20-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-09-2026

ਰਾਜਪੁਰਾ-ਚੰਡੀਗੜ੍ਹ ’ਤੇ ਵਾਪਰੇ ਸੜਕ ਹਾਦਸੇ ’ਚ ਇਕ ਵਿਅਕਤੀ ਦੀ ਮੌਤ

ਰਾਜਪੁਰਾ, 19 ਸਤੰਬਰ (ਜੀ. ਪੀ.

Ad Position 21
No active advertisement
ਅਜੀਤ ਡੈਸਕ 20-09-2026
ਰਾਜਪੁਰਾ, 19 ਸਤੰਬਰ (ਜੀ.ਪੀ. ਸਿੰਘ)-ਰਾਜਪੁਰਾ-ਚੰਡੀਗੜ੍ਹ ਸ਼ਾਹ ਮਾਰਗ ’ਤੇ ਵਾਪਰੇ ਇਕ ਸੜਕ ਹਾਦਸੇ ’ਚ ਇਕ ਵਿਅਕਤੀ ਦੀ ਮੌਤ ਹੋ ਗਈ। ਥਾਣਾ ਸਦਰ ਦੀ ਪੁਲਿਸ ਨੇ ਅਣਪਛਾਤੇ ਵਾਹਨ ਚਾਲਕ ਖ਼ਿਲਾਫ਼ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਜਾਣਕਾਰੀ ਅਨੁਸਾਰ ਹਰੀ ਖੜਕਾ ਪੁੱਤਰ ਪੂਰਨ ਖੜਕਾ ਵਾਸੀ ਸਟਾਰ ਇੰਕਲੇਵ ਫੋਕਲ ਪੁਆਇੰਟ ਸ਼ਾਮਦੋ ਰੋਡ ਰਾਜਪੁਰਾ ਨੇ ਬਿਆਨ ਦਰਜ ਕਰਵਾਏ ਹਨ ਕਿ ਲੰਘੇ ਦਿਨ-ਰਾਤ ਸਾਢੇ 8 ਵਜੇ ਦੇ ਕਰੀਬ ਉਸ ਦੇ ਪਿਤਾ ਪੂਰਨ ਖੜਕਾ ਸਾਈਕਲ ’ਤੇ ਸਵਾਰ ਹੋ ਕੇ ਪਿੰਡ ਜਨਸੂਈ ਵੱਲ ਗਏ ਸਨ। ਪਤਾ ਲੱਗਾ ਕਿ ਉਸ ਦੇ ਪਿਤਾ ਦਾ ਐਕਸੀਡੈਂਟ ਹੋ ਗਿਆ ਹੈ ਤੇ ਉਨ੍ਹਾਂ ਨੂੰ ਪਟਿਆਲਾ ਦੇ ਰਾਜਿੰਦਰਾ ਹਸਪਤਾਲ ਵਿਖੇ ਰੈਫ਼ਰ ਕਰ ਦਿੱਤਾ ਗਿਆ ਹੈ। ਜਦੋਂ ਉਹ ਪਟਿਆਲਾ ਰਾਜਿੰਦਰਾ ਹਸਪਤਾਲ ਪਹੁੰਚਿਆ ਤਾਂ ਪਤਾ ਲੱਗਾ ਕਿ ਉਸ ਦੇ ਪਿਤਾ ਦੀ ਮੌਤ ਹੋ ਚੁੱਕੀ ਹੈ। ਥਾਣਾ ਸਦਰ ਦੀ ਪੁਲਿਸ ਨੇ ਅਣਪਛਾਤੇ ਵਾਹਨ ਚਾਲਕ ਦੇ ਅਣਪਛਾਤੇ ਚਾਲਕ ਖ਼ਿਲਾਫ਼ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
Ad Position 22
No active advertisement
ਪਿਛਲੀ ਖ਼ਬਰ ਤਿਉਹਾਰਾਂ ਦੇ ਮੱਦੇਨਜ਼ਰ ਸ਼ਹਿਰ ਦੇ ਸਫ਼ਾਈ ਕਾਰਜ ਕੀਤੇ ਗਏ ਆਰੰਭ - ਪ੍ਰਧਾਨ ਜਸਦੀਪ ਸਿੰਘ ਖੰਨਾ ਅਗਲੀ ਖ਼ਬਰ ਲੁਟੇਰਿਆਂ ਨੇ ਸਾਢੇ ਤਿੰਨ ਸਾਲ ਦੀ ਬੱਚੀ ’ਤੇ ਕੀਤਾ ਤੇਜ਼ਧਾਰ ਹਥਿਆਰਾਂ ਨਾਲ ਹਮਲਾ, ਪੀਜੀਆਈ ਚੰਡੀਗੜ੍ਹ ਰੈਫਰ
Ad Position 24