18-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-09-2026

ਬੰਦ ਫੈਕਟਰੀ ’ਚੋਂ ਲੱਖਾਂ ਦਾ ਸਾਮਾਨ ਚੋਰੀ, ਮਾਮਲਾ ਦਰਜ

ਸਮਾਣਾ, 17 ਸਤੰਬਰ (ਸਾਹਿਬ ਸਿੰਘ)- ਸਮਾਣਾ ਦੇ ਪਿੰਡ ਬਾਦਸ਼ਾਹਪੁਰ ਕਾਲੇਕੀ ਵਿਖੇ ਇਕ ਬੰਦ ਪਈ ਫੈਕਟਰੀ ਵਿਚੋਂ ਅਣਪਛਾਤੇ ਚੋਰਾਂ ਵਲੋਂ ਲੱਖਾਂ ਰੁਪਏ ਕੀਮਤ ਦੀਆਂ ਮੋਟਰਾਂ, ਤਾਂਬੇ ਦੀਆਂ ਤਾਰਾਂ ਅਤੇ ਲੈਪਟੋਪ ਚੋਰੀ ਕਰ ਲਏ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਮਾਮਲੇ ਦੇ ਜਾਂਚ ਅਧਿਕਾਰੀ ਥਾਣਾ ਸਦਰ ਸਮਾਣਾ ਦੇ ਸਬ - ਇੰਸਪੈਕਟਰ ਜਸਵਿੰਦਰ ਸਿੰਘ ਨੇ ਦੱਸਿਆ ਕਿ ਦਮਨਦੀਪ ਸਿੰਘ ਵਾਸੀ ਪਿੰਡ ਬਿਜਲਪੁਰ ਨੇ ਪੁਲਿਸ ਕੋਲ ਦਰਜ ਕਰਵਾਈ ਸ਼ਿਕਾਇਤ ਅਨੁਸਾਰ ‘ਜੀ.

Ad Position 21
No active advertisement
ਅਜੀਤ ਡੈਸਕ 18-09-2026
ਸਮਾਣਾ, 17 ਸਤੰਬਰ (ਸਾਹਿਬ ਸਿੰਘ)- ਸਮਾਣਾ ਦੇ ਪਿੰਡ ਬਾਦਸ਼ਾਹਪੁਰ ਕਾਲੇਕੀ ਵਿਖੇ ਇਕ ਬੰਦ ਪਈ ਫੈਕਟਰੀ ਵਿਚੋਂ ਅਣਪਛਾਤੇ ਚੋਰਾਂ ਵਲੋਂ ਲੱਖਾਂ ਰੁਪਏ ਕੀਮਤ ਦੀਆਂ ਮੋਟਰਾਂ, ਤਾਂਬੇ ਦੀਆਂ ਤਾਰਾਂ ਅਤੇ ਲੈਪਟੋਪ ਚੋਰੀ ਕਰ ਲਏ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਮਾਮਲੇ ਦੇ ਜਾਂਚ ਅਧਿਕਾਰੀ ਥਾਣਾ ਸਦਰ ਸਮਾਣਾ ਦੇ ਸਬ - ਇੰਸਪੈਕਟਰ ਜਸਵਿੰਦਰ ਸਿੰਘ ਨੇ ਦੱਸਿਆ ਕਿ ਦਮਨਦੀਪ ਸਿੰਘ ਵਾਸੀ ਪਿੰਡ ਬਿਜਲਪੁਰ ਨੇ ਪੁਲਿਸ ਕੋਲ ਦਰਜ ਕਰਵਾਈ ਸ਼ਿਕਾਇਤ ਅਨੁਸਾਰ ‘ਜੀ.ਐਮ. ਸਪਿਨ ਫੈਕਟਰੀ’ ਪਿਛਲੇ ਪੰਜ ਮਹੀਨਿਆਂ ਤੋਂ ਬੰਦ ਪਈ ਸੀ। ਜਦੋਂ ਉਹ ਬੀਤੇ ਦਿਨੀਂ ਫੈਕਟਰੀ ਦਾ ਜਾਇਜ਼ਾ ਲੈਣ ਗਏ ਤਾਂ ਅੰਦਰੋਂ ਮੋਟਰਾਂ, ਤਾਂਬੇ ਦੀਆਂ ਤਾਰਾਂ ਅਤੇ ਇਕ ਲੈਪਟੋਪ ਗਾਇਬ ਸਨ। ਜਦੋਂ ਫੈਕਟਰੀ ’ਚ ਲੱਗੇ ਸੀ.ਸੀ.ਟੀ.ਵੀ. ਕੈਮਰੇ ਚੈੱਕ ਕੀਤੇ ਗਏ ਤਾਂ ਪਤਾ ਲੱਗਾ ਕਿ 2 ਅਗਸਤ ਦੀ ਦਰਮਿਆਨੀ ਰਾਤ ਨੂੰ ਤਿੰਨ ਅਣਪਛਾਤੇ ਨੌਜਵਾਨ ਕੰਧ ਵਿਚ ਪਾੜ ਲਗਾ ਕੇ ਫੈਕਟਰੀ ਅੰਦਰ ਦਾਖ਼ਲ ਹੋਏ ਅਤੇ ਚੋਰੀ ਦੀ ਵਾਰਦਾਤ ਨੂੰ ਅੰਜਾਮ ਦਿੱਤਾ। ਜਾਂਚ ਅਧਿਕਾਰੀ ਅਨੁਸਾਰ ਚੋਰੀ ਹੋਏ ਸਾਮਾਨ ਦੀ ਕੀਮਤ ਲੱਖਾਂ ਰੁਪਏ ਦੱਸੀ ਜਾ ਰਹੀ ਹੈ। ਪੁਲਿਸ ਨੇ ਦਰਜ ਸ਼ਿਕਾਇਤ ਦੇ ਆਧਾਰ ’ਤੇ ਸੀ. ਸੀ. ਟੀ. ਵੀ. ਫੁਟੇਜ ਅਤੇ ਹੋਰ ਸਾਧਨਾਂ ਰਾਹੀਂ ਮੁਲਜ਼ਮਾਂ ਦੀ ਭਾਲ ਸ਼ੁਰੂ ਕਰ ਦਿੱਤੀ ਹੈ।
Ad Position 22
No active advertisement
ਪਿਛਲੀ ਖ਼ਬਰ ਸ੍ਰੀ ਗਣੇਸ਼ ਮਹਾਂਉਤਸਵ ਕਮੇਟੀ ਵਲੋਂ ਰਛਪਾਲ ਸਿੰਘ ਜੋੜੇਮਾਜਰਾ ਦਾ ਸਨਮਾਨ ਅਗਲੀ ਖ਼ਬਰ ਡ੍ਰੋਨ ਰਾਹੀਂ ਨਸ਼ਾ ਤਸਕਰਾਂ ’ਤੇ ਰੱਖੀ ਜਾ ਰਹੀ ਹੈ ‘ਬਾਜ਼ ਅੱਖ’- ਡਾ. ਬਲਬੀਰ ਸਿੰਘ
Ad Position 24