20-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-09-2026

ਐੱਮ.ਬੀ.ਐੱਸ.ਪੰਜਾਬ ਸਪੋਰਟਸ ਯੂਨੀਵਰਸਿਟੀ ’ਚ ਇੰਟਰ-ਕਾਲਜ ਬਾਸਕਟਬਾਲ ਖੇਡ ਮੁਕਾਬਲਾ ਸ਼ਾਨੋ-ਸ਼ੌਕਤ ਨਾਲ ਸਮਾਪਤ

ਪਟਿਆਲਾ, 19 ਸਤੰਬਰ (ਧਰਮਿੰਦਰ ਸਿੰਘ ਸਿੱਧੂ)-ਮਹਾਰਾਜਾ ਭੁਪਿੰਦਰ ਸਿੰਘ ਪੰਜਾਬ ਸਪੋਰਟਸ ਯੂਨੀਵਰਸਿਟੀ ਪਟਿਆਲਾ ਵਲੋਂ ਕਰਵਾਈ ਗਈ ਦੋ ਦਿਨਾਂ ਇੰਟਰ-ਕਾਲਜ ਬਾਸਕਟਬਾਲ ਚੈਂਪੀਅਨਸ਼ਿਪ (ਮਰਦ ਅਤੇ ਔਰਤਾਂ) ਅੱਜ ਬੇਹਤਰੀਨ ਖੇਡ ਭਾਵਨਾ ਅਤੇ ਸ਼ਾਨਦਾਰ ਪ੍ਰਦਰਸ਼ਨ ਨਾਲ ਸੰਪੰਨ ਹੋ ਗਈ। 17 ਤੋਂ 18 ਸਤੰਬਰ 2026 ਤੱਕ ਕਰਵਾਈ ਗਈ ਇਸ ਚੈਂਪੀਅਨਸ਼ਿਪ ਵਿਚ ਯੂਨੀਵਰਸਿਟੀ ਦੇ ਵੱਖ-ਵੱਖ ਕਾਂਸਟੀਚਿਊਟ ਅਤੇ ਐਫ਼ੀਲੀਏਟਿਡ ਕਾਲਜਾਂ ਦੀਆਂ 12 ਟੀਮਾਂ ਨੇ ਉਤਸ਼ਾਹ ਪੂਰਵਕ ਭਾਗ ਲਿਆ।

Ad Position 21
No active advertisement
ਜੇਤੂ ਖਿਡਾਰਨਾਂ ਪ੍ਰਬੰਧਕਾਂ ਨਾਲ। ਅਜੀਤ ਤਸਵੀਰ 20-09-2026
ਪਟਿਆਲਾ, 19 ਸਤੰਬਰ (ਧਰਮਿੰਦਰ ਸਿੰਘ ਸਿੱਧੂ)-ਮਹਾਰਾਜਾ ਭੁਪਿੰਦਰ ਸਿੰਘ ਪੰਜਾਬ ਸਪੋਰਟਸ ਯੂਨੀਵਰਸਿਟੀ ਪਟਿਆਲਾ ਵਲੋਂ ਕਰਵਾਈ ਗਈ ਦੋ ਦਿਨਾਂ ਇੰਟਰ-ਕਾਲਜ ਬਾਸਕਟਬਾਲ ਚੈਂਪੀਅਨਸ਼ਿਪ (ਮਰਦ ਅਤੇ ਔਰਤਾਂ) ਅੱਜ ਬੇਹਤਰੀਨ ਖੇਡ ਭਾਵਨਾ ਅਤੇ ਸ਼ਾਨਦਾਰ ਪ੍ਰਦਰਸ਼ਨ ਨਾਲ ਸੰਪੰਨ ਹੋ ਗਈ। 