17-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-09-2026

ਘਰ ’ਚ ਵੜ ਕੇ ਕੀਤੀ ਕੁੱਟਮਾਰ, ਦੋ ਔਰਤਾਂ ਸਮੇਤ 5 ਨਾਮਜ਼ਦ

ਰਾਜਪੁਰਾ, 16 ਸਤੰਬਰ (ਜੀ. ਪੀ.

Ad Position 21
No active advertisement
ਅਜੀਤ ਡੈਸਕ 17-09-2026
ਰਾਜਪੁਰਾ, 16 ਸਤੰਬਰ (ਜੀ.ਪੀ. ਸਿੰਘ)- ਥਾਣਾ ਸ਼ੰਭੂ ਦੀ ਪੁਲਿਸ ਨੇ ਪੁਰਾਣੀ ਤਕਰਾਰਬਾਜੀ ਚਲਦਿਆਂ ਘਰ ’ਚ ਵੜ੍ਹ ਕੇ ਕੁੱਟਮਾਰ ਕਰਨ ਤੇ ਜਾਨ ਤੋਂ ਮਾਰਨ ਦੀਆਂ ਧਮਕੀਆਂ ਦੇਣ ਦੇ ਦੋਸ਼ ਹੇਠ ਦੋ ਔਰਤਾਂ ਸਮੇਤ 5 ਜਣਿਆਂ ਖ਼ਿਲਾਫ਼ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।ਜਾਣਕਾਰੀ ਅਨੁਸਾਰ ਵਿਜੈ ਕੁਮਾਰ ਵਾਸੀ ਪਿੰਡ ਬਾਦਲ ਨੇ ਸ਼ਿਕਾਇਤ ਦਰਜ ਕਰਵਾਈ ਹੈ ਕਿ ਪਿੰਡ ’ਚ ਪੁਰਾਣੀ ਤਕਰਾਰਬਾਜੀ ਦੇ ਚਲਦਿਆਂ ਲੰਘੀ 11 ਸਤੰਬਰ ਨੂੰ ਪਵਨ, ਬਾਦਲ ਪੁੱਤਰਾਨ ਕੁਲਤਾਰ ਸਿੰਘ, ਪੂਨਮ ਪਤਨੀ ਬਾਦਲ, ਪਿੰਕੀ ਪਤਨੀ ਕੁਲਤਾਰ ਸਿੰਘ ਅਤੇ ਇਕ ਅਣਪਛਾਤੇ ਵਿਅਕਤੀ ਸਾਰੇ ਵਾਸੀ ਪਿੰਡ ਬਾਦਲ ਰਾਤ ਸਾਢੇ 10 ਵਜੇ ਦੇ ਕਰੀਬ ਉਸਦੇ ਘਰ ਵਿਚ ਦਾਖ਼ਲ ਹੋ ਗਏ ਤੇ ਉਸ ਦੀ ਬਹੁਤ ਕੁੱਟਮਾਰ ਕੀਤੀ ਅਤੇ ਜਾਨ ਤੋਂ ਮਾਰਨ ਦੀਆਂ ਧਮਕੀਆਂ ਦਿੱਤੀਆਂ, ਜਿਸ ’ਤੇ ਥਾਣਾ ਸ਼ੰਭੂ ਦੀ ਪੁਲਿਸ ਨੇ ਉਕਤ 5 ਜਣਿਆਂ ਦੇ ਖ਼ਿਲਾਫ਼ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
Ad Position 22
No active advertisement
ਪਿਛਲੀ ਖ਼ਬਰ ਸ਼ੋ੍ਮਣੀ ਅਕਾਲੀ ਦਲ (ਬ) ਵਲੋਂ ਬਿੱਟੂ ਚੱਠਾ ਦੀ ਅਗਵਾਈ ਹੇਠ ਬਿਜਲੀ ਨਿਗਮ ਦੇ ਦਫ਼ਤਰ ਅੱਗੇ ਰੋਸ ਧਰਨਾ ਅਗਲੀ ਖ਼ਬਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ‘ਚ ਪੰਜਾਬ ਤਰੱਕੀ ਦੀਆਂ ਲੀਹਾਂ ’ਤੇ- ਵਿਧਾਇਕ ਦੇਵ ਮਾਨ
Ad Position 24