20-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-09-2026

ਤਿਉਹਾਰਾਂ ਦੇ ਮੱਦੇਨਜ਼ਰ ਸ਼ਹਿਰ ਦੇ ਸਫ਼ਾਈ ਕਾਰਜ ਕੀਤੇ ਗਏ ਆਰੰਭ - ਪ੍ਰਧਾਨ ਜਸਦੀਪ ਸਿੰਘ ਖੰਨਾ

ਨਾਭਾ, 19 ਸਤੰਬਰ (ਜਗਨਾਰ ਸਿੰਘ ਦੁਲੱਦੀ)-ਧਰਮੀ ਰਾਜਿਆਂ ਦੀ ਨਗਰੀ ਵਜੋਂ ਜਾਣੇ ਜਾਂਦੇ ਰਿਆਸਤੀ ਸ਼ਹਿਰ ਨਾਭਾ ਨੂੰ ਤਿਉਹਾਰਾਂ ਦੇ ਮੱਦੇ ਨਜ਼ਰ ਸਾਫ ਕਰਨ ਲਈ ਅੱਜ ਸਥਾਨਕ ਪੁਰਾਣੇ ਰਿਆਸਤੀ ਕਿਲੇ ’ਚੋਂ ਸਫ਼ਾਈ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ ਹੈ। ਇਸ ਸੰਬੰਧੀ ਗੱਲਬਾਤ ਕਰਦੇ ਹੋਏ ਨਗਰ ਕੌਂਸਲ ਨਾਭਾ ਦੇ ਪ੍ਰਧਾਨ ਜਸਦੀਪ ਸਿੰਘ ਖੰਨਾ ਅਤੇ ਸਾਬਕਾ ਚੇਅਰਮੈਨ ਅਮਰਦੀਪ ਸਿੰਘ ਖੰਨਾ ਨੇ ਕਿਹਾ ਕਿ ਸ਼ਹਿਰ ਦੇ ਸਫ਼ਾਈ ਕਾਰਜਾਂ ਵਿਚ ਸ਼ਹਿਰ ਵਾਸੀਆਂ ਨੂੰ ਚਾਹੀਦਾ ਹੈ ਕਿ ਉਹ ਨਗਰ ਕੌਂਸਲ ਦੇ ਅਧਿਕਾਰੀਆਂ ਤੇ ਮੁਲਾਜ਼ਮਾਂ ਦੇ ਨਾਲ-ਨਾਲ ਸਫ਼ਾਈ ਕਰਮਚਾਰੀਆਂ ਦਾ ਪੂਰਾ ਸਾਥ ਦੇਣ ਤਾਂ ਜੋ ਸ਼ਹਿਰ ਨੂੰ ਸਾਫ ਰੱਖਿਆ ਜਾ ਸਕੇ।

