17-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-09-2026

ਯੂਨਾਇਟਡ ਸਿੱਖ ਸਟੂਡੈਂਟਸ ਫੈਡਰੇਸ਼ਨ ਨੇ ਪੰਜਾਬੀ ‘ਵਰਸਿਟੀ ਵਿਖੇ ਖ਼ੂਨਦਾਨ ਕੈਂਪ ਲਗਾਇਆ

ਪਟਿਆਲਾ, 16 ਸਤੰਬਰ (ਕੁਲਵੀਰ ਸਿੰਘ ਧਾਲੀਵਾਲ)-ਪੰਜਾਬੀ ਯੂਨੀਵਰਸਿਟੀ ਵਿਖੇ ਯੁਨਾਇਟਡ ਸਿੱਖ ਸਟੂਡੈਂਟਸ ਫੈਡਰੇਸ਼ਨ ਵਲੋਂ ਪਰਉਪਕਾਰੀ ਗੁਰਸਿੱਖ ਭਾਈ ਘਨਈਆ ਜੀ ਤੇ ਸਿੱਖ ਸਟੂਡੈਂਟਸ ਫੈਡਰੇਸ਼ਨ ਦੇ ਸਥਾਪਨਾ ਦਿਵਸ ਨੂੰ ਸਮਰਪਿਤ ਵਿਸ਼ਾਲ ਖ਼ੂਨਦਾਨ ਕੈਂਪ ਲਗਾਇਆ ਗਿਆ। ਕੈਂਪ ਦੀ ਸ਼ੁਰੂਆਤ ਅਰਦਾਸ ਬੇਨਤੀ ਉਪਰੰਤ ਉਪ ਕੁਲਪਤੀ ਡਾ.