17 ਤੋਂ 18 ਸਤੰਬਰ 2026 ਤੱਕ ਕਰਵਾਈ ਗਈ ਇਸ ਚੈਂਪੀਅਨਸ਼ਿਪ ਵਿਚ ਯੂਨੀਵਰਸਿਟੀ ਦੇ ਵੱਖ-ਵੱਖ ਕਾਂਸਟੀਚਿਊਟ ਅਤੇ ਐਫ਼ੀਲੀਏਟਿਡ ਕਾਲਜਾਂ ਦੀਆਂ 12 ਟੀਮਾਂ ਨੇ ਉਤਸ਼ਾਹ ਪੂਰਵਕ ਭਾਗ ਲਿਆ। ਪਿਛਲੇ ਸਾਲ ਇਹ ਮੁਕਾਬਲਾ ਨਾ ਹੋਣ ਕਰਕੇ ਖਿਡਾਰੀਆਂ ਦੇ ਅੰਦਰ ਜੋ ਜੋਸ਼ ਇਕੱਠਾ ਹੋਇਆ ਸੀ, ਉਸੇ ਉਤਸ਼ਾਹ ਨੂੰ ਵੇਖਦਿਆਂ ਯੂਨੀਵਰਸਿਟੀ ਨੇ ਇਸ ਵਾਰ ਮੈਚ ‘ਲੀਗ-ਕਮ-ਨੌਕਆਊਟ’ ਫਾਰਮੈਟ ‘ਚ ਰੱਖੇ ਸਨ, ਮਕਸਦ ਸਿਰਫ਼ ਇੱਕੋ ਹੈ - ਹਰ ਟੀਮ ਨੂੰ ਮੈਦਾਨ ’ਚ ਨਿੱਤਰਨ ਦਾ ਪੂਰਾ ਮੌਕਾ ਮਿਲੇ ਤੇ ਉਹ ਆਪਣਾ ਹੁਨਰ ਦਿਖਾ ਸਕੇ!”ਔਰਤਾਂ ਦੇ ਵਰਗ ਵਿਚ ਪ੍ਰੋ. ਗੁਰਸੇਵਕ ਸਿੰਘ ਸਰਕਾਰੀ ਸਰੀਰਕ ਸਿੱਖਿਆ ਕਾਲਜ, ਪਟਿਆਲਾ ਨੇ ਪਹਿਲਾ ਸਥਾਨ ਹਾਸਲ ਕਰਕੇ ਓਵਰਆਲ ਚੈਂਪੀਅਨਸ਼ਿਪ ਜਿੱਤੀ। ਔਰਤਾਂ ਦੇ ਵਰਗ ਵਿਚ ਮੇਜ਼ਬਾਨ ਸੰਸਥਾ ਮਹਾਰਾਜਾ ਭੁਪਿੰਦਰ ਸਿੰਘ ਪੰਜਾਬ ਸਪੋਰਟਸ ਯੂਨੀਵਰਸਿਟੀ ਨੇ ਪ੍ਰਭਾਵਸ਼ਾਲੀ ਪ੍ਰਦਰਸ਼ਨ ਕਰਦਿਆਂ ਦੂਜਾ (ਰਨਰ-ਅੱਪ) ਸਥਾਨ ਪ੍ਰਾਪਤ ਕੀਤਾ। ਖਾਲਸਾ ਕਾਲਜ ਆਫ਼ ਫਿਜ਼ੀਕਲ ਐਜੂਕੇਸ਼ਨ ਅੰਮ੍ਰਿਤਸਰ ਨੇ ਤੀਜਾ ਸਥਾਨ ਹਾਸਲ ਕੀਤਾ, ਜਦਕਿ ਦਾ ਰਾਇਲ ਕਾਲਜ ਆਫ਼ ਫਿਜ਼ੀਕਲ ਐਜੂਕੇਸ਼ਨ ਮਾਨਸਾ ਚੌਥੇ ਸਥਾਨ ’ਤੇ ਰਿਹਾ। ਮਰਦਾਂ ਦੇ ਵਰਗ ਵਿਚ ਵੀ ਪੂਰੇ ਟੂਰਨਾਮੈਂਟ ਦੌਰਾਨ ਰੋਮਾਂਚਕ ਮੁਕਾਬਲੇ ਦੇਖਣ ਨੂੰ ਮਿਲੇ। ਮੁੱਖ ਨਤੀਜਿਆਂ ਵਿਚ ਮਾਤਾ ਗੁਰਦੇਵ ਕੌਰ ਮੈਮੋਰੀਅਲ ਸ਼ਾਹੀ ਸਪੋਰਟਸ ਕਾਲਜ ਆਫ਼ ਫਿਜੀਕਲ ਐਜੂਕੇਸ਼ਨ, ਸਮਰਾਲਾ ਨੇ ਪਹਿਲਾ ਸਥਾਨ ਹਾਸਲ ਕਰਕੇ ਚੈਂਪੀਅਨ ਦਾ ਖਿਤਾਬ ਜਿੱਤਿਆ, ਜਦੋਂ ਕਿ ਮ.ਭ.