ਸਾਬਕਾ ਕੈਬਨਿਟ ਮੰਤਰੀ ਸੁਰਜੀਤ ਸਿੰਘ ਰੱਖੜਾ ਨੂੰ ‘ਆਪ’ ਨੇ ਸਮਾਣਾ ਹਲਕੇ ਦਾ ਇੰਚਾਰਜ ਕੀਤਾ ਨਿਯੁਕਤ
ਸਮਾਣਾ, 18 ਸਤੰਬਰ (ਪ੍ਰੀਤਮ ਸਿੰਘ ਨਾਗੀ)- ਸਮਾਣਾ ਹਲਕੇ ਦੀ ਸਿਆਸਤ ਵਿਚ ਇਕ ਵੱਡਾ ਮੋੜ ਆਇਆ ਹੈ। ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਤੇ ਸੀਨੀਅਰ ਸਿਆਸਤਦਾਨ ਸੁਰਜੀਤ ਸਿੰਘ ਰੱਖੜਾ ਨੂੰ ਆਮ ਆਦਮੀ ਪਾਰਟੀ ਦੀ ਹਾਈਕਮਾਂਡ ਵਲੋਂ ਸਮਾਣਾ ਵਿਧਾਨ ਸਭਾ ਹਲਕੇ ਦਾ ਇੰਚਾਰਜ ਨਿਯੁਕਤ ਕੀਤਾ ਗਿਆ ਹੈ।
ਸਮਾਣਾ, 18 ਸਤੰਬਰ (ਪ੍ਰੀਤਮ ਸਿੰਘ ਨਾਗੀ)- ਸਮਾਣਾ ਹਲਕੇ ਦੀ ਸਿਆਸਤ ਵਿਚ ਇਕ ਵੱਡਾ ਮੋੜ ਆਇਆ ਹੈ। ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਤੇ ਸੀਨੀਅਰ ਸਿਆਸਤਦਾਨ ਸੁਰਜੀਤ ਸਿੰਘ ਰੱਖੜਾ ਨੂੰ ਆਮ ਆਦਮੀ ਪਾਰਟੀ ਦੀ ਹਾਈਕਮਾਂਡ ਵਲੋਂ ਸਮਾਣਾ ਵਿਧਾਨ ਸਭਾ ਹਲਕੇ ਦਾ ਇੰਚਾਰਜ ਨਿਯੁਕਤ ਕੀਤਾ ਗਿਆ ਹੈ। ਇਸ ਨਿਯੁਕਤੀ ਦਾ ਨਿਯੁਕਤੀ ਪੱਤਰ ਮਿਲਣ ਉਪਰੰਤ ਅੱਜ ਸਮਾਣਾ ਸ਼ਹਿਰ ਵਿਚ ਖੁਸ਼ੀ ਦੀ ਲਹਿਰ ਦੌੜ ਗਈ। ਨਿਯੁਕਤੀ ਪੱਤਰ ਮਿਲਣ ਤੋਂ ਬਾਅਦ ਸੁਰਜੀਤ ਸਿੰਘ ਰੱਖੜਾ ਅਤੇ ਉਨ੍ਹਾਂ ਦੇ ਛੋਟੇ ਭਰਾ ਚਰਨਜੀਤ ਸਿੰਘ ਰੱਖੜਾ ਨੇ ਸਮਾਣਾ ਵਿਖੇ ਆਪਣੇ ਮੁੱਖ ਦਫਤਰ ਦਾ ਰਸਮੀ ਤੌਰ ‘ਤੇ ਉਦਘਾਟਨ ਕੀਤਾ। ਇਸ ਸ਼ੁਭ ਮੌਕੇ ’ਤੇ ਨਗਰ ਕੌਂਸਲ ਸਮਾਣਾ ਦੇ ਪ੍ਰਧਾਨ ਕਪੂਰ ਚੰਦ ਬਾਂਸਲ, ਕੌਂਸਲਰ ਮਨਜਿੰਦਰ ਸਿੰਘ ਰਾਣਾ ਸੇਖੋਂ ਸਮੇਤ ਕਰੀਬ ਸਾਰੇ ਕੌਂਸਲਰ ਅਤੇ ਪਾਰਟੀ ਦੇ ਸੈਂਕੜੇ ਅਹੁਦੇਦਾਰ ਅਤੇ ਵੱਡੀ ਗਿਣਤੀ ਵਿਚ ਵਰਕਰ ਹਾਜ਼ਰ ਸਨ। ਦਫ਼ਤਰ ਦੇ ਉਦਘਾਟਨ ਮੌਕੇ ਵਰਕਰਾਂ ਵਲੋਂ ਢੋਲ ਵਜਾ ਕੇ ਤੇ ਲੱਡੂ ਵੰਡ ਕੇ ਆਪਣੀ ਖੁਸ਼ੀ ਦਾ ਇਜ਼ਹਾਰ ਕੀਤਾ ਗਿਆ। ਇਸ ਮੌਕੇ ਸੰਬੋਧਨ ਕਰਦਿਆਂ ਚਰਨਜੀਤ ਸਿੰਘ ਰੱਖੜਾ ਨੇ ਕਿਹਾ ਕਿ ਸੁਰਜੀਤ ਸਿੰਘ ਰੱਖੜਾ ਦੇ ਤਜਰਬੇ ਅਤੇ ਦੂਰਅੰਦੇਸ਼ੀ ਸੋਚ ਸਦਕਾ ਸਮਾਣਾ ਹਲਕੇ ਦਾ ਸਰਵਪੱਖੀ ਵਿਕਾਸ ਕੀਤਾ ਜਾਵੇਗਾ। ਸੰਗਠਨ ਪ੍ਰਧਾਨ ਗੁਲਜਾਰ ਸਿੰਘ ਵਿਰਕ ਅਤੇ ਕੌਂਸਲਰ ਮਨਜਿੰਦਰ ਸਿੰਘ ਰਾਣਾ ਸੇਖੋਂ ਨੇ ਸਰਦਾਰ ਸੁਰਜੀਤ ਸਿੰਘ ਰੱਖੜਾ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਉਹ ਇਕ ਨੇਕ ਦਿਲ, ਸਾਫ਼-ਸੁਥਰੀ ਛਵੀ ਵਾਲੇ ਤੇ ਇਮਾਨਦਾਰ ਸਿਆਸਤਦਾਨ ਹਨ। ਉਨ੍ਹਾਂ ਦੀ ਰਹਿਨੁਮਾਈ ਹੇਠ ਨਾ ਸਿਰਫ਼ ਸਮਾਣਾ ਸ਼ਹਿਰ, ਸਗੋਂ ਪੂਰੇ ਸਮਾਣਾ ਹਲਕੇ ਦੇ ਪਿੰਡਾਂ ਦਾ ਵੀ ਚਹੁੰ-ਮੁਖੀ ਵਿਕਾਸ ਹੋਵੇਗਾ। ਇਸ ਮੌਕੇ ਕਪੂਰ ਚੰਦ ਬਾਂਸਲ,ਅਸ਼ੋਕ ਮੌਦਗਿੱਲ, ਕੌਂਸਲਰ ਮਨਜਿੰਦਰ ਸਿੰਘ ਰਾਣਾ ਸੇਖੋ,ਜਤਿੰਦਰ ਢੀਂਗੜਾ, ਬੱਗਾ ਵਰਮਾ ਗੁਰਦੀਪ ਸ਼ਰਮਾ, , ਗੁਰਦਿਆਲ ਸਿੰਘ ਰੰਧਾਵਾ, ਰਾਜ ਕੌਰ ਬਾਹਲਾ, ਪਵਨ ਕੁਮਾਰ ਪੰਨੀ, ਸੁਰਜੀਤ ਰਾਮ ਪੱਪੀ ਲਾਡੀ ਸਰਪੰਚ ਵੜੈਚਾਂ ਪੱਤੀ, ਸੰਦੀਪ ਸਿੰਘ ਸਰਪੰਚ ਕਾਕੜਾ, ਬਲਜੀਤ ਸਿੰਘ ਹਰਿੰਦਰ ਸਿੰਘ ਕਲਬੁਰਛਾਂ ਤੋਂ ਇਲਾਵਾ ਸੈਂਕੜੇ ਵਰਕਰ ਹਾਜ਼ਰ ਸਨ।