17-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-09-2026

ਚੇਅਰਮੈਨ ਹਰਜੀਤ ਸਿੰਘ ਗਰੇਵਾਲ ਨੂੰ ਕੀਤਾ ਸਨਮਾਨਿਤ

ਬਨੂੜ, 17 ਸਤੰਬਰ (ਭੁਪਿੰਦਰ ਸਿੰਘ)- ਭਾਜਪਾ ਵਲੋਂ ਕੌਮੀ ਘੱਟ ਗਿਣਤੀ ਦੇ ਚੇਅਰਮੈਨ ਨਿਯੁਕਤ ਕੀਤੇ ਗਏ ਹਰਜੀਤ ਸਿੰਘ ਗਰੇਵਾਲ ਦਾ ਰਾਜੀਵ ਕੁਮਾਰ ਰਿੰਕੂ ਸਲੇਮਪੁਰ ਸੂਬਾ ਕਾਰਜਕਾਰਨੀ ਕਮੇਟੀ ਓ. ਬੀ.

Ad Position 21
No active advertisement
ਅਜੀਤ ਡੈਸਕ 18-09-2026
ਬਨੂੜ, 17 ਸਤੰਬਰ (ਭੁਪਿੰਦਰ ਸਿੰਘ)- ਭਾਜਪਾ ਵਲੋਂ ਕੌਮੀ ਘੱਟ ਗਿਣਤੀ ਦੇ ਚੇਅਰਮੈਨ ਨਿਯੁਕਤ ਕੀਤੇ ਗਏ ਹਰਜੀਤ ਸਿੰਘ ਗਰੇਵਾਲ ਦਾ ਰਾਜੀਵ ਕੁਮਾਰ ਰਿੰਕੂ ਸਲੇਮਪੁਰ ਸੂਬਾ ਕਾਰਜਕਾਰਨੀ ਕਮੇਟੀ ਓ. ਬੀ. ਸੀ. ਮੋਰਚਾ ਦੀ ਅਗਵਾਈ ਹੇਠ ਮਾਈ ਬੰਨੋ ਧਰਮਸ਼ਾਲਾ ਬਨੂੜ ਵਿਖੇ ਵਿਸ਼ੇਸ਼ ਸਨਮਾਨ ਕੀਤਾ ਗਿਆ। ਇਸ ਮੌਕੇ ਭਾਜਪਾ ਦੇ ਸੂਬਾ ਸਕੱਤਰ ਚਰਨਜੀਤ ਸਿੰਘ ਬਰਾੜ, ਜਰਨੈਲ ਸਿੰਘ ਪ੍ਰਧਾਨ ਯੁਵਾ ਮੋਰਚਾ ਉਤਰੀ ਜ਼ਿਲ੍ਹਾ ਪਟਿਆਲਾ, ਰਸ਼ਪਾਲ ਸਿੰਘ ਬਿੱਟੂ ਖਲੋਰ, ਸੋਨੂੰ ਫਰੀਦਪੁਰ, ਬਲਬੀਰ ਸਿੰਘ ਫੌਜੀ ਕਲੋਨੀ ਵਿਸ਼ੇਸ਼ ਤੌਰ ’ਤੇ ਸ਼ਾਮਿਲ ਹੋਏ। ਇਸ ਮੌਕੇ ਸੰਬੋਧਨ ਕਰਦੇ ਹੋਏ ਕੌਮੀ ਘੱਟ ਗਿਣਤੀ ਕਮਿਸ਼ਨ ਦੇ ਚੇਅਰਮੈਨ ਹਰਜੀਤ ਸਿੰਘ ਗਰੇਵਾਲ ਨੇ ਕਿਹਾ ਕਿ ਨੌਜਵਾਨਾਂ ਦਾ ਭਾਜਪਾ ਨਾਲ ਜੁੜਨਾ ਪਾਰਟੀ ਦੀਆਂ ਨੀਤੀਆਂ ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਿਚ ਦੇਸ਼ ਦੇ ਵਿਕਾਸ ਪ੍ਰਤੀ ਲੋਕਾਂ ਦੇ ਵਿਸ਼ਵਾਸ ਨੂੰ ਦਰਸਾਉਂਦਾ ਹੈ । ਉਨ੍ਹਾਂ ਕਿਹਾ ਕਿ ਸੂਬੇ ਦੀ ਤਰੱਕੀ ਲਈ ਭਾਰਤੀ ਜਨਤਾ ਪਾਰਟੀ ਦੀ ਡਬਲ ਇੰਜਨ ਵਾਲੀ ਸਰਕਾਰ ਬਣਨੀ ਬਹੁਤ ਜਰੂਰੀ ਹੈ ਤਾਂ ਜੋ ਸੂਬੇ ਨੂੰ ਵਿਕਾਸ ਦੀਆਂ ਲੀਹਾਂ ਤੇ ਤੋਰਿਆ ਜਾ ਸਕੇ। ਉਪਰੰਤ ਸੰਬੋਧਨ ਕਰਦਿਆਂ ਚਰਨਜੀਤ ਸਿੰਘ ਨੇ ਕਿਹਾ ਕਿ ਭਾਜਪਾ ਦੇ ਵਿਕਾਸ ਦੇ ਏਜੰਡੇ ਤੋਂ ਪ੍ਰਭਾਵਿਤ ਹੋ ਕੇ ਸੂਬੇ ਵਿਚ ਪਾਰਟੀ ਦਾ ਆਧਾਰ ਦਿਨੋ-ਦਿਨ ਵਧ ਰਿਹਾ ਹੈ ਅਤੇ ਉਨ੍ਹਾਂ ਦੀ ਪਾਰਟੀ ਮਜਬੂਤੀ ਨਾਲ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਲੜੇਗੀ ਤੇ ਸੂਬੇ ਵਿਚ ਭਾਰਤੀ ਜਨਤਾ ਪਾਰਟੀ ਦੀ ਸਰਕਾਰ ਬਣਾਈ ਜਾਵੇਗੀ ਤਾਂ ਜੋ ਕੇਂਦਰ ਦੀਆਂ ਸਕੀਮਾਂ ਦਾ ਲਾਹਾ ਸੂਬੇ ਦੇ ਲੋਕਾਂ ਨੂੰ ਮਿਲ ਸਕੇ। ਉਨ੍ਹਾਂ ਹਰਜੀਤ ਸਿੰਘ ਗਰੇਵਾਲ ਨੂੰ ਕੌਮੀ ਘੱਟ ਗਿਣਤੀ ਦਾ ਚੇਅਰਮੈਨ ਬਣਾਉਣ ਤੇ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੇ ਹਾਈ ਕਮਾਂਡ ਦਾ ਧੰਨਵਾਦ ਕੀਤਾ। ਉਪਰੰਤ ਹਰਜੀਤ ਸਿੰਘ ਗਰੇਵਾਲ ਨੂੰ ਸਿਰਪਾਓ ਤੇ ਫ਼ੋਟੋ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਪ੍ਰੇਮ ਚੰਦ ਥੰਮਣ, ਕਾਮਨੀ ਥੰਮਣ, ਹੈਪੀ ਕਟਾਰੀਆ, ਰਾਜੇਸ਼ ਰਤਨ, ਸੋਨੂ ਜੈਨ ਤੇ ਬਲਵੰਤ ਸਿੰਘ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਹਲਕਾ ਸਨੌਰ ਦੇ ਦਰਜਨਾਂ ਪਰਿਵਾਰ ‘ਆਪ’ ਵਿਚ ਸ਼ਾਮਿਲ ਅਗਲੀ ਖ਼ਬਰ ਸੜਕ ਦੀ ਮੁਰੰਮਤ ਸਬੰਧੀ ਉਪ ਕੁਲਪਤੀ ਪੰਜਾਬੀ ਯੂਨੀਵਰਸਿਟੀ ਨੂੰ ਦਿੱਤਾ ਮੰਗ ਪੱਤਰ
Ad Position 24