18-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-09-2026

ਪੰਜਾਬੀ ਯੂਨੀਵਰਸਿਟੀ ਵਿਖੇ ਪ੍ਰੋ. ਤਾਰਾ ਸਿੰਘ ਸਿਮ੍ਰਤੀ ਸਮਾਗਮ ਕਰਵਾਇਆ

ਪਟਿਆਲਾ, 18 ਸਤੰਬਰ (ਕੁਲਵੀਰ ਸਿੰਘ ਧਾਲੀਵਾਲ)- ਪੰਜਾਬੀ ਯੂਨੀਵਰਸਿਟੀ ਦੀ ਗੁਰਮਤਿ ਸੰਗੀਤ ਚੇਅਰ ਵਲੋਂ ਗੁਰਮਤਿ ਸੰਗੀਤ ਭਵਨ ਵਿਖੇ ਗੁਰਮਤਿ ਸੰਗੀਤਾਚਾਰੀਆ ਪ੍ਰੋ. ਤਾਰਾ ਸਿੰਘ ਸਿਮ੍ਰਤੀ ਸਮਾਰੋਹ ਕਰਵਾਇਆ ਗਿਆ।

Ad Position 21
No active advertisement
ਅਜੀਤ ਡੈਸਕ 19-09-2026
ਪਟਿਆਲਾ, 18 ਸਤੰਬਰ (ਕੁਲਵੀਰ ਸਿੰਘ ਧਾਲੀਵਾਲ)- ਪੰਜਾਬੀ ਯੂਨੀਵਰਸਿਟੀ ਦੀ ਗੁਰਮਤਿ ਸੰਗੀਤ ਚੇਅਰ ਵਲੋਂ ਗੁਰਮਤਿ ਸੰਗੀਤ ਭਵਨ ਵਿਖੇ ਗੁਰਮਤਿ ਸੰਗੀਤਾਚਾਰੀਆ ਪ੍ਰੋ. ਤਾਰਾ ਸਿੰਘ ਸਿਮ੍ਰਤੀ ਸਮਾਰੋਹ ਕਰਵਾਇਆ ਗਿਆ। ਸਮਾਗਮ ਦੀ ਸ਼ੁਰੂਆਤ ਗੁਰਮਤਿ ਸੰਗੀਤ ਵਿਭਾਗ ਦੇ ਵਿਦਿਆਰਥੀਆਂ ਵਲੋਂ ਵਿਚ ਪ੍ਰੋ. ਸਾਹਿਬ ਦੁਆਰਾ ਸੁਰਲਿਪੀਬੱਧ ਸ਼ਬਦ ਦੇ ਕੀਰਤਨ ਅਤੇ ਸੰਗੀਤ ਵਿਭਾਗ ਦੇ ਵਿਦਿਆਰਥੀਆਂ ਵਲੋਂ ਸ਼ਬਦ ਗਾਇਨ ਕੀਤੀ ਗਈ। ਗੁਰਮਤਿ ਸੰਗੀਤ ਚੇਅਰ ਦੇ ਇੰਚਾਰਜ ਡਾ. ਅਲੰਕਾਰ ਸਿੰਘ ਨੇ ਵਿਦਵਾਨਾਂ ਅਤੇ ਮਹਿਮਾਨਾਂ ਦਾ ਸੁਆਗਤ ਕਰਦਿਆਂ ਚੇਅਰ ਦੇ ਕਾਰਜਾਂ ਤੇ ਪ੍ਰੋ. ਤਾਰਾ ਸਿੰਘ ਦੀ ਸ਼ਖ਼ਸੀਅਤ ਬਾਰੇ ਦੱਸਿਆ। ਪੰਜਾਬੀ ਯੂਨੀਵਰਸਿਟੀ ਦੇ ਉਪ-ਕੁਲਪਤੀ ਪ੍ਰੋ. ਜਗਦੀਪ ਸਿੰਘ ਨੇ ਸਮਾਰੋਹ ਦੀ ਪ੍ਰਧਾਨਗੀ ਕਰਦਿਆਂ ਚੇਅਰ ਵਲੋਂ ਕੀਤੇ ਜਾਂਦੇ ਕਾਰਜਾਂ ਦੀ ਸ਼ਲਾਘਾ ਕੀਤੀ ਗਈ। ਉਨ੍ਹਾਂ ਨੇ ਪ੍ਰੋ. ਤਾਰਾ ਸਿੰਘ ਦੀ ਸੰਗੀਤਕ ਦੇਣ ਬਾਰੇ ਵਿਚਾਰ ਸਾਂਝੇ ਕਰਦਿਆਂ ਕਿਹਾ ਕਿ ਗੁਰੂ ਸਾਹਿਬਾਨ ਵਲੋਂ ਵਰੋਸਾਈ ਗੁਰਮਤਿ ਸੰਗੀਤ ਪਰੰਪਰਾ ਦੀ ਸੰਭਾਲ ਲਈ ਅਜਿਹੇ ਸਮਾਗਮ ਭਵਿੱਖ ਵਿਚ ਵੀ ਜਾਰੀ ਰਹਿਣਗੇ।