰਘ ਰਾਜਪੁਰਾ, ਦਵਿੰਦਰ ਕੁਮਾਰ, ਅਨਸੂਈਆ, ਪਾਲਵਿੰਦਰ ਸਿੰਘ, ਬੀ.ਸੀ. ਵਿੰਗ ਹਲਕਾ ਕੋਆਰਡੀਨੇਟਰ ਘਨੌਰ ਅਮਰ ਸਿੰਘ ਸੈਣੀ, ਅੰਤਰਰਾਸ਼ਟਰੀ ਕਬੱਡੀ ਖਿਡਾਰੀ ਟਿੰਕੂ ਘਨੌਰ, ‘ਆਪ’ ਆਗੂ ਜੱਗੀ ਹਰਪਾਲਪੁਰ, ਗੁਰਪ੍ਰੀਤ ਅਲਾਣਾ ਤੇ ਹੋਰ ਹਾਜ਼ਰ ਸਨ।