20-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-09-2026

23 ਨੂੰ ਮਨਾਇਆ ਜਾਵੇਗਾ ‘ਵਿਸ਼ਵ ਪੰਜਾਬੀ ਦਿਵਸ’

ਪਟਿਆਲਾ, 19 ਸਤੰਬਰ (ਧਰਮਿੰਦਰ ਸਿੰਘ ਸਿੱਧੂ)-ਆਪਣਾ ਪੰਜਾਬ ਫਾਊਂਡੇਸ਼ਨ ਵਲੋਂ 23 ਸਤੰਬਰ ਨੂੰ ਵਿਸ਼ਵ ਪੰਜਾਬੀ ਦਿਵਸ ਮਨਾਇਆ ਜਾ ਰਿਹਾ ਹੈ। ਇਸ ਸੰਬੰਧੀ ਵਿਸ਼ੇਸ਼ ਸਮਾਗਮ ਪੰਜਾਬ ਕਲਾ ਪਰਿਸ਼ਦ, ਸੈਕਟਰ 16-ਬੀ, ਚੰਡੀਗੜ੍ਹ ਵਿਖੇ ਦੁੁਪਹਿਰ 3 ਤੋਂ ਸ਼ਾਮ 6 ਵਜੇ ਤੱਕ ਕਰਵਾਇਆ ਜਾਵੇਗਾ।

Ad Position 21
No active advertisement
ਪਟਿਆਲਾ ਮੀਡੀਆ ਕਲੱਬ ਵਿਚ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦੇ ਹੋਏ ਡਾ. ਜਗਜੀਤ ਸਿੰਘ ਧੂਰੀ ਤੇ ਹੋਰ ਮੈਂਬਰ। ਤਸਵੀਰ : ਪ੍ਰਭਨੂਰ ਸਿੰਘ 20-09-2026
ਪਟਿਆਲਾ, 19 ਸਤੰਬਰ (ਧਰਮਿੰਦਰ ਸਿੰਘ ਸਿੱਧੂ)-ਆਪਣਾ ਪੰਜਾਬ ਫਾਊਂਡੇਸ਼ਨ ਵਲੋਂ 23 ਸਤੰਬਰ ਨੂੰ ਵਿਸ਼ਵ ਪੰਜਾਬੀ ਦਿਵਸ ਮਨਾਇਆ ਜਾ ਰਿਹਾ ਹੈ। ਇਸ ਸੰਬੰਧੀ ਵਿਸ਼ੇਸ਼ ਸਮਾਗਮ ਪੰਜਾਬ ਕਲਾ ਪਰਿਸ਼ਦ, ਸੈਕਟਰ 16-ਬੀ, ਚੰਡੀਗੜ੍ਹ ਵਿਖੇ ਦੁੁਪਹਿਰ 3 ਤੋਂ ਸ਼ਾਮ 6 ਵਜੇ ਤੱਕ ਕਰਵਾਇਆ ਜਾਵੇਗਾ। ਪੰਜਾਬ ਕਲਾ ਪਰਿਸ਼ਦ ਇਸ ਸਮਾਗਮ ਵਿਚ ਸਹਿਯੋਗੀ ਸੰਸਥਾ ਵਜੋਂ ਸ਼ਾਮਲ ਹੈ। ਇਸ ਸਮਾਗਮ ਵਿਚ ਪੰਜਾਬੀ ਭਾਸ਼ਾ, ਸਾਹਿਤ ਅਤੇ ਸੱਭਿਆਚਾਰ ਨਾਲ ਜੁੁੜੀਆਂ ਅਤੇ ਪੰਜਾਬੀ ਨੂੰ ਪਿਆਰ ਕਰਨ ਵਾਲੀਆਂ ਸ਼ਖ਼ਸੀਅਤਾਂ, ਵਿਦਵਾਨਾਂ, ਸਾਹਿਤਕਾਰਾਂ ਅਤੇ ਪੰਜਾਬੀ ਹਿਤੈਸ਼ੀਆਂ ਦੇ ਸ਼ਾਮਲ ਹੋਣ ਜਾ ਰਹੇ ਹਨ। ਇਹ ਜਾਣਕਾਰੀ ਆਪਣਾ ਪੰਜਾਬ ਫਾਊਂਡੇਸ਼ਨ ਦੇ ਫਾਊਂਡਰ ਅਤੇ ਪ੍ਰਧਾਨ ਡਾ. ਜਗਜੀਤ ਸਿੰਘ ਧੂਰੀ ਤੇ ਉਨ੍ਹਾਂ ਦੇ ਸਾਥੀਆਂ ਨੇ ਪਟਿਆਲਾ ਮੀਡੀਆ ਕਲੱਬ ਵਿਚ ਇਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਦਿੱਤੀ। ਇਸ ਮੌਕੇ ਉਨ੍ਹਾਂ ਨਾਲ ਭੁਪਿੰਦਰ ਸਿੰਘ, ਰਵਿੰਦਰ ਸਿੰਘ ਮੂੰਗੋ, ਹਰਮਨਪ੍ਰੀਤ ਸਿੰਘ, ਡਾ. ਰੁਪਿੰਦਰ ਕੌਰ ਬਖਸ਼ੀਵਾਲੀਆ, ਹਰਵਿੰਦਰ ਸਿੰਘ, ਸੁਰਿੰਦਰ ਸਿੰਘ ਚੱਢਾ, ਡਾ. ਸਮੀਰ ਮੋਦੀ, ਸੁਖਦੇਵ ਸਿੰਘ ਘਰਾਚੋਂ ਅਤੇ ਬੀਰ ਇੰਦਰ ਸਿੰਘ ਬਨਭੌਰੀ ਵੀ ਹਾਜ਼ਰ ਸਨ। ਉਨ੍ਹਾਂ ਦੱਸਿਆ ਕਿ ਫਾਉਂਡੇਸ਼ਨ ਵੱਲੋਂ 23 ਸਤੰਬਰ ਨੂੰ ਵਿਸ਼ਵ ਪੰਜਾਬੀ ਦਿਵਸ ਵਜੋਂ ਮਨਾਉਣ ਦਾ ਫੈਸਲਾ ਸਾਲ 2025 ਵਿਚ ਲਿਆ ਗਿਆ ਸੀ। ਇਸ ਉਪਰਾਲੇ ਤਹਿਤ ਪਹਿਲਾ ਸਮਾਗਮ 23 ਸਤੰਬਰ 2025 ਨੂੰ ਪਟਿਆਲਾ ਦੇ ਹਰਪਾਲ ਟਿਵਾਣਾ ਕਲਾ ਕੇਂਦਰ ਵਿਖੇ ਕਰਵਾਇਆ ਗਿਆ ਸੀ, ਜਿਸ ਵਿਚ ਵੱਡੀ ਗਿਣਤੀ ਵਿਚ ਪੰਜਾਬੀ ਪ੍ਰੇਮੀਆਂ, ਵਿਦਵਾਨਾਂ ਅਤੇ ਸਿੱਖਿਆ ਖੇਤਰ ਨਾਲ ਜੁੁੜੀਆਂ ਸ਼ਖ਼ਸੀਅਤਾਂ ਨੇ ਭਾਗ ਲਿਆ ਸੀ। ਫਾਊਂਡੇਸ਼ਨ ਵਲੋਂ ਇਸ ਦਿਨ ਨੂੰ ਪੰਜਾਬੀ ਭਾਸ਼ਾ ਦੇ ਪ੍ਰਚਾਰ-ਪ੍ਰਸਾਰ, ਪੰਜਾਬੀ ਸਾਹਿਤ ਅਤੇ ਸੱਭਿਆਚਾਰ ਨਾਲ ਜੁੜਨ ਅਤੇ ਵਿਸ਼ਵ ਭਰ ਵਿਚ ਪੰਜਾਬੀ ਪ੍ਰਤੀ ਜਾਗਰੂਕਤਾ ਪੈਦਾ ਕਰਨ ਦੇ ਦਿਹਾੜੇ ਵਜੋਂ ਮਨਾਉਣ ਦੀ ਅਪੀਲ ਕੀਤੀ ਗਈ ਹੈ। 23 ਸਤੰਬਰ ਦੀ ਚੋਣ ਬਾਬਾ ਸ਼ੇਖ ਫ਼ਰੀਦ ਜੀ ਦੇ ਆਗਮਨ ਪੁੁਰਬ ਨਾਲ ਜੋੜ ਕੇ ਕੀਤੀ ਗਈ ਹੈ। ਇਸ ਲਈ ਇਹ ਦਿਨ ਪੰਜਾਬੀ ਭਾਸ਼ਾ ਦੀ ਲੰਬੀ ਸਾਹਿਤਕ ਅਤੇ ਸੱਭਿਆਚਾਰਕ ਪਰੰਪਰਾ ਨੂੰ ਯਾਦ ਕਰਨ, ਉਸਦੀ ਸੰਭਾਲ ਕਰਨ ਅਤੇ ਇਸ ਨੂੰ ਅਗਲੀਆਂ ਪੀੜ੍ਹੀਆਂ ਤੱਕ ਪਹੁੰਚਾਉਣ ਦਾ ਮੌਕਾ ਹੈ। ਉਹਨਾਂ ਕਿਹਾ ਕਿ “ਮੇਰੀ ਪੰਜਾਬੀ-ਮੇਰਾ ਮਾਣ” ਮੁੁਹਿੰਮ ਦੀ ਸ਼ੁੁਰੂਆਤ ਵਿਸ਼ਵ ਪੰਜਾਬੀ ਦਿਵਸ ਦੇ ਮੌਕੇ ਆਪਣਾ ਪੰਜਾਬ ਫਾਊਂਡੇਸ਼ਨ ਵਲੋਂ “ਮੇਰੀ ਪੰਜਾਬੀ-ਮੇਰਾ ਮਾਣ” ਨਾਮ ਦੀ ਵਿਸ਼ੇਸ਼ ਮੁੁਹਿੰਮ ਦੀ ਵੀ ਸ਼ੁੁਰੂਆਤ ਕੀਤੀ ਜਾਵੇਗੀ। ਇਸ ਮੁੁਹਿੰਮ ਦਾ ਉਦੇਸ਼ ਪੰਜਾਬੀ ਭਾਸ਼ਾ ਪ੍ਰਤੀ ਲੋਕਾਂ ਵਿਚ ਮਾਣ, ਪਿਆਰ ਅਤੇ ਜ਼ਿੰਮੇਵਾਰੀ ਦੀ ਭਾਵਨਾ ਨੂੰ ਹੋਰ ਮਜ਼ਬੂਤ ਕਰਨਾ ਅਤੇ ਪੰਜਾਬੀ ਨੂੰ ਰੋਜ਼ਾਨਾ ਜੀਵਨ, ਸਿੱਖਿਆ, ਸਾਹਿਤ, ਸਮਾਜਿਕ ਸੰਚਾਰ ਅਤੇ ਡਿਜੀਟਲ ਯੁੱਗ ਵਿਚ ਵੱਧ ਤੋਂ ਵੱਧ ਵਰਤੋਂ ਵਿਚ ਲਿਆਉਣ ਲਈ ਪ੍ਰੇਰਿਤ ਕਰਨਾ ਹੈ। ਮੁਹਿੰਮ ਤਹਿਤ ਲੋਕਾਂ ਨੂੰ ਪੰਜਾਬੀ ਵਿਚ ਦਸਤਖ਼ਤ ਕਰਨ, ਪੰਜਾਬੀ ਵਿਚ ਆਪਣੀਆਂ ਮੂਲ ਰਚਨਾਵਾਂ ਸਾਂਝੀਆਂ ਕਰਨ ਅਤੇ ਪੰਜਾਬੀ ਪੈਂਤੀ ਆਪਣੇ ਹੱਥੀਂ ਲਿਖਣ ਲਈ ਪ੍ਰੇਰਿਤ ਕੀਤਾ ਜਾਵੇਗਾ। ਇਸ ਦੇ ਨਾਲ ਹੀ ਮੋਬਾਈਲ ਫੋਨਾਂ ਅਤੇ ਹੋਰ ਡਿਜੀਟਲ ਮਾਧਿਅਮਾਂ ਵਿਚ ਪੰਜਾਬੀ ਦੀ ਵਰਤੋਂ ਵਧਾਉਣ, ਪੰਜਾਬੀ ਸਾਹਿਤ ਨੂੰ ਡਿਜੀਟਲ ਰੂਪ ਵਿਚ ਸੰਭਾਲਣ ਅਤੇ ਪੰਜਾਬੀ ਦੀਆਂ ਕਿਤਾਬਾਂ ਪੜ੍ਹਨ ਅਤੇ ਖਰੀਦਣ ਲਈ ਵੀ ਅਪੀਲ ਕੀਤੀ ਜਾਵੇਗੀ। ਮੁਹਿੰਮ ਅਧੀਨ ਬਜ਼ੁੁਰਗਾਂ ਤੋਂ ਪੰਜਾਬੀ ਲੋਕ-ਵਿਰਾਸਤ ਨਾਲ ਸੰਬੰਧਿਤ ਕਹਾਣੀਆਂ, ਲੋਕ-ਗੀਤ, ਮੁਹਾਵਰੇ, ਅਖਾਣ ਅਤੇ ਪੁਰਾਣੀਆਂ ਯਾਦਾਂ ਇਕੱਤਰ ਕਰਕੇ ਉਨ੍ਹਾਂ ਨੂੰ ਸੰਭਾਲਣ ਲਈ ਵੀ ਲੋਕਾਂ ਨੂੰ ਪ੍ਰੇਰਿਤ ਕੀਤਾ ਜਾਵੇਗਾ। ਇਸ ਤੋਂ ਇਲਾਵਾ “ਇੱਕ ਮਿੰਟ ਪੰਜਾਬੀ” ਤਹਿਤ ਹਰ ਵਿਅਕਤੀ ਨੂੰ “ਮੇਰੇ ਲਈ ਪੰਜਾਬੀ ਕੀ ਹੈ?” ਵਿਸ਼ੇ ਉੱਤੇ ਇਕ ਮਿੰਟ ਦੀ ਵੀਡੀਓ ਤਿਆਰ ਕਰਕੇ ਆਪਣੀਆਂ ਭਾਵਨਾਵਾਂ ਅਤੇ ਵਿਚਾਰ ਸਾਂਝੇ ਕਰਨ ਲਈ ਪ੍ਰੇਰਿਤ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਪੰਜਾਬੀ ਨੂੰ ਏ.