ਸਮਾਗਮ ਵਿੱਚ ਵਿਸ਼ੇਸ਼ ਮਹਿਮਾਨ ਵਜੋਂ ਪਹੁੰਚੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਸਿੰਘ ਪ੍ਰੋ. ਮਨਜੀਤ ਸਿੰਘ ਨੇ ‘ਗੁਰਮਤਿ ਸੰਗੀਤ ਦੇ ਸੰਦਰਭ ਵਿਚ ਗੁਰਬਾਣੀ ਦਾ ਉਚਾਰਨ ਅਤੇ ਵਿਸ਼ਰਾਮ’ ਵਿਸ਼ੇ ’ਤੇ ਸਿਮ੍ਰਤੀ ਵਿਖ਼ਿਆਨ ਦਿੱਤਾ। ਇਸ ਮੌਕੇ ਗੁਰਮਤਿ ਸੰਗੀਤਾਚਾਰੀਆ ਪ੍ਰੋ. ਤਾਰਾ ਸਿੰਘ ਸਿਮ੍ਰਤੀ ਐਵਾਰਡ ਉੱਘੇ ਕੀਰਤਨੀਏ ਅਤੇ ਵਿਦਵਾਨ ਡਾ. ਜਾਗੀਰ ਸਿੰਘ ਨੂੰ ਪ੍ਰਦਾਨ ਕੀਤਾ ਗਿਆ। ਇਸ ਐਵਾਰਡ ਦੀ ਰਾਸ਼ੀ ਕੈਨੇਡਾ ਨਿਵਾਸੀ ਪ੍ਰੋ. ਤਾਰਾ ਸਿੰਘ ਦੀ ਪੋਤਰੀ ਉਨਮਨ ਕੌਰ ਵਲੋਂ ਦਿੱਤੀ ਗਈ। ਚੇਅਰ ਵਲੋਂ ਗੁਰਮਤਿ ਸੰਗੀਤ ਦੇ ਪ੍ਰਚਾਰ-ਪ੍ਰਸਾਰ ਹਿਤ ਕਾਰਜ ਕਰਨ ਵਾਲੀਆਂ ਪ੍ਰਮੁੱਖ ਸ਼ਖ਼ਸੀਅਤਾਂ ਅਤੇ ਸੰਸਥਾਵਾਂ ਦਾ ਸਨਮਾਨ ਕਰਨ ਹਿਤ ਇਸ ਵਰ੍ਹੇ ਤੋਂ ਗੁਰਮਤਿ ਸੰਗੀਤ ਸੇਵਾ ਅਵਾਰਡ ਦੀ ਸ਼ੁਰੂਆਤ ਦੇ ਤਹਿਤ ਉੱਘੇ ਪੱਤਰਕਾਰ ਗੁਰਕ੍ਰਿਪਾਲ ਸਿੰਘ ਅਸ਼ਕ ਨੂੰ ਐਵਾਰਡ ਦਿੱਤਾ ਗਿਆ। ਪ੍ਰੋ. ਤਾਰਾ ਸਿੰਘ ਦੇ ਸ਼ਗਿਰਦ ਰਾਜਪਾਲ ਕੌਰ ਮਸਤ ਨੇ ਪ੍ਰੋ. ਸਾਹਿਬ ਦੀਆਂ ਸਿਮ੍ਰਤੀਆਂ ਸਰੋਤਿਆਂ ਨਾਲ ਸਾਂਝੀਆਂ ਕੀਤੀਆਂ। ਮੁੱਖ ਮਹਿਮਾਨ ਵਜੋਂ ਪ੍ਰੋ. ਤਾਰਾ ਸਿੰਘ ਦੇ ਦਾਮਾਦ ਗੁਰਜਿੰਦਰ ਸਿੰਘ ਸੋਹਲ ਅਤੇ ਡਾ. ਕੀਰਤੀ ਨੇ ਸ਼ਿਰਕਤ ਕੀਤੀ। ਇਸ ਮੌਕੇ ਸੰਗੀਤ ਵਿਭਾਗ ਦੇ ਮੁਖੀ ਡਾ. ਜਯੋਤੀ ਸ਼ਰਮਾ, ਡਾ. ਪਰਮੀਤ ਕੌਰ, ਡਾ. ਜਤਿੰਦਰ ਸਿੰਘ ਮੱਟੂ, ਡਾ. ਅਮਰਿੰਦਰ ਸਿੰਘ, ਡਾ. ਹਰਮਿੰਦਰ ਕੌਰ, ਡਾ. ਅਮਨਜੋਤ ਕੌਰ, ਡਾ. ਕਮਲਜੀਤ ਕੌਰ, ਰਾਜਦੀਪ ਕਲੇਟ, ਮੋਨੀਸਾ ਬੈਨਰਜੀ ਤੇ ਜਸਬੀਰ ਸਿੰਘ ਜਵੱਦੀ ਆਦਿ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਮੀਟਰ ਬਕਸੇ ਨਾਲ ਛੇੜਛਾੜ ਕਰਨ ਤੋਂ ਰੋਕਣ ’ਤੇ ਵਿਅਕਤੀ ਨਾਲ ਕੀਤੀ ਕੁੱਟਮਾਰ ਅਗਲੀ ਖ਼ਬਰ ਪੰਜਾਬ ਵਾਸੀ ਫਿਰ ਤੋਂ ਬਣਾਉਣਗੇ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ‘ਆਪ’ ਦੀ ਸਰਕਾਰ- ਹਰਪ੍ਰੀਤ ਸਿੰਘ ਪ੍ਰੀਤ
Ad Position 24