17-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-09-2026

ਖੁੱਲ੍ਹੇ ’ਚ ਕੂੜਾ ਸੁੱਟਣ ਵਾਲਿਆਂ ਨੂੰ ਜੁਰਮਾਨੇ ਕਰਨ ਤੇ ਅਜਿਹਾ ਕਰਨ ਤੋਂ ਰੋਕਣ ਲਈ ਇਨਫੋਰਸਮੈਂਟ ’ਤੇ ਦਿੱਤਾ ਜਾਵੇ ਵਿਸ਼ੇਸ਼ ਜ਼ੋਰ- ਡੀ. ਸੀ.

ਪਟਿਆਲਾ, 17 ਸਤੰਬਰ (ਧਰਮਿੰਦਰ ਸਿੰਘ ਸਿੱਧੂ)-ਪਟਿਆਲਾ ਸ਼ਹਿਰ ਵਿਚ ਟੁੱਟੀਆਂ ਸੜਕਾਂ, ਸਫ਼ਾਈ ਨਾ ਹੋਣ, ਬਰਸਾਤ ਤੋਂ ਬਾਅਦ ਪਾਣੀ ਖੜ੍ਹਨ ਅਤੇ ਖਾਲੀ ਪਲਾਟਾਂ ਵਿਚ ਕੂੜਾ-ਕਰਕਟ ਤੇ ਗੰਦਗੀ ਸੁੱਟੇ ਜਾਣ ਸੰਬੰਧੀ ਲੋਕਾਂ ਦੀਆਂ ਸ਼ਿਕਾਇਤਾਂ ਦੇ ਤੁਰੰਤ ਨਿਪਟਾਰੇ ਲਈ ਜ਼ਿਲ੍ਹਾ ਪ੍ਰਸ਼ਾਸਨ ਵਲੋਂ 24 ਘੰਟੇ, 7 ਦਿਨ ਕਾਰਜਸ਼ੀਲ ਵਟਸਐਪ ਹੈਲਪਲਾਈਨ ਨੰਬਰ 95920-03366 ਜਾਰੀ ਕੀਤਾ ਗਿਆ ਹੈ। ਇਹ ਮੈਸੇਜਿੰਗ ਨੰਬਰ ਹੈ, ਜਿਸ ’ਤੇ ਲੋਕ ਸਬੰਧਤ ਸਥਾਨ ਦੀ ਲੋਕੇਸ਼ਨ ਅਤੇ ਫੋਟੋਆਂ ਭੇਜ ਕੇ ਸ਼ਿਕਾਇਤ ਦਰਜ ਕਰਵਾ ਸਕਦੇ ਹਨ।

Ad Position 21
No active advertisement
ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਮੀਟਿੰਗ ਦੀ ਪ੍ਰਧਾਨਗੀ ਕਰਦੇ ਹੋਏ। ਅਜੀਤ ਤਸਵੀਰ 18-09-2026
ਪਟਿਆਲਾ, 17 ਸਤੰਬਰ (ਧਰਮਿੰਦਰ ਸਿੰਘ ਸਿੱਧੂ)-ਪਟਿਆਲਾ ਸ਼ਹਿਰ ਵਿਚ ਟੁੱਟੀਆਂ ਸੜਕਾਂ, ਸਫ਼ਾਈ ਨਾ ਹੋਣ, ਬਰਸਾਤ ਤੋਂ ਬਾਅਦ ਪਾਣੀ ਖੜ੍ਹਨ ਅਤੇ ਖਾਲੀ ਪਲਾਟਾਂ ਵਿਚ ਕੂੜਾ-ਕਰਕਟ ਤੇ ਗੰਦਗੀ ਸੁੱਟੇ ਜਾਣ ਸੰਬੰਧੀ ਲੋਕਾਂ ਦੀਆਂ ਸ਼ਿਕਾਇਤਾਂ ਦੇ ਤੁਰੰਤ ਨਿਪਟਾਰੇ ਲਈ ਜ਼ਿਲ੍ਹਾ ਪ੍ਰਸ਼ਾਸਨ ਵਲੋਂ 24 ਘੰਟੇ, 7 ਦਿਨ ਕਾਰਜਸ਼ੀਲ ਵਟਸਐਪ ਹੈਲਪਲਾਈਨ ਨੰਬਰ 95920-03366 ਜਾਰੀ ਕੀਤਾ ਗਿਆ ਹੈ। ਇਹ ਮੈਸੇਜਿੰਗ ਨੰਬਰ ਹੈ, ਜਿਸ ’ਤੇ ਲੋਕ ਸਬੰਧਤ ਸਥਾਨ ਦੀ ਲੋਕੇਸ਼ਨ ਅਤੇ ਫੋਟੋਆਂ ਭੇਜ ਕੇ ਸ਼ਿਕਾਇਤ ਦਰਜ ਕਰਵਾ ਸਕਦੇ ਹਨ। ਇਸ ਸਬੰਧੀ ਸ਼ਿਕਾਇਤਾਂ ਦੀ ਨਿਗਰਾਨੀ ਤੇ ਨਿਪਟਾਰੇ ਲਈ ਕੰਟਰੋਲ ਰੂਮ ਵੀ ਸਥਾਪਤ ਕੀਤਾ ਗਿਆ ਹੈ। ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਨਗਰ ਨਿਗਮ ਨੂੰ ਹਦਾਇਤ ਕੀਤੀ ਕਿ ਸ਼ਹਿਰ ਵਿਚ ਕੂੜਾ ਸੁੱਟੇ ਜਾਣ ਵਾਲੇ ਪਛਾਣੇ ਗਏ 172 ਪ੍ਰਮੁੱਖ ਸਥਾਨਾਂ ਨੂੰ ਘਟਾਉਣ ਲਈ ਯਤਨ ਹੋਰ ਤੇਜ਼ ਕੀਤੇ ਜਾਣ। ਉਨ੍ਹਾਂ ਕਿਹਾ ਕਿ ਖੁੱਲ੍ਹੇ ਵਿਚ ਕੂੜਾ ਸੁੱਟਣ ਵਾਲੇ ਰੈਸਟੋਰੈਂਟਾਂ, ਢਾਬਿਆਂ ਤੇ ਹੋਰ ਵਪਾਰਕ ਅਦਾਰਿਆਂ ਵਿਰੁੱਧ ਨਿਯਮਾਂ ਅਨੁਸਾਰ ਜੁਰਮਾਨੇ ਕਰਨ ਦੇ ਨਾਲ-ਨਾਲ ਪ੍ਰਭਾਵਸ਼ਾਲੀ ਇਨਫੋਰਸਮੈਂਟ ਯਕੀਨੀ ਬਣਾਈ ਜਾਵੇ। ਡਿਪਟੀ ਕਮਿਸ਼ਨਰ ਨਗਰ ਨਿਗਮ ਅਤੇ ਪਟਿਆਲਾ ਡਿਵੈਲਪਮੈਂਟ ਅਥਾਰਟੀ ਨਾਲ ਸਬੰਧਤ ਸਫ਼ਾਈ, ਵਿਕਾਸ ਅਤੇ ਹੋਰ ਵੱਖ-ਵੱਖ ਮੁੱਦਿਆਂ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਲਈ ਪੀ.ਡੀ.ਏ. ਦੇ ਮੁੱਖ ਪ੍ਰਸ਼ਾਸਕ ਅਪਰਨਾ ਐਮ . ਬੀ., ਓ.ਐਸ.ਡੀ. ਸ਼ਹਿਰੀ ਵਿਕਾਸ ਮੁਕਲਿਨ ਆਰ., ਨਗਰ ਨਿਗਮ ਕਮਿਸ਼ਨਰ ਪੂਜਾ ਸਿਆਲ ਗਰੇਵਾਲ, ਵਧੀਕ ਕਮਿਸ਼ਨਰ ਸਿਮਰਪ੍ਰੀਤ ਕੌਰ ਅਤੇ ਹੋਰ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕਰ ਰਹੇ ਸਨ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ ਦੀ ਧਾਰਾ 163 ਤਹਿਤ ਖਾਲੀ ਪਏ ਪਲਾਟਾਂ ਦੀ ਸਫ਼ਾਈ ਅਤੇ ਬਿਮਾਰੀਆਂ ਦੀ ਰੋਕਥਾਮ ਨੂੰ ਯਕੀਨੀ ਬਣਾਉਣ ਲਈ ਜਾਰੀ ਹੁਕਮਾਂ ਤਹਿਤ ਵਟਸਐਪ ਹੈਲਪਲਾਈਨ 95920-03366 ’ਤੇ ਖਾਲੀ ਪਲਾਟਾਂ ਵਿੱਚ ਗੰਦਗੀ, ਕੂੜਾ-ਕਰਕਟ ਅਤੇ ਪਾਣੀ ਖੜ੍ਹਨ ਸੰਬੰਧੀ ਸ਼ਿਕਾਇਤਾਂ ਭੇਜੀਆਂ ਜਾ ਸਕਦੀਆਂ ਹਨ। ਇਸ ਸੰਬੰਧੀ ਕਾਰਵਾਈ 21 ਸਤੰਬਰ 2026 ਤੋਂ ਸ਼ੁਰੂ ਕੀਤੀ ਜਾਵੇਗੀ। ਗਊ ਸੈੱਸ ਦੀ ਵਸੂਲੀ ਦਾ ਜਾਇਜ਼ਾ ਲੈਂਦਿਆਂ ਡਿਪਟੀ ਕਮਿਸ਼ਨਰ ਨੇ ਨਗਰ ਨਿਗਮ ਨੂੰ ਹਦਾਇਤ ਕੀਤੀ ਕਿ ਪੈਟਰੋਲ, ਡੀਜ਼ਲ, ਇਸ਼ਤਿਹਾਰਬਾਜ਼ੀ, ਰੈਂਟ/ਲੀਜ਼, ਸੀਮਿੰਟ, ਰੇਤਾ-ਬਜਰੀ, ਮੈਰਿਜ ਪੈਲੇਸਾਂ ਆਦਿ ਤੋਂ ਗਊ ਸੈੱਸ ਦੀ ਪੂਰੀ ਅਤੇ ਨਿਯਮਤ ਵਸੂਲੀ ਯਕੀਨੀ ਬਣਾਈ ਜਾਵੇ, ਤਾਂ ਜੋ ਸਰਕਾਰੀ ਗਊਸ਼ਾਲਾ ਨੂੰ ਲੋੜੀਂਦੇ ਫੰਡਾਂ ਦੀ ਕੋਈ ਕਮੀ ਨਾ ਆਵੇ। ਮੱਛੀ ਮੰਡੀ ਪ੍ਰੋਜੈਕਟ ਦੀ ਪ੍ਰਗਤੀ ਦਾ ਜਾਇਜ਼ਾ ਲੈਂਦਿਆਂ ਉਨ੍ਹਾਂ ਸ਼ਹਿਰ ਵਿੱਚ ਖੁੱਲ੍ਹੀਆਂ ਥਾਵਾਂ ’ਤੇ ਮੱਛੀ ਦੀ ਵਿਕਰੀ ਨੂੰ ਬੰਦ ਕਰਵਾਉਣ ਲਈ ਲੋੜੀਂਦੀ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ। ਰਾਜਿੰਦਰਾ ਝੀਲ ਦਾ ਜਾਇਜ਼ਾ ਲੈਂਦਿਆਂ ਉਨ੍ਹਾਂ ਦੱਸਿਆ ਕਿ ਇੱਥੇ ਪਾਣੀ ਛੱਡਿਆ ਜਾ ਰਿਹਾ ਹੈ ਅਤੇ ਬੰਦ ਪਏ ਫੁਹਾਰੇ ਵੀ ਚਲਾ ਦਿੱਤੇ ਗਏ ਹਨ। ਉਨ੍ਹਾਂ ਝੀਲ ਦੇ ਸੁੰਦਰੀਕਰਨ ਨਾਲ ਸਬੰਧਤ ਕੰਮਾਂ ਵਿੱਚ ਹੋਰ ਤੇਜ਼ੀ ਲਿਆਉਣ ਲਈ ਕਿਹਾ।
Ad Position 22
No active advertisement
ਪਿਛਲੀ ਖ਼ਬਰ ਚੂਰਾ ਪੋਸਤ ਸਮੇਤ ਇਕ ਕਾਬੂ ਅਗਲੀ ਖ਼ਬਰ ਸ਼ਹਿਰ ’ਚ ਵਿਕਰਾਲ ਹੁੰਦੀ ਆਵਾਜਾਈ ਦੀ ਸਮੱਸਿਆ ਤੋਂ ਲੋਕ ਡਾਢੇ ਪ੍ਰੇਸ਼ਾਨ
Ad Position 24