17-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-09-2026

ਹਲਕਾ ਸਨੌਰ ਦੇ ਦਰਜਨਾਂ ਪਰਿਵਾਰ ‘ਆਪ’ ਵਿਚ ਸ਼ਾਮਿਲ

ਦੇਵੀਗੜ੍ਹ, 17 ਸਤੰਬਰ (ਰਾਜਿੰਦਰ ਸਿੰਘ ਮੌਜੀ)- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀਆਂ ਲੋਕ-ਪੱਖੀ ਨੀਤੀਆਂ ਤੇ ਹਲਕੇ ਵਿਚ ਕਰਵਾਏ ਜਾ ਰਹੇ ਬੇਮਿਸਾਲ ਵਿਕਾਸ ਕਾਰਜਾਂ ਸਦਕਾ ਹਲਕਾ ਸਨੌਰ ਅੰਦਰ ਆਮ ਆਦਮੀ ਪਾਰਟੀ ਦਾ ਕਾਫ਼ਲਾ ਦਿਨ-ਬ-ਦਿਨ ਹੋਰ ਮਜ਼ਬੂਤ ਹੁੰਦਾ ਜਾ ਰਿਹਾ ਹੈ। ਇਸੇ ਲੜੀ ਤਹਿਤ ਪਿੰਡ ਟੌਰਾਂ, ਭੰਬੂਆਂ ਤੇ ਮਕਬੂਲਪੁਰ ਭੈਣੀ ਵਿਖੇ ਰਵਾਇਤੀ ਪਾਰਟੀਆਂ ਨੂੰ ਉਸ ਵੇਲੇ ਵੱਡਾ ਸਿਆਸੀ ਝਟਕਾ ਲੱਗਾ, ਜਦੋਂ ਦਰਜਨਾਂ ਪਰਿਵਾਰਾਂ ਨੇ ਪੁਰਾਣੀਆਂ ਧਿਰਾਂ ਨੂੰ ਹਮੇਸ਼ਾ ਲਈ ਅਲਵਿਦਾ ਆਖ ਕੇ ਹਲਕਾ ਇੰਚਾਰਜ ਰਣਜੋਧ ਸਿੰਘ ਹਡਾਣਾ ਦੀ ਅਗਵਾਈ ਵਿਚ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋਣ ਦਾ ਰਸਮੀ ਐਲਾਨ ਕਰ ਦਿੱਤਾ।