Ad Position 21
No active advertisement
ਅਜੀਤ ਡੈਸਕ 17-09-2026
ਪਟਿਆਲਾ, 16 ਸਤੰਬਰ (ਕੁਲਵੀਰ ਸਿੰਘ ਧਾਲੀਵਾਲ)-ਪੰਜਾਬੀ ਯੂਨੀਵਰਸਿਟੀ ਵਿਖੇ ਯੁਨਾਇਟਡ ਸਿੱਖ ਸਟੂਡੈਂਟਸ ਫੈਡਰੇਸ਼ਨ ਵਲੋਂ ਪਰਉਪਕਾਰੀ ਗੁਰਸਿੱਖ ਭਾਈ ਘਨਈਆ ਜੀ ਤੇ ਸਿੱਖ ਸਟੂਡੈਂਟਸ ਫੈਡਰੇਸ਼ਨ ਦੇ ਸਥਾਪਨਾ ਦਿਵਸ ਨੂੰ ਸਮਰਪਿਤ ਵਿਸ਼ਾਲ ਖ਼ੂਨਦਾਨ ਕੈਂਪ ਲਗਾਇਆ ਗਿਆ। ਕੈਂਪ ਦੀ ਸ਼ੁਰੂਆਤ ਅਰਦਾਸ ਬੇਨਤੀ ਉਪਰੰਤ ਉਪ ਕੁਲਪਤੀ ਡਾ. ਜਗਦੀਪ ਸਿੰਘ ਦੀ ਯੋਗ ਰਹਿਨੁਮਾਈ ਹੇਠ ਤੇ ਪ੍ਰੋ. ਮਮਤਾ ਸ਼ਰਮਾ ਡੀਨ ਵਿਦਿਆਰਥੀ ਭਲਾਈ, ਡਾ. ਜਗਪ੍ਰੀਤ ਕੌਰ ਪ੍ਰੋਵੋਸਟ ਲੜਕੀਆਂ, ਭਾਈ ਜਸਬੀਰ ਸਿੰਘ ਜਵੱਦੀ ਆਦਿ ਦੀ ਹਾਜ਼ਰੀ ਵਿਚ ਕੀਤੀ ਗਈ। ਇਹ ਕੈਂਪ ਰਾਜਦੀਪ ਖੋਖਰ, ਡਾ. ਆਰ.ਕੇ.ਡੀ. ਗੋਇਲ ਅਤੇ ਡਾ. ਅਨੂ ਸ਼ਰਮਾ, ਕਪਿਸਥਲ ਬਲੱਡ ਬੈਂਕ ਚੈਰੀਟੇਬਲ ਟਰਸਟ ਲੀਲ੍ਹਾ ਭਵਨ ਪਟਿਆਲਾ ਦੀ ਟੀਮ ਨੇ ਸੰਚਾਲਨ ਕੀਤਾ। ਕੈਂਪ ਵਿਚ ਬਹੁਤ ਸਾਰੇ ਵਿਦਿਆਰਥੀਆਂ ਨੇ ਸਮਾਜ ਅਤੇ ਮਨੁੱਖਤਾ ਦੀ ਭਲਾਈ ਖ਼ੂਨਦਾਨ ਕੀਤਾ। ਨਿਰਮਲਜੀਤ ਸਿੰਘ ਕੌਮੀ ਮੀਤ ਪ੍ਰਧਾਨ ਤੇ ਮਨਦੀਪ ਸਿੰਘ ਪ੍ਰਧਾਨ ਨੇ ਕਿਹਾ ਕਿ ਵਿਦਿਆਰਥੀ ਜਥੇਬੰਦੀ ਸਿੱਖ ਸਟੂਡੈਂਟਸ ਫੈਡਰੇਸ਼ਨ ਦਾ ਅੱਜ ਸਥਾਪਨਾ ਦਿਵਸ ਮਨਾਇਆ ਗਿਆ ਅਤੇ ਸਿੱਖ ਸਟੂਡੈਂਟਸ ਫੈਡਰੇਸ਼ਨ ਦਾ ਧਾਰਮਕ, ਰਾਜਨੀਤੀ, ਵਿਗਿਆਨ, ਸਮਾਜਕ ਖੇਤਰ ਵਿਚ ਉੱਘਾ ਯੋਗਦਾਨ ਰਿਹਾ ਹੈ। ਖ਼ੂਨਦਾਨ ਕਰਨ ਵਾਲੇ ਵਿਦਿਆਰਥੀਆਂ, ਮੁਲਾਜ਼ਮਾਂ ਤੇ ਹੋਰ ਸੇਵਾਦਾਰਾਂ ਨੂੰ ਸਰਟੀਫ਼ਿਕੇਟਾਂ ਨਾਲ ਸਨਮਾਨਿਤ ਕੀਤਾ ਗਿਆ। ਗਰਲਜ਼ ਵਿੰਗ ਦੇ ਪ੍ਰਧਾਨ ਰਾਜਵੀਰ ਕੌਰ ਨੇ ਕਿਹਾ ਕਿ ਬਲੱਡ ਕੈਂਪ ਵਿਦਿਆਰਥੀਆਂ ਵਿਚ ਪਰਉਪਕਾਰ ਦੀ ਭਾਵਨਾ ਪੈਦਾ ਕਰਦੇ ਹਨ। ਇਸ ਮੌਕੇ ਡਾ. ਜਸਵਿੰਦਰ ਸਿੰਘ ਬਰਾੜ ਡੀਨ ਅਕਾਦਮਿਕ, ਡਾ. ਸੁਖਵਿੰਦਰ ਸਿੰਘ ਸਰਾਂ, ਡਾ. ਜਗਪ੍ਰੀਤ ਸਿੰਘ, ਡਾ. ਸਿਮਰਨਜੀਤ ਸਿੰਘ, ਭਾਈ ਜਸਬੀਰ ਸਿੰਘ ਜਵੱਦੀ, ਨਿਰਮਲਜੀਤ ਸਿੰਘ, ਡਾ. ਕਸ਼ਮੀਰ ਸਿੰਘ, ਕਪਿਲ., ਸਰਦਾਰਪਾਲ ਸਿੰਘ, ਡਾ. ਗੁੰਜਨਜੋਤ ਕੌਰ, ਕੁਲਵੰਤ ਕੌਰ, ਅਵਨੀਤ ਸਿੰਘ ਬਿਲਿੰਗ, ਅਮਨਪ੍ਰੀਤ ਸਿੰਘ ਵਿਰਕ ਤੇ ਹੋਰ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਪੰਜਾਬੀ ‘ਵਰਸਿਟੀ ਵਿਖੇ ਗੈਸਟ ਫੈਕਲਟੀ ਭਰਤੀ ’ਚ ਕਥਿਤ ਬੇਨਿਯਮੀਆਂ ਖ਼ਿਲਾਫ਼ ਮਿਸਲ ਸਤਲੁਜ ਵਲੋਂ ਰੋਸ ਪ੍ਰਦਰਸ਼ਨ ਅਗਲੀ ਖ਼ਬਰ ਮਿੰਨੀ ਸਕੱਤਰੇਤ ਵਿਖੇ ਪਟਵਾਰੀਆਂ ਸਰਕਾਰ ਖ਼ਿਲਾਫ਼ ਮੰਗਾਂ ਨੂੰ ਲੈ ਕੇ ਕੀਤੀ ਨਾਅਰੇਬਾਜ਼ੀ
Ad Position 24