18-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-09-2026

ਚੰਡੀਗੜ੍ਹ ਵਿਖ਼ੇ 23 ਨੂੰ ਵਿਸ਼ਵ ਪੰਜਾਬੀ ਦਿਵਸ ਮਨਾਇਆ ਜਾਵੇਗਾ- ਰੁਪਿੰਦਰ ਕੌਰ ਬਖਸ਼ੀਵਾਲਾ

ਪਟਿਆਲਾ, 17 ਸਤੰਬਰ (ਕੁਲਵੀਰ ਸਿੰਘ ਧਾਲੀਵਾਲ)- ਮਾਂ ਬੋਲੀ ਪੰਜਾਬੀ ਦੀ ਮਹੱਤਤਾ, ਮਾਣ ਤੇ ਵਿਸ਼ਵ ਪੱਧਰ ’ਤੇ ਇਸ ਦੀ ਪਹਿਚਾਣ ਨੂੰ ਹੋਰ ਮਜ਼ਬੂਤ ਕਰਨ ਦੇ ਉਦੇਸ਼ ਨਾਲ 23 ਸਤੰਬਰ ਨੂੰ ਵਿਸ਼ਵ ਪੰਜਾਬੀ ਦਿਵਸ ਵਜੋਂ ਮਨਾਇਆ ਜਾਂਦਾ ਹੈ। ਇਸ ਸੰਬੰਧੀ ਇਕ ਵਿਸ਼ੇਸ਼ ਇਤਿਹਾਸਕ ਸਮਾਰੋਹ 23 ਸਤੰਬਰ ਨੂੰ ਸ਼ਾਮ 3 ਵਜੇ ਪੰਜਾਬ ਕਲਾ ਪਰਿਸ਼ਦ, ਚੰਡੀਗੜ੍ਹ ਵਿਖੇ ਕਰਵਾਇਆ ਜਾ ਰਿਹਾ ਹੈ।

