18-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-09-2026

ਹਲਕਾ ਸਨੌਰ ਦੇ ਬਹਿਲ ’ਚ ਪੁਲਿਸ ਦੀ ਵੱਡੀ ਕਾਰਵਾਈ, ਸੈਲੂਨ ਬਾਹਰੋਂ 5 ਜਣੇ ਕਾਬੂ

ਨਾਭਾ, 17 ਸਤੰਬਰ (ਵਰਿੰਦਰ ਵਰਮਾ)- ਹੁਸ਼ਿਆਰਪੁਰ ਦੇ ਬਾੜੀਆਂ ਕਲਾਂ ਵਿਚ ਭਾਰਤੀ ਸੰਵਿਧਾਨ ਦੇ ਨਿਰਮਾਤਾ ਡਾ. ਭੀਮ ਰਾਓ ਅੰਬੇਡਕਰ ਦੀ ਪ੍ਰਤਿਮਾ ਦੀ ਭੰਨਤੋੜ ਤੇ ਪੱਥਰਬਾਜ਼ੀ ਬੇਹੱਦ ਨਿੰਦਣਯੋਗ ਹੈ।

Ad Position 21
No active advertisement
ਅਜੀਤ ਡੈਸਕ 18-09-2026
ਨਾਭਾ, 17 ਸਤੰਬਰ (ਵਰਿੰਦਰ ਵਰਮਾ)- ਹੁਸ਼ਿਆਰਪੁਰ ਦੇ ਬਾੜੀਆਂ ਕਲਾਂ ਵਿਚ ਭਾਰਤੀ ਸੰਵਿਧਾਨ ਦੇ ਨਿਰਮਾਤਾ ਡਾ. ਭੀਮ ਰਾਓ ਅੰਬੇਡਕਰ ਦੀ ਪ੍ਰਤਿਮਾ ਦੀ ਭੰਨਤੋੜ ਤੇ ਪੱਥਰਬਾਜ਼ੀ ਬੇਹੱਦ ਨਿੰਦਣਯੋਗ ਹੈ। ਇਹ ਸਿਰਫ਼ ਪ੍ਰਤਿਮਾ ਨੂੰ ਨੁਕਸਾਨ ਨਹੀਂ, ਸਗੋਂ ਸੰਵਿਧਾਨ, ਸਮਾਜਿਕ ਨਿਆਂ ਤੇ ਅਨੁਸੂਚਿਤ ਜਾਤੀ ਭਾਈਚਾਰੇ ਦੀਆਂ ਭਾਵਨਾਵਾਂ ਨਾਲ ਜੁੜਿਆ ਗੰਭੀਰ ਮਾਮਲਾ ਹੈ। ਭਾਜਪਾ ਅਨੁਸੂਚਿਤ ਜਾਤੀ ਮੋਰਚਾ ਪੰਜਾਬ ਦੇ ਮੀਤ ਪ੍ਰਧਾਨ ਪਰਮਜੀਤ ਸਿੰਘ ਕੈਂਥ ਨੇ ਕਿਹਾ ਕਿ ਲੁਧਿਆਣਾ ਸਮੇਤ ਪਹਿਲਾਂ ਵਾਪਰੀਆਂ ਘਟਨਾਵਾਂ ਦੇ ਬਾਵਜੂਦ ਜੇਕਰ ਬਾਬਾ ਸਾਹਿਬ ਦੀਆਂ ਪ੍ਰਤਿਮਾਵਾਂ ਸੁਰੱਖਿਅਤ ਨਹੀਂ ਹਨ ਤਾਂ ਭਗਵੰਤ ਮਾਨ ਸਰਕਾਰ ਦੀ ਕਾਨੂੰਨ-ਵਿਵਸਥਾ ’ਤੇ ਸਿੱਧੇ ਸਵਾਲ ਖੜ੍ਹੇ ਹੁੰਦੇ ਹਨ। ਕੈਂਥ ਨੇ ਕਿਹਾ ਕਿ ਪ੍ਰਤਿਮਾ ਦੇ ਅਪਮਾਨ ਖ਼ਿਲਾਫ਼ ਰੋਸ ਦਰਜ ਕਰਵਾਉਣ ਪਹੁੰਚੇ ਸਾਬਕਾ ਕੇਂਦਰੀ ਰਾਜ ਮੰਤਰੀ ਤੇ ਰਾਸ਼ਟਰੀ ਅਨੁਸੂਚਿਤ ਜਾਤੀ ਕਮਿਸ਼ਨ ਦੇ ਸਾਬਕਾ ਚੇਅਰਮੈਨ ਵਿਜੇ ਸਾਂਪਲਾ ’ਤੇ ਕਥਿਤ ਹਮਲੇ ਦੀ ਘਟਨਾ ਵੀ ਗੰਭੀਰ ਹੈ। ਇਸ ਦੀ ਨਿਰਪੱਖ ਜਾਂਚ ਹੋਣੀ ਚਾਹੀਦੀ ਹੈ। ਉਨ੍ਹਾਂ ਸਰਕਾਰ ਤੋਂ ਮੰਗ ਕੀਤੀ ਕਿ ਘਟਨਾ ਦੀ ਤੁਰੰਤ ਤੇ ਸਮੇਂਬੱਧ ਜਾਂਚ ਕਰਕੇ ਦੋਸ਼ੀਆਂ ਦੀ ਪਛਾਣ ਅਤੇ ਗ੍ਰਿਫ਼ਤਾਰੀ ਯਕੀਨੀ ਬਣਾਈ ਜਾਵੇ ਤੇ ਪੰਜਾਬ ਭਰ ਵਿਚ ਬਾਬਾ ਸਾਹਿਬ ਦੀਆਂ ਪ੍ਰਤਿਮਾਵਾਂ ਦੀ ਸੁਰੱਖਿਆ ਦੀ ਸਮੀਖਿਆ ਕੀਤੀ ਜਾਵੇ। ਅਨੁਸੂਚਿਤ ਜਾਤੀ ਭਾਈਚਾਰਾ ਪੁੱਛ ਰਿਹਾ ਹੈ ਦੋਸ਼ੀਆਂ ਦੀ ਗ੍ਰਿਫ਼ਤਾਰੀ ਕਦੋਂ ਹੋਵੇਗੀ? ਉਨ੍ਹਾਂ ਕਿਹਾ ਕਿ ਬਾਬਾ ਸਾਹਿਬ ਦਾ ਅਪਮਾਨ-ਸੰਵਿਧਾਨਕ ਮੁੱਲਾਂ ਦਾ ਅਪਮਾਨ ਹੈ, ਦੋਸ਼ੀਆਂ ’ਤੇ ਕਾਰਵਾਈ ਸਰਕਾਰ ਦੀ ਜ਼ਿੰਮੇਵਾਰੀ ਹੈ।
Ad Position 22
No active advertisement
ਪਿਛਲੀ ਖ਼ਬਰ ਕੌਮੀ ਮਨੁੱਖੀ ਅਧਿਕਾਰ ਕਮਿਸ਼ਨ ਮਨੁੱਖੀ ਅਧਿਕਾਰਾਂ ਦੀ ਉਲੰਘਣਾ ਬਰਦਾਸ਼ਤ ਨਹੀਂ ਕਰੇਗਾ- ਬਾਲ ਕ੍ਰਿਸ਼ਨ ਗੋਇਲ ਅਗਲੀ ਖ਼ਬਰ ਸ੍ਰੀ ਗਣੇਸ਼ ਮਹਾਂਉਤਸਵ ਕਮੇਟੀ ਵਲੋਂ ਰਛਪਾਲ ਸਿੰਘ ਜੋੜੇਮਾਜਰਾ ਦਾ ਸਨਮਾਨ
Ad Position 24