17-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-09-2026

ਮੇਅਰ ਕੁੰਦਨ ਗੋਗੀਆ, ਕਮਿਸ਼ਨਰ ਪੂਜਾ ਸਿਆਲ, ਐਡੀਸ਼ਨਲ ਕਮਿਸ਼ਨਰ ਸਿਮਰਪ੍ਰੀਤ ਕੌਰ ਦੇ ਆਦੇਸ਼ ਤਹਿਤ ਨਿਗਮ ਦਾ ਸਖ਼ਤ ਐਕਸ਼ਨ

ਪਟਿਆਲਾ, 16 ਸਤੰਬਰ (ਅ. ਸ.

Ad Position 21
No active advertisement
ਨਾਭਾ ਰੋਡ ’ਤੇ ਸ਼ੋਅ-ਰੂਮਾਂ ਤੇ ਵਪਾਰਕ ਅਦਾਰਿਆਂ ਦੀ ਚੈਕਿੰਗ ਦੌਰਾਨ ਲੈਂਡ ਸ਼ਾਖਾ ਦੇ ਇੰਚਾਰਜ ਵਿਸ਼ਾਲ ਵਰਮਾ। ਅਜੀਤ ਤਸਵੀਰ 17-09-2026
ਪਟਿਆਲਾ, 16 ਸਤੰਬਰ (ਅ.ਸ. ਆਹਲੂਵਾਲੀਆ)- ਸ਼ਹਿਰ ਨੂੰ ਸਾਫ਼-ਸੁਥਰਾ, ਸੁਚਾਰੂ ਅਤੇ ਪੂਰੀ ਤਰ੍ਹਾਂ ਕਬਜ਼ਾ ਮੁਕਤ ਬਣਾਉਣ ਦੀ ਮੁਹਿੰਮ ਤਹਿਤ ਨਗਰ ਨਿਗਮ ਪਟਿਆਲਾ ਵਲੋਂ ਨਾਭਾ ਰੋਡ ਤੋਂ ਭਾਖੜਾ ਨਹਿਰ ਤੱਕ ਅਤੇ ਇਸ ਦੇ ਨਾਲ ਲੱਗਦੇ ਇਲਾਕਿਆਂ ਵਿਚ ਵੱਡੇ ਪੱਧਰ ‘ਤੇ ਚੈਕਿੰਗ ਅਭਿਆਨ ਚਲਾਇਆ ਗਿਆ। ਮੇਅਰ ਕੁੰਦਨ ਗੋਗੀਆ, ਕਮਿਸ਼ਨਰ ਪੂਜਾ ਸਿਆਲ ਅਤੇ ਐਡੀਸ਼ਨਲ ਕਮਿਸ਼ਨਰ ਸਿਮਰਪ੍ਰੀਤ ਕੌਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਬ੍ਰਾਂਚ ਇੰਚਾਰਜ ਲੈਂਡ ਸ਼ਾਖਾ ਵਿਸ਼ਾਲ ਵਰਮਾ ਦੀ ਰਹਿਨੁਮਾਈ ਹੇਠ ਇੰਸਪੈਕਟਰ ਸੰਦੀਪ ਸਿੰਘ ਤੇ ਇੰਸਪੈਕਟਰ ਪ੍ਰਦੀਪ ਕੁਮਾਰ ਤੇ ਨਿਗਮ ਟੀਮ ਨੇ ਨਾਭਾ ਰੋਡ ’ਤੇ ਸਥਿਤ ਮਸ਼ਹੂਰ ਤੇ ਵੱਡੇ ਘਰਾਣਿਆਂ ਦੇ ਸ਼ੋਅ-ਰੂਮਾਂ, ਵਪਾਰਕ ਅਦਾਰਿਆਂ ਅਤੇ ਦੁਕਾਨਾਂ ਦੇ ਬਾਹਰ ਸਫ਼ਾਈ ਪ੍ਰਬੰਧਾਂ ਅਤੇ ਫੁੱਟਪਾਥਾਂ ’ਤੇ ਕੀਤੇ ਨਾਜਾਇਜ਼ ਕਬਜੇ ਹਟਵਾਏ। ਚੈਕਿੰਗ ਉਪਰੰਤ ਵਿਸ਼ਾਲ ਵਰਮਾ ਨੇ ਕਿਹਾ ਕਿ ਕਈ ਨਾਮਵਰ ਸ਼ੋਅ-ਰੂਮਾਂ ਅਤੇ ਵਪਾਰੀਆਂ ਵਲੋਂ ਆਪਣੀਆਂ ਦੁਕਾਨਾਂ ਦੇ ਬਾਹਰ ਨਿਯਮਾਂ ਦੀਆਂ ਧੱਜੀਆਂ ਉਡਾਉਂਦਿਆਂ ਕੂੜਾ-ਕਰਕਟ ਖੁੱਲ੍ਹੇ ਵਿਚ ਸੁੱਟਿਆ ਹੋਇਆ ਸੀ, ਕੁਝ ਥਾਵਾਂ ’ਤੇ ਰਹਿੰਦ-ਖੂੰਹਦ ਜਨਤਕ ਨਾਲੀਆਂ ਵਿਚ ਸੁੱਟੀ ਜਾ ਰਹੀ ਸੀ ਅਤੇ ਦੁਕਾਨਾਂ ਦੇ ਬਾਹਰ ਸੜਕਾਂ-ਫੁੱਟਪਾਥਾਂ ’ਤੇ ਨਾਜਾਇਜ਼ ਕਬਜ਼ੇ ਕੀਤੇ ਹੋਏ ਸਨ। ਉਨ੍ਹਾਂ ਕਿਹਾ ਕਿ ਨਿਯਮਾਂ ਦੀ ਉਲੰਘਣਾ ਕਰਨ ਵਾਲੇ ਇਨ੍ਹਾਂ ਵੱਡੇ ਵਪਾਰਕ ਅਦਾਰਿਆਂ ਅਤੇ ਦੁਕਾਨਦਾਰਾਂ ਖ਼ਿਲਾਫ਼ ਬਿਨਾਂ ਕਿਸੇ ਪੱਖਪਾਤ ਤੋਂ ਮੌਕੇ ’ਤੇ ਹੀ ਚਾਲਾਨ ਕੱਟੇ ਗਏ। ਇਸ ਦੇ ਨਾਲ ਹੀ ਆਵਾਜਾਈ ਵਿਚ ਵਿਘਨ ਪਾ ਰਹੇ ਨਾਜਾਇਜ਼ ਕਬਜ਼ਿਆਂ ਨੂੰ ਹਟਾਉਂਦਿਆਂ ਬਾਹਰ ਪਿਆ ਸਾਮਾਨ ਨਿਗਮ ਦੀ ਟੀਮ ਵਲੋਂ ਜ਼ਬਤ ਕਰ ਲਿਆ ਗਿਆ। ਉਨ੍ਹਾਂ ਹੋਰ ਕਿਹਾ ਕਿ ਉੱਚ ਅਧਿਕਾਰੀਆਂ ਦੇ ਸਪੱਸ਼ਟ ਹੁਕਮ ਹਨ ਕਿ ਸ਼ਹਿਰ ਨੂੰ ਕਬਜ਼ਾ ਮੁਕਤ ਅਤੇ ਸਾਫ਼-ਸੁਥਰਾ ਰੱਖਣ ਲਈ ਇਹ ਮੁਹਿੰਮ ਬਿਨਾਂ ਕਿਸੇ ਰਿਆਇਤ ਦੇ ਲਗਾਤਾਰ ਜਾਰੀ ਰਹੇਗੀ। ਕਾਨੂੰਨ ਸਭ ਲਈ ਬਰਾਬਰ ਹੈ, ਚਾਹੇ ਕੋਈ ਛੋਟਾ ਦੁਕਾਨਦਾਰ ਹੋਵੇ ਜਾਂ ਵੱਡੇ ਘਰਾਣੇ ਦਾ ਨਾਮਵਰ ਸ਼ੋਅ-ਰੂਮ। ਉਨ੍ਹਾਂ ਸਾਰੇ ਕਾਰੋਬਾਰੀਆਂ ਨੂੰ ਸਖ਼ਤ ਹਦਾਇਤ ਕੀਤੀ ਕਿ ਉਹ ਆਪਣੇ ਸ਼ੋਅ-ਰੂਮਾਂ ਤੇ ਦੁਕਾਨਾਂ ਦੇ ਬਾਹਰ ਵੱਡੇ ਕਵਰਡ ਡਸਟਬਿਨ ਰੱਖਣ, ਕੂੜਾ ਨਿਗਮ ਦੀਆਂ ਗੱਡੀਆਂ ਵਿਚ ਹੀ ਪਾਉਣ ਅਤੇ ਫੁੱਟਪਾਥਾਂ ’ਤੇ ਸਾਮਾਨ ਰੱਖ ਕੇ ਨਾਜਾਇਜ਼ ਕਬਜ਼ੇ ਨਾ ਕਰਨ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇਕਰ ਭਵਿੱਖ ਵਿਚ ਮੁੜ ਸੜਕਾਂ ’ਤੇ ਗੰਦਗੀ ਸੁੱਟੀ ਗਈ ਜਾਂ ਕਬਜ਼ਾ ਕੀਤਾ ਗਿਆ ਤਾਂ ਭਾਰੀ ਜੁਰਮਾਨਿਆਂ ਤੋਂ ਇਲਾਵਾ ਕਾਨੂੰਨੀ ਕਾਰਵਾਈ ਵੀ ਅਮਲ ਵਿਚ ਲਿਆਂਦੀ ਜਾਵੇਗੀ।
Ad Position 22
No active advertisement
ਪਿਛਲੀ ਖ਼ਬਰ ਗੁਰਦੁਆਰਾ ਸਾਹਿਬ ਦੇ ਵਿਵਾਦ ਨੂੰ ਲੈ ਕੇ ਜ਼ਿਲ੍ਹਾ ਤੇ ਪੁਲਿਸ ਪ੍ਰਸ਼ਾਸਨ ਨੇ ਮੰਗੇ ਕਾਗ਼ਜ਼ ਅਗਲੀ ਖ਼ਬਰ ਸ਼ਹਿਰ ਦੀਆਂ ਸੜਕਾਂ ’ਤੇ ਮੰਗਤਿਆਂ ਦੀ ਭਰਮਾਰ, ਲੋਕ ਪ੍ਰੇਸ਼ਾਨ
Ad Position 24