Ad Position 21
No active advertisement
ਅਜੀਤ ਡੈਸਕ 18-09-2026
ਦੇਵੀਗੜ੍ਹ, 17 ਸਤੰਬਰ (ਰਾਜਿੰਦਰ ਸਿੰਘ ਮੌਜੀ)- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀਆਂ ਲੋਕ-ਪੱਖੀ ਨੀਤੀਆਂ ਤੇ ਹਲਕੇ ਵਿਚ ਕਰਵਾਏ ਜਾ ਰਹੇ ਬੇਮਿਸਾਲ ਵਿਕਾਸ ਕਾਰਜਾਂ ਸਦਕਾ ਹਲਕਾ ਸਨੌਰ ਅੰਦਰ ਆਮ ਆਦਮੀ ਪਾਰਟੀ ਦਾ ਕਾਫ਼ਲਾ ਦਿਨ-ਬ-ਦਿਨ ਹੋਰ ਮਜ਼ਬੂਤ ਹੁੰਦਾ ਜਾ ਰਿਹਾ ਹੈ। ਇਸੇ ਲੜੀ ਤਹਿਤ ਪਿੰਡ ਟੌਰਾਂ, ਭੰਬੂਆਂ ਤੇ ਮਕਬੂਲਪੁਰ ਭੈਣੀ ਵਿਖੇ ਰਵਾਇਤੀ ਪਾਰਟੀਆਂ ਨੂੰ ਉਸ ਵੇਲੇ ਵੱਡਾ ਸਿਆਸੀ ਝਟਕਾ ਲੱਗਾ, ਜਦੋਂ ਦਰਜਨਾਂ ਪਰਿਵਾਰਾਂ ਨੇ ਪੁਰਾਣੀਆਂ ਧਿਰਾਂ ਨੂੰ ਹਮੇਸ਼ਾ ਲਈ ਅਲਵਿਦਾ ਆਖ ਕੇ ਹਲਕਾ ਇੰਚਾਰਜ ਰਣਜੋਧ ਸਿੰਘ ਹਡਾਣਾ ਦੀ ਅਗਵਾਈ ਵਿਚ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋਣ ਦਾ ਰਸਮੀ ਐਲਾਨ ਕਰ ਦਿੱਤਾ। ਇਸ ਮੌਕੇ ਹਲਕਾ ਇੰਚਾਰਜ ਰਣਜੋਧ ਸਿੰਘ ਹਡਾਣਾ ਨੇ ਪਾਰਟੀ ਪਰਿਵਾਰ ਵਿਚ ਸ਼ਾਮਲ ਹੋਏ ਸਮੂਹ ਮੈਂਬਰਾਂ ਦਾ ਸਿਰੋਪਾਓ ਭੇਟ ਕਰਕੇ ਨਿੱਘਾ ਸਵਾਗਤ ਕੀਤਾ। ਇਕੱਠ ਨੂੰ ਸੰਬੋਧਨ ਕਰਦਿਆਂ ਹਡਾਣਾ ਨੇ ਆਖਿਆ ਕਿ ਸੂਬੇ ਦੇ ਲੋਕ ਰਵਾਇਤੀ ਪਾਰਟੀਆਂ ਦੀਆਂ ਝੂਠੀਆਂ ਲਾਲਚੀ ਨੀਤੀਆਂ ਤੋਂ ਅੱਕ ਚੁੱਕੇ ਹਨ ਤੇ ਹੁਣ ਹਰ ਵਰਗ ਸਿਰਫ਼ ਇਮਾਨਦਾਰ ਰਾਜਨੀਤੀ ਅਤੇ ਵਿਕਾਸ ਦੇ ਨਾਲ ਖੜ੍ਹਨਾ ਚਾਹੁੰਦਾ ਹੈ। ਉਨ੍ਹਾਂ ਭਰੋਸਾ ਦਿਵਾਇਆ ਕਿ ਪਾਰਟੀ ਵਿਚ ਸ਼ਾਮਲ ਹੋਏ ਹਰੇਕ ਸਾਥੀ ਨੂੰ ਬਣਦਾ ਪੂਰਾ ਮਾਣ-ਸਤਿਕਾਰ ਦਿੱਤਾ ਜਾਵੇਗਾ ਅਤੇ ਪਿੰਡਾਂ ਦੇ ਰਹਿੰਦੇ ਵਿਕਾਸ ਕਾਰਜ ਬਿਨਾਂ ਕਿਸੇ ਪੱਖਪਾਤ ਤੋਂ ਪਹਿਲ ਦੇ ਆਧਾਰ ’ਤੇ ਕਰਵਾਏ ਜਾਣਗੇ। ਇਸ ਮੌਕੇ ਬਲਾਕ ਪ੍ਰਧਾਨ, ਬਲਾਕ ਸੰਮਤੀ ਮੈਂਬਰ, ਸਰਪੰਚ-ਪੰਚ, ਪੰਚਾਇਤੀ ਨੁਮਾਇੰਦੇ, ਸੀਨੀਅਰ ‘ਆਪ’ ਆਗੂ ਅਤੇ ਵੱਡੀ ਗਿਣਤੀ ਵਿਚ ਇਲਾਕਾ ਨਿਵਾਸੀ ਹਾਜ਼ਰ ਸਨ। ਪਾਰਟੀ ਵਿਚ ਸ਼ਾਮਲ ਹੋਏ ਪਰਿਵਾਰਾਂ ਅਤੇ ਪਿੰਡ ਵਾਸੀਆਂ ਨੇ ਆਖਿਆ ਕਿ ਉਹ ਹਲਕਾ ਇੰਚਾਰਜ ਰਣਜੋਧ ਸਿੰਘ ਹਡਾਣਾ ਦੀ ਸਾਫ਼-ਸੁਥਰੀ ਕਾਰਜਸ਼ੈਲੀ, ਜ਼ਮੀਨੀ ਪੱਧਰ ’ ਤੇ ਲੋਕਾਂ ਨਾਲ ਜੁੜੇ ਰਹਿਣ ਦੇ ਸੁਭਾਅ ਅਤੇ ਮਾਨ ਸਰਕਾਰ ਦੀਆਂ ਭਲਾਈ ਸਕੀਮਾਂ ਤੋਂ ਪ੍ਰਭਾਵਿਤ ਹੋ ਕੇ ‘ਆਪ’ ਪਰਿਵਾਰ ਦਾ ਹਿੱਸਾ ਬਣੇ ਹਨ।
Ad Position 22
No active advertisement
ਪਿਛਲੀ ਖ਼ਬਰ ਸ੍ਰੀ ਗੁਰੂ ਗ੍ਰੰਥ ਸਾਹਿਬ ਦਾ ਪਹਿਲਾ ਪ੍ਰਕਾਸ਼ ਦਿਵਸ ਸ਼ਰਧਾ ਨਾਲ ਮਨਾਇਆ ਅਗਲੀ ਖ਼ਬਰ ਚੇਅਰਮੈਨ ਹਰਜੀਤ ਸਿੰਘ ਗਰੇਵਾਲ ਨੂੰ ਕੀਤਾ ਸਨਮਾਨਿਤ
Ad Position 24