17-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-09-2026

ਬਿਜਲੀ ਸੰਕਟ ਨੇ ‘ਆਪ’ ਸਰਕਾਰ ਦੇ ਬਿਜਲੀ ਸਪਲਾਈ ਦੇ ਦਾਅਵਿਆਂ ਦੀ ਖੋਲ੍ਹੀ ਪੋਲ- ਸਾਧੂ ਸਿੰਘ ਧਰਮਸੋਤ

ਨਾਭਾ, 16 ਸਤੰਬਰ (ਜਗਨਾਰ ਸਿੰਘ ਦੁਲੱਦੀ)- ਕਾਂਗਰਸ ਪਾਰਟੀ ਦੀ ਸਰਕਾਰ ਬਣਨ ’ਤੇ ਹੀ ਪੰਜਾਬ ਨੂੰ ਬਿਜਲੀ ਸਰਪਲਸ ਸੂਬਾ ਬਣਾਇਆ ਜਾਵੇਗਾ ਜੋ ਕਿ ਸਮੇਂ ਦੀ ਮੁੱਖ ਲੋੜ ਹੈ। ਪੰਜਾਬ ਅੰਦਰ ਪਿਛਲੇ ਕਈ ਮਹੀਨਿਆਂ ਤੋਂ ਬਣੇ ਹੋਏ ਬਿਜਲੀ ਦੇ ਗੰਭੀਰ ਸੰਕਟ ਨੂੰ ਲੈ ਕੇ ਸੂਬੇ ਦੀ ‘ਆਪ’ ਸਰਕਾਰ ‘ਤੇ ਤਿੱਖਾ ਸ਼ਬਦੀ ਹਮਲਾ ਕਰਦੇ ਹੋਏ ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ ਨੇ ਕਿਹਾ ਕਿ ਰੋਜ਼ਾਨਾ ਹੀ ਲੱਗ ਰਹੇ ਲੰਬੇ ਅਤੇ ਅਣ-ਐਲਾਨੇ ਬਿਜਲੀ ਕੱਟਾਂ ਨੇ ਆਮ ਲੋਕਾਂ ਦਾ ਜਿਉਣਾ ਦੁੱਭਰ ਕਰ ਦਿੱਤਾ ਹੈ।