ਆਈ. ਦੇ ਯੁੱਗ ਨਾਲ ਜੋੜਨ ਲਈ “ਅੱਖਰ ਪੀਡੀਆ” ਵਿਸ਼ਵ ਪੰਜਾਬੀ ਦਿਵਸ ਦੇ ਮੌਕੇ ਹੀ ਆਪਣਾ ਪੰਜਾਬ ਫਾਊਂਡੇਸ਼ਨ ਵਲੋਂ ਡਾ. ਜਗਜੀਤ ਸਿੰਘ ਧੂਰੀ ਦੁਆਰਾ ਤਿਆਰ ਕੀਤੀ ਗਏ “ਅੱਖਰਪੀਡੀਆ” ਦੀ ਸ਼ੁੁਰੂਆਤ ਵੀ ਕੀਤੀ ਜਾਵੇਗੀ। ਇਸ ਉਪਰਾਲੇ ਦਾ ਉਦੇਸ਼ ਪੰਜਾਬੀ ਸਾਹਿਤ, ਸ਼ਬਦ-ਭੰਡਾਰ, ਲੋਕ-ਸਾਹਿਤ, ਰਚਨਾਵਾਂ ਅਤੇ ਹੋਰ ਭਾਸ਼ਾਈ ਸਮੱਗਰੀ ਨੂੰ ਵੱਧ ਤੋਂ ਵੱਧ ਡਿਜੀਟਲ ਰੂਪ ਵਿਚ ਇੰਟਰਨੈੱਟ ਉੱਤੇ ਉਪਲਬਧ ਕਰਵਾਉਣਾ ਹੈ। ਇਸ ਉਪਰਾਲੇ ਦਾ ਮੁੱਖ ਸੰਦੇਸ਼ ਹੈ: “ਜਿੰਨੀ ਪੰਜਾਬੀ ਇੰਟਰਨੈੱਟ ’ਤੇ, ਉਨੀ ਪੰਜਾਬੀ ਏ.ਆਈ. ਵਿੱਚ।” ਉਨ੍ਹਾਂ ਕਿਹਾ ਕਿ ਪੰਜਾਬੀ ਭਾਸ਼ਾ, ਸਾਹਿਤ ਅਤੇ ਸੱਭਿਆਚਾਰ ਨਾਲ ਪਿਆਰ ਕਰਨ ਵਾਲੇ ਲੋਕਾਂ ਨੂੰ ਅਪੀਲ ਹੈ ਕਿ “ਮੇਰੀ ਪੰਜਾਬੀ-ਮੇਰਾ ਮਾਣ” ਦੇ ਸੰਦੇਸ਼ ਨੂੰ ਸਿਰਫ਼ 23 ਸਤੰਬਰ ਤੱਕ ਸੀਮਤ ਨਾ ਰੱਖਿਆ ਜਾਵੇ, ਸਗੋਂ ਪੰਜਾਬੀ ਨੂੰ ਆਪਣੀ ਰੋਜ਼ਾਨਾ ਜ਼ਿੰਦਗੀ, ਘਰਾਂ, ਸਿੱਖਿਆ ਸੰਸਥਾਵਾਂ, ਸਾਹਿਤਕ ਸਰਗਰਮੀਆਂ ਅਤੇ ਡਿਜੀਟਲ ਮਾਧਿਅਮਾਂ ਦਾ ਅਟੁੱਟ ਹਿੱਸਾ ਬਣਾਇਆ ਜਾਵੇ।
Ad Position 22
No active advertisement
ਪਿਛਲੀ ਖ਼ਬਰ ਸੰਯੁਕਤ ਕਿਸਾਨ ਮੋਰਚੇ ਦੇ ਆਗੂ ਬੂਟਾ ਸਿੰਘ ਸ਼ਾਦੀਪੁਰ ਦਾ ਕਾਠਗੜ੍ਹ ’ਚ ਸਨਮਾਨ ਅਗਲੀ ਖ਼ਬਰ ਚਰਨਜੀਤ ਸਿੰਘ ਧਾਲੀਵਾਲ ਨੇ ਤਰਖਾਣਮਾਜਰਾ ਵਿਖੇ ਬਣਨ ਵਾਲੀ ਪਾਣੀ ਦੀ ਟੈਂਕੀ ਦਾ ਰੱਖਿਆ ਨੀਂਹ ਪੱਥਰ
Ad Position 24