18-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-09-2026

ਪੁਲਿਸ ਵਲੋਂ 3 ਹਜ਼ਾਰ ਨਸ਼ੀਲੇ ਕੈਪਸੂਲ ਤੇ ਗੋਲੀਆਂ ਸਮੇਤ ਇਕ ਗ੍ਰਿਫ਼ਤਾਰ

ਰਾਜਪੁਰਾ, 18 ਸਤੰਬਰ (ਜੀ. ਪੀ.

Ad Position 21
No active advertisement
ਅਜੀਤ ਡੈਸਕ 19-09-2026
ਰਾਜਪੁਰਾ, 18 ਸਤੰਬਰ (ਜੀ. ਪੀ. ਸਿੰਘ)-ਥਾਣਾ ਸ਼ਹਿਰੀ ਦੀ ਪੁਲਿਸ ਨੇ ਗਸ਼ਤ ਦੌਰਾਨ ਇਕ ਵਿਅਕਤੀ ਨੂੰ 3 ਹਜ਼ਾਰ ਨਸ਼ੀਲੇ (ਪਾਬੰਦੀਸ਼ੁਦਾ) ਕੈਪਸੂਲ ਅਤੇ 80 ਨਸ਼ੀਲੀਆਂ ਗੋਲੀਆਂ ਸਮੇਤ ਇਕ ਵਿਅਕਤੀ ਨੂੰ ਗ੍ਰਿਫ਼ਤਾਰ ਕਰ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।ਥਾਣਾ ਸ਼ਹਿਰੀ ਦੇ ਮੁੱਖ ਅਫ਼ਸਰ ਇੰਸਪੈਕਟਰ ਗੁਰਸੇਵਕ ਸਿੰਘ ਨੇ ਦੱਸਿਆ ਕਿ ਹੌਲਦਾਰ ਜਗਰੂਪ ਸਿੰਘ ਸਮੇਤ ਪੁਲਿਸ ਪਾਰਟੀ ਇਲਾਕੇ ’ਚ ਗਸ਼ਤ ਕਰਦੇ ਹੋਏ ਜਦੋਂ ਗੁਰਦੁਆਰਾ ਸਾਹਿਬ ਰਾਮਗੜ੍ਹੀਅ ਨੇੜੇ ਪੁੱਜੇ ਤਾਂ ਉੱਥੋਂ ਲੰਘ ਰਹੇ ਇਕ ਸ਼ੱਕੀ ਵਿਅਕਤੀ ਨੂੰ ਰੋਕ ਕੇ ਜਦੋਂ ਉਸ ਦੀ ਤਲਾਸ਼ੀ ਕੀਤੀ ਤਾਂ ਉਕਤ ਵਿਅਕਤੀ ਦੇ ਕਬਜੇ ਵਿੱਚੋਂ 3 ਹਜਾਰ ਨਸ਼ੀਲੇ ਕੈਪਸੂਲ ਮਾਰਕਾ ਪਰੇਗਾਬਾਮ ਅਤੇ 80 ਖੁਲ੍ਹੀਆਂ ਨਸ਼ੀਲੀਆਂ ਗੋਲੀਆਂ ਬਰਾਮਦ ਹੋਈਆਂ। ਪੁਲਿਸ ਪਾਰਟੀ ਨੇ ਤੁਰੰਤ ਉਕਤ ਵਿਅਕਤੀ ਨੂੰ ਹਿਰਾਸਤ ਵਿਚ ਲੈ ਕੇ ਜਦੋਂ ਉਸਤੋਂ ਮੁੱਢਲੀ ਪੁੱਛਗਿੱਛ ਕੀਤੀ ਤਾਂ ਉਕਤ ਵਿਅਕਤੀ ਨੇ ਆਪਣੀ ਪਹਿਚਾਣ ਅਮਨਦੀਪ ਸਿੰਘ ਵਾਸੀ ਪਿੰਡ ਪਹਿਰ ਖ਼ੁਰਦ ਵਜੋਂ ਦੱਸੀ। ਸ਼ਹਿਰੀ ਥਾਣੇ ਦੀ ਪੁਲਿਸ ਨੇ ਅਮਨਦੀਪ ਸਿੰਘ ਨੂੰ ਗ੍ਰਿਫ਼ਤਾਰ ਕਰ ਉਸਦੇ ਖ਼ਿਲਾਫ਼ ਐੱਨ. ਡੀ. ਪੀ. ਐੱਸ. ਐਕਟ ਤਹਿਤ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
Ad Position 22
No active advertisement
ਪਿਛਲੀ ਖ਼ਬਰ ਮਾਂ, ਧੀ ਨੂੰ ਨਾਜਾਇਜ਼ ਤੌਰ `ਤੇ ਆਪਣੀ ਹਿਰਾਸਤ ’ਚ ਰੱਖਣ ’ਤੇ ਅਣਪਛਤਿਆਂ ਖ਼ਿਲਾਫ਼ ਕੇਸ ਦਰਜ ਅਗਲੀ ਖ਼ਬਰ ਅਣਪਛਾਤੇ ਵਿਅਕਤੀ ਕਾਰ ਖੋਹ ਕੇ ਹੋਏ ਫਰਾਰ
Ad Position 24