Ad Position 21
No active advertisement
ਅਜੀਤ ਡੈਸਕ 20-09-2026
ਨਾਭਾ, 19 ਸਤੰਬਰ (ਜਗਨਾਰ ਸਿੰਘ ਦੁਲੱਦੀ)-ਧਰਮੀ ਰਾਜਿਆਂ ਦੀ ਨਗਰੀ ਵਜੋਂ ਜਾਣੇ ਜਾਂਦੇ ਰਿਆਸਤੀ ਸ਼ਹਿਰ ਨਾਭਾ ਨੂੰ ਤਿਉਹਾਰਾਂ ਦੇ ਮੱਦੇ ਨਜ਼ਰ ਸਾਫ ਕਰਨ ਲਈ ਅੱਜ ਸਥਾਨਕ ਪੁਰਾਣੇ ਰਿਆਸਤੀ ਕਿਲੇ ’ਚੋਂ ਸਫ਼ਾਈ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ ਹੈ। ਇਸ ਸੰਬੰਧੀ ਗੱਲਬਾਤ ਕਰਦੇ ਹੋਏ ਨਗਰ ਕੌਂਸਲ ਨਾਭਾ ਦੇ ਪ੍ਰਧਾਨ ਜਸਦੀਪ ਸਿੰਘ ਖੰਨਾ ਅਤੇ ਸਾਬਕਾ ਚੇਅਰਮੈਨ ਅਮਰਦੀਪ ਸਿੰਘ ਖੰਨਾ ਨੇ ਕਿਹਾ ਕਿ ਸ਼ਹਿਰ ਦੇ ਸਫ਼ਾਈ ਕਾਰਜਾਂ ਵਿਚ ਸ਼ਹਿਰ ਵਾਸੀਆਂ ਨੂੰ ਚਾਹੀਦਾ ਹੈ ਕਿ ਉਹ ਨਗਰ ਕੌਂਸਲ ਦੇ ਅਧਿਕਾਰੀਆਂ ਤੇ ਮੁਲਾਜ਼ਮਾਂ ਦੇ ਨਾਲ-ਨਾਲ ਸਫ਼ਾਈ ਕਰਮਚਾਰੀਆਂ ਦਾ ਪੂਰਾ ਸਾਥ ਦੇਣ ਤਾਂ ਜੋ ਸ਼ਹਿਰ ਨੂੰ ਸਾਫ ਰੱਖਿਆ ਜਾ ਸਕੇ। ਉਨ੍ਹਾਂ ਕਿਹਾ ਕਿ ਜੇਕਰ ਸ਼ਹਿਰ ਵਾਸੀ ਜਾਂ ਦੁਕਾਨਦਾਰ ਭਰਾ ਨਗਰ ਕੌਂਸਲ ਦਾ ਸਾਥ ਦੇਣਗੇ ਤਾਂ ਹੀ ਇਹ ਸਫ਼ਾਈ ਮੁਹਿੰਮ ਮੁਕੰਮਲ ਤੌਰ ’ਤੇ ਸਿਰੇ ਚੜ ਸਕਦੀ ਹੈ। ਸਾਬਕਾ ਚੇਅਰਮੈਨ ਅਮਰਦੀਪ ਸਿੰਘ ਖੰਨਾ ਨੇ ਕਿਹਾ ਕਿ ਉਹ ਜਲਦੀ ਹੀ ਸ਼ਹਿਰ ਦੇ ਇਕੱਲੇ ਇਕੱਲੇ ਵਾਰਡ ਵਿਚ ਕੂੜਾ ਚੁੱਕਣ ਲਈ ਗੱਡੀਆਂ ਦਾ ਪ੍ਰਬੰਧ ਕਰ ਰਹੇ ਹਨ ਤਾਂ ਜੋ ਸ਼ਹਿਰ ਦੇ ਸਾਰੇ ਹੀ ਡੰਪਾਂ ਨੂੰ ਬਿਲਕੁਲ ਖਤਮ ਕੀਤਾ ਜਾ ਸਕੇ। ਨਗਰ ਕੌਂਸਲ ਪ੍ਰਧਾਨ ਖੰਨਾ ਨੇ ਸ਼ਹਿਰ ਵਾਸੀਆਂ ਨੂੰ ਅਪੀਲ ਕਰਦੇ ਕਿਹਾ ਕਿ ਉਹ ਥਾਂ-ਥਾਂ ਕੂੜਾ ਸੁੱਟਣ ਦੀ ਥਾਂ ਇਕੱਠਾ ਕਰਕੇ ਜੋ ਗੱਡੀਆਂ ਕੂੜਾ ਚੁੱਕ ਰਹੀਆਂ ਹਨ, ਕੂੜਾ ਉਨ੍ਹਾਂ ਗੱਡੀਆਂ ਵਿਚ ਹੀ ਪਾਉਣ ਤਾਂ ਥਾਂ-ਥਾਂ ਲੱਗੇ ਗੰਦਗੀ ਦੇ ਢੇਰਾਂ ਤੋਂ ਨਿਜ਼ਾਤ ਮਿਲ ਸਕੇ। ਇਸ ਮੌਕੇ ਕੌਂਸਲਰ ਯਾਦਵਿੰਦਰ ਸਿੰਘ ਯਾਦੂ, ਭੁਪੇਸ਼ ਬਾਂਸਲ ਭਾਸੀ, ਮਨੀ ਗੁਰਮ, ਸੋਨੂ, ਸੰਦੀਪ ਬਾਲੀ, ਸੁਨੀਲ ਗਾਗਟ ਤੋਂ ਇਲਾਵਾ ਨਗਰ ਕੌਂਸਲ ਦੇ ਅਧਿਕਾਰੀ ਅਤੇ ਸਫ਼ਾਈ ਕਰਮਚਾਰੀ ਵੱਡੀ ਗਿਣਤੀ ’ਚ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਵਿਕਾਸ ਕਾਰਜਾਂ ਨੂੰ ਲੈ ਕੇ ਗਨੌਰ ਵਾਸੀਆਂ ਦਾ ਰੋਸ, ਸਰਪੰਚ ਖ਼ਿਲਾਫ਼ ਨਾਅਰੇਬਾਜ਼ੀ ਅਗਲੀ ਖ਼ਬਰ ਰਾਜਪੁਰਾ-ਚੰਡੀਗੜ੍ਹ ’ਤੇ ਵਾਪਰੇ ਸੜਕ ਹਾਦਸੇ ’ਚ ਇਕ ਵਿਅਕਤੀ ਦੀ ਮੌਤ
Ad Position 24