20-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-09-2026

ਵਿਕਾਸ ਕਾਰਜਾਂ ਨੂੰ ਲੈ ਕੇ ਗਨੌਰ ਵਾਸੀਆਂ ਦਾ ਰੋਸ, ਸਰਪੰਚ ਖ਼ਿਲਾਫ਼ ਨਾਅਰੇਬਾਜ਼ੀ

ਸਨੌਰ, 19 ਸਤੰਬਰ (ਸੋਖਲ)-ਸਨੌਰ ਦੇ ਅਧੀਨ ਆਉਂਦੇ ਪਿੰਡ ਗਨੋਰ ਵਿਚ ਪਿੰਡ ਵਾਸੀਆਂ ਵਲੋਂ ਵਿਕਾਸ ਕਾਰਜਾਂ ਨੂੰ ਲੈ ਕੇ ਰੋਸ ਜ਼ਾਹਰ ਕਰਦਿਆਂ ਸਰਪੰਚ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ। ਇਸ ਮੌਕੇ ਪਿੰਡ ਵਾਸੀਆਂ ਨੇ ਪਿੰਡ ਵਿਚ ਕਰਵਾਏ ਗਏ ਵੱਖ-ਵੱਖ ਵਿਕਾਸ ਕਾਰਜਾਂ ਦੀ ਗੁਣਵੱਤਾ ਅਤੇ ਗ੍ਰਾਂਟ ਦੀ ਵਰਤੋਂ ’ਤੇ ਸਵਾਲ ਚੁੱਕਦਿਆਂ ਮਾਮਲੇ ਦੀ ਨਿਰਪੱਖ ਜਾਂਚ ਦੀ ਮੰਗ ਕੀਤੀ।