Ad Position 21
No active advertisement
ਅਜੀਤ ਡੈਸਕ 17-09-2026
ਨਾਭਾ, 16 ਸਤੰਬਰ (ਜਗਨਾਰ ਸਿੰਘ ਦੁਲੱਦੀ)- ਕਾਂਗਰਸ ਪਾਰਟੀ ਦੀ ਸਰਕਾਰ ਬਣਨ ’ਤੇ ਹੀ ਪੰਜਾਬ ਨੂੰ ਬਿਜਲੀ ਸਰਪਲਸ ਸੂਬਾ ਬਣਾਇਆ ਜਾਵੇਗਾ ਜੋ ਕਿ ਸਮੇਂ ਦੀ ਮੁੱਖ ਲੋੜ ਹੈ। ਪੰਜਾਬ ਅੰਦਰ ਪਿਛਲੇ ਕਈ ਮਹੀਨਿਆਂ ਤੋਂ ਬਣੇ ਹੋਏ ਬਿਜਲੀ ਦੇ ਗੰਭੀਰ ਸੰਕਟ ਨੂੰ ਲੈ ਕੇ ਸੂਬੇ ਦੀ ‘ਆਪ’ ਸਰਕਾਰ ‘ਤੇ ਤਿੱਖਾ ਸ਼ਬਦੀ ਹਮਲਾ ਕਰਦੇ ਹੋਏ ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ ਨੇ ਕਿਹਾ ਕਿ ਰੋਜ਼ਾਨਾ ਹੀ ਲੱਗ ਰਹੇ ਲੰਬੇ ਅਤੇ ਅਣ-ਐਲਾਨੇ ਬਿਜਲੀ ਕੱਟਾਂ ਨੇ ਆਮ ਲੋਕਾਂ ਦਾ ਜਿਉਣਾ ਦੁੱਭਰ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਨੂੰ ਇਸ ਬਿਜਲੀ ਸੰਕਟ ‘ਚੋਂ ਕੱਢਣ ਲਈ ਅਤੇ ਮੁੜ ਬਿਜਲੀ ਸਰਪਲੱਸ ਸੂਬਾ ਬਣਾਉਣ ਲਈ ਪੰਜਾਬ ਅੰਦਰ ਕਾਂਗਰਸ ਪਾਰਟੀ ਦੀ ਸਰਕਾਰ ਬਣਾਉਣਾ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਰਾਤ ਸਮੇਂ ਲੱਗਣ ਵਾਲੇ ਬਿਜਲੀ ਦੇ ਕੱਟਾਂ ਨੇ ਤਾਂ ਲੋਕਾਂ ਦੀਆਂ ਮੁਸ਼ਕਿਲਾਂ ਹੋਰ ਵਧਾ ਦਿੱਤੀਆਂ ਹਨ ਤੇ ਆਮ ਜਨ ਜੀਵਨ ਬੁਰੀ ਤਰ੍ਹਾਂ ਪ੍ਰਭਾਵਿਤ ਹੋ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕਾਂ ਦੀਆਂ ਬੁਨਿਆਦੀ ਸਮੱਸਿਆਵਾਂ ਨੂੰ ਲੈ ਕੇ ਪੰਜਾਬ ਪ੍ਰਦੇਸ਼ ਕਾਂਗਰਸ ਹਮੇਸ਼ਾ ਹੀ ਪੰਜਾਬ ਦੇ ਲੋਕਾਂ ਦੇ ਨਾਲ ਖੜ੍ਹੀ ਹੈ ਤੇ ਜੇਕਰ ਪੰਜਾਬ ਨੂੰ ਸਰਪਲਸ ਸੂਬਾ ਬਣਾਉਣਾ ਹੈ ਤਾਂ ਸਾਨੂੰ ਸਭਨਾਂ ਨੂੰ 2027 ਦੀਆਂ ਵਿਧਾਨ ਸਭਾ ਚੋਣਾਂ ਦੌਰਾਨ ਪੰਜਾਬ ਵਿੱਚ ਕਾਂਗਰਸ ਪਾਰਟੀ ਦੀ ਸਰਕਾਰ ਬਣਾਉਣੀ ਚਾਹੀਦੀ ਹੈ। ਇਸ ਮੌਕੇ ਸਾਬਕਾ ਚੇਅਰਮੈਨ ਜਗਜੀਤ ਸਿੰਘ ਦੁਲੱਦੀ, ਸਾਬਕਾ ਚੇਅਰਮੈਨ ਇੱਛਿਆਮਾਨ ਸਿੰਘ ਭੋਜੋ ਮਾਜਰੀ ਤੇ ਸਾਬਕਾ ਚੇਅਰਮੈਨ ਪਰਮਜੀਤ ਸਿੰਘ ਖਟੜਾ ਕੱਲਰ ਮਾਜਰੀ ਆਦਿ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਰੋਲ ਆਬਜ਼ਰਵਰ ਵਿਨੈ ਬੁਬਲਾਨੀ ਵਲੋਂ ਐਸ. ਆਈ. ਆਰ. ਦੌਰਾਨ ਭਰੇ ਜਾ ਰਹੇ ਫਾਰਮਾਂ ਦੀ ਸੁਪਰ ਚੈਕਿੰਗ ਅਗਲੀ ਖ਼ਬਰ 70 ਵੀਆਂ ਅੰਤਰ ਜ਼ਿਲ੍ਹਾ ਸਕੂਲ ਖੇਡਾਂ ‘ਚ ਪਟਿਆਲੇ ਦੇ ਮੁੱਕੇਬਾਜ਼ਾਂ ਵਲੋਂ ਸ਼ਾਨਦਾਰ ਪ੍ਰਦਰਸ਼ਨ
Ad Position 24