ਸੰਯੁਕਤ ਕਿਸਾਨ ਮੋਰਚੇ ਦੇ ਆਗੂ ਬੂਟਾ ਸਿੰਘ ਸ਼ਾਦੀਪੁਰ ਦਾ ਕਾਠਗੜ੍ਹ ’ਚ ਸਨਮਾਨ
ਭੁੱਨਰਹੇੜੀ, 19 ਸਤੰਬਰ (ਧਨਵੰਤ ਸਿੰਘ)-ਸੰਯੁਕਤ ਕਿਸਾਨ ਮੋਰਚੇ ਦੀ ਹੋਈ ਜਿੱਤ ਦੀ ਖੁਸ਼ੀ ਵਿਚ ਪਿੰਡ ਕਾਠਗੜ੍ਹ ਦੇ ਕਿਸਾਨਾਂ ਵਲੋਂ ਵਿਸ਼ੇਸ਼ ਸਮਾਗਮ ਕਰਵਾਇਆ ਗਿਆ। ਇਸ ਮੌਕੇ ਭਾਰਤੀ ਕਿਸਾਨ ਯੂਨੀਅਨ ਸ਼ਾਦੀਪੁਰ ਦੇ ਕੌਮੀ ਪ੍ਰਧਾਨ ਬੂਟਾ ਸਿੰਘ ਸ਼ਾਦੀਪੁਰ ਵਿਸ਼ੇਸ਼ ਤੌਰ ’ਤੇ ਪਹੁੰਚੇ।
ਭੁੱਨਰਹੇੜੀ, 19 ਸਤੰਬਰ (ਧਨਵੰਤ ਸਿੰਘ)-ਸੰਯੁਕਤ ਕਿਸਾਨ ਮੋਰਚੇ ਦੀ ਹੋਈ ਜਿੱਤ ਦੀ ਖੁਸ਼ੀ ਵਿਚ ਪਿੰਡ ਕਾਠਗੜ੍ਹ ਦੇ ਕਿਸਾਨਾਂ ਵਲੋਂ ਵਿਸ਼ੇਸ਼ ਸਮਾਗਮ ਕਰਵਾਇਆ ਗਿਆ। ਇਸ ਮੌਕੇ ਭਾਰਤੀ ਕਿਸਾਨ ਯੂਨੀਅਨ ਸ਼ਾਦੀਪੁਰ ਦੇ ਕੌਮੀ ਪ੍ਰਧਾਨ ਬੂਟਾ ਸਿੰਘ ਸ਼ਾਦੀਪੁਰ ਵਿਸ਼ੇਸ਼ ਤੌਰ ’ਤੇ ਪਹੁੰਚੇ। ਇਸ ਸਮਾਗਮ ਦੌਰਾਨ ਪਿੰਡ ਵਾਸੀਆਂ ਵਲੋਂ ਬੂਟਾ ਸਿੰਘ ਸ਼ਾਦੀਪੁਰ ਸਮੇਤ ਕਿਸਾਨ ਆਗੂਆਂ ਨੂੰ ਸਨਮਾਨਿਤ ਕੀਤਾ ਗਿਆ। ਇਸ ਸਮਾਗਮ ਮੌਕੇ ਬੂਟਾ ਸਿੰਘ ਸ਼ਾਦੀਪੁਰ ਨੇ ਕਿਹਾ ਕਿ ਕਿਸਾਨਾਂ ਦੀ ਜਥੇਬੰਦਕ ਸ਼ਕਤੀ ਹੀ ਸੰਘਰਸ਼ ਦੀ ਮੁੱਖ ਤਾਕਤ ਹੈ। ਉਨ੍ਹਾਂ ਕਿਹਾ ਕਿ ਸੰਯੁਕਤ ਕਿਸਾਨ ਮੋਰਚੇ ਦੀ ਜਿੱਤ ਕਿਸਾਨਾਂ ਦੀ ਇਕਜੁਟਤਾ, ਸਬਰ ਅਤੇ ਲੰਮੇ ਸੰਘਰਸ਼ ਦਾ ਨਤੀਜਾ ਹੈ। ਜਥੇਬੰਦੀ ਪ੍ਰਧਾਨ ਨੇ ਕਿਸਾਨ ਆਪਣੇ ਹੱਕਾਂ ਲਈ ਏਕਤਾ ਕਾਇਮ ਰੱਖਣ ਅਤੇ ਸੰਘਰਸ਼ ਲਈ ਯੋਗਦਾਨ ਪਾਉਂਦੇ ਰਹਿਣ ਦੀ ਅਪੀਲ ਕੀਤੀ। ਇਸ ਮੌਕੇ ਕੌਮੀ ਪ੍ਰੈਸ ਸਕੱਤਰ ਹਰਬੰਸ ਸਿੰਘ ਸਿੰਘ ਦਦਹੇੜਾ, ਹੈਪੀ ਸਿੰਘ ਕਾਠਗੜ੍ਹ, ਗੁਰਮੀਤ ਸਿੰਘ ਕਾਲਾ, ਜਸਵਿੰਦਰ ਸਿੰਘ ਮਾਨ, ਮਨਿੰਦਰ ਸਿੰਘ ਮਾੜੂ, ਗੁਰਵਿੰਦਰ ਸਿੰਘ, ਸੁਬੇਗ ਸਿੰਘ, ਬਲਦੇਵ ਸਿੰਘ, ਗੁਰਜਿੰਦਰ ਸਿੰਘ ਕਾਲਾ ਗੱਜੂਮਾਜਰਾ, ਭੁਪਿੰਦਰ ਸਿੰਘ ਸ਼ੰਕਰਪੁਰ, ਸੁਖਮਨ ਸਿੰਘ ਸੰਧੂ, ਜੋਗਿੰਦਰ ਸਿੰਘ ਲਲੋਛੀ, ਬਲਵਿੰਦਰ ਸਿੰਘ ਲਹੌਰੀਆ, ਕੁਲਦੀਪ ਸਿੰਘ, ਮਲ ਸਿੰਘ, ਕੁਲਵੀਰ ਸਿੰਘ ਬੰਟੀ, ਸੁਰਜੀਤ ਸਿੰਘ ਗਾਂਧੀ, ਸਾਹਿਬ ਸਿੰਘ ਬਾਜਵਾ ਸਮੇਤ ਵੱਡੀ ਗਿਣਤੀ ’ਚ ਕਿਸਾਨ ਅਤੇ ਪਿੰਡ ਵਾਸੀ ਮੌਜੂਦ ਸਨ।