18-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-09-2026

ਖੇਡਾਂ ਵਤਨ ਪੰਜਾਬ ਦੀਆਂ’ ’ਚ ਦੀਪ ਇੰਗਲਿਸ਼ ਮਾਡਲ ਸਕੂਲ ਸਨੌਰ ਦਾ ਸ਼ਾਨਦਾਰ ਪ੍ਰਦਰਸ਼ਨ

ਸਨੌਰ, 17 ਸਤੰਬਰ (ਮੋਹਣ ਸਿੰਘ ਭੱਟੀ)- ਪੰਜਾਬ ਸਰਕਾਰ ਵਲੋਂ ਕਰਵਾਈਆਂ ਜਾ ਰਹੀਆਂ ‘ਖੇਡਾਂ ਵਤਨ ਪੰਜਾਬ ਦੀਆਂ’ ਤਹਿਤ ਦੀਪ ਇੰਗਲਿਸ਼ ਮਾਡਲ ਹਾਈ ਸਕੂਲ, ਸਨੌਰ ਦੇ ਖਿਡਾਰੀਆਂ ਨੇ ਵੱਖ-ਵੱਖ ਖੇਡ ਮੁਕਾਬਲਿਆਂ ਵਿਚ ਸ਼ਾਨਦਾਰ ਖੇਡ ਦਾ ਮੁਜ਼ਾਹਰਾ ਕਰਦਿਆਂ ਵੱਡੀਆਂ ਮੱਲ੍ਹਾਂ ਮਾਰੀਆਂ ਹਨ ਤੇ ਸਕੂਲ ਸਮੇਤ ਪੂਰੇ ਇਲਾਕੇ ਦਾ ਨਾਂ ਰੌਸ਼ਨ ਕੀਤਾ ਹੈ। ਖੇਡ ਨਤੀਜਿਆਂ ਬਾਰੇ ਜਾਣਕਾਰੀ ਦਿੰਦਿਆਂ ਪ੍ਰਬੰਧਕਾਂ ਨੇ ਦੱਸਿਆ ਕਿ ਵਾਲੀਬਾਲ ਮੁਕਾਬਲਿਆਂ ਵਿਚ ਸਕੂਲ ਦੀ ਅੰਡਰ-14 ਲੜਕਿਆਂ ਦੀ ਟੀਮ ਨੇ ਵਿਰੋਧੀ ਟੀਮਾਂ ਨੂੰ ਪਛਾੜਦਿਆਂ ਪਹਿਲਾ ਸਥਾਨ ਪ੍ਰਾਪਤ ਕਰਕੇ ਗੋਲਡ ਮੈਡਲ ਆਪਣੇ ਨਾਂਅ ਕੀਤਾ, ਜਦਕਿ ਅੰਡਰ-17 ਵਾਲੀਬਾਲ ਟੀਮ ਨੇ ਬਿਹਤਰੀਨ ਖੇਡ ਦਾ ਪ੍ਰਦਰਸ਼ਨ ਕਰਦੇ ਹੋਏ ਤੀਜਾ ਸਥਾਨ ਹਾਸਲ ਕਰਕੇ ਕਾਂਸੀ ਦਾ ਤਗਮਾ ਜਿੱਤਿਆ।

Ad Position 21
No active advertisement
ਅਜੀਤ ਡੈਸਕ 18-09-2026
