ਪੱਤਰਕਾਰ ਅਵਤਾਰ ਸਿੰਘ ਕੰਬੋਜ ਨੂੰ ਸਦਮਾ ਮਾਤਾ ਜੀ ਦਾ ਦਿਹਾਂਤ
ਰੂਪਨਗਰ, 17 ਸਤੰਬਰ (ਯਸ਼ਵੰਤ ਬੱਸੀ)-ਪੱਤਰਕਾਰ ਅਵਤਾਰ ਸਿੰਘ ਕੰਬੋਜ ਨੂੰ ਉਸ ਸਮੇਂ ਗਹਿਰਾ ਸਦਮਾ ਪੁੱਜਾ ਜਦੋਂ ਉਨ੍ਹਾਂ ਦੇ ਮਾਤਾ ਸ੍ਰੀਮਤੀ ਲਾਜ ਕੌਰ ਦਾ ਸੰਖੇਪ ਬਿਮਾਰੀ ਉਪਰੰਤ ਦਿਹਾਂਤ ਹੋ ਗਿਆ। ਉਹ ਕੁੱਝ ਸਮੇਂ ਤੋਂ ਬਿਮਾਰ ਚੱਲ ਰਹੇ ਸਨ।
ਰੂਪਨਗਰ, 17 ਸਤੰਬਰ (ਯਸ਼ਵੰਤ ਬੱਸੀ)-ਪੱਤਰਕਾਰ ਅਵਤਾਰ ਸਿੰਘ ਕੰਬੋਜ ਨੂੰ ਉਸ ਸਮੇਂ ਗਹਿਰਾ ਸਦਮਾ ਪੁੱਜਾ ਜਦੋਂ ਉਨ੍ਹਾਂ ਦੇ ਮਾਤਾ ਸ੍ਰੀਮਤੀ ਲਾਜ ਕੌਰ ਦਾ ਸੰਖੇਪ ਬਿਮਾਰੀ ਉਪਰੰਤ ਦਿਹਾਂਤ ਹੋ ਗਿਆ। ਉਹ ਕੁੱਝ ਸਮੇਂ ਤੋਂ ਬਿਮਾਰ ਚੱਲ ਰਹੇ ਸਨ। ਉਨ੍ਹਾਂ ਦਾ ਅੰਤਿਮ ਸਸਕਾਰ ਅੱਜ ਪਿੰਡ ਬੜੀ ਹਵੇਲੀ ਦੇ ਸ਼ਮਸ਼ਾਨਘਾਟ ਵਿਖੇ ਕੀਤਾ ਗਿਆ, ਜਿੱਥੇ ਉਨ੍ਹਾਂ ਦੇ ਪੁੱਤਰ ਅਵਤਾਰ ਸਿੰਘ ਕੰਬੋਜ, ਮਨਮੋਹਨ ਸਿੰਘ ਅਤੇ ਮਨਜੀਤ ਸਿੰਘ ਵਲੋਂ ਚਿਖਾ ਨੂੰ ਅਗਨੀ ਦਿਖਾਈ ਗਈ। ਇਸ ਮੌਕੇ ਪਰਿਵਾਰਕ ਮੈਂਬਰਾਂ, ਰਿਸ਼ਤੇਦਾਰਾਂ ਅਤੇ ਸਾਕ-ਸਬੰਧੀਆਂ ਤੋਂ ਇਲਾਵਾ ਰੂਪਨਗਰ ਪ੍ਰੈੱਸ ਕਲੱਬ ਦੇ ਪ੍ਰਧਾਨ ਸਤਨਾਮ ਸਿੰਘ ਸੱਤੀ, ਸਾਬਕਾ ਪ੍ਰਧਾਨ ਤੇ ਸਰਪ੍ਰਸਤ ਬਹਾਦਰਜੀਤ ਸਿੰਘ, ਸੀਨੀਅਰ ਮੀਤ ਪ੍ਰਧਾਨ ਜਗਜੀਤ ਸਿੰਘ ਜੱਗੀ ਸਮੇਤ ਹੋਰ ਪੱਤਰਕਾਰ ਅਤੇ ਪਤਵੰਤੇ ਹਾਜ਼ਰ ਸਨ। ਉਨ੍ਹਾਂ ਨੇ ਪਰਿਵਾਰ ਨਾਲ ਦੁੱਖ ਸਾਂਝਾ ਕਰਦਿਆਂ ਵਿਛੜੀ ਆਤਮਾ ਦੀ ਸ਼ਾਂਤੀ ਲਈ ਅਰਦਾਸ ਕੀਤੀ। ਮਾਤਾ ਸ਼੍ਰੀਮਤੀ ਲਾਜ ਕੌਰ ਨਮਿਤ ਅੰਤਿਮ ਅਰਦਾਸ 29 ਸਤੰਬਰ ਨੂੰ ਦੁਪਹਿਰ 12 ਤੋਂ 1 ਵਜੇ ਤੱਕ ਗੁਰਦੁਆਰਾ ਸ੍ਰੀ ਗੁਰੂ ਨਾਨਕ ਦਰਬਾਰ, ਬੜੀ ਹਵੇਲੀ, ਰੂਪਨਗਰ ਵਿਖੇ ਹੋਵੇਗੀ।