20-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-09-2026

ਕਸ਼ਮੀਰ ਸਿੰਘ ਫ਼ਤਿਹਪੁਰ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਦੇ ਪੰਜਾਬ ਦੇ ਮੀਤ ਪ੍ਰਧਾਨ ਨਿਯੁਕਤ

ਸਨੌਰ, 19 ਸਤੰਬਰ (ਸੋਖਲ)-ਸਨੌਰ ਤੋਂ ਸੀਨੀਅਰ ਆਗੂ ਕਸ਼ਮੀਰ ਸਿੰਘ ਫਤਿਹਪੁਰ ਨੂੰ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਵਿਚ ਪੰਜਾਬ ਦੇ ਮੀਤ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਉਨ੍ਹਾਂ ਦੀ ਨਿਯੁਕਤੀ ਨਾਲ ਇਲਾਕੇ ਦੇ ਪਾਰਟੀ ਆਗੂਆਂ ਅਤੇ ਵਰਕਰਾਂ ਵਿਚ ਉਤਸ਼ਾਹ ਪਾਇਆ ਜਾ ਰਿਹਾ ਹੈ।

Ad Position 21
No active advertisement
ਅਜੀਤ ਡੈਸਕ 20-09-2026
ਸਨੌਰ, 19 ਸਤੰਬਰ (ਸੋਖਲ)-ਸਨੌਰ ਤੋਂ ਸੀਨੀਅਰ ਆਗੂ ਕਸ਼ਮੀਰ ਸਿੰਘ ਫਤਿਹਪੁਰ ਨੂੰ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਵਿਚ ਪੰਜਾਬ ਦੇ ਮੀਤ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਉਨ੍ਹਾਂ ਦੀ ਨਿਯੁਕਤੀ ਨਾਲ ਇਲਾਕੇ ਦੇ ਪਾਰਟੀ ਆਗੂਆਂ ਅਤੇ ਵਰਕਰਾਂ ਵਿਚ ਉਤਸ਼ਾਹ ਪਾਇਆ ਜਾ ਰਿਹਾ ਹੈ। ਇਸ ਮੌਕੇ ਕਸ਼ਮੀਰ ਸਿੰਘ ਫਤਿਹਪੁਰ ਨੇ ਕਿਹਾ ਕਿ ਪਾਰਟੀ ਵਲੋਂ ਉਨ੍ਹਾਂ ’ਤੇ ਭਰੋਸਾ ਪ੍ਰਗਟ ਕਰਦਿਆਂ ਇਹ ਅਹਿਮ ਜ਼ਿੰਮੇਵਾਰੀ ਸੌਂਪੀ ਗਈ ਹੈ। ਉਨ੍ਹਾਂ ਦੱਸਿਆ ਕਿ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਅਤੇ ਸਾਬਕਾ ਵਿਧਾਇਕ ਹਰਿੰਦਰਪਾਲ ਸਿੰਘ ਚੰਦੂਮਾਜਰਾ ਦੀ ਸਿਫਾਰਸ਼ ’ਤੇ ਉਨ੍ਹਾਂ ਦੀ ਇਹ ਨਿਯੁਕਤੀ ਹੋਈ ਹੈ। ਉਨ੍ਹਾਂ ਦੋਵਾਂ ਪੰਜਾਬ ਦੀ ਸਿਆਸਤ ਦੇ ਵੱਡੇ ਦਿੱਗਜ਼ਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਪਾਰਟੀ ਵਲੋਂ ਸੌਂਪੀ ਗਈ ਜ਼ਿੰਮੇਵਾਰੀ ਨੂੰ ਪੂਰੀ ਇਮਾਨਦਾਰੀ, ਮਿਹਨਤ ਅਤੇ ਤਨਦੇਹੀ ਨਾਲ ਨਿਭਾਉਣਗੇ। ਕਸ਼ਮੀਰ ਨੇ ਕਿਹਾ ਕਿ ਉਹ ਪਾਰਟੀ ਦੀਆਂ ਨੀਤੀਆਂ ਅਤੇ ਵਿਚਾਰਧਾਰਾ ਨੂੰ ਲੋਕਾਂ ਤੱਕ ਪਹੁੰਚਾਉਣ ਲਈ ਪੂਰੀ ਸਰਗਰਮੀ ਨਾਲ ਕੰਮ ਕਰਨਗੇ। ਉਨ੍ਹਾਂ ਪਾਰਟੀ ਦੀ ਮਜ਼ਬੂਤੀ ਲਈ ਸਮੂਹ ਆਗੂਆਂ ਅਤੇ ਵਰਕਰਾਂ ਨੂੰ ਇਕਜੁੱਟ ਹੋ ਕੇ ਕੰਮ ਕਰਨ ਦੀ ਅਪੀਲ ਵੀ ਕੀਤੀ।
Ad Position 22
No active advertisement
ਪਿਛਲੀ ਖ਼ਬਰ 28 ਨੂੰ ਨਾਭਾ ਪਹੁੰਚੇਗੀ ‘ਨਸ਼ਾ ਮੁਕਤ ਪੰਜਾਬ ਯਾਤਰਾ’ –ਪਰਮਜੀਤ ਸਿੰਘ ਕੈਂਥ ਭਾਜਪਾ ਆਗੂਆਂ ਨੇ ਰੂਟ ਦਾ ਲਿਆ ਜਾਇਜ਼ਾ ਅਗਲੀ ਖ਼ਬਰ ਸ਼ਹੀਦ ਭਗਤ ਸਿੰਘ ਦੇ ਜਨਮ ਦਿਹਾੜੇ ਮੌਕੇ ਨਾਭਾ ਵਿਖੇ ਜਾਗਰੂਕਤਾ ਮੋਟਰਸਾਈਕਲ ਮਾਰਚ 28 ਨੂੰ : ਜੱਸੀ ਸੋਹੀਆਂ ਵਾਲਾ
Ad Position 24