18-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-09-2026

ਡ੍ਰੋਨ ਰਾਹੀਂ ਨਸ਼ਾ ਤਸਕਰਾਂ ’ਤੇ ਰੱਖੀ ਜਾ ਰਹੀ ਹੈ ‘ਬਾਜ਼ ਅੱਖ’- ਡਾ. ਬਲਬੀਰ ਸਿੰਘ

ਪਟਿਆਲਾ, 17 ਸਤੰਬਰ (ਧਰਮਿੰਦਰ ਸਿੰਘ ਸਿੱਧੂ)- ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਸਰਕਾਰੀ ਬਿਕਰਮ ਕਾਲਜ ਪਟਿਆਲਾ ਵਿਖੇ ‘ਯੁੱਧ ਨਸ਼ਿਆਂ ਵਿਰੁੱਧ’ ਸੰਬੰਧੀ ਕਰਵਾਏ ਸਮਾਗਮ ਦੌਰਾਨ ਕਿਹਾ ਕਿ ਪੰਜਾਬ ਸਰਕਾਰ ਵਲੋਂ ਨਸ਼ਿਆਂ ਵਿਰੁੱਧ ਵਿੱਢੀ ਮੁਹਿੰਮ ਨੂੰ ਲੋਕਾਂ ਵਲੋਂ ਭਰਵਾਂ ਹੁੰਗਾਰਾ ਮਿਲ ਰਿਹਾ ਹੈ।