Ad Position 21
No active advertisement
ਡਾ. ਜਗਜੀਤ ਸਿੰਘ ਧੂਰੀ, ਰੁਪਿੰਦਰ ਕੌਰ ਬਖਸ਼ੀਵਾਲਾ 18-09-2026
ਪਟਿਆਲਾ, 17 ਸਤੰਬਰ (ਕੁਲਵੀਰ ਸਿੰਘ ਧਾਲੀਵਾਲ)- ਮਾਂ ਬੋਲੀ ਪੰਜਾਬੀ ਦੀ ਮਹੱਤਤਾ, ਮਾਣ ਤੇ ਵਿਸ਼ਵ ਪੱਧਰ ’ਤੇ ਇਸ ਦੀ ਪਹਿਚਾਣ ਨੂੰ ਹੋਰ ਮਜ਼ਬੂਤ ਕਰਨ ਦੇ ਉਦੇਸ਼ ਨਾਲ 23 ਸਤੰਬਰ ਨੂੰ ਵਿਸ਼ਵ ਪੰਜਾਬੀ ਦਿਵਸ ਵਜੋਂ ਮਨਾਇਆ ਜਾਂਦਾ ਹੈ। ਇਸ ਸੰਬੰਧੀ ਇਕ ਵਿਸ਼ੇਸ਼ ਇਤਿਹਾਸਕ ਸਮਾਰੋਹ 23 ਸਤੰਬਰ ਨੂੰ ਸ਼ਾਮ 3 ਵਜੇ ਪੰਜਾਬ ਕਲਾ ਪਰਿਸ਼ਦ, ਚੰਡੀਗੜ੍ਹ ਵਿਖੇ ਕਰਵਾਇਆ ਜਾ ਰਿਹਾ ਹੈ। ਫਾਊਂਡੇਸ਼ਨ ਦੇ ਡਾਇਰੈਕਟਰ ਰੁਪਿੰਦਰ ਕੌਰ ਬਖਸ਼ੀਵਾਲਾ ਨੇ ਪੰਜਾਬੀ ਪ੍ਰੇਮੀਆਂ, ਸਿੱਖਿਅਕਾਂ, ਸਾਹਿਤਕਾਰਾਂ, ਕਲਾਕਾਰਾਂ, ਸਮਾਜਿਕ ਅਤੇ ਸੱਭਿਆਚਾਰਕ ਸੰਸਥਾਵਾਂ ਦੇ ਨੁਮਾਇੰਦਿਆਂ ਨੂੰ ਇਸ ਇਤਿਹਾਸਕ ਸਮਾਰੋਹ ਵਿਚ ਸ਼ਾਮਲ ਹੋਣ ਦਾ ਸੱਦਾ ਦਿੰਦਿਆਂ ਕਿਹਾ ਕਿ ਪੰਜਾਬੀ ਸਿਰਫ਼ ਇਕ ਭਾਸ਼ਾ ਨਹੀਂ, ਸਗੋਂ ਪੰਜਾਬੀਆਂ ਦੀ ਪਹਿਚਾਣ, ਵਿਰਾਸਤ, ਸੱਭਿਆਚਾਰ ਤੇ ਸਾਂਝੀ ਚੇਤਨਾ ਦੀ ਆਵਾਜ਼ ਹੈ। ਸਦੀਆਂ ਤੋਂ ਪੰਜਾਬੀਆਂ ਦੀ ਸਾਹਿਤਕ ਅਤੇ ਸੱਭਿਆਚਾਰਕ ਬੋਲੀ ਰਹੀ ਪੰਜਾਬੀ ਨੂੰ ਵਿਸ਼ਵ ਪੱਧਰ ’ਤੇ ਸਮਰਪਿਤ ਇਕ ਵਿਸ਼ੇਸ਼ ਦਿਨ ਦੀ ਲੋੜ ਸੀ, ਤਾਂ ਜੋ ਦੁਨੀਆ ਭਰ ਵਿਚ ਵੱਸਦੇ ਪੰਜਾਬੀ ਆਪਣੀ ਮਾਂ-ਬੋਲੀ ਪ੍ਰਤੀ ਪਿਆਰ ਅਤੇ ਸਤਿਕਾਰ ਦਾ ਪ੍ਰਗਟਾਵਾ ਕਰ ਸਕਣ। ਉਨ੍ਹਾਂ ਕਿਹਾ ਕਿ ਆਪਣਾ ਪੰਜਾਬ ਫਾਊਂਡੇਸ਼ਨ ਵਲੋਂ ਸਮੂਹ ਸਿੱਖਿਅਕ, ਸਾਹਿਤਕ ਅਤੇ ਸੱਭਿਆਚਾਰਕ ਸੰਸਥਾਵਾਂ ਦੇ ਸਹਿਯੋਗ ਨਾਲ ਵਿਸ਼ਵ ਪੰਜਾਬੀ ਦਿਵਸ ਮਨਾਉਣ ਦੀ ਇਸ ਮੁਹਿੰਮ ਨੂੰ ਅੱਗੇ ਵਧਾਇਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਮਹਾਨ ਸੂਫ਼ੀ ਕਵੀ ਬਾਬਾ ਫ਼ਰੀਦ ਜੀ ਦੇ ਆਗਮਨ ਦਿਵਸ ਨੂੰ ਸਮਰਪਿਤ 23 ਸਤੰਬਰ ਨੂੰ ਵਿਸ਼ਵ ਪੰਜਾਬੀ ਦਿਵਸ ਵਜੋਂ ਮਨਾਉਣ ਦਾ ਇਤਿਹਾਸਕ ਸਫ਼ਰ ਪਿਛਲੇ ਵਰ੍ਹੇ ਆਪਣਾ ਪੰਜਾਬ ਫਾਊਂਡੇਸ਼ਨ ਵਲੋਂ ਡਾ. ਜਗਜੀਤ ਸਿੰਘ ਧੂਰੀ ਦੀ ਅਗਵਾਈ ਅਤੇ ਸਰਪ੍ਰਸਤੀ ਹੇਠ ਸ਼ੁਰੂ ਕੀਤਾ ਗਿਆ ਸੀ। ਉਨ੍ਹਾਂ ਕਿਹਾ ਕਿ ਆਉਣ ਵਾਲੇ ਦਿਨਾਂ ਵਿਚ ਆਪਣਾ ਪੰਜਾਬ ਫਾਊਂਡੇਸ਼ਨ ਵਲੋਂ ਡਾ. ਜਗਜੀਤ ਸਿੰਘ ਧੂਰੀ ਦੀ ਅਗਵਾਈ ਹੇਠ ਪੰਜਾਬੀ ਨੂੰ ਏ.ਆਈ. ਦਾ ਅਨਿੱਖੜਵਾਂ ਅੰਗ ਬਣਾਉਣ ਲਈ ਵੱਧ ਤੋਂ ਵੱਧ ਪੰਜਾਬੀ ਸਾਹਿਤ ਇੰਟਰਨੈੱਟ ਉੱਪਰ ਸਾਂਝਾ ਕੀਤਾ ਜਾਵੇਗਾ।
Ad Position 22
No active advertisement
ਪਿਛਲੀ ਖ਼ਬਰ ਆਵਾਜਾਈ ਪੁਲਿਸ ਦੀ ਲਾਪਰਵਾਹੀ ਕਾਰਨ ਓਵਰ ਲੋਡ ਟਰੱਕ ਬਣੇ ਲੋਕਾਂ ਲਈ ਚਲਦੀ-ਫਿਰਦੀ ਮੌਤ ਅਗਲੀ ਖ਼ਬਰ ਸੜਕ ਹਾਦਸੇ ’ਚ ਇਕ ਦੀ ਮੌਤ ਘਰ ’ਚੋਂ ਸਕੂਟਰੀ ਤੇ ਸਿਲੰਡਰ ਚੋਰੀ
Ad Position 24