18-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-09-2026

ਸ੍ਰੀ ਗਣੇਸ਼ ਮਹਾਂਉਤਸਵ ਕਮੇਟੀ ਵਲੋਂ ਰਛਪਾਲ ਸਿੰਘ ਜੋੜੇਮਾਜਰਾ ਦਾ ਸਨਮਾਨ

ਡਕਾਲਾ, 17 ਸਤੰਬਰ (ਰਵਿੰਦਰ ਸਿੰਘ ਪੰਜੇਟਾ)- ਸ੍ਰੀ ਗਣੇਸ਼ ਮਹਾਂਉਤਸਵ ਦੇ ਸੰਬੰਧ ਵਿਚ ਕਰਵਾਏ ਗਏ ਧਾਰਮਿਕ ਸਮਾਗਮ ਦੌਰਾਨ ਕਾਂਗਰਸ ਦੇ ਸੀਨੀਅਰ ਆਗੂ ਰਛਪਾਲ ਸਿੰਘ ਜੋੜਾਮਾਜਰਾ ਦਾ ਸ੍ਰੀ ਗਣੇਸ਼ ਮਹਾਂਉਤਸਵ ਕਮੇਟੀ ਵਲੋਂ ਵਿਸ਼ੇਸ਼ ਸਨਮਾਨ ਕੀਤਾ ਗਿਆ। ਇਸ ਮੌਕੇ ਕਮੇਟੀ ਦੇ ਅਹੁਦੇਦਾਰਾਂ ਅਤੇ ਮੈਂਬਰਾਂ ਵਲੋਂ ਰਛਪਾਲ ਸਿੰਘ ਜੋੜਾਮਾਜਰਾ ਨੂੰ ਸਨਮਾਨ ਚਿੰਨ੍ਹ ਭੇਟ ਕਰਕੇ ਸਨਮਾਨਿਤ ਕੀਤਾ ਗਿਆ।

Ad Position 21
No active advertisement
ਅਜੀਤ ਡੈਸਕ 18-09-2026
ਡਕਾਲਾ, 17 ਸਤੰਬਰ (ਰਵਿੰਦਰ ਸਿੰਘ ਪੰਜੇਟਾ)- ਸ੍ਰੀ ਗਣੇਸ਼ ਮਹਾਂਉਤਸਵ ਦੇ ਸੰਬੰਧ ਵਿਚ ਕਰਵਾਏ ਗਏ ਧਾਰਮਿਕ ਸਮਾਗਮ ਦੌਰਾਨ ਕਾਂਗਰਸ ਦੇ ਸੀਨੀਅਰ ਆਗੂ ਰਛਪਾਲ ਸਿੰਘ ਜੋੜਾਮਾਜਰਾ ਦਾ ਸ੍ਰੀ ਗਣੇਸ਼ ਮਹਾਂਉਤਸਵ ਕਮੇਟੀ ਵਲੋਂ ਵਿਸ਼ੇਸ਼ ਸਨਮਾਨ ਕੀਤਾ ਗਿਆ। ਇਸ ਮੌਕੇ ਕਮੇਟੀ ਦੇ ਅਹੁਦੇਦਾਰਾਂ ਅਤੇ ਮੈਂਬਰਾਂ ਵਲੋਂ ਰਛਪਾਲ ਸਿੰਘ ਜੋੜਾਮਾਜਰਾ ਨੂੰ ਸਨਮਾਨ ਚਿੰਨ੍ਹ ਭੇਟ ਕਰਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਰਛਪਾਲ ਸਿੰਘ ਜੋੜਾਮਾਜਰਾ ਨੇ ਕਿਹਾ ਕਿ ਧਾਰਮਿਕ ਸਮਾਗਮ ਸਮਾਜ ਵਿਚ ਆਪਸੀ ਭਾਈਚਾਰਕ ਸਾਂਝ, ਪਿਆਰ ਅਤੇ ਸਦਭਾਵਨਾ ਨੂੰ ਮਜ਼ਬੂਤ ਕਰਨ ਵਿਚ ਅਹਿਮ ਭੂਮਿਕਾ ਨਿਭਾਉਂਦੇ ਹਨ। ਉਨ੍ਹਾਂ ਨੇ ਸ੍ਰੀ ਗਣੇਸ਼ ਮਹਾਂਉਤਸਵ ਦੇ ਪ੍ਰਬੰਧਕਾਂ ਨੂੰ ਸਮਾਗਮ ਦੀ ਵਧਾਈ ਦਿੰਦਿਆਂ ਕਿਹਾ ਕਿ ਅਜਿਹੇ ਸਮਾਗਮ ਲੋਕਾਂ ਨੂੰ ਧਰਮ ਅਤੇ ਸੱਭਿਆਚਾਰ ਨਾਲ ਜੋੜਨ ਦੇ ਨਾਲ-ਨਾਲ ਸਮਾਜ ਵਿਚ ਏਕਤਾ ਦਾ ਸੰਦੇਸ਼ ਵੀ ਦਿੰਦੇ ਹਨ। ਇਸ ਮੌਕੇ ਦਵਿੰਦਰ ਸਿੰਘ ਗੁਰੇਜਾ, ਮੁਖਤਿਆਰ ਸਿੰਘ ਖੇੜਕੀ, ਸੰਜੀਵ ਕੁਮਾਰ ਡਕਾਲਾ, ਰਾਘਵ ਰਿਸ਼ੀ, ਰੋਬਿਨ ਅਤੇ ਅਨਿਲ ਕੁਮਾਰ ਸਮੇਤ ਹੋਰ ਪਤਵੰਤੇ ਅਤੇ ਸੰਗਤ ਹਾਜ਼ਰ ਸੀ। ਸਮਾਗਮ ਦੌਰਾਨ ਹਾਜ਼ਰ ਸ਼ਖ਼ਸੀਅਤਾਂ ਨੇ ਧਾਰਮਿਕ ਸਮਾਗਮ ਦੀ ਸਫ਼ਲਤਾ ਲਈ ਪ੍ਰਬੰਧਕਾਂ ਨੂੰ ਵਧਾਈ ਦਿੱਤੀ।
Ad Position 22
No active advertisement
ਪਿਛਲੀ ਖ਼ਬਰ ਹਲਕਾ ਸਨੌਰ ਦੇ ਬਹਿਲ ’ਚ ਪੁਲਿਸ ਦੀ ਵੱਡੀ ਕਾਰਵਾਈ, ਸੈਲੂਨ ਬਾਹਰੋਂ 5 ਜਣੇ ਕਾਬੂ ਅਗਲੀ ਖ਼ਬਰ ਬੰਦ ਫੈਕਟਰੀ ’ਚੋਂ ਲੱਖਾਂ ਦਾ ਸਾਮਾਨ ਚੋਰੀ, ਮਾਮਲਾ ਦਰਜ
Ad Position 24