ਸ. ਪੰਜਾਬ ਸਪੋਰਟਸ ਯੂਨੀਵਰਸਿਟੀ ਦੀ ਟੀਮ ਦੂਜੇ ਸਥਾਨ ‘ਤੇ ਰਹੀ। ਪ੍ਰੋ. ਗੁਰਸੇਵਕ ਸਿੰਘ ਸਰਕਾਰੀ ਸਰੀਰਕ ਸਿੱਖਿਆ ਕਾਲਜ ਪਟਿਆਲਾ ਪਟਿਆਲਾ ਨੇ ਮਰਦਾਂ ਦੇ ਵਰਗ ਵਿਚ ਤੀਜਾ ਸਥਾਨ ਪ੍ਰਾਪਤ ਕੀਤਾ, ਜਿਸ ਤੋਂ ਬਾਅਦ ਸਰਕਾਰੀ ਆਰਟਸ ਅਤੇ ਸਪੋਰਟਸ ਕਾਲਜ ਜਲੰਧਰ ਨੇ ਚੌਥਾ ਸਥਾਨ ਹਾਸਲ ਕੀਤਾ। ਵਾਈਸ-ਚਾਂਸਲਰ ਡਾ. ਪੁਸ਼ਪਿੰਦਰ ਸਿੰਘ ਗਿੱਲ ਨੇ ਜੇਤੂ ਟੀਮਾਂ ਨੂੰ ਦਿਲੀ ਮੁਬਾਰਕਬਾਦ ਦਿੱਤੀ ਅਤੇ ਚੈਂਪੀਅਨਸ਼ਿਪ ਦੌਰਾਨ ਖੇਡ ਭਾਵਨਾ ਤੇ ਸਮਰਪਣ ਦਿਖਾਉਣ ਲਈ ਸਾਰੇ ਖਿਡਾਰੀਆਂ ਦੀ ਸ਼ਲਾਘਾ ਕੀਤੀ। ਖੇਡ ਡਾਇਰੈਕਟਰ ਡਾ. ਅਮਰਪ੍ਰੀਤ ਸਿੰਘ ਨੇ ਦੱਸਿਆ ਕਿ ਲੀਗ-ਕਮ-ਨੌਕਆਊਟ ਫਾਰਮੈਟ ਨੇ ਟੀਮਾਂ ਨੂੰ ਜ਼ਰੂਰੀ ਮੈਚ ਪ੍ਰੈਕਟਿਸ ਅਤੇ ਮੁਕਾਬਲੇਬਾਜ਼ੀ ਦਾ ਤਜਰਬਾ ਦੇਣ ਦੇ ਆਪਣੇ ਉਦੇਸ਼ ਨੂੰ ਸਫਲਤਾਪੂਰਵਕ ਪੂਰਾ ਕੀਤਾ। ਇਸ ਟੂਰਨਾਮੈਂਟ ਦੇ ਸੁਚੱਜੇ ਸੰਚਾਲਨ ਦੀ ਦੇਖ-ਰੇਖ ਸਪੋਰਟਸ ਅਫਸਰ ਡਾ. ਸੋਨੀਆ ਵਲੋਂ ਕੀਤੀ ਗਈ, ਜਿਸ ਵਿਚ ਯੋਗਾ ਇੰਸਟ੍ਰਕਟਰ ਜਗਦੇਵ ਸਿੰਘ, ਪਰਮਿੰਦਰ ਸਿੰਘ ਅਤੇ ਮਨਵੀਰ ਸਿੰਘ ਸਮੇਤ ਸਮੂਹ ਅਧਿਆਪਕਾਂ ਨੇ ਵਿਸ਼ੇਸ਼ ਯੋਗਦਾਨ ਪਾਇਆ।
Ad Position 22
No active advertisement
ਪਿਛਲੀ ਖ਼ਬਰ ਨਸ਼ਿਆਂ ਵਿਰੁੱਧ ਮੁਹਿੰਮ ਚਲਾ ਕੇ ਪੰਜਾਬੀਆਂ ਨੂੰ ਗੁੰਮਰਾਹ ਕਰ ਰਹੀਆਂ ਰਾਜਸੀ ਪਾਰਟੀਆਂ : ਪ੍ਰੋ. ਬਡੂੰਗਰ ਅਗਲੀ ਖ਼ਬਰ ਮੁਸਲਿਮ ਡਿਵੈਲਪਮੈਂਟ ਬੋਰਡ ਦੇ ਚੇਅਰਮੈਨ ਵਲੋਂ ਵਕਫ਼ ਬੋਰਡ ਦੇ ਅਸਟੇਟ ਅਫ਼ਸਰ ਨਾਲ ਮੁਲਾਕਾਤ
Ad Position 24