ਸਨੌਰ, 17 ਸਤੰਬਰ (ਮੋਹਣ ਸਿੰਘ ਭੱਟੀ)- ਪੰਜਾਬ ਸਰਕਾਰ ਵਲੋਂ ਕਰਵਾਈਆਂ ਜਾ ਰਹੀਆਂ ‘ਖੇਡਾਂ ਵਤਨ ਪੰਜਾਬ ਦੀਆਂ’ ਤਹਿਤ ਦੀਪ ਇੰਗਲਿਸ਼ ਮਾਡਲ ਹਾਈ ਸਕੂਲ, ਸਨੌਰ ਦੇ ਖਿਡਾਰੀਆਂ ਨੇ ਵੱਖ-ਵੱਖ ਖੇਡ ਮੁਕਾਬਲਿਆਂ ਵਿਚ ਸ਼ਾਨਦਾਰ ਖੇਡ ਦਾ ਮੁਜ਼ਾਹਰਾ ਕਰਦਿਆਂ ਵੱਡੀਆਂ ਮੱਲ੍ਹਾਂ ਮਾਰੀਆਂ ਹਨ ਤੇ ਸਕੂਲ ਸਮੇਤ ਪੂਰੇ ਇਲਾਕੇ ਦਾ ਨਾਂ ਰੌਸ਼ਨ ਕੀਤਾ ਹੈ।ਖੇਡ ਨਤੀਜਿਆਂ ਬਾਰੇ ਜਾਣਕਾਰੀ ਦਿੰਦਿਆਂ ਪ੍ਰਬੰਧਕਾਂ ਨੇ ਦੱਸਿਆ ਕਿ ਵਾਲੀਬਾਲ ਮੁਕਾਬਲਿਆਂ ਵਿਚ ਸਕੂਲ ਦੀ ਅੰਡਰ-14 ਲੜਕਿਆਂ ਦੀ ਟੀਮ ਨੇ ਵਿਰੋਧੀ ਟੀਮਾਂ ਨੂੰ ਪਛਾੜਦਿਆਂ ਪਹਿਲਾ ਸਥਾਨ ਪ੍ਰਾਪਤ ਕਰਕੇ ਗੋਲਡ ਮੈਡਲ ਆਪਣੇ ਨਾਂਅ ਕੀਤਾ, ਜਦਕਿ ਅੰਡਰ-17 ਵਾਲੀਬਾਲ ਟੀਮ ਨੇ ਬਿਹਤਰੀਨ ਖੇਡ ਦਾ ਪ੍ਰਦਰਸ਼ਨ ਕਰਦੇ ਹੋਏ ਤੀਜਾ ਸਥਾਨ ਹਾਸਲ ਕਰਕੇ ਕਾਂਸੀ ਦਾ ਤਗਮਾ ਜਿੱਤਿਆ। ਇਸੇ ਤਰ੍ਹਾਂ ਖੋ-ਖੋ ਮੁਕਾਬਲਿਆਂ ਵਿਚ ਸਕੂਲ ਦੀਆਂ ਵਿਦਿਆਰਥਣਾਂ ਨੇ ਵੀ ਸ਼ਾਨਦਾਰ ਜੌਹਰ ਦਿਖਾਏ। ਖੋ-ਖੋ ਅੰਡਰ-17 ਵਰਗ ਵਿਚ ਸਕੂਲ ਦੀਆਂ ਲੜਕੀਆਂ ਨੇ ਦੂਜਾ ਸਥਾਨ ਹਾਸਲ ਕਰਕੇ ਚਾਂਦੀ ਦਾ ਤਗਮਾ ਅਤੇ ਅੰਡਰ-14 ਲੜਕੀਆਂ ਦੀ ਟੀਮ ਨੇ ਤੀਜਾ ਸਥਾਨ ਪ੍ਰਾਪਤ ਕਰਕੇ ਕਾਂਸੀ ਦਾ ਤਗਮਾ ਜਿੱਤਿਆ। ਇਸ ਤੋਂ ਇਲਾਵਾ ਨੌਵੀਂ ਜਮਾਤ ਦੇ ਹੋਣਹਾਰ ਵਿਦਿਆਰਥੀ ਮਾਨਵ ਸਿੰਘ ਸਪੁੱਤਰ ਜਸਵਿੰਦਰ ਸਿੰਘ ਨੇ ਖੇਡ ਮੈਦਾਨ ਵਿਚ ਸ਼ਾਨਦਾਰ ਖੇਡ ਦਾ ਪ੍ਰਦਰਸ਼ਨ ਕਰਦਿਆਂ ਰਾਜ ਪੱਧਰੀ (ਸਟੇਟ ਲੈਵਲ) ਖੇਡ ਮੁਕਾਬਲਿਆਂ ਲਈ ਆਪਣੀ ਚੋਣ ਕਰਵਾ ਕੇ ਸਕੂਲ ਦਾ ਮਾਣ ਹੋਰ ਵਧਾ ਦਿੱਤਾ। ਖਿਡਾਰੀਆਂ ਦੀ ਇਸ ਵੱਡੀ ਉਪਲਬਧੀ ’ਤੇ ਸਕੂਲ ਚੇਅਰਮੈਨ ਵਿਵੇਕ ਸ਼ਰਮਾ ਨੇ ਸਮੂਹ ਜੇਤੂ ਵਿਦਿਆਰਥੀਆਂ, ਉਨ੍ਹਾਂ ਦੇ ਮਾਪਿਆਂ, ਕੋਚ ਹਰਪ੍ਰੀਤ ਸਿੰਘ, ਸਪੋਰਟਸ ਅਧਿਆਪਕਾ ਨਵਜੋਤ ਕੌਰ ਅਤੇ ਕੋਚ ਸਾਨੀਆ ਦੀ ਅਣਥੱਕ ਮਿਹਨਤ ਦੀ ਸ਼ਲਾਘਾ ਕਰਦਿਆਂ ਵਧਾਈ ਦਿੱਤੀ।ਸਕੂਲ ਪ੍ਰਬੰਧਕ ਬਲਦੀਸ਼ ਕੌਰ ਨੇ ਖ਼ੁਸ਼ੀ ਦਾ ਇਜ਼ਹਾਰ ਕਰਦਿਆਂ ਕਿਹਾ ਕਿ ਖੇਡਾਂ ਸਰੀਰਕ ਤੰਦਰੁਸਤੀ ਦੇ ਨਾਲ-ਨਾਲ ਬੱਚਿਆਂ ਨੂੰ ਮਾਨਸਿਕ ਤੌਰ ’ਤੇ ਮਜ਼ਬੂਤ ਬਣਾਉਂਦੀਆਂ ਹਨ ਅਤੇ ਬੌਧਿਕ ਵਿਕਾਸ ਵਿਚ ਅਹਿਮ ਭੂਮਿਕਾ ਨਿਭਾਉਂਦੀਆਂ ਹਨ। ਉਨ੍ਹਾਂ ਕਿਹਾ ਕਿ ਇਹ ਇਤਿਹਾਸਕ ਪ੍ਰਾਪਤੀ ਕੋਚ ਹਰਪ੍ਰੀਤ ਸਿੰਘ ਦੀ ਅਣਥੱਕ ਮਿਹਨਤ, ਸਖ਼ਤ ਅਭਿਆਸ ਅਤੇ ਅਧਿਆਪਕਾ ਨਵਜੋਤ ਕੌਰ ਦੇ ਭਰਪੂਰ ਸਹਿਯੋਗ ਸਦਕਾ ਹੀ ਸੰਭਵ ਹੋ ਸਕੀ ਹੈ। ਪ੍ਰਿੰਸੀਪਲ ਬਿੰਦੂ ਮਾਰੀਆ ਨੇ ਸਾਰੇ ਖਿਡਾਰੀਆਂ ਦੀ ਹੌਸਲਾ-ਅਫ਼ਜ਼ਾਈ ਕਰਦਿਆਂ ਉਨ੍ਹਾਂ ਨੂੰ ਭਵਿੱਖ ਵਿਚ ਰਾਜ ਪੱਧਰੀ ਮੁਕਾਬਲਿਆਂ ਦੌਰਾਨ ਹੋਰ ਵੀ ਵੱਡੀਆਂ ਪ੍ਰਾਪਤੀਆਂ ਹਾਸਲ ਕਰਨ ਲਈ ਪ੍ਰੇਰਿਤ ਕੀਤਾ।
Ad Position 22
No active advertisement
ਪਿਛਲੀ ਖ਼ਬਰ ਮੀਡੀਆ ਕਲੱਬ ਨਾਭਾ ਦੀ ਕੀਤੀ ਸਥਾਪਨਾ ਅਗਲੀ ਖ਼ਬਰ ‘ ਆਪ’ ਨੇ ‘ਯੁੱਧ ਨਸ਼ਿਆਂ ਵਿਰੁੱਧ’ ਜਾਗਰੂਕਤਾ ਸੈਮੀਨਾਰ ਕਰਵਾਇਆ
Ad Position 24