ਭੁੱਨਰਹੇੜੀ, 18 ਸਤੰਬਰ (ਧਨਵੰਤ ਸਿੰਘ)- ਯੂਨੀਵਰਸਿਟੀ ਕਾਲਜ ਮੀਰਾਂਪੁਰ ’ਚ ਅਸਿਸਟੈਂਟ ਪ੍ਰੋਫੈਸਰਾਂ ਵਲੋਂ ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ ਚੱਲ ਰਹੇ ਸੰਘਰਸ਼ ਨਾਲ ਵਿਦਿਆਰਥੀਆਂ ਦੀ ਪੜ੍ਹਾਈ ਪ੍ਰਭਾਵਿਤ ਹੋ ਰਹੀ ਹੈ ਤੇ ਵਿਦਿਆਰਥੀਆਂ ਦੇ ਭਵਿੱਖ ਨੂੰ ਲੈ ਕੇ ਚਿੰਤਾ ਪਾਈ ਜਾ ਰਹੀ ਹੈ। ਵਿਦਿਆਰਥੀਆਂ ਦਾ ਕਹਿਣਾ ਹੈ, ਕਿ ਉਨ੍ਹਾਂ ਨੇ ਨਵੇਂ ਅਕਾਦਮਿਕ ਸੈਸ਼ਨ ’ਚ ਉੱਚ ਸਿੱਖਿਆ ਦੀ ਉਮੀਦ ਨਾਲ ਦਾਖ਼ਲਾ ਲਿਆ ਹੈ, ਪਰ ਜੇਕਰ ਪੜ੍ਹਾਈ ਦਾ ਕੰਮ ਲਗਾਤਾਰ ਪ੍ਰਭਾਵਿਤ ਰਹਿੰਦਾ ਹੈ ਤਾਂ ਇਸ ਦਾ ਅਸਰ ਸਿਲੇਬਸ ਦੀ ਤਿਆਰੀ, ਪ੍ਰੀਖਿਆਵਾਂ ਤੇ ਅਗਲੀ ਪੜ੍ਹਾਈ ’ਤੇ ਪੈਣ ਦਾ ਖਦਸ਼ਾ ਹੈ। ਵਿਦਿਆਰਥੀਆਂ ਅਨੁਸਾਰ ਉਨ੍ਹਾਂ ਲਈ ਅਕਾਦਮਿਕ ਸੈਸ਼ਨ ਦਾ ਹਰ ਦਿਨ ਮਹੱਤਵਪੂਰਨ ਹੈ, ਉਹ ਨਹੀਂ ਚਾਹੁੰਦੇ ਕਿ ਅਧਿਆਪਕਾਂ ਤੇ ਯੂਨੀਵਰਸਿਟੀ ਪ੍ਰਸ਼ਾਸਨ ਵਿਚਕਾਰ ਚੱਲ ਰਹੇ ਮਸਲੇ ਦਾ ਅਸਰ ਉਨ੍ਹਾਂ ਦੀ ਪੜ੍ਹਾਈ ’ਤੇ ਪਵੇ। ਉਨ੍ਹਾਂ ਦਾ ਕਹਿਣਾ ਹੈ ਕਿ ਅਧਿਆਪਕਾਂ ਦੀਆਂ ਮੰਗਾਂ ’ਤੇ ਵਿਚਾਰ ਹੋਣਾ ਚਾਹੀਦਾ ਹੈ, ਪਰ ਇਸ ਦੇ ਨਾਲ ਵਿਦਿਆਰਥੀਆਂ ਦੀ ਪੜ੍ਹਾਈ ਜਾਰੀ ਰੱਖਣ ਲਈ ਵੀ ਢੁਕਵੇਂ ਪ੍ਰਬੰਧ ਕੀਤੇ ਜਾਣੇ ਚਾਹੀਦੇ ਹਨ। ਇਸ ਸਥਿਤੀ ਨੂੰ ਲੈ ਕੇ ਵਿਦਿਆਰਥੀਆਂ ਦੇ ਮਾਪੇ ਵੀ ਚਿੰਤਤ ਹਨ। ਵਿਦਿਆਰਥੀਆਂ ਦੀ ਮੰਗ ਹੈ ਕਿ ਅਧਿਆਪਕਾਂ ਦੀਆਂ ਮੰਗਾਂ ਤੇ ਪ੍ਰਬੰਧਕੀ ਪੱਖ ਵਿਚਕਾਰ ਗੱਲਬਾਤ ਰਾਹੀਂ ਕੋਈ ਪੱਕਾ ਹੱਲ ਕੱਢਿਆ ਜਾਵੇ, ਤਾਂ ਜੋ ਕਲਾਸਾਂ ਅਤੇ ਪੜ੍ਹਾਈ ਦਾ ਕੰਮ ਆਮ ਵਾਂਗ ਚੱਲ ਸਕੇ। ਸਮਾਜ ਸੇਵੀ ਗੁਰਜੀਤ ਸਿੰਘ ਉਪਲੀ ਨੇ ਕਿਹਾ ਕਿ ਵਿਦਿਆਰਥੀਆਂ ਦੇ ਭਵਿੱਖ ਨੂੰ ਲੈ ਕੇ ਮਾਪੇ ਚਿੰਤਤ ਹਨ। ਯੂਨੀਵਰਸਿਟੀ ਪ੍ਰਬੰਧਨ ਨੂੰ ਤੁਰੰਤ ਸਾਰਥਿਕ ਕਦਮ ਚੁੱਕਣੇ ਚਾਹੀਦੇ ਹਨ।
ਯੂਨੀਵਰਸਿਟੀ ਕਾਲਜ ਮੀਰਾਂਪੁਰ ’ਚ ਅਸਿਸਟੈਂਟ ਪ੍ਰੋਫੈਸਰਾਂ ਦੀ ਹੜਤਾਲ, ਵਿਦਿਆਰਥੀਆਂ ਦਾ ਭਵਿੱਖ ਖ਼ਤਰੇ ’ਚ
ਭੁੱਨਰਹੇੜੀ, 18 ਸਤੰਬਰ (ਧਨਵੰਤ ਸਿੰਘ)- ਯੂਨੀਵਰਸਿਟੀ ਕਾਲਜ ਮੀਰਾਂਪੁਰ ’ਚ ਅਸਿਸਟੈਂਟ ਪ੍ਰੋਫੈਸਰਾਂ ਵਲੋਂ ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ ਚੱਲ ਰਹੇ ਸੰਘਰਸ਼ ਨਾਲ ਵਿਦਿਆਰਥੀਆਂ ਦੀ ਪੜ੍ਹਾਈ ਪ੍ਰਭਾਵਿਤ ਹੋ ਰਹੀ ਹੈ ਤੇ ਵਿਦਿਆਰਥੀਆਂ ਦੇ ਭਵਿੱਖ ਨੂੰ ਲੈ ਕੇ ਚਿੰਤਾ ਪਾਈ ਜਾ ਰਹੀ ਹੈ। ਵਿਦਿਆਰਥੀਆਂ ਦਾ ਕਹਿਣਾ ਹੈ, ਕਿ ਉਨ੍ਹਾਂ ਨੇ ਨਵੇਂ ਅਕਾਦਮਿਕ ਸੈਸ਼ਨ ’ਚ ਉੱਚ ਸਿੱਖਿਆ ਦੀ ਉਮੀਦ ਨਾਲ ਦਾਖ਼ਲਾ ਲਿਆ ਹੈ, ਪਰ ਜੇਕਰ ਪੜ੍ਹਾਈ ਦਾ ਕੰਮ ਲਗਾਤਾਰ ਪ੍ਰਭਾਵਿਤ ਰਹਿੰਦਾ ਹੈ ਤਾਂ ਇਸ ਦਾ ਅਸਰ ਸਿਲੇਬਸ ਦੀ ਤਿਆਰੀ, ਪ੍ਰੀਖਿਆਵਾਂ ਤੇ ਅਗਲੀ ਪੜ੍ਹਾਈ ’ਤੇ ਪੈਣ ਦਾ ਖਦਸ਼ਾ ਹੈ।
ਅਜੀਤ ਡੈਸਕ
19-09-2026