ਡਾ. ਬੀ. ਐੱਸ. ਸੰਧੂ ਸਕੂਲ ਦੇ ਵਿਦਿਆਰਥੀਆਂ ਨੇ ‘ਖੇਡਾਂ ਵਤਨ ਪੰਜਾਬ ਦੀਆਂ’ ’ਚ ਮਾਰੀ ਬਾਜ਼ੀ
ਖੋ-ਖੋ ਅੰਡਰ 14 ਮੁਕਾਬਲੇ ’ਚ ਪਹਿਲਾ ਸਥਾਨ ਪ੍ਰਾਪਤ ਕਰ ਕੇ ਸਕੂਲ ਦਾ ਨਾਂਅ ਕੀਤਾ ਰੌਸ਼ਨ
ਦੇਵੀਗੜ੍ਹ, 19 ਸਤੰਬਰ (ਰਾਜਿੰਦਰ ਸਿੰਘ ਮੌਜੀ)-ਘੜਾਮ ਰੋਡ ਜੁਲਾਹ ਖੇੜੀ ਵਿਖੇ ਸਥਿਤ ਡਾ. ਬੀ.
ਦੇਵੀਗੜ੍ਹ, 19 ਸਤੰਬਰ (ਰਾਜਿੰਦਰ ਸਿੰਘ ਮੌਜੀ)-ਘੜਾਮ ਰੋਡ ਜੁਲਾਹ ਖੇੜੀ ਵਿਖੇ ਸਥਿਤ ਡਾ. ਬੀ. ਐੱਸ. ਸੰਧੂ ਮੈਮੋਰੀਅਲ ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ‘ਖੇਡਾਂ ਵਤਨ ਪੰਜਾਬ ਦੀਆਂ’ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਅੰਡਰ 14 ਲੜਕਿਆਂ ਦੇ ਖੋ-ਖੋ ਮੁਕਾਬਲੇ ਵਿਚ ਪਹਿਲਾ ਸਥਾਨ ਹਾਸਲ ਕੀਤਾ ਹੈ। ਇਸ ਪ੍ਰਾਪਤੀ ਨਾਲ ਸਕੂਲ ਅਤੇ ਇਲਾਕੇ ਵਿਚ ਖੁਸ਼ੀ ਦਾ ਮਾਹੌਲ ਹੈ। ਮੁਕਾਬਲੇ ਦੌਰਾਨ ਸਕੂਲੀ ਖਿਡਾਰੀਆਂ ਨੇ ਆਪਣੀ ਫੁਰਤੀ, ਸ਼ਾਨਦਾਰ ਖੇਡ-ਕੁਸ਼ਲਤਾ, ਟੀਮ ਵਰਕ ਅਤੇ ਅਨੁਸ਼ਾਸਨ ਦਾ ਸ਼ਾਨਦਾਰ ਨਮੂਨਾ ਪੇਸ਼ ਕੀਤਾ। ਮੈਦਾਨ ਵਿਚ ਬੱਚਿਆਂ ਦੀ ਦ੍ਰਿੜ੍ਹਤਾ ਅਤੇ ਜਿੱਤਣ ਦੇ ਜਜ਼ਬੇ ਨੇ ਉੱਥੇ ਮੌਜੂਦ ਸਾਰੇ ਦਰਸ਼ਕਾਂ ਦਾ ਦਿਲ ਜਿੱਤ ਲਿਆ। ਸਕੂਲ ਦੇ ਚੇਅਰਮੈਨ ਹਰਦੀਪ ਸਿੰਘ ਸੰਧੂ ਨੇ ਜੇਤੂ ਟੀਮ ਨੂੰ ਵਧਾਈ ਦਿੰਦਿਆਂ ਕਿਹਾ ਕਿ ਖੇਡਾਂ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਲਈ ਬਹੁਤ ਜ਼ਰੂਰੀ ਹਨ। ਮੈਨੇਜਿੰਗ ਡਾਇਰੈਕਟਰ ਰਾਜਿੰਦਰ ਕੌਰ ਸੰਧੂ ਨੇ ਖਿਡਾਰੀਆਂ ਦੇ ਨਾਲ-ਨਾਲ ਕੋਚ ਅਵਤਾਰ ਸਿੰਘ ਅਤੇ ਡੀ.ਪੀ.ਈ. ਜਸਵੰਤ ਸਿੰਘ ਨੂੰ ਇਸ ਮਾਣਮੱਤੀ ਪ੍ਰਾਪਤੀ ਲਈ ਵਧਾਈ ਦਿੱਤੀ। ਪ੍ਰਿੰਸੀਪਲ ਤਰਨਦੀਪ ਕੌਰ ਅਰੋੜਾ ਨੇ ਕਿਹਾ ਕਿ ਇਹ ਸਫ਼ਲਤਾ ਵਿਦਿਆਰਥੀਆਂ ਦੀ ਸਖ਼ਤ ਮਿਹਨਤ ਅਤੇ ਆਪਸੀ ਤਾਲਮੇਲ ਦਾ ਨਤੀਜਾ ਹੈ, ਜੋ ਕਿ ਦੂਜੇ ਬੱਚਿਆਂ ਨੂੰ ਵੀ ਖੇਡਾਂ ਵੱਲ ਪ੍ਰੇਰਿਤ ਕਰੇਗੀ।