ਬਿਜਲੀ ਦੇ ਅਣਐਲਾਨੇ ਕੱਟਾਂ ਤੇ ਮਾੜੇ ਪ੍ਰਬੰਧਾਂ ਖ਼ਿਲਾਫ਼ ਸ਼੍ਰੋਮਣੀ ਅਕਾਲੀ ਦਲ ਨੇ ਲਗਾਇਆ ਧਰਨਾ
ਸਨੌਰ, 16 ਸਤੰਬਰ (ਮੋਹਣ ਸਿੰਘ ਭੱਟੀ)- ਪੰਜਾਬ ਅੰਦਰ ਬਿਜਲੀ ਸਪਲਾਈ ਦੇ ਕਥਿਤ ਮਾੜੇ ਪ੍ਰਬੰਧਾਂ, ਬੁਨਿਆਦੀ ਢਾਂਚੇ ਦੀ ਖ਼ਸਤਾ ਹਾਲਤ ਤੇ ਲਗਾਤਾਰ ਲੱਗ ਰਹੇ ਅਣਐਲਾਨੇ ਕੱਟਾਂ ਦੇ ਵਿਰੋਧ ਵਿਚ ਸ਼੍ਰੋਮਣੀ ਅਕਾਲੀ ਦਲ ਵਲੋਂ ਪੰਜਾਬ ਸਰਕਾਰ ਖ਼ਿਲਾਫ਼ ਇਕ ਵਿਸ਼ਾਲ ਰੋਸ ਧਰਨਾ ਦਿੱਤਾ ਗਿਆ। ਇਸ ਮੌਕੇ ਇਹ ਧਰਨਾ ਸ਼੍ਰੋਮਣੀ ਅਕਾਲੀ ਦਲ ਦੇ ਕੌਮੀ ਮੀਤ ਪ੍ਰਧਾਨ ਤੇ ਹਲਕਾ ਇੰਚਾਰਜ ਕਮੇਟੀ ਹਲਕਾ ਸਨੌਰ ਦੇ ਮੈਂਬਰ ਕਿ੍ਸ਼ਨ ਸਿੰਘ ਸਨੌਰ ਦੀ ਅਗਵਾਈ ਹੇਠ ਲਗਾਇਆ ਗਿਆ, ਜਿਸ ਵਿਚ ਵੱਡੀ ਗਿਣਤੀ ਅਕਾਲੀ ਵਰਕਰਾਂ, ਕਿਸਾਨਾਂ ਅਤੇ ਇਲਾਕਾ ਨਿਵਾਸੀਆਂ ਨੇ ਸ਼ਮੂਲੀਅਤ ਕੀਤੀ ਅਤੇ ਪੰਜਾਬ ਸਰਕਾਰ ਦਾ ਪੁਤਲਾ ਵੀ ਫੂਕਿਆ।
ਸਨੌਰ, 16 ਸਤੰਬਰ (ਮੋਹਣ ਸਿੰਘ ਭੱਟੀ)- ਪੰਜਾਬ ਅੰਦਰ ਬਿਜਲੀ ਸਪਲਾਈ ਦੇ ਕਥਿਤ ਮਾੜੇ ਪ੍ਰਬੰਧਾਂ, ਬੁਨਿਆਦੀ ਢਾਂਚੇ ਦੀ ਖ਼ਸਤਾ ਹਾਲਤ ਤੇ ਲਗਾਤਾਰ ਲੱਗ ਰਹੇ ਅਣਐਲਾਨੇ ਕੱਟਾਂ ਦੇ ਵਿਰੋਧ ਵਿਚ ਸ਼੍ਰੋਮਣੀ ਅਕਾਲੀ ਦਲ ਵਲੋਂ ਪੰਜਾਬ ਸਰਕਾਰ ਖ਼ਿਲਾਫ਼ ਇਕ ਵਿਸ਼ਾਲ ਰੋਸ ਧਰਨਾ ਦਿੱਤਾ ਗਿਆ। ਇਸ ਮੌਕੇ ਇਹ ਧਰਨਾ ਸ਼੍ਰੋਮਣੀ ਅਕਾਲੀ ਦਲ ਦੇ ਕੌਮੀ ਮੀਤ ਪ੍ਰਧਾਨ ਤੇ ਹਲਕਾ ਇੰਚਾਰਜ ਕਮੇਟੀ ਹਲਕਾ ਸਨੌਰ ਦੇ ਮੈਂਬਰ ਕਿ੍ਸ਼ਨ ਸਿੰਘ ਸਨੌਰ ਦੀ ਅਗਵਾਈ ਹੇਠ ਲਗਾਇਆ ਗਿਆ, ਜਿਸ ਵਿਚ ਵੱਡੀ ਗਿਣਤੀ ਅਕਾਲੀ ਵਰਕਰਾਂ, ਕਿਸਾਨਾਂ ਅਤੇ ਇਲਾਕਾ ਨਿਵਾਸੀਆਂ ਨੇ ਸ਼ਮੂਲੀਅਤ ਕੀਤੀ ਅਤੇ ਪੰਜਾਬ ਸਰਕਾਰ ਦਾ ਪੁਤਲਾ ਵੀ ਫੂਕਿਆ। ਧਰਨੇ ਨੂੰ ਸੰਬੋਧਨ ਕਰਦਿਆਂ ਕਿ੍ਸ਼ਨ ਸਿੰਘ ਸਨੌਰ ਨੇ ‘ਮਾਨ’ ਸਰਕਾਰ ’ਤੇ ਤਿੱਖੇ ਹਮਲੇ ਕਰਦਿਆਂ ਕਿਹਾ ਕਿ ਸਰਕਾਰ ਵਲੋਂ ਬਿਜਲੀ ਦੇ ਪੁਖ਼ਤਾ ਪ੍ਰਬੰਧਾਂ ਦੇ ਵੱਡੇ-ਵੱਡੇ ਦਾਅਵੇ ਕੀਤੇ ਜਾ ਰਹੇ ਹਨ ਪਰ ਜ਼ਮੀਨੀ ਹਕੀਕਤ ਇਹ ਹੈ ਕਿ ਲੋਕ ਅਣਐਲਾਨੇ ਕੱਟਾਂ ਕਾਰਨ ਤਰਾਹ-ਤਰਾਹ ਕਰ ਰਹੇ ਹਨ। ਉਨ੍ਹਾਂ ਯਾਦ ਦਿਵਾਇਆ ਕਿ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਵੇਲੇ ਬਿਜਲੀ ਉਤਪਾਦਨ ਤੇ ਸਪਲਾਈ ਢਾਂਚੇ ਨੂੰ ਮਜ਼ਬੂਤ ਕਰਕੇ ਪੰਜਾਬ ਨੂੰ ਬਿਜਲੀ ਪੱਖੋਂ ਆਤਮਨਿਰਭਰ ਅਤੇ ਸਰਪਲੱਸ ਸੂਬਾ ਬਣਾਇਆ ਗਿਆ ਸੀ, ਜਿਸ ਦਾ ਲਾਭ ਹਰ ਵਰਗ ਨੂੰ ਮਿਲਿਆ। ਜਦਕਿ ਮੌਜੂਦਾ ਸਰਕਾਰ ਦੀਆਂ ਨਾਲਾਇਕੀਆਂ ਕਾਰਨ ਅੱਜ ਘਰੇਲੂ ਖਪਤਕਾਰਾਂ, ਵਪਾਰੀਆਂ ਅਤੇ ਦੁਕਾਨਦਾਰਾਂ ਦਾ ਜਿਊਣਾ ਦੁੱਭਰ ਹੋ ਚੁੱਕਾ ਹੈ। ਉਨ੍ਹਾਂ ਚੇਤਾਵਨੀ ਦਿੱਤੀ ਕਿ ਜੇਕਰ ਸਰਕਾਰ ਨੇ ਬਿਜਲੀ ਕੱਟਾਂ ’ਤੇ ਤੁਰੰਤ ਰੋਕ ਨਾ ਲਾਈ ਤਾਂ ਸੰਘਰਸ਼ ਹੋਰ ਤਿੱਖਾ ਕੀਤਾ ਜਾਵੇਗਾ। ਇਸ ਰੋਸ ਧਰਨੇ ਵਿਚ ਹਰਮਿੰਦਰ ਸਿੰਘ ਜੋਗੀਪੁਰ ਸਾਬਕਾ ਮੈਂਬਰ ਜ਼ਿਲ੍ਹਾ ਪ੍ਰੀਸ਼ਦ, ਲਖਵਿੰਦਰ ਸਿੰਘ ਕੌਮੀ ਮੀਤ ਪ੍ਰਧਾਨ ਯੂਥ ਵਿੰਗ, ਹਰਵਿੰਦਰ ਸਿੰਘ ਗਗਰੌਲੀ ਮੀਤ ਪ੍ਰਧਾਨ ਯੂਥ ਵਿੰਗ, ਗੁਰਪ੍ਰੀਤ ਸਿੰਘ ਜਥੇਬੰਦਕ ਸਕੱਤਰ ਯੂਥ ਵਿੰਗ, ਸੰਜੀਵ ਕੁਮਾਰ ਅਹਿਰੂ ਕਲਾਂ, ਸੁਖਦੇਵ ਸਿੰਘ ਖ਼ਾਕਟਾਂ, ਅਮਰੀਕ ਸਿੰਘ ਹਾਂਡਾ, ਮੁਖਰਾਜ ਸਿੰਘ ਮੈਂਬਰ ਪ੍ਰਬੰਧਕ ਕਮੇਟੀ ਗੁਰਦੁਆਰਾ ਕਲਗ਼ੀਧਰ ਸਾਹਿਬ, ਨਿਸ਼ਾਨ ਸਿੰਘ, ਗੁਰਜੀਤ ਸਿੰਘ, ਪਰਮਜੀਤ ਸਿੰਘ, ਨਿਰੰਜਨ ਸਿੰਘ ਭਾਂਖਰ ਰੋਡ, ਅਵਤਾਰ ਸਿੰਘ ਭਾਂਖਰ ਰੋਡ, ਹਰਪਾਲ ਸਿੰਘ ਜਥੇਦਾਰ ਗਤਕਾ ਮਾਸਟਰ, ਜਥੇਦਾਰ ਜਗਦੇਵ ਸਿੰਘ ਸਮੇਤ ਸਮੂਹ ਨਿਹੰਗ ਸਿੰਘ ਫ਼ੌਜਾਂ ਅਤੇ ਇਲਾਕੇ ਦੇ ਪਤਵੰਤੇ ਵੱਡੀ ਗਿਣਤੀ ਵਿਚ ਹਾਜ਼ਰ ਸਨ।