Ad Position 21
No active advertisement
ਅਜੀਤ ਡੈਸਕ 18-09-2026
ਪਟਿਆਲਾ, 17 ਸਤੰਬਰ (ਧਰਮਿੰਦਰ ਸਿੰਘ ਸਿੱਧੂ)- ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਸਰਕਾਰੀ ਬਿਕਰਮ ਕਾਲਜ ਪਟਿਆਲਾ ਵਿਖੇ ‘ਯੁੱਧ ਨਸ਼ਿਆਂ ਵਿਰੁੱਧ’ ਸੰਬੰਧੀ ਕਰਵਾਏ ਸਮਾਗਮ ਦੌਰਾਨ ਕਿਹਾ ਕਿ ਪੰਜਾਬ ਸਰਕਾਰ ਵਲੋਂ ਨਸ਼ਿਆਂ ਵਿਰੁੱਧ ਵਿੱਢੀ ਮੁਹਿੰਮ ਨੂੰ ਲੋਕਾਂ ਵਲੋਂ ਭਰਵਾਂ ਹੁੰਗਾਰਾ ਮਿਲ ਰਿਹਾ ਹੈ। ਉਨ੍ਹਾਂ ਕਿਹਾ ਕਿ ਵਿਲੇਜ ਡਿਫੈਂਸ ਕਮੇਟੀਆਂ ਦੇ ਸਹਿਯੋਗ ਨਾਲ ਇਸ ਮੁਹਿੰਮ ਨੂੰ ਹੋਰ ਮਜ਼ਬੂਤ ਕਰਦਿਆਂ ਹੁਣ ਪਿੰਡ-ਪਿੰਡ ਲੋਕਾਂ ਨਾਲ ਸਿੱਧਾ ਸੰਪਰਕ ਕੀਤਾ ਜਾਵੇਗਾ। ਸਿਹਤ ਮੰਤਰੀ ਨੇ ਕਿਹਾ ਕਿ ਨਸ਼ਾ ਤਸਕਰੀ ਨੂੰ ਰੋਕਣ ਲਈ ਆਧੁਨਿਕ ਤਕਨੀਕ ਦੀ ਵਰਤੋਂ ਵੀ ਕੀਤੀ ਜਾ ਰਹੀ ਹੈ। ਸਰਹੱਦੀ ਅਤੇ ਸੰਵੇਦਨਸ਼ੀਲ ਖੇਤਰਾਂ ਵਿਚ ਡ੍ਰੋਨ ਰਾਹੀਂ ਨਿਗਰਾਨੀ ਰੱਖ ਕੇ ਨਸ਼ਾ ਤਸਕਰੀ ਦੀਆਂ ਗਤੀਵਿਧੀਆਂ ’ਤੇ ‘ਬਾਜ਼ ਅੱਖ’ ਰੱਖੀ ਜਾ ਰਹੀ ਹੈ। ਡਾ. ਬਲਬੀਰ ਸਿੰਘ ਨੇ ਕਿਹਾ ਕਿ ਨਸ਼ਾ ਤਸਕਰੀ ਵਿਚ ਸ਼ਾਮਲ ਵਿਅਕਤੀਆਂ ਨੂੰ ਕਾਨੂੰਨ ਦੀ ਗ੍ਰਿਫ਼ਤ ਵਿਚ ਲਿਆਂਦਾ ਜਾਵੇਗਾ, ਜਦਕਿ ਨਸ਼ੇ ਦੀ ਜਕੜ ਵਿਚ ਫਸੇ ਨੌਜਵਾਨਾਂ ਨੂੰ ਇਸ ਤੋਂ ਬਾਹਰ ਕੱਢਣ ਲਈ ਵਿਸ਼ੇਸ਼ ਅਤੇ ਨਿਵੇਕਲੀਆਂ ਪਹਿਲਕਦਮੀਆਂ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਦਾ ਸੰਕਲਪ ਪੰਜਾਬ ਵਿਚੋਂ ਨਸ਼ਿਆਂ ਦੀਆਂ ਜੜ੍ਹਾਂ ਨੂੰ ਖ਼ਤਮ ਕਰਨਾ ਹੈ। ਡਾ. ਬਲਬੀਰ ਸਿੰਘ ਨੇ ਕਿਹਾ ਕਿ ਨਸ਼ਿਆਂ ਵਿਰੁੱਧ ਲੜਾਈ ਸਿਰਫ਼ ਸਰਕਾਰ ਦੀ ਨਹੀਂ, ਸਗੋਂ ਸਮੁੱਚੇ ਸਮਾਜ ਦੀ ਸਾਂਝੀ ਜ਼ਿੰਮੇਵਾਰੀ ਹੈ। ਲੋਕਾਂ ਦੇ ਸਹਿਯੋਗ ਨਾਲ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਦੇ ਟੀਚੇ ਵੱਲ ਤੇਜ਼ੀ ਨਾਲ ਅੱਗੇ ਵਧਿਆ ਜਾ ਰਿਹਾ ਹੈ। ਇਸ ਮੌਕੇ ਆਮ ਆਦਮੀ ਪਾਰਟੀ ਦੇ ਸਟੇਜ ਸਕੱਤਰ ਜਗਤਾਰ ਸਿੰਘ ਜੱਗਾ, ਐਸ. ਡੀ. ਐਮ. ਗੁਰਦੇਵ ਸਿੰਘ ਧਮ, ਡੀ.ਐਸ.ਪੀ., ਸਿਹਤ ਵਿਭਾਗ ਦੇ ਅਧਿਕਾਰੀ, ਕਾਲਜ ਦੇ ਵਿਦਿਆਰਥੀ ਤੇ ਵਿਲੇਜ ਡਿਫੈਂਸ ਕਮੇਟੀ ਦੇ ਮੈਂਬਰ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਬੰਦ ਫੈਕਟਰੀ ’ਚੋਂ ਲੱਖਾਂ ਦਾ ਸਾਮਾਨ ਚੋਰੀ, ਮਾਮਲਾ ਦਰਜ ਅਗਲੀ ਖ਼ਬਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਜਨਮ ਦਿਨ ਮੌਕੇ ਸ੍ਰੀ ਕਾਲੀ ਮਾਤਾ ਮੰਦਰ ਵਿਖੇ ਕਰੁਣ ਕੌੜਾ ਵਲੋਂ ਹਵਨ
Ad Position 24