Ad Position 21
No active advertisement
ਗਨੌਰ ਵਾਸੀ ਸਰਪੰਚ ਮੁਰਦਾਬਾਦ ਦੇ ਨਾਅਰੇ ਲਗਾਉਂਦੇ ਹੋਏ। ਤਸਵੀਰ : ਗੀਤਵਿੰਦਰ ਸੋਖਲ 20-09-2026
ਸਨੌਰ, 19 ਸਤੰਬਰ (ਸੋਖਲ)-ਸਨੌਰ ਦੇ ਅਧੀਨ ਆਉਂਦੇ ਪਿੰਡ ਗਨੋਰ ਵਿਚ ਪਿੰਡ ਵਾਸੀਆਂ ਵਲੋਂ ਵਿਕਾਸ ਕਾਰਜਾਂ ਨੂੰ ਲੈ ਕੇ ਰੋਸ ਜ਼ਾਹਰ ਕਰਦਿਆਂ ਸਰਪੰਚ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ। ਇਸ ਮੌਕੇ ਪਿੰਡ ਵਾਸੀਆਂ ਨੇ ਪਿੰਡ ਵਿਚ ਕਰਵਾਏ ਗਏ ਵੱਖ-ਵੱਖ ਵਿਕਾਸ ਕਾਰਜਾਂ ਦੀ ਗੁਣਵੱਤਾ ਅਤੇ ਗ੍ਰਾਂਟ ਦੀ ਵਰਤੋਂ ’ਤੇ ਸਵਾਲ ਚੁੱਕਦਿਆਂ ਮਾਮਲੇ ਦੀ ਨਿਰਪੱਖ ਜਾਂਚ ਦੀ ਮੰਗ ਕੀਤੀ। ਪਿੰਡ ਵਾਸੀ ਰਾਮ ਕੁਮਾਰ ਅਤੇ ਨਿਰਮੈਲ ਸਿੰਘ ਸਰਕਲ ਪ੍ਰਧਾਨ ਭਾਰਤੀ ਕਿਸਾਨ ਯੂਨੀਅਨ ਸ਼ਾਦੀਪੁਰ ਨੇ ਦੋਸ਼ ਲਗਾਉਂਦਿਆਂ ਕਿਹਾ ਕਿ ਪਿੰਡ ਵਿਚ ਵਿਕਾਸ ਕਾਰਜਾਂ ਲਈ ਮਿਲੀ ਗ੍ਰਾਂਟ ਦੀ ਸਹੀ ਢੰਗ ਨਾਲ ਵਰਤੋਂ ਨਹੀਂ ਕੀਤੀ ਗਈ। ਉਨ੍ਹਾਂ ਦੱਸਿਆ ਕਿ ਸੀਵਰੇਜ ਲਈ ਪਾਈਪਾਂ ਬਰੀਕ ਪਾਈਆਂ ਗਈਆਂ ਹਨ, ਜਦਕਿ ਨਵੀਂ ਬਣਾਈ ਗਈ ਗਲੀ ਵੀ ਕੁਝ ਸਮੇਂ ਬਾਅਦ ਹੀ ਬੈਠ ਗਈ। ਉਨ੍ਹਾਂ ਦੱਸਿਆ ਕਿ ਪਿੰਡ ਦੀ ਚੌਂਕ ਵਾਲੀ ਗਲੀ ਵਿਚ ਕਥਿਤ ਤੌਰ ’ਤੇ ਨਾਜਾਇਜ਼ ਸ਼ੈੱਡ ਬਣਾਏ ਜਾਣ ਕਾਰਨ ਰਸਤਾ ਵੀ ਤੰਗ ਹੋ ਗਿਆ ਹੈ। ਪਿੰਡ ਵਾਸੀਆਂ ਨੇ ਇਹ ਵੀ ਦੋਸ਼ ਲਗਾਇਆ ਕਿ ਸੀਵਰੇਜ ਦੇ ਪਾਈਪ ਸੜਕ ਦੇ ਪੱਧਰ ਤੋਂ ਉੱਚੇ ਹੋਣ ਕਾਰਨ ਰਾਹਗੀਰਾਂ ਨੂੰ ਠੋਕਰ ਲੱਗਣ ਦਾ ਖ਼ਤਰਾ ਬਣਿਆ ਰਹਿੰਦਾ ਹੈ। ਇਸ ਤੋਂ ਇਲਾਵਾ ਉਨ੍ਹਾਂ ਦੋਸ਼ ਲਗਾਇਆ ਕਿ ਪਿੰਡ ਦਾ ਸ਼ਮਸ਼ਾਨਘਾਟ ਪਹਿਲਾਂ ਤੋਂ ਹੀ ਬਣਿਆ ਹੋਇਆ ਹੈ, ਪਰ ਇਸ ਦੀ ਮੁਰੰਮਤ ਜਾਂ ਹੋਰ ਕੰਮ ਦੇ ਨਾਮ ’ਤੇ ਸਰਕਾਰ ਤੋਂ 1.5 ਲੱਖ ਰੁਪਏ ਦੀ ਰਕਮ ਲਈ ਗਈ। ਪਿੰਡ ਵਾਸੀਆਂ ਨੇ ਕਿਹਾ ਕਿ ਗ੍ਰਾਂਟ ਦੀ ਵਰਤੋਂ ਦਾ ਪੂਰਾ ਹਿਸਾਬ ਵੀ ਉਨ੍ਹਾਂ ਨੂੰ ਨਹੀਂ ਦਿੱਤਾ ਗਿਆ ਅਤੇ ਪਿੰਡ ਦੇ ਕਈ ਵਾਸੀਆਂ ਨੂੰ ਇਸ ਸੰਬੰਧੀ ਕੋਈ ਜਾਣਕਾਰੀ ਨਹੀਂ ਦਿੱਤੀ ਗਈ। ਪਿੰਡ ਵਾਸੀਆਂ ਨੇ ਦੱਸਿਆ ਕਿ ਉਨ੍ਹਾਂ ਵਲੋਂ ਇਸ ਸੰਬੰਧੀ ਡਿਪਟੀ ਕਮਿਸ਼ਨਰ ਅਤੇ ਬੀ.ਡੀ.ਪੀ.ਓ. ਨੂੰ ਵੀ ਸ਼ਿਕਾਇਤ ਦਿੱਤੀ ਗਈ ਹੈ ਪਰ ਉਨ੍ਹਾਂ ਅਨੁਸਾਰ ਅਜੇ ਤੱਕ ਕੋਈ ਕਾਰਵਾਈ ਨਹੀਂ ਹੋਈ। ਉਨ੍ਹਾਂ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਪੂਰੇ ਮਾਮਲੇ ਦੀ ਨਿਰਪੱਖ ਜਾਂਚ ਕਰਵਾ ਕੇ ਤੱਥ ਸਾਹਮਣੇ ਲਿਆਂਦੇ ਜਾਣ ਅਤੇ ਜੇਕਰ ਕਿਸੇ ਪੱਧਰ ’ਤੇ ਬੇਨਿਯਮੀਆਂ ਪਾਈਆਂ ਜਾਂਦੀਆਂ ਹਨ ਤਾਂ ਬਣਦੀ ਕਾਰਵਾਈ ਕੀਤੀ ਜਾਵੇ। ਇਸ ਮੌਕੇ ਜਗਤਾਰ ਸਿੰਘ ਪੰਚਾਇਤ ਮੈਂਬਰ, ਬਲਕਾਰ ਸਿੰਘ, ਗੁਰਮੇਲ ਸਿੰਘ, ਹਰਦੇਵ ਦੇਬੂ, ਦਰਸ਼ਨ ਸਿੰਘ, ਰਣਧੀਰ ਸਿੰਘ, ਅਮਨਦੀਪ ਸਿੰਘ, ਤਰਸੇਮ ਸਿੰਘ, ਸਾਗਰ, ਮਨੀਸ਼ ਕੁਮਾਰ, ਰੋਣਕੀ ਰਾਮ, ਮੋਹਨ ਬੱਬੂ, ਗੁਰਪ੍ਰੀਤ ਸਿੰਘ, ਸੋਹਨ ਸਿੰਘ, ਮਨਪ੍ਰੀਤ ਸਿੰਘ ਪ੍ਰੀਤ, ਸੰਜੂ ਸਿੰਘ ਤੇ ਹੋਰ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ ਵੱਡੀ ਮਜ਼ਬੂਤੀ ਵੱਲ ਵਧ ਰਿਹਾ-ਲਾਲਕਾ ਅਗਲੀ ਖ਼ਬਰ ਤਿਉਹਾਰਾਂ ਦੇ ਮੱਦੇਨਜ਼ਰ ਸ਼ਹਿਰ ਦੇ ਸਫ਼ਾਈ ਕਾਰਜ ਕੀਤੇ ਗਏ ਆਰੰਭ - ਪ੍ਰਧਾਨ ਜਸਦੀਪ ਸਿੰਘ ਖੰਨਾ
Ad Position 24