17-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-09-2026

ਗੁਰਦੁਆਰਾ ਸ੍ਰੀ ਦੂਖ ਨਿਵਾਰਨ ਸਾਹਿਬ ਵਿਖੇ ਪੰਚਮੀ ਦੇ ਦਿਹਾੜੇ ਮੌਕੇ ਵੱਡੀ ਗਿਣਤੀ ’ਚ ਸੰਗਤਾਂ ਨੇ ਮੱਥਾ ਟੇਕਿਆ

ਪਟਿਆਲਾ 16 ਸਤੰਬਰ (ਅ. ਸ.

Ad Position 21
No active advertisement
ਅਜੀਤ ਡੈਸਕ 17-09-2026
ਪਟਿਆਲਾ 16 ਸਤੰਬਰ (ਅ.ਸ. ਆਹਲੂਵਾਲੀਆ)- ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਪਾਵਨ ਅਸਥਾਨ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਵਿਖੇ ਪੰਚਮੀ ਦਾ ਦਿਹਾੜਾ ਸ਼ਰਧਾ ਭਾਵਨਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਪੰਚਮੀ ਦੇ ਦਿਹਾੜੇ ਮੌਕੇ ਵੱਡੀ ਗਿਣਤੀ ਵਿਚ ਸੰਗਤਾਂ ਗੁਰੂ ਘਰ ਨਤਮਸਤਕ ਹੋਈਆਂ। ਤੜਕਸਵੇਰੇ ਕਵਾੜ ਖੁੱਲ੍ਹਣ ਮਗਰੋਂ ਹੈਡ ਗ੍ਰੰਥੀ ਭਾਈ ਪ੍ਰਨਾਮ ਸਿੰਘ ਨੇ ਸਰਬੱਤ ਦੇ ਭਲੇ ਅਰਦਾਸ ਕੀਤੀ ਅਤੇ ਗੁਰੂ ਘਰ ਮੱਥਾ ਟੇਕਣ ਪੁੱਜੀਆਂ ਸੰਗਤਾਂ ਨੇ ਗੁਰੂ ਘਰ ਦੇ ਪਵਿੱਤਰ ਸਰੋਵਰ ਵਿਚ ਇਸ਼ਨਾਨ ਕੀਤਾ ਪੰਗਤ ਸੰਗਤ ਕਰਨ ਉਪਰੰਤ ਅਤੇ ਗੁਰਦੁਆਰਾ ਸਾਹਿਬ ਦੇ ਦੀਵਾਨ ਹਾਲ ਵਿਖੇ ਚੱਲ ਰਹੇ ਧਾਰਮਕ ਸਮਾਗਮ ਵਿਚ ਸ਼ਿਰਕਤ ਕੀਤੀ। ਇਸ ਮੌਕੇ ਦੀਵਾਨ ਹਾਲ ਵਿਖੇ ਪੁੱਜੇ ਢਾਡੀ ਕਵੀਸ਼ਰੀ ਜੱਥਿਆਂ ਨੇ ਸੰਗਤਾਂ ਗੁਰੂ ਇਤਿਹਾਸ ਨਾਲ ਜੋੜਨ ਦਾ ਉਪਰਾਲਾ ਕੀਤਾ, ਜਿਨ੍ਹਾਂ ਵਿਚ ਗੁਰਪਿਆਰ ਸਿੰਘ ਜੌਹਰ, ਭਾਈ ਮਨਵਿੰਦਰ ਸਿੰਘ ਸੁਨਾਮ, ਭਾਈ ਸਵਰਨ ਸਿੰਘ, ਭਾਈ ਅਮਰੀਕ ਸਿੰਘ ਜਨੇਤਪੁਰ, ਭਾਈ ਤਰਸੇਮ ਸਿੰਘ, ਭਾਈ ਲਖਵਿੰਦਰ ਸਿੰਘ ਪਾਰਸ ਆਦਿ ਨੇ ਸੰਗਤਾਂ ਨੂੰ ਗੁਰੂ ਇਤਿਹਾਸ ਨਾਲ ਨਿਹਾਲ ਕੀਤਾ।ਇਸ ਮੌਕੇ ਉਚੇਚੇ ਤੌਰ ਤੇ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਗੁਰੂ ਭਾਈ ਸੁੱਖਾ ਸਿੰਘ ਅਤੇ ਭਾਈ ਮਹਿਤਾਬ ਸਿੰਘ ਨਾਲ ਜੁੜੇ ਇਤਿਹਾਸ ਦਾ ਜ਼ਿਕਰ ਕਰਦਿਆਂ ਕਿਹਾ ਕਿ ਗੁਰੂ ਘਰਾਂ ਅੰਦਰ ਬਹੁਰਮਤੀ ਕਰਨ ਵਾਲੇ ਮੱਸਾ ਰੰਗੜ ਤੋਂ ਬਦਲਾ ਲਿਆ, ਜੋ ਜ਼ਕਰੀਆ ਖਾਨ ਦੇ ਇਸ਼ਾਰੇ ਨਾਲ ਗੁਰੂ ਘਰਾਂ ਅੰਦਰ ਮਨਮਰਜ਼ੀ ਕਰਨ ਦੇ ਨਾਲ-ਨਾਲ ਗੁਰੂ ਘਰ ਦੀ ਮਰਿਆਦਾ ਨੂੰ ਭੰਗ ਕਰਨ ਲੱਗਿਆ ਅਜਿਹੇ ਅਤੇ ਸਿੱਖਾਂ ਦੇ ਮਨ ਵਲਧੂੰਰੇ ਗਏ ਅਤੇ ਮੱਸੇ ਖਿਲਾਫ਼ ਗੁੱਸੇ ਦੀ ਲਹਿਰ ਉਠ ਖੜੀ ਹੋਈ, ਜਿਸ ਦਾ ਨਤੀਜਾ ਇਹ ਹੋਇਆ ਕਿ ਭਾਈ ਮਹਿਤਾਬ ਸਿੰਘ ਅਤੇ ਭਾਈ ਸੁੱਖਾ ਨੇ ਮੱਸੇ ਰੰਗੜ ਦੇ ਜ਼ੁਲਮ ਤੋਂ ਦਰਬਾਰ ਸਾਹਿਬ ਨੂੰ ਅਜ਼ਾਦ ਕਰਵਾਇਆ। ਪ੍ਰੋ. ਬਡੂੰਗਰ ਨੇ ਕਿਹਾ ਕਿ ਸਿੱਖ ਇਤਿਹਾਸ ਇਸ ਗੱਲ ਦਾ ਵਾਹ ਹੈ ਕਿ ਗੁਰੂ ਘਰਾਂ ਅੰਦਰ ਬਹੁਰਮਤੀਆਂ ਕਰਨ ਵਾਲਿਆਂ ਨੂੰ ਕਦੇ ਵੀ ਖਾਲਸਾ ਪੰਥ ਨੇ ਨਹੀਂ ਬਖਸ਼ਿਆ ਇਸ ਕਰਕੇ ਗੁਰੂ ਆਸੇ ਅਨੁਸਾਰ ਹੀ ਆਪਣਾ ਜੀਵਨ ਬਤੀਤ ਕਰਨਾ ਚਾਹੀਦਾ ਹੈ। ਇਸ ਮੌਕੇ ਗੁਰਦੁਆਰਾ ਸਾਹਿਬ ਦੇ ਮੈਨੇਜਰ ਭਾਗ ਸਿੰਘ ਨੇ ਪੁੱਜੀਆਂ ਸਖਸ਼ੀਅਤਾਂ ਅਤੇ ਗੁਰੂ ਘਰ ਮੱਥਾ ਟੇਕਣ ਵਾਲੀਆਂ ਸੰਗਤਾਂ ਦਾ ਧੰਨਵਾਦ।ਇਸ ਮੌਕੇ ਹੋਰਨਾਂ ਤੋਂ ਇਲਾਵਾ ਐਡੀਸ਼ਨਲ ਮੈਨੇਜਰ ਭਾਗ ਸਿੰਘ, ਮੀਤ ਮੈਨੇਜਰ ਨਵਜਿੰਦਰ ਸਿੰਘ, ਮਨਜੀਤ ਸਿੰਘ, ਭਾਈ ਗੁਲਵਿੰਦਰ ਸਿੰਘ, ਭਾਈ ਸਰਬਜੀਤ ਸਿੰਘ, ਭਾਈ ਸੁਖਦੇਵ ਸਿੰਘ ਕਾਹਲਵਾਂ, ਭਾਈ ਹਜ਼ੂਰ ਸਿੰਘ, ਭਾਈ ਹਰਵਿੰਦਰ ਸਿੰਘ ਕਾਹਲਵਾਂ, ਜੋਗਿੰਦਰ ਸਿੰਘ ਪੰਛੀ, ਪ੍ਰਚਾਰਕ ਪਰਵਿੰਦਰ ਸਿੰਘ ਬਰਾੜਾ ਆਦਿ ਵੀ ਸ਼ਾਮਿਲ ਸਨ।
Ad Position 22
No active advertisement
ਪਿਛਲੀ ਖ਼ਬਰ ਸ਼ਹਿਰ ਦੀਆਂ ਸੜਕਾਂ ’ਤੇ ਮੰਗਤਿਆਂ ਦੀ ਭਰਮਾਰ, ਲੋਕ ਪ੍ਰੇਸ਼ਾਨ ਅਗਲੀ ਖ਼ਬਰ ਖ਼ਾਲਸਾ ਸਕੂਲ ਜੰਡ ਸਾਹਿਬ ਨੂੰ ਵਾਟਰ ਕੂਲਰ ਭੇਟ ਕੀਤਾ
